ਅਫ਼ਸੋਸਜਨਕ ਖ਼ਬਰ: ਟਿਕਰੀ ਬਾਰਡਰ ਤੋਂ ਪਰਤੇ ਇਕ ਹੋਰ ਕਿਸਾਨ ਦੀ ਮੌਤ

Friday, Jun 11, 2021 - 04:31 PM (IST)

ਅਫ਼ਸੋਸਜਨਕ ਖ਼ਬਰ: ਟਿਕਰੀ ਬਾਰਡਰ ਤੋਂ ਪਰਤੇ ਇਕ ਹੋਰ ਕਿਸਾਨ ਦੀ ਮੌਤ

ਸਾਦਿਕ ( ਜ.ਬ, ਦੀਪਕ): ਸਾਦਿਕ ਨੇੜੇ ਪਿੰਡ ਮੁਮਾਰਾ ਦੇ ਟਿੱਕਰੀ ਬਾਰਡਰ ਤੋਂ ਪਰਤੇ ਇਕ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਬਖਤੌਰ ਸਿੰਘ ਸਾਦਿਕ, ਕੁਲਦੀਪ ਸਿੰਘ ਘੁੱਦੂਵਾਲਾ ਤੇ ਜਗਸੀਰ ਸਿੰਘ ਸੰਧੂ ਨੇ ਦੱਸਿਆ ਕਿ ਨਾਇਬ ਸਿੰਘ ਪੁੱਤਰ ਸੁਦਾਗਰ ਸਿੰਘ ਕਿਸਾਨੀ ਸੰਘਰਸ਼ ਵਿਚ ਲਗਾਤਾਰ ਸਾਥ ਦੇ ਰਿਹਾ ਸੀ ਤੇ ਉਹ ਹਾਲੇ ਟਿਕਰੀ ਬਾਰਡਰ ਤੋਂ ਵਾਪਸ ਆਇਆ ਸੀ। ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਜਥੇਬੰਦੀ ਦੇ ਆਗੂਆਂ ਵੱਲੋਂ ਮ੍ਰਿਤਕ ਕਿਸਾਨ ਦੀ ਦੇਹ ’ਤੇ ਪਾਰਟੀ ਦਾ ਝੰਡਾ ਪਾ ਕੇ ਸਰਧਾਜ਼ਲੀ ਦਿੱਤੀ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਮੁਮਾਰਾ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਗੁਰਮੀਤ ਸਿੰਘ ਵੀਰੇਵਾਲਾ, ਗੁਰਪ੍ਰੀਤ ਸਿੰਘ ਮੁਮਾਰਾ ਤੇ ਪਿੰਡ ਵਾਸੀ ਹਾਜ਼ਰ ਸਨ।


author

Shyna

Content Editor

Related News