ਦੁਖ਼ਦਾਇਕ ਖ਼ਬਰ: ਟਿਕਰੀ ਬਾਰਡਰ ਤੋਂ ਪਰਤਦੇ ਕਿਸਾਨ ਦੀ ਰੇਲ ਹਾਦਸੇ ’ਚ ਮੌਤ

Sunday, Aug 29, 2021 - 03:32 PM (IST)

ਦੁਖ਼ਦਾਇਕ ਖ਼ਬਰ: ਟਿਕਰੀ ਬਾਰਡਰ ਤੋਂ ਪਰਤਦੇ ਕਿਸਾਨ ਦੀ ਰੇਲ ਹਾਦਸੇ ’ਚ ਮੌਤ

ਮਾਨਸਾ/ ਬੁਢਲਾਡਾ (ਸੰਦੀਪ ਮਿੱਤਲ, ਬਾਂਸਲ): ਪਿੰਡ ਰਾਮਨਗਰ ਭੱਠਲ ਦਾ ਕਿਸਾਨ ਪਰਮਾ ਸਿੰਘ ਦੀ ਬੀਤੀ ਰਾਤ ਬੁਢਲਾਡਾ ਦੇ ਰੇਲਵੇ ਸਟੇਸ਼ਨ ’ਤੇ ਰੇਲ ਗੱਡੀ ਵਿੱਚੋਂ ਉਤਰਨ ਸਮੇਂ ਵਾਪਰੇ ਹਾਦਸੇ ਕਾਰਨ ਮੌਤ ਹੋ ਗਈ ਹੈ। ਉਕਤ ਕਿਸਾਨ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦਾ ਸਰਗਰਮ ਕਾਰਕੁੰਨ ਸੀ ਅਤੇ ਟਿਕਰੀ ਬਾਰਡਰ ਦਿੱਲੀ ਦੇ ਕਿਸਾਨ ਮੋਰਚੇ ’ਤੇ ਉਹ ਲਗਭਗ ਇਕ ਹਫਤੇ ਪਿੱਛੋਂ ਆਪਣੇ ਪਿੰਡ ਪਰਤ ਰਿਹਾ ਸੀ।

ਇਹ ਵੀ ਪੜ੍ਹੋ :  ਭਵਾਨੀਗੜ੍ਹ ’ਚ ਦੂਜੇ ਦਿਨ ਵੀ ਸਿੱਖਿਆ ਮੰਤਰੀ ਦਾ ਜ਼ਬਰਦਸਤ ਵਿਰੋਧ, ਪੁਲਸ ਨੇ ਹਿਰਾਸਤ ’ਚ ਲਏ 6 ਅਧਿਆਪਕ

ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਬਲਾਕ ਪ੍ਰਧਾਨ ਸਤਪਾਲ ਸਿੰਘ ਬਰੇ ਅਤੇ ਪੰਜਾਬ ਕਿਸਾਨ ਸਭਾ ਦੇ ਸੂਬਾਈ ਆਗੂ ਸਵਰਨਜੀਤ ਸਿੰਘ ਦਲਿਓ ਨੇ ਉਕਤ ਕਿਸਾਨ ਪਰਮਾ ਸਿੰਘ ਨੂੰ ਕਿਸਾਨ ਅੰਦੋਲਨ ਦਾ ਸ਼ਹੀਦ ਕਰਾਰ ਦਿੰਦਿਆਂ ਕਿਹਾ ਕਿ ਇਸ ਅੰਦੋਲਨ ਵਿਚ ਜਾਨਾਂ ਕੁਰਬਾਨ ਕਰਨ ਵਾਲੇ ਜੁਝਾਰੂਆਂ ਦੀ ਕੁਰਬਾਨੀ ਅਜਾਈ ਨਹੀਂ ਜਾਵੇਗੀ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਉਕਤ ਕਿਸਾਨ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਸਮੁੱਚੇ ਕਰਜ਼ੇ ਨੂੰ ਮੁਆਫ਼ ਕੀਤਾ ਜਾਵੇ।

ਇਹ ਵੀ ਪੜ੍ਹੋ : ਕਲਯੁੱਗੀ ਬਾਪ ਨੇ ਜਲਾਦਾਂ ਵਾਂਗ ਕੁੱਟੀ 9 ਸਾਲਾ ਧੀ, ਵੀਡੀਓ ਵਾਇਰਲ ਹੋਣ 'ਤੇ ਚੜ੍ਹਿਆ ਪੁਲਸ ਅੜਿੱਕੇ


author

Shyna

Content Editor

Related News