ਟਿਕਰੀ ਬਾਰਡਰ ’ਤੇ ਸ਼ਹੀਦ ਹੋਈਆਂ ਬੀਬੀਆਂ, ਪਿੰਡ ਵਾਸੀਆਂ ਨੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਫ਼ੈਸਲਾ

Monday, Nov 01, 2021 - 05:35 PM (IST)

ਟਿਕਰੀ ਬਾਰਡਰ ’ਤੇ ਸ਼ਹੀਦ ਹੋਈਆਂ ਬੀਬੀਆਂ, ਪਿੰਡ ਵਾਸੀਆਂ ਨੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਫ਼ੈਸਲਾ

ਬੁਢਲਾਡਾ (ਬਾਂਸਲ) - ਦਿੱਲੀ ਦੇ ਟਿਕਰੀ ਬਾਰਡਰ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂਵਾਲਾ ਦੀਆਂ ਤਿੰਨ ਕਿਸਾਨ ਬੀਬੀਆਂ ਗੁਰਮੇਲ ਕੌਰ, ਅਮਰਜੀਤ ਕੌਰ ਤੇ ਸੁਖਵਿੰਦਰ ਕੌਰ ਦੇ ਫੁੱਲਾਂ ਦੀ ਰਸਮ ਸਮੇਂ ਪਿੰਡ ਵਾਸੀਆਂ, ਕਿਸਾਨ ਜਥੇਬੰਦੀਆਂ ਅਤੇ ਗਰਾਮ ਪੰਚਾਇਤ ਦੀ ਅਗਵਾਈ ’ਚ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ ਦੌਰਾਨ ਅਹਿਮ ਫ਼ੈਸਲਾ ਕੀਤਾ ਗਿਆ। ਫ਼ੈਸਲੇ ਅਨੁਸਾਰ ਦੀਵਾਲੀ ਦੀ ਰਾਤ ਕਿਸੇ ਵੀ ਕਿਸਮ ਦਾ ਕੋਈ ਜਸ਼ਨ ਨਹੀਂ ਮਨਾਇਆ ਜਾਵੇਗਾ, ਸਗੋਂ ਕਾਲੀ ਦੀਵਾਲੀ ਦੇ ਰੂਪ ਵਿੱਚ ਰੋਸ ਪ੍ਰਗਟ ਕੀਤਾ ਜਾਵੇਗਾ। ਪਿੰਡ ਵਿੱਚ ਕੋਈ ਪਟਾਕੇ, ਮਠਿਆਈਆਂ ਆਦਿ ਨਹੀਂ ਖਰੀਦੀਆਂ ਜਾਣਗੀਆਂ।

ਪੜ੍ਹੋ ਇਹ ਵੀ ਖ਼ਬਰ ਕੇਜਰੀਵਾਲ ਦੀਆਂ ਮੁਸ਼ਕਲਾਂ ਵਧੀਆਂ, ਬਠਿੰਡਾ 'ਚ ਦਰਜ ਹੋਇਆ ਮਾਣਹਾਨੀ ਦਾ ਮਾਮਲਾ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਜਨਾਨੀਆਂ ਦੇ ਪਰਿਵਾਰਾਂ ਨੂੰ ਪੰਜ ਪੰਜ ਲੱਖ ਰੁਪਏ ਦੀ ਮਦਦ ਦੇਣਾ ਸ਼ਹੀਦ ਪਰਿਵਾਰਾਂ ਨਾਲ ਕੋਝਾ ਮਜ਼ਾਕ ਹੈ, ਜਿਸ ਨੂੰ ਉਨ੍ਹਾਂ ਦੀ ਜਥੇਬੰਦੀ ਨਾ ਮਨਜ਼ੂਰ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੀੜਤ ਪਰਿਵਾਰਾਂ ਦਾ ਸਾਰਾ ਕਰਜ਼ਾ ਮੁਆਫ਼ ਕਰਕੇ, ਉਨ੍ਹਾਂ ਨੂੰ ਦਸ ਦਸ ਲੱਖ ਰੁਪਏ ਦੀ ਸਹਾਇਤਾ ਦੇਵੇ।

ਪੜ੍ਹੋ ਇਹ ਵੀ ਖ਼ਬਰ ਰੈਸਟੋਰੈਂਟ ਮਾਲਕ ਨੇ ਜ਼ਹਿਰ ਨਿਗਲ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਸੁਸਾਇਡ ਨੋਟ ’ਚ ਹੋਇਆ ਇਹ ਖ਼ੁਲਾਸਾ

ਭੈਣੀਬਾਘਾ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਇਹ ਮੰਗਾਂ ਨਾ ਮੰਨੀਆਂ ਤਾਂ ਉਹ ਅੱਜ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਵਿਖੇ ਧਰਨਾ ਦੇਣਾ ਸ਼ੁਰੂ ਕਰ ਦੇਣਗੇ। ਉਨ੍ਹਾਂ ਨੇ ਕਿਹਾ ਕਿ ਉਕਤ ਮਤੇ ਬਾਰੇ ਪਿੰਡ ਵਾਸੀਆਂ ਨੂੰ ਵੀ ਜਾਣੂ ਕਰਵਾ ਦਿੱਤਾ ਗਿਆ। ਇਸ ਮੌਕੇ ਗ੍ਰਾਮ ਪੰਚਾਇਤ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ ।

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

 


author

rajwinder kaur

Content Editor

Related News