ਟਿਕਰੀ ਬਾਰਡਰ ’ਤੇ ਜ਼ਹਿਰੀਲੇ ਕੀੜੇ ਦੇ ਕੱਟਣ ਨਾਲ ਇਕ ਹੋਰ ਕਿਸਾਨ ਦੀ ਮੌਤ

Sunday, Jan 03, 2021 - 06:21 PM (IST)

ਸੰਗਰੂਰ (ਹਨੀ ਕੋਹਲੀ): ਦਿੱਲੀ ਟਿਕਰੀ ਬਾਰਡਰ ’ਤੇ ਖੇਤੀਬਾੜੀ ਕਾਨੂੰਨ ਦੇ ਖ਼ਿਲਾਫ ਚੱਲ ਰਹੇ ਅੰਦੋਲਨ ’ਚ ਇਕ ਹੋਰ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਪ੍ਰਦਰਸ਼ਨ ਦੌਰਾਨ ਕਿਸਾਨ ਨੂੰ ਲੱਤ ’ਤੇ ਜ਼ਹਿਰੀਲੇ ਕੀੜੇ ਨੇ ਕੱਟ ਲਿਆ ਅਤੇ ਉਸ ਨੂੰ ਟੋਹਾਨਾ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੇ ਦਮ ਤੋੜ ਦਿੱਤਾ। 

 

ਇਹ ਵੀ ਪੜ੍ਹੋ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਪੰਡਿਤ ਬਾਲਮੁਕੁੰਦ ਸ਼ਰਮਾ ਦਾ ਜਨਮ ਦਿਨ ਮੌਕੇ ਦਿਹਾਂਤ

ਦੱਸ ਦੇਈਏ ਕਿ ਇਹ ਕਿਸਾਨ  ਸੁਰਜੀਤ ਸਿੰਘ (70) ਸੰਗਰੂਰ ਦੇ ਲਦਾਰ ਪਿੰਡ ਦਾ ਰਹਿਣ ਵਾਲਾ ਸੀ। ਮਿ੍ਰਤਕ ਕਿਸਾਨ ਦੀ ਮਿ੍ਰਤਕ ਦੇਹ ਨੂੰ ਮੂਨਕ ਦੇ ਹਸਪਤਾਲ ’ਚ ਰੱਖਿਆ ਗਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਮੁਆਵਜ਼ਾ ਰਾਸ਼ੀ ਮਿਲਣ ਦੇ ਬਾਅਦ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਪਿੰਡ ਧੂਲਕੋਟ ਤੋਂ ਕਿਸਾਨੀ ਸੰਘਰਸ਼ ਲਈ ਪਹੁੰਚੇਗਾ ਸਰੋਂ ਦਾ ਸਾਗ ਅਤੇ ਵੇਸਣ ਦੀਆਂ ਪਿੰਨੀਆਂ


Shyna

Content Editor

Related News