ਟਿਕਰੀ ਬਾਰਡਰ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ’ਚ ਰਾਮਪੁਰ ਛੰਨਾਂ ਦੇ ਨੌਜਵਾਨ ਦੀ ਮੌਤ
Tuesday, Feb 02, 2021 - 02:32 PM (IST)
ਅਮਰਗੜ੍ਹ ( ਜੋਸ਼ੀ ) - ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਟਿਕਰੀ ਬਾਰਡਰ ’ਤੇ ਕਿਸਾਨਾਂ ਵਲੋਂ ਵੱਡੀ ਪੱਧਰ ’ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਚਲ ਰਹੇ ਇਸ ਕਿਸਾਨੀ ਸੰਘਰਸ਼ ’ਚ ਬਹੁਤ ਸਾਰੇ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਕਿਸਾਨੀ ਅੰਦੋਲਨ ’ਚ ਸ਼ਾਮਲ ਹੋਣ ਗਏ ਸੰਗਰੂਰ ਜ਼ਿਲ੍ਹੇ ਦੇ ਰਾਮਪੁਰ ਛੰਨਾਂ ਦੇ 31 ਸਾਲਾ ਨੌਜਵਾਨ ਕਿਸਾਨ ਸੰਦੀਪ ਸ਼ਰਮਾ ਦੀ ਅੱਜ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦਾ ਪਤਾ ਲੱਗਦੇ ਸਾਰ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।
ਪੜ੍ਹੋ ਇਹ ਵੀ ਖ਼ਬਰ - ਫਰਵਰੀ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰਾਂ ਨੂੰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ
ਮਿਲੀ ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਸੰਦੀਪ ਸ਼ਰਮਾ ਇੱਕ ਫਰਵਰੀ ਨੂੰ ਹੀ ਪਿੰਡ ਦੇ ਕੁਝ ਵਿਅਕਤੀਆਂ ਨਾਲ ਟਿਕਰੀ ਬਾਰਡਰ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਗਿਆ ਸੀ। ਇਸ ਸੰਘਰਸ਼ ’ਚ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਉਹ ਸ਼ਹਾਦਤ ਦਾ ਜਾਮ ਪੀ ਗਿਆ। ਮ੍ਰਿਤਕ ਸੰਦੀਪ ਕਿਸਾਨੀ ਅੰਦੋਲਨ ’ਚ ਅਹਿਮ ਭੂਮਿਕਾ ਨਿਭਾ ਰਿਹਾ ਸੀ।
ਹਿਮਾਚਲ ’ਚ ਅੱਜ ਤੋਂ ਹੋ ਸਕਦੀ ਹੈ ਵਰਖਾ ਤੇ ਬਰਫ਼ਬਾਰੀ, ਅਟਲ ਟਨਲ ਤੋਂ ਸਿੱਸੂ ਤੱਕ ਬਰਫ ਦੇ ਤੋਦੇ ਡਿੱਗਣ ਦੀ ਚਿਤਾਵਨੀ
ਦੱਸ ਦੇਈਏ ਕਿ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ 68 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਦਿਨ-ਰਾਤ ਅੰਦੋਲਨ ਕਰ ਰਹੇ ਹਨ। ਕਿਸਾਨ ਕਾਨੂੰਨ ਰੱਦ ਕਰਨ ਦੀ ਮੰਗ 'ਤੇ ਅੜੇ ਹੋਏ ਹਨ। ਕਿਸਾਨ ਵੱਡੀ ਗਿਣਤੀ ’ਚ ਸਰਹੱਦਾਂ ’ਤੇ ਪਹੁੰਚ ਰਹੇ ਹਨ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸਰਕਾਰ ਅਤੇ ਕਿਸਾਨਾਂ ਦੀਆਂ ਬੈਠਕਾਂ ਵੀ ਹੋਈਆਂ, ਜੋ ਬੇਸਿੱਟਾ ਰਹੀਆਂ। ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ 26 ਜਨਵਰੀ,2021 ਨੂੰ ਕਿਸਾਨ ਟਰੈਕਟਰ ਪਰੇਡ ਵੀ ਕੀਤੀ ਗਈ, ਜਿਸ ਦੇ ਕਈ ਭਾਰੀ ਨਤੀਜੇ ਸਾਹਮਣੇ ਆਏ। ਪੁਲਸ ਨੇ ਕਈ ਲੋਕਾਂ ਨੂੰ ਗ੍ਰਿਫਤਾਰ ਵੀ ਕਰ ਲਿਆ। ਹੁਣ ਕਿਸਾਨਾਂ ਦੇ ਪ੍ਰਦਰਸ਼ਨ ਦੀ ਮੁੱਖ ਥਾਂ ਸਿੰਘੂ ਬਾਰਡਰ ’ਤੇ ਪੁਲਸ ਦੀ ਦੇਖ-ਰੇਖ ਵਿਚ ਮਜ਼ਦੂਰ ਸੀਮੈਂਟ ਦੇ ਬੈਰੀਕੇਡਜ਼ ਦੀਆਂ ਦੋ ਕਤਾਰਾਂ ਵਿਚ ਲੋਹੇ ਦੀਆਂ ਛੜਾਂ ਲਾਉਂਦੇ ਹੋਏ ਵੇਖੇ ਗਏ। ਪੁਲਸ ਵਲੋਂ ਅਜਿਹਾ ਇਸ ਲਈ ਕੀਤਾ ਗਿਆ, ਤਾਂ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਆਵਾਜਾਈ ਸੀਮਤ ਕੀਤੀ ਜਾ ਸਕੇ।
ਪੜ੍ਹੋ ਇਹ ਵੀ ਖ਼ਬਰ - ਲਾਲ ਕਿਲ੍ਹੇ ’ਤੇ ਝੰਡਾ ਲਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦਾ ਪਰਿਵਾਰ ਹੋਇਆ ਰੂਪੋਸ਼