ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ ਨਵੇਂ ਹੁਕਮ

Wednesday, Aug 12, 2026 - 11:07 AM (IST)

ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ ਨਵੇਂ ਹੁਕਮ

ਪਟਿਆਲਾ/ਜਲੰਧਰ (ਬਲਜਿੰਦਰ, ਧਵਨ)-ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਦੂਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ ਪੁਲਸ ਡਾਇਰੈਕਟਰ ਜਨਰਲ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਬੀਤੇ ਦਿਨ ਐੱਸ. ਏ. ਐੱਸ. ਨਗਰ ਅਤੇ ਪਟਿਆਲਾ ਦਾ ਦੌਰਾ ਕੀਤਾ ਅਤੇ ਸੀਨੀਅਰ ਅਧਿਕਾਰੀਆਂ ਅਤੇ ਫ਼ੀਲਡ ਅਫ਼ਸਰਾਂ ਨਾਲ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਡੀ. ਜੀ. ਪੀ. ਨੇ ਸੂਬੇ ਭਰ 'ਚ ਖ਼ਤਰੇ ਦੀ ਸੰਭਾਵਨਾ, ਅੱਤਵਾਦ ਵਿਰੋਧੀ ਤਿਆਰੀਆਂ, ਆਜ਼ਾਦੀ ਦਿਵਸ ਨਾਲ ਸਬੰਧਤ ਜਸ਼ਨ ਵਾਲੇ ਸਥਾਨਾਂ 'ਤੇ ਸੁਰੱਖਿਆ ਅਤੇ ਸ਼ਾਂਤੀ ਤੇ ਸਦਭਾਵਨਾ ਨੂੰ ਬਰਕਰਾਰ ਰੱਖਣ 'ਤੇ ਜ਼ੋਰ ਦਿੰਦਿਆਂ ਅਮਲੀ ਨਿਰਦੇਸ਼ ਜਾਰੀ ਕੀਤੇ।

ਇਹ ਵੀ ਪੜ੍ਹੋ: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ

PunjabKesari

ਐੱਸ. ਏ. ਐੱਸ. ਨਗਰ 'ਚ ਆਪਣੇ ਦੂਜੇ ਦਿਨ ਦੇ ਦੌਰੇ ਦੀ ਸ਼ੁਰੂਆਤ ਕਰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਰੂਪਨਗਰ ਰੇਂਜ ਦੇ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਰੇਂਜ ’ਚ ਐੱਸ. ਏ. ਐੱਸ. ਨਗਰ, ਰੂਪਨਗਰ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਸ਼ਾਮਲ ਹਨ। ਸਮੀਖਿਆ ਮੀਟਿੰਗਾਂ 'ਚ ਡੀ. ਆਈ. ਜੀ. ਪਟਿਆਲਾ ਰੇਂਜ ਕੁਲਦੀਪ ਚਾਹਲ, ਡੀ. ਆਈ. ਜੀ. ਰੂਪਨਗਰ ਰੇਂਜ ਨਾਨਕ ਸਿੰਘ, ਐੱਸ.ਐੱਸ.ਪੀ. ਪਟਿਆਲਾ ਵਰੁਣ ਸ਼ਰਮਾ, ਐੱਸ. ਐੱਸ. ਪੀ. ਸੰਗਰੂਰ ਡਾ. ਰਵਜੋਤ ਗਰੇਵਾਲ, ਐੱਸ. ਐੱਸ. ਪੀ. ਐੱਸ. ਏ. ਐੱਸ. ਨਗਰ ਹਰਮਨਦੀਪ ਹੰਸ, ਐੱਸ. ਐੱਸ. ਪੀ. ਫ਼ਤੇਹਗੜ੍ਹ ਸਾਹਿਬ ਸ਼ੁਭਮ ਅਗਰਵਾਲ, ਐੱਸ. ਐੱਸ. ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ, ਐੱਸ. ਐੱਸ. ਪੀ. ਰੂਪਨਗਰ ਮਨਿੰਦਰ ਸਿੰਘ ਅਤੇ ਐੱਸ. ਐੱਸ. ਪੀ. ਮਾਲੇਰਕੋਟਲਾ ਗੁਰਮੀਤ ਸਿੰਘ ਸਮੇਤ ਮੁੱਖ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ: ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP ਦਾ ਗਠਜੋੜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News