ਟਿੰਬਰਵਾਲ ਦੇ ਫ਼ੌਜੀ ਜਗਦੀਪ ਸਿੰਘ ਟ੍ਰੇਨਿੰਗ ਦੌਰਾਨ ਸ਼ਹੀਦ, ਅੱਜ ਹੋਵੇਗਾ ਅੰਤਿਮ ਸੰਸਕਾਰ
Tuesday, Aug 25, 2026 - 01:27 AM (IST)
ਖੰਨਾ/ਮਲੌਦ (ਸ਼ਿਵਰੰਜਨ ਧੀਰ) : ਹਲਕਾ ਪਾਇਲ ਦੇ ਪਿੰਡ ਟਿੰਬਰਵਾਲ ਲਈ ਬੇਹੱਦ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਭਾਰਤੀ ਫੌਜ ਦੀ 14 ਸਿੱਖ ਰੈਜੀਮੈਂਟ ਦੇ ਜਵਾਨ ਜਗਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ, ਰਾਮਗੜ੍ਹ (ਰਾਂਚੀ) ਵਿਖੇ ਟ੍ਰੇਨਿੰਗ ਦੌਰਾਨ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਸ਼ਹੀਦ ਹੋ ਗਏ ਹਨ। ਇਸ ਦੁਖਦਾਈ ਸਮਾਚਾਰ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸ਼ਹੀਦ ਦੇ ਤਾਇਆ ਜਸਮੇਲ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਦੀਪ ਸਿੰਘ 16 ਅਗਸਤ 2026 ਨੂੰ ਇੱਕ ਮਹੀਨੇ ਦੀ ਛੁੱਟੀ ਪੂਰੀ ਕਰਕੇ ਆਪਣੀ ਡਿਊਟੀ 'ਤੇ ਕੋਟਾ (ਰਾਜਸਥਾਨ) ਵਾਪਸ ਪਰਤੇ ਸਨ। ਇਸ ਤੋਂ ਬਾਅਦ ਉਨ੍ਹਾਂ ਦੀ ਟ੍ਰੇਨਿੰਗ ਰਾਮਗੜ੍ਹ (ਰਾਂਚੀ) ਵਿਖੇ ਲੱਗੀ ਹੋਈ ਸੀ।
ਇਹ ਵੀ ਪੜ੍ਹੋ : ਲੁਧਿਆਣਾ 'ਚ ਭਿਆਨਕ ਹਾਦਸਾ! ਪੁੱਤ ਦੀਆਂ ਅੱਖਾਂ ਮੂਹਰੇ ਮਾਂ ਦੀ ਦਰਦਨਾਕ ਮੌਤ
23 ਅਗਸਤ ਦੀ ਸਵੇਰ ਕਰੀਬ 6 ਵਜੇ ਪਰਿਵਾਰ ਨੂੰ ਫੌਜ ਵੱਲੋਂ ਫੋਨ ਰਾਹੀਂ ਉਨ੍ਹਾਂ ਦੇ ਸ਼ਹੀਦ ਹੋਣ ਦੀ ਸੂਚਨਾ ਦਿੱਤੀ ਗਈ, ਜਿਸ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਜਗਦੀਪ ਸਿੰਘ ਲਗਭਗ 14 ਸਾਲ ਪਹਿਲਾਂ ਭਾਰਤੀ ਫੌਜ ਵਿੱਚ ਭਰਤੀ ਹੋਏ ਸਨ ਅਤੇ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕਰ ਰਹੇ ਸਨ। ਉਹ ਆਪਣੇ ਪਿੱਛੇ ਮਾਤਾ-ਪਿਤਾ, ਧਰਮ ਪਤਨੀ ਅਤੇ ਇੱਕ ਸਾਲ ਦਾ ਮਾਸੂਮ ਬੱਚਾ ਛੱਡ ਗਏ ਹਨ। ਉਨ੍ਹਾਂ ਦੀ ਸ਼ਹਾਦਤ ਨਾਲ ਨਾ ਸਿਰਫ਼ ਪਰਿਵਾਰ, ਸਗੋਂ ਪੂਰੇ ਪਿੰਡ ਅਤੇ ਇਲਾਕੇ ਵਿੱਚ ਗਹਿਰੇ ਸੋਗ ਦਾ ਮਾਹੌਲ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ਹੀਦ ਜਗਦੀਪ ਸਿੰਘ ਦਾ ਅੰਤਿਮ ਸੰਸਕਾਰ 25 ਅਗਸਤ ਨੂੰ ਸਵੇਰੇ 8:30 ਵਜੇ ਪਿੰਡ ਟਿੰਬਰਵਾਲ ਵਿਖੇ ਭਾਰਤੀ ਫੌਜ ਵੱਲੋਂ ਪੂਰੇ ਸਰਕਾਰੀ ਅਤੇ ਫੌਜੀ ਸਨਮਾਨਾਂ ਨਾਲ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
