ਟਿੱਕਰੀ ਬਾਰਡਰ ਤੋਂ ਫਿਰ ਆਈ ਮਾੜੀ ਖ਼ਬਰ, ਸੰਘਰਸ਼ ਦੇ ਲੇਖੇ ਲੱਗਿਆ ਪਿੰਡ ਧਿੰਗੜ੍ਹ ਦਾ ਗੁਰਮੀਤ

01/25/2021 10:23:02 PM

ਮਾਨਸਾ (ਅਮਰਜੀਤ ਚਾਹਲ) : ਜ਼ਿਲ੍ਹੇ ਦੇ ਪਿੰਡ ਧਿੰਗੜ੍ਹ ਦੇ ਕਿਸਾਨ ਦੀ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਗੁਰਨਾਮ ਸਿੰਘ ਬੀਤੇ ਕੱਲ੍ਹ ਹੀ ਟਰੈਕਟਰ ਲੈ ਕੇ ਗਣਤੰਤਰ ਕਿਸਾਨ ਪਰੇਡ 'ਚ ਸ਼ਾਮਿਲ ਹੋਣ ਲਈ ਦਿੱਲੀ ਗਿਆ ਸੀ ਅਤੇ ਉਸ ਨੂੰ ਅੱਜ ਸਵੇਰ ਸਮੇਂ ਦਿਲ ਦਾ ਦੌਰਾ ਪੈ ਗਿਆ। ਇਸ ਤੋਂ ਬਾਅਦ ਉਸ ਨੂੰ ਬਹਾਦਰਗੜ੍ਹ ਦੇ ਇਕ ਹਸਪਤਾਲ 'ਚ ਲਿਜਾਇਆ ਗਿਆ ਜਿੱਥੇ ਮੌਜੂਦ ਡਾਕਟਰਾਂ ਨੇ ਕਿਸਾਨ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਰਵਨੀਤ ਬਿੱਟੂ ਤੋਂ ਬਾਅਦ ਵਿਧਾਇਕ ਕੁਲਬੀਰ ਜ਼ੀਰਾ ਦਾ ਸਿੰਘੂ ਸਰਹੱਦ ’ਤੇ ਵਿਰੋਧ, ਲੱਥੀ ਪੱਗ

ਭਾਰਤੀ ਕਿਸਾਨ ਯੂਨੀਅਨ (ਡਕੌਦਾ) ਦੇ ਆਗੂ ਬਲਵਿੰਦਰ ਸ਼ਰਮਾ ਨੇ ਸਰਕਾਰ ਤੋਂ ਕਿਸਾਨ ਦੇ ਪਰਿਵਾਰ ਲਈ ਮੁਆਵਜ਼ੇ ਅਤੇ ਨੌਕਰੀ ਦੀ ਮੰਗ ਕੀਤੀ ਹੈ। ਉੱਥੇ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀ ਮੰਗਾਂ ਨੂੰ ਮੰਨ ਲਵੇ ਤਾਂ ਜੋ ਕਿਸਾਨਾਂ ਮਜ਼ਦੂਰਾਂ ਦੀਆਂ ਜਾ ਰਹੀਆਂ ਜਾਨਾਂ ਨੂੰ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕਿਸਾਨੀ ਅੰਦੋਲਨ 'ਚ ਸ਼ਾਮਲ ਇਕ ਹੋਰ ਕਿਸਾਨ ਨੇ ਨਿਗਲਿਆ ਜ਼ਹਿਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News