ਤਿਉਹਾਰਾਂ ਕਾਰਨ ਸੁਰੱਖਿਆਂ ਦੇ ਸਖ਼ਤ ਪ੍ਰਬੰਧ, ਵੱਡੀ ਗਿਣਤੀ ’ਚ ਮੁਲਾਜ਼ਮ ਸੜਕਾਂ ’ਤੇ ਹੋਣਗੇ ਤਾਇਨਾਤ : SSP ਆਦਿੱਤਿਆ

Friday, Oct 03, 2025 - 01:10 PM (IST)

ਤਿਉਹਾਰਾਂ ਕਾਰਨ ਸੁਰੱਖਿਆਂ ਦੇ ਸਖ਼ਤ ਪ੍ਰਬੰਧ, ਵੱਡੀ ਗਿਣਤੀ ’ਚ ਮੁਲਾਜ਼ਮ ਸੜਕਾਂ ’ਤੇ ਹੋਣਗੇ ਤਾਇਨਾਤ : SSP ਆਦਿੱਤਿਆ

ਗੁਰਦਾਸਪੁਰ (ਵਿਨੋਦ)-ਤਿਉਹਾਰਾਂ ਦੇ ਨਜ਼ਦੀਕ ਆਉਂਦੇ ਹੀ ਜ਼ਿਲ੍ਹੇ ਭਰ ’ਚ ਅਮਨ ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਸੁਰੱਖਿਆਂ ਦੇ ਸਖ਼ਤ ਪ੍ਰਬੰਧ ਕਰਨ ਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵੱਲੋਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ। ਜਿਸ ਕਾਰਨ ਅੱਜ ਐੱਸ.ਐੱਸ.ਪੀ ਆਦਿੱਤਯ ਵੱਲੋਂ ਪੁਲਸ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਸ਼ਹਿਰ ’ਚ ਫਲੈਗ ਮਾਰਚ ਕਰਨ ਤੋਂ ਬਾਅਦ ਨਾਕਿਆਂ ਦੀ ਜਾਂਚ ਕੀਤੀ ਗਈ ਅਤੇ ਪੁਲਸ ਅਧਿਕਾਰੀਆਂ ਵੱਲੋਂ ਹਰੇਕ ਸ਼ੱਕੀ ਵਾਹਨਾਂ ਤੇ ਸ਼ੱਕੀ ਵਿਅਕਤੀਆਂ ’ਤੇ ਨਜ਼ਰ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ- ਸੂਬੇ ਭਰ ਦੇ ਪੁਲਸ ਅਧਿਕਾਰੀਆਂ ਨਾਲ ਪੰਜਾਬ DGP ਦੀ ਖਾਸ ਮੀਟਿੰਗ, ਵੱਡਾ ਐਕਸ਼ਨ ਪਲਾਨ ਤਿਆਰ

ਕੀ ਕਹਿਣਾ ਐੱਸ.ਐੱਸ.ਪੀ ਆਦਿੱਤਿਆ ਦਾ

ਸ਼ਹਿਰ ’ਚ ਸੁਰੱਖਿਆਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ ਆਦਿੱਤਿਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਡੀ.ਜੀ.ਪੀ ਗੌਰਵ ਯਾਦ ਦੇ ਦਿਸ਼ਾ ਨਿਰਦੇਸ਼ਾਂ ’ਤੇ ਤਿਉਹਾਰਾਂ ਦੇ ਨਜ਼ਦੀਕ ਆਉਂਦੇ ਹੀ ਸ਼ਹਿਰ ’ਚ ਸੁਰੱਖਿਆਂ ਦੇ ਸਖ਼ਤ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਤਿਉਹਾਰਾਂ ਦੇ ਕਾਰਨ ਸ਼ਹਿਰ ’ਚ ਵੱਡੀ ਗਿਣਤੀ ਵਿਚ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਸ਼ਹਿਰ ’ਚ ਮਹੱਤਵਪੂਰਨ ਪੁਲਸ ਨਾਕਿਆਂ ’ਤੇ ਪੁਲਸ ਅਧਿਕਾਰੀਆਂ ਨੂੰ ਚੌਂਕਸ ਰਹਿ ਕੇ ਡਿਊਟੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਦੁਸਹਿਰਾ ਤਿਉਹਾਰ ਤੋਂ ਬਾਅਦ ਦੀਵਾਲੀ ਸਮੇਤ ਹੋਰ ਕਈ ਤਿਉਹਾਰ ਹੁਣ ਕ੍ਰਿਸਮਸ ਤੱਕ ਚੱਲਣੇ ਹਨ। ਜਿਸ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ’ਚ ਨਾਕਾਬੰਦੀ ਕਰਕੇ ਚੌਂਕਸੀ ਵਧਾ ਦਿੱਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ DGP ਨੇ ਕੀਤੀ ਹਾਈਲੈਵਲ ਮੀਟਿੰਗ, ਅਲਰਟ ਜਾਰੀ

ਸ਼ੱਕੀ ਲੋਕਾਂ ’ਤੇ ਸਿਕੰਜਾਂ ਕੱਸਣ ’ਚ ਸਿਵਲ ਕੱਪੜਿਆਂ ’ਚ ਤਾਇਨਾਤ ਹੋਣਗੇ ਪੁਲਸ ਮੁਲਾਜ਼ਮ

ਸ਼ਹਿਰ ’ਚ ਸ਼ੱਕੀ ਲੋਕਾਂ , ਚੋਰ , ਲੁਟੇਰਿਆਂ ’ਤੇ ਨਕੇਲ ਕੱਸਣ ਦੇ ਲਈ ਸ਼ਹਿਰ ਦੇ ਭੀੜ ਭੀੜ ਵਾਲੇ ਖੇਤਰਾਂ ਤੇ ਸ਼ਹਿਰ ਦੇ ਅੰਦਰੂਨੀ ਬਾਜ਼ਾਰਾਂ ’ਚ ਸਿਵਲ ਕੱਪੜਿਆਂ ’ਚ ਵੀ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ। ਪੁਲਸ ਮੁਲਾਜ਼ਮਾਂ ਨੂੰ ਸ਼ੱਕੀ ਵਿਅਕਤੀਆਂ ਤੇ ਚੋਰੀ, ਲੁਟੇਰਿਆਂ ’ਤੇ ਖਾਸ ਨਜ਼ਰ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਇਸ ਚੈਕਿੰਗ ਦੌਰਾਨ ਕਿਸੇ ਵੀ ਆਮ ਪਬਲਿਕ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ।

ਇਹ ਵੀ ਪੜ੍ਹੋ- ਵੱਡੀ ਵਾਰਦਾਤ: ਗੋਲੀਆਂ ਨਾਲ ਭੁੰਨ'ਤਾ ਬਿਜਲੀ ਬੋਰਡ 'ਚ ਨੌਕਰੀ ਕਰਦਾ ਨੌਜਵਾਨ

ਜ਼ਿਲੇ ’ਚ ਪੈਂਦੇ ਸਾਰੇ ਪੁਲਸ ਸਟੇਸ਼ਨ ਇੰਚਾਰਜਾਂ ਨੂੰ ਦਿੱਤੇ ਸਖ਼ਤ ਆਦੇਸ਼

ਐੱਸ.ਐੱਸ.ਪੀ ਆਦਿੱਤਿਆ ਨੇ ਕਿਹਾ ਕਿ ਗੁਰਦਾਸਪੁਰ ਪੁਲਸ ਸਟੇਸ਼ਨ ਦੇ ਅਧੀਨ ਆਉਂਦੇ ਸਿਟੀ ਪੁਲਸ ਸਟੇਸ਼ਨ, ਥਾਣਾ ਸਦਰ , ਕਲਾਨੌਰ, ਕਾਹਨੂੰਵਾਨ, ਭੈਣੀ ਮੀਆਂ ਖਾਂ, ਧਾਰੀਵਾਲ, ਘੁੰਮਣ ਕਲਾਂ, ਦੀਨਾਨਗਰ ਸਮੇਤ ਹੋਰ ਪੁਲਸ ਸਟੇਸ਼ਨਾਂ ਦੇ ਇੰਚਾਰਜ਼ਾਂ ਨੂੰ ਆਪਣੇ ਖੇਤਰਾਂ ’ਚ ਡਿਊਟੀ ਚੌਂਕਸੀ ਨਾਲ ਕਰਨ ਅਤੇ ਸੰਵੇਦਨਸ਼ੀਲ ਖੇਤਰਾਂ ’ਚ ਨਾਕਾਬੰਦੀ ਕਰਨ ਅਤੇ ਸ਼ੱਕੀਆਂ ’ਤੇ ਨੁਕੇਲ ਕੱਸਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਲਾਅ ਐਂਡ ਆਰਡਰ ਨੂੰ 24 ਘੰਟੇ ਹੋਰ ਮਜ਼ਬੂਤ ਕਰਨ ਦੇ ਲਈ ਪੁਲਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ- ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਦੋ ਹੈਂਡ ਗ੍ਰਨੇਡ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਟ੍ਰੈਫਿਕ ਪੁਲਸ ਨੂੰ ਵੀ ਨਾਜਾਇਜ਼ ਕਬਜ਼ੇ ਹਟਾਉਣ ਦੀ ਹਦਾਇਤਾਂ

ਐੱਸ.ਐੱਸ.ਪੀ ਨੇ ਕਿਹਾ ਕਿ ਸ਼ਹਿਰ ’ਚ ਤਿਉਹਾਰਾਂ ਦੇ ਚੱਲਦੇ ਦੁਕਾਨਦਾਰਾਂ ਵੱਲੋਂ ਕੀਤੇ ਜਾ ਰਹੇ ਨਾਜਾਇਜ਼ ਕਬਜਿਆਂ ਨੂੰ ਹਟਾਉਣ ਦੇ ਲਈ ਟ੍ਰੈਫਿਕ ਪੁਲਸ ਨੂੰ ਸਖ਼ਤ ਆਦੇਸ ਦਿੱਤੇ ਗਏ ਹਨ ਤਾਂ ਕਿ ਤਿਉਹਾਰੀ ਸ਼ੀਜਨ ਦੌਰਾਨ ਸ਼ਹਿਰ ’ਚ ਟ੍ਰੈਫਿਕ ਸਮੱਸਿਆ ’ਚ ਕੋਈ ਵੀ ਰੁਕਾਵਟ ਨਾ ਆਵੇ ਅਤੇ ਲੋਕ ਆਸਾਨੀ ਦੇ ਨਾਲ ਖਰੀਦਦਾਰੀ ਕਰਨ ਅਤੇ ਤਿਉਹਾਰ ਮਨਾ ਸਕਣ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦਾ ਸਾਮਾਨ ਦੁਕਾਨਾਂ ਦੇ ਅੰਦਰ ਹੀ ਰੱਖਣ ਅਤੇ ਸੜਕਾਂ ’ਤੇ ਨਾਜਾਇਜ਼ ਕਬਜ਼ੇ ਨਾ ਕਰਨ, ਜਿਸ ਕਾਰਨ ਕੋਈ ਰੁਕਾਵਟ ਆਵੇ ਅਤੇ ਸੜਕਾਂ ’ਤੇ ਜ਼ਿਆਦਾ ਭੀੜ ਨਾ ਹੋਵੇ।

ਕੰਟਰੋਲ ਰੂਮ ’ਚ ਮੁਲਾਜ਼ਮਾਂ ਨੂੰ ਅਲਰਟ ਰਹਿਣ ਦੇ ਹੁਕਮ

ਐੱਸ.ਐੱਸ.ਪੀ ਆਦਿੱਤਿਆ ਨੇ ਕਿਹਾ ਕਿ ਤਿਉਹਾਰੀ ਸ਼ੀਜਨ ਦੌਰਾਨ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਣ ਦੇ ਲਈ ਸਥਾਪਤ ਕੀਤੇ ਕੰਟਰੋਲ ਰੂਮ ’ਚ ਸਾਰੇ ਮੁਲਾਜ਼ਮਾਂ ਨੂੰ ਡਿਊਟੀ ਸਰਗਰਮੀ ਨਾਲ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਇਲਾਵਾ ਸਾਰੇ ਪੀ.ਸੀ.ਆਰ ਮੁਲਾਜਮ ਨੂੰ ਸ਼ਹਿਰ ’ਚ ਲਗਾਤਾਰ ਗਸ਼ਤ ਅਤੇ ਮੰਦਰਾਂ, ਗੁਰਦੁਆਰਾ, ਚਰਚਾਂ ਸਮੇਤ ਹੋਰ ਜਨਤਕ ਸਥਾਨਾਂ ’ਤੇ ਤਿੱਖੀ ਨਜ਼ਰ ਰੱਖਣ ਦੇ ਲਈ ਕਿਹਾ ਗਿਆ ਹੈ।

ਐੱਸ.ਐਸ.ਪੀ ਨੇ ਲੋਕਾਂ ਨੂੰ ਕੀਤੀ ਅਪੀਲ

ਜ਼ਿਲੇ ਦੀ ਸੁਰੱਖਿਆਂ ਦੇ ਇਲਾਵਾ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਲੈ ਕੇ ਐੱਸ.ਐੱਸ.ਪੀ ਆਦਿੱਤਿਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਕੋਈ ਸ਼ੱਕੀ ਵਸਤੂ ਦਿਖਾਈ ਦਿੰਦੀ ਹੈ ਜਾਂ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਉਹ ਤੁਰੰਤ ਪੁਲਸ ਦੇ ਕੰਟਰੋਲ ਰੂਮ ’ਤੇ ਸੂਚਿਤ ਕਰੇ, ਕਿਉਂ ਲੋਕਾਂ ਦੀ ਸਹਾਇਤਾ ਨਾਲ ਹੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News