ਦੁਖ਼ਦ ਖ਼ਬਰ: ਟਿਕਰੀ ਬਾਰਡਰ ’ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਇੱਕ ਹੋਰ ਕਿਸਾਨ ਦੀ ਮੌਤ
Tuesday, Jan 12, 2021 - 06:37 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ): ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਰੀਬ ਡੇਢ ਮਹੀਨੇ ਤੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਬੈਠੇ ਕਿਸਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਜਿੱਥੇ ਇੱਕ ਪਾਸੇ ਸਰਦੀ ਕਰਕੇ ਕਿਸਾਨ ਬੀਮਾਰ ਹੋ ਰਹੇ ਹਨ, ਉੱਥੇ ਹੀ ਦਿਲ ਦਾ ਦੌਰਾ ਪੈਣ ਕਰਕੇ ਕਿਸਾਨ ਸ਼ਹੀਦੀਆਂ ਵੀ ਪਾ ਰਹੇ ਹਨ।ਅੱਜ ਫ਼ਿਰ ਦਿੱਲੀ ਦੇ ਟਿਕਰੀ ਬਾਰਡਰ ’ਤੇ ਸੰਘਰਸ਼ ਕਰ ਰਹੇ ਜ਼ਿਲ੍ਹੇ ਦੇ ਪਿੰਡ ਲੁਹਾਰਾ ਦੇ ਇੱਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: ਘਰੇਲੂ ਕਲੇਸ਼ ਦੇ ਚੱਲਦਿਆਂ ਨੂੰਹ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਸਹੁਰਾ
ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਰਤਕ ਕਿਸਾਨ ਅਵਤਾਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਲੁਹਾਰਾ, ਜੋ ਟਿਕਰੀ ਬਾਰਡਰ ’ਤੇ 17 ਦਸੰਬਰ 2020 ਤੋਂ ਕਿਸਾਨ ਸੰਘਰਸ਼ ਵਿੱਚ ਸ਼ਾਮਲ ਸੀ, ਜਿਸਨੂੰ ਅੱਜ ਸਵੇਰੇ ਅਚਾਨਕ ਦਿਲ ਦਾ ਦੌਰਾ ਪਿਆ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਮਿ੍ਰਤਕ ਕਿਸਾਨ 18 ਏਕੜ ਜ਼ਮੀਨ ਦਾ ਮਾਲਕ ਸੀ ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦਾ ਸਰਗਰਮ ਵਰਕਰ ਵੀ ਸੀ। ਕਿਸਾਨ ਆਪਣੇ ਪਿੱਛੇ 6 ਮੈਂਬਰ ਛੱਡ ਗਿਆ ਹੈ। ਵਰਣਨਯੋਗ ਹੈ ਕਿ ਮਿ੍ਰਤਕ ਕਿਸਾਨ ਅਵਤਾਰ ਸਿੰਘ ਘਰੋਂ ਜਾਣ ਸਮੇਂ ਇਹ ਕਹਿਕੇ ਗਿਆ ਸੀ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ, ਉਹ ਘਰ ਵਾਪਸ ਨਹੀਂ ਆਵੇਗਾ , ਬਲਕਿ ਕਿਸਾਨੀ ਝੰਡੇ ਵਿੱਚ ਲਿਪਟੀ ਉਸਦੀ ਲਾਸ਼ ਹੀ ਆਵੇਗੀ।ਕਿਸਾਨ ਦੀ ਮੌਤ ਨਾਲ ਖੇਤਰ ਅੰਦਰ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ: ਗੁਰਦਾਸਪੁਰ ’ਚ 19 ਸਾਲਾਂ ਨੌਜਵਾਨ ਨੇ ਆਪਣੇ ਖੇਤਾਂ ਵਿਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਪਹਿਲਾਂ ਵੀ ਜ਼ਿਲ੍ਹੇ ਦੇ ਦੋ ਕਿਸਾਨਾਂ ਦੀ ਹੋ ਚੁੱਕੀ ਹੈ ਮੌਤ
ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ ਵਿੱਚ ਜ਼ਿਲ੍ਹੇ ਦਾ ਇਹ ਪਹਿਲਾ ਕਿਸਾਨ ਨਹੀਂ, ਸਗੋਂ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਦੇ ਦੋ ਕਿਸਾਨਾਂ ਦੀ ਦਿੱਲੀ ਬਾਰਡਰਾਂ ’ਤੇ ਮੌਤ ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ ਗਿੱਦੜਬਾਹਾ ਹਲਕੇ ਦੇ ਪਿੰਡ ਲੁੰਡੇਵਾਲਾ ਦੇ ਕਿਸਾਨ ਜਗਦੀਸ਼ (65) ਤੇ ਲੰਬੀ ਹਲਕੇ ਦੇ ਪਿੰਡ ਅਬੁਲ ਖ਼ੁਰਾਣਾ ਦੇ ਕਿਸਾਨ ਹਰਪਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਚੁੱਕੀ ਹੈ। ਮਿ੍ਰਤਕ ਜਗਦੀਸ਼ ਸਿੰਘ ਪਿੰਡ ਦਾ ਨੰਬਰਦਾਰ ਸੀ। ਜਗਦੀਸ਼ ਸਿੰਘ ਦੇ ਪੁੱਤਰ ਸ਼ਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੇ ਰਾਤ ਨੂੰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਤਬੀਅਤ ਠੀਕ ਨਹÄ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਦਿੱਲੀ ਲਈ ਤਿਆਰੀਆਂ ਕੀਤੀਆਂ ਗਈਆਂ, ਪਰ ਸਵੇਰੇ ਤਿੰਨ ਵਜੇ ਉਸਦੇ ਪਿਤਾ ਦੀ ਮੌਤ ਹੋ ਗਈ ਸੀ, ਜਦੋਂਕਿ ਅਬੁਲ ਖ਼ੁਰਾਣਾ ਦੇ 47 ਸਾਲਾ ਕਿਸਾਨ ਹਰਪਿੰਦਰ ਸਿੰਘ, ਜੋ 17-18 ਦਿਨਾਂ ਤੋਂ ਦਿੱਲੀ ਸੰਘਰਸ਼ ’ਚ ਸੀ ਤੇ ਨਮੂਨੀਏ ਤੋਂ ਵੀ ਪ੍ਰੀੜਤ ਰਹਿ ਚੁੱਕਾ ਸੀ, ਜਿਸਨੂੰ ਲੁਧਿਆਣਾ ’ਚ ਦਾਖ਼ਲ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਦੁਖਦਾਇਕ ਖ਼ਬਰ: ਕਿਸਾਨੀ ਸੰਘਰਸ਼ ’ਚੋਂ ਵਾਪਸ ਪਰਤੇ 26 ਸਾਲਾ ਨੌਜਵਾਨ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?