ਦੁਖ਼ਦ ਖ਼ਬਰ: ਟਿਕਰੀ ਬਾਰਡਰ ’ਤੇ ਮੋਗਾ ਦੇ ਕਿਸਾਨ ਸੁਖਮੰਦਰ ਸਿੰਘ ਦੀ ਮੌਤ
Sunday, Feb 07, 2021 - 06:17 PM (IST)
ਮੋਗਾ (ਵਿਪਨ ਓਂਕਾਰਾ): ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ ਪਿਛਲੇ ਕਈ ਮਹੀਨੇ ਤੋਂ ਜਾਰੀ ਕਿਸਾਨ ਅੰਦੋਲਨ ਹਰ ਦਿਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਧਰਨੇ ’ਚ ਡਟੇ ਹੁਣ ਤੱਕ ਕਈ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਇਸ ’ਚ ਮਿਲੀ ਜਾਣਕਾਰੀ ਮੁਤਾਬਕ ਅੱਜ ਟਿਕਰੀ ਬਾਰਡਰ ’ਤੇ ਇਕ ਹੋਰ ਕਿਸਾਨ ਦਾ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਅੱਜ ਬਾਰਡਰ ’ਤੇ ਹਾਰਟ ਅਟੈਕ ਨਾਲ ਉਨ੍ਹਾਂ ਦੀ ਮੌਤ ਹੋ ਗਈ। ਮੋਗਾ ਦੇ ਪਿੰਡ ਦੂਰਕੋਟ ਦੇ ਰਹਿਣ ਵਾਲੇ ਸੁਖਮੰਦਰ ਸਿੰਘ ਦੀ ਉਮਰ 60 ਸਾਲ ਸੀ। ਦੱਸ ਦੇਈਏ ਕਿ ਸੁਖਮੰਦਰ ਸਿੰਘ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਕਿਸਾਨਾਂ ਦੀ ਸੇਵਾ ਲਈ ਲਾਇਆ ਅਤੇ ਹੁਣ ਵੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ’ਚ ਬਤੌਰ ਬਲਾਕ ਪ੍ਰਧਾਨ ਸੇਵਾ ਨਿਭਾ ਰਹੇ ਸਨ।
ਇਹ ਵੀ ਪੜ੍ਹੋ: ਜੇ ਮੈਂ ਗ੍ਰਹਿ ਮੰਤਰੀ ਹੁੰਦਾ ਤਾਂ ਸੁਖਬੀਰ ਬਾਦਲ ਜੇਲ੍ਹ ’ਚ ਹੋਣਾ ਸੀ: ਰਾਜਾ ਵੜਿੰਗ
ਦੱਸ ਦੇਈਏ ਕਿ ਖ਼ੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ 2 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਵਲੋਂ ਸ਼ਨੀਵਾਰ ਨੂੰ ਚੱਕਾ ਜਾਮ ਕੀਤਾ ਗਿਆ। ਕੇਂਦਰੀ ਗ੍ਰਹਿ ਮੰਤਰਾਲਾ ਨੇ ਚੱਕਾ ਜਾਮ ਨੂੰ ਧਿਆਨ ’ਚ ਰੱਖਦਿਆਂ ਸਿੰਘੂ, ਗਾਜ਼ੀਪੁਰ ਅਤੇ ਟਿਕਰੀ ਦੀਆਂ ਸਰਹੱਦਾਂ ’ਤੇ ਇੰਟਰਨੈੱਟ ਸੇਵਾਵਾਂ ਸ਼ਨੀਵਾਰ ਰਾਤ 12 ਵਜੇ ਤੱਕ ਬੰਦ ਰੱਖੀਆਂ।
ਇਹ ਵੀ ਪੜ੍ਹੋ: ਪੁਲਸ ਪੰਜਾਬ ਸਰਕਾਰ ਦੀ ਸ਼ਹਿ 'ਤੇ ਨਗਰ-ਨਿਗਮ ਚੋਣਾਂ ’ਚ ਕਰ ਰਹੀ ਹੈ ਗੁੰਡਾਗਰਦੀ: ਸੁਖਬੀਰ ਬਾਦਲ