ਤਿਹਾੜ ਜੇਲ ’ਚੋਂ ਰਿਹਾਅ ਹੋ ਕੇ ਆਏ ਤਤਾਰੀਏਵਾਲਾ ਦੇ ਨੌਜਵਾਨ, ਬਾਬਾ ਗੁਰਦੀਪ ਸਿੰਘ ਵੱਲੋਂ ਸਨਮਾਨਿਤ
Wednesday, Mar 31, 2021 - 09:47 AM (IST)
ਬਾਘਾਪੁਰਾਣਾ (ਰਾਕੇਸ਼) - 26 ਜਨਵਰੀ ਦੇ ਦਿੱਲੀ ਅੰਦੋਲਨ ਦੌਰਾਨ ਜ਼ਿਲ੍ਹਾ ਮੋਗਾ ਦੇ ਪਿੰਡ ਤਤਾਰੀਏ ਵਾਲਾ ਦੇ ਨੌਜਵਾਨ ਜਿਹੜੇ ਕਿ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਸਨ, ਉਹ ਰਿਹਾਈ ਹੋ ਕੇ ਆ ਗਏ ਹਨ। ਰਿਹਾਈ ਉਪਰੰਤ ਉਕਤ ਨੌਜਵਾਨ ਮਾਲਵੇ ਦੇ ਪ੍ਰਸਿੱਧ ਅਤੇ ਪਵਿੱਤਰ ਇਤਿਹਾਸਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿਥੇ ਉਨ੍ਹਾਂ ਨੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਵੀ ਕੀਤਾ। ਇਸ ਸਮੇਂ ਇਸ ਅਸਥਾਨ ਦੇ ਮੁੱਖ ਸੇਵਾਦਾਰ ਸਮਾਜ ਸੇਵੀ ਬਾਬਾ ਗੁਰਦੀਪ ਸਿੰਘ ਜੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਸਿਰਪਾਓ ਭੇਟ ਕਰ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ।
ਪੜ੍ਹੋ ਇਹ ਵੀ ਖ਼ਬਰ - ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮਨੀ ਸ਼ੂਟਰ ਨੇ ਫੇਸਬੁੱਕ ’ਤੇ ਐੱਸ. ਐੱਸ. ਪੀ. ਚਹਿਲ ਨੂੰ ਦਿੱਤੀ ਧਮਕੀ
ਪੜ੍ਹੋ ਇਹ ਵੀ ਖ਼ਬਰ - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ’ਚ ਫਟਿਆ ‘ਕੋਰੋਨਾ ਬੰਬ’ : 44 ਮਹਿਲਾ ਕੈਦੀਆਂ ਦੀ ਰਿਪੋਰਟ ਆਈ ਪਾਜ਼ੇਟਿਵ
ਇਸ ਮੌਕੇ ਪੁੱਜੇ ਨੌਜਵਾਨਾਂ ਨੇ ਕਿਹਾ ਕਿ ਉਹ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਬਦੌਲਤ ਰਿਹਾਅ ਹੋਏ ਹਨ ਉਨ੍ਹਾਂ ਦੀ ਰਿਹਾਈ ਲਈ ਜਿਥੇ ਇਨ੍ਹਾਂ ਆਗੂਆਂ ਦਾ ਵੱਡਾ ਯੋਗਦਾਨ ਹੈ, ਉੱਥੇ ਕਿਸਾਨ ਜਥੇਬੰਦੀਆਂ ਨੇ ਵੀ ਉਨ੍ਹਾਂ ਦੀ ਰਿਹਾਈ ਲਈ ਪੂਰੀ ਵਾਹ ਲਾਈ। ਉਨ੍ਹਾਂ ਕਿਹਾ ਕਿ ਸਾਨੂੰ ਅੱਜ ਨਵਾਂ ਜੀਵਨ ਮਿਲਿਆ ਹੈ ਅਤੇ ਇਸ ਗੱਲ ਦੀ ਖੁਸ਼ੀ ਵੀ ਮਹਿਸੂਸ ਹੋਈ ਹੈ ਕਿ ਅਸੀਂ ਚੱਲ ਰਹੇ ਕਿਸਾਨੀ ਅੰਦੋਲਨ ਵਿਚ ਵੱਡਾ ਯੋਗਦਾਨ ਪਾਇਆ।
ਪੜ੍ਹੋ ਇਹ ਵੀ ਖ਼ਬਰ - ਹੈੱਡ ਗ੍ਰੰਥੀ ਦੇ ਪੁੱਤ ਦੇ ਖੁਦਕੁਸ਼ੀ ਮਾਮਲੇ ’ਚ ਆਇਆ ਨਵਾਂ ਮੋੜ, ਪੁਲਸ ਹੱਥ ਲੱਗੀ ਮ੍ਰਿਤਕ ਦੀ ਡਾਇਰੀ ਤੇ ਸੁਸਾਈਡ ਨੋਟ