ਟਿਕਰੀ ਸਰਹੱਦ ’ਤੇ ਦਿਲ ਦਾ ਦੌਰਾ ਪੈਣ ਕਾਰਨ ਇਕ ਹੋਰ ਕਿਸਾਨ ਦੀ ਮੌਤ

01/23/2021 11:08:51 AM

ਮਾਨਸਾ (ਸੰਦੀਪ ਮਿੱਤਲ, ਅਮਰਜੀਤ ਚਾਹਲ): ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪਿੰਡ ਖੁਡਾਲ ਕਲਾਂ ਦੇ ਕਿਸਾਨ ਦੀ ਦਿਲ ਦਾ ਦੌਰਾ ਪੈ ਜਾਣ ਕਰਕੇ ਮੌਤ ਹੋਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਜੁਗਿੰਦਰ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਭੋਲਾ ਸਿੰਘ ਪੁੱਤਰ ਭਜਨ ਸਿੰਘ (48) ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਮੈਂਬਰ ਸੀ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਟਿਕਰੀ ਬਾਰਡਰ ’ਤੇ ਸੰਘਰਸ਼ ’ਚ ਮੋਹਰੀ ਰੋਲ ਅਦਾ ਕਰ ਰਿਹਾ ਸੀ।

ਇਹ ਵੀ ਪੜ੍ਹੋ:  ਨੌਜਵਾਨ ਨੇ ਦਿੱਲੀ ਟਰੈਕਟਰ ਪਰੇਡ ’ਚ ਲਿਜਾਣ ਲਈ ਸ਼ਿੰਗਾਰੀ ਕਾਰ, ਵੇਖ ਲੋਕਾਂ ’ਚ ਆਵੇਗਾ ਜੋਸ਼(ਤਸਵੀਰਾਂ)     

ਅੱਜ ਸਵੇਰੇ ਉਸ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ, ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਸਿਰ ਚੜਿਆ ਹਰ ਤਰ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ। 

ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ਖ਼ਿਲਾਫ਼ ਸਤੌਜ ਦੇ ਨੌਜਵਾਨ ਦਾ ਅਨੋਖਾ ਪ੍ਰਦਰਸ਼ਨ, ਆਪਣੇ ਆਪ ਨੂੰ ਜਕੜਿਆ ਬੇੜੀਆਂ ’ਚ 

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Shyna

Content Editor

Related News