ਨੌਜਵਾਨਾਂ ਨੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਘਰ ’ਚ ਸੁੱਟਿਆ ਗੋਹਾ, ਮਚੀ ਹਲਚਲ

Friday, Jan 01, 2021 - 08:26 PM (IST)

ਨੌਜਵਾਨਾਂ ਨੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਘਰ ’ਚ ਸੁੱਟਿਆ ਗੋਹਾ, ਮਚੀ ਹਲਚਲ

ਹੁਸ਼ਿਆਰਪੁਰ ( ਘੁੰਮਣ, ਅਮਿਰੰਦਰ ਮਿਸ਼ਰਾ)— ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀ ਸਰਹੱਦ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਲੈ ਕੇ ਕੀਤੀ ਗਈ ਟਿੱਪਣੀ ਦੇ ਰੋਸ ਵਜੋਂ ਆਏ ਕੁਝ ਨੌਜਵਾਨਾਂ ਵੱਲੋਂ  ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਦੇ ਘਰ ’ਚ ਗੋਹੇ ਦੀ ਟਰਾਲੀ ਸੁੱਟ ਕੇ ਆਪਣਾ ਰੋਸ ਜ਼ਾਹਰ ਕੀਤਾ। 

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੇ ਕੇਂਦਰ ਸਰਕਾਰ ’ਤੇ ਰਗੜੇ, ਕਿਹਾ-ਆਪਣੇ ਹੱਥਾਂ ’ਚ ਲੈਣਾ ਚਾਹੁੰਦੀ ਹੈ ਸੂਬਿਆਂ ਦੀ ਤਾਕਤ (ਵੀਡੀਓ)

PunjabKesari

ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਨੌਜਵਾਨ ਹੱਥ ’ਚ ਝੰਡੀਆਂ ਫੜ ਕੇ ਉਨ੍ਹਾਂ ਦੀ ਕੋਠੀ ਵਿਖੇ ਪਹੁੰਚੇ ਅਤੇ ਇਕ ਟਰਾਲੀ ਵਿੱਚੋਂ ਗੋਹਾ ਉਤਾਰ ਦਿੱਤਾ ਗਿਆ। ਫਿਰ ਘਰ ’ਚ ਗੋਹਾ ਸੁੱਟ ਕੇ ਭਾਜਪਾ ਤੀਕਸ਼ਣ ਸੂਦ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। 

ਇਹ ਵੀ ਪੜ੍ਹੋ : ਹਿਮਾਚਲ ਦੀ ਬਰਫਬਾਰੀ ਦਾ ਆਨੰਦ ਮਾਣਨ ਪਹੁੰਚੇ ਲੱਖਾਂ ਸੈਲਾਨੀ, ਨਵੇਂ ਸਾਲ ਦਾ ਇੰਝ ਕੀਤਾ ਸੁਆਗਤ

PunjabKesari

ਵਰਨਣਯੋਗ ਹੈ ਕਿ ਬੀਤੇ ਦਿਨੀਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਵੱਲੋਂ ਇਕ ਬਿਆਨ ਦਿੱਤਾ ਗਿਆ ਸੀ ਕਿ ਸੰਘਰਸ਼ ਵਿਚੋਂ ਜੋ ਵੀ ਲੋਕ ਉਥੇ ਜਾ ਰਹੇ ਹਨ, ਉਹ ਪਿਕਨਿਕ ਮਨਾ ਰਹੇ ਹਨ, ਜਿਸ ਨੂੰ ਲੈ ਕੇ ਕਿਸਾਨਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਭਾਜਪਾ ਵਰਕਰਾਂ ਨੂੰ ਪਤਾ ਲੱਗਦੇ ਹੀ ਉਨ੍ਹਾਂ ਨੇ ਸਾਬਕਾ ਮੰਤਰੀ ਦੇ ਘਰ ਦੇ ਮੂਹਰੇ ਧਰਨਾ ਲਗਾ ਦਿੱਤਾ ਅਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਆਪਣਾ ਰੋਸ ਪ੍ਰਗਟਾਇਆ। 

PunjabKesari

ਇਹ ਵੀ ਪੜ੍ਹੋ :  ਖੁਸ਼-ਆਮਦੀਦ 2021: ਤਸਵੀਰਾਂ ’ਚ ਵੇਖੋ ਜਲੰਧਰ ਵਾਸੀਆਂ ਨੇ ਕਿਵੇਂ ਮਨਾਇਆ ਨਵੇਂ ਸਾਲ ਦਾ ਜਸ਼ਨ


author

shivani attri

Content Editor

Related News