ਟਿੱਕਰੀ ਬਾਰਡਰ ਤੋਂ ਫਿਰ ਆਈ ਮੰਦਭਾਗੀ ਖ਼ਬਰ, ਪਿੰਡ ਰੱਲਾ ਦੇ ਕਿਸਾਨ ਨੇ ਤੋੜਿਆ ਦਮ

Tuesday, Nov 16, 2021 - 06:23 PM (IST)

ਟਿੱਕਰੀ ਬਾਰਡਰ ਤੋਂ ਫਿਰ ਆਈ ਮੰਦਭਾਗੀ ਖ਼ਬਰ, ਪਿੰਡ ਰੱਲਾ ਦੇ ਕਿਸਾਨ ਨੇ ਤੋੜਿਆ ਦਮ

ਬੁਢਲਾਡਾ (ਬਾਂਸਲ) : ਤਿੰਨ ਖੇਤੀ ਕਾਨੂੰਨ ਦਿੱਲੀ ਦੇ ਟਿਕਰੀ ਬਾਰਡਰ ’ਤੇ ਖ਼ਿਲਾਫ਼ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ਦੇ ਕਿਸਾਨ ਮਹਿੰਦਰ ਸਿੰਘ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਮ੍ਰਿਤਕ ਕਿਸਾਨ ਤਿੰਨ ਦਿਨ ਪਹਿਲਾਂ ਹੀ ਟਿੱਕਰੀ ਬਾਰਡਰ ’ਤੇ ਸੰਘਰਸ਼ ਵਿਚ ਸ਼ਾਮਲ ਹੋਣ ਗਿਆ ਸੀ। ਇਸ ਤੋਂ ਪਹਿਲਾਂ ਉਹ ਲਗਾਤਾਰ ਕਿਸਾਨ ਸੰਘਰਸ਼ ਵਿਚ ਸ਼ਮੂਲੀਅਤ ਕਰਦਾਆ ਰਿਹਾ ਸੀ। ਮ੍ਰਿਤਕ ਕੋਲ ਖੇਤੀ ਯੋਗ ਜ਼ਮੀਨ ਨਹੀਂ ਸੀ ਅਤੇ ਉਹ ਠੇਕੇ ’ਤੇ ਲੈ ਕੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ ਪਰ ਕਰਜ਼ੇ ਦੀ ਮਾਰ ਹੇਠ ਦੱਬਿਆ ਹੋਇਆ ਸੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਕਸਬਾ ਚੌਗਾਵਾਂ ’ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਇਕ ਜਨਾਨੀ ਦੀ ਮੌਤ

ਮ੍ਰਿਤਕ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਸਰਗਰਮ ਵਰਕਰ ਸੀ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਚੱਕ ਭਾਈਕੇ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਕਰਨ ਦੇ ਨਾਲ ਨਾਲ ਪਰਿਵਾਰ ਦੇ ਇਕ ਮੈਂਬਰ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦਿੱਤੀ ਜਾਵੇ।

ਇਹ ਵੀ ਪੜ੍ਹੋ : ਇਕ ਸਾਲ ਪਹਿਲਾਂ ਵਿਆਹੇ ਜੋੜੇ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ, ਇਸ ਹਾਲਤ ’ਚ ਲਾਸ਼ਾਂ ਦੇਖ ਭੈਣ ਦਾ ਨਿਕਲਿਆ ਤ੍ਰਾਹ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News