ਜਲੰਧਰ ''ਚ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ DC ਵੱਲੋਂ ਸਖ਼ਤ ਹੁਕਮ ਜਾਰੀ, ਸਮਾਂ ਵੀ ਕੀਤਾ ਤੈਅ

Saturday, Oct 21, 2023 - 06:56 PM (IST)

ਜਲੰਧਰ ''ਚ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ DC ਵੱਲੋਂ ਸਖ਼ਤ ਹੁਕਮ ਜਾਰੀ, ਸਮਾਂ ਵੀ ਕੀਤਾ ਤੈਅ

ਜਲੰਧਰ (ਚੋਪੜਾ)- ਜਲੰਧਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੁਸਹਿਰਾ, ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ 'ਤੇ ਪਟਾਕੇ ਚਲਾਉਣ ਦਾ ਸਮਾਂ ਤੈਅ ਕਰ ਦਿੱਤਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਕਿਸੇ ਅਧਿਕਾਰਤ ਵਿਅਕਤੀ ਤੋਂ ਇਲਾਵਾ ਕੋਈ ਵੀ ਵਿਅਕਤੀ ਦੁਸਹਿਰਾ, ਦੀਵਾਲੀ ਅਤੇ ਗੁਰਪੁਰਬ ਮੌਕੇ 'ਤੇ ਆਮ ਤੌਰ 'ਤੇ ਵਰਤੇ ਜਾਂਦੇ ਪਟਾਕੇ ਜਾਂ ਹੋਰ ਵਿਸਫੋਟਕ ਸਮੱਗਰੀ ਨੂੰ ਸਟੋਰਜ, ਪ੍ਰਦਰਸ਼ਨ ਜਾਂ ਵੇਚ ਨਹੀਂ ਸਕੇਗਾ। 

ਇਸ ਸਮੇਂ ਚਲਾਏ ਜਾਣਗੇ ਪਟਾਕੇ
ਜਾਰੀ ਹੁਕਮਾਂ ਅਨੁਸਾਰ ਦੁਸਹਿਰੇ ਮੌਕੇ ਸ਼ਾਮ 6 ਵਜੇ ਤੋਂ ਲੈ ਕੇ 7 ਵਜੇ ਤੱਕ, ਦੀਵਾਲੀ ਮੌਕੇ ਸ਼ਾਮ 8 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਵੇਰੇ 4 ਤੋਂ ਲੈ ਕੇ 5 ਵਜੇ ਤੱਕ ਅਤੇ ਰਾਤ 9 ਤੋਂ ਲੈ ਕੇ ਰਾਤ 10 ਵਜੇ ਤੱਕ, ਕ੍ਰਿਸਮਸ ਅਤੇ ਨਵੇਂ ਸਾਲ ਦੀ ਰਾਤ ਵੇਲੇ 11:55 ਵਜੇ ਤੋਂ ਲੈ ਕੇ 12:30 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮਾਂ-ਪਿਓ ਤੇ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲਾ 3 ਦਿਨ ਦੇ ਰਿਮਾਂਡ 'ਤੇ, ਪੁੱਛਗਿੱਛ 'ਚ ਖੋਲ੍ਹੇ ਵੱਡੇ ਰਾਜ਼

PunjabKesari

ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਮੌਕਿਆਂ ਨੂੰ ਛੱਡ ਕੇ ਕਿਸੇ ਵੀ ਵਿਅਕਤੀ ਨੂੰ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲਸ ਵਿਭਾਗ ਇਹ ਯਕੀਨੀ ਬਣਾਏਗਾ ਕਿ ਪਟਾਕਿਆਂ ਦੀ ਪ੍ਰਦਰਸ਼ਨੀ ਨਿਰਧਾਰਿਤ ਸਮੇਂ ਦੌਰਾਨ ਹੀ ਹੋਵੇ ਅਤੇ ਪਾਬੰਦੀਸ਼ੁਦਾ ਪਟਾਕਿਆਂ ਦੀ ਵਿਕਰੀ ਨਾ ਕੀਤੀ ਜਾਵੇ। ਇਨ੍ਹਾਂ ਹੁਕਮਾਂ ਦੀ ਪਾਲਣਾ ਐੱਸ. ਡੀ. ਐੱਮ, ਕਾਰਜਕਾਰੀ ਮੈਜਿਸਟਰੇਟ ਅਤੇ ਪੁਲਸ ਵਿਭਾਗ ਵੱਲੋਂ ਯਕੀਨੀ ਬਣਾਈ ਜਾਵੇਗੀ। ਇਸ ਤੋਂ ਇਲਾਵਾ ਦੁਸਹਿਰੇ ਮੌਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰੇਲਵੇ ਫਾਟਕਾਂ ਦੇ ਆਲੇ-ਦੁਆਲੇ ਭੀੜ ਇਕੱਠੀ ਨਾ ਹੋਣ ਦਿੱਤੀ ਜਾਵੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਇਸ ਲਈ ਸਬੰਧਤ ਇਲਾਕੇ ਦੇ ਡੀ. ਐੱਸ. ਪੀ. ਇਸ ਦੇ ਨਾਲ ਹੀ ਸਟੇਸ਼ਨ ਇੰਚਾਰਜ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੂਰੀ ਨਿਗਰਾਨੀ ਰੱਖਣ ਅਤੇ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ।

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਤੀਹਰੇ ਕਤਲ ਕਾਂਡ ਦੇ ਮਾਮਲੇ 'ਚ ਨਵਾਂ ਖ਼ੁਲਾਸਾ, ਸਾਹਮਣੇ ਆਇਆ ਹੈਰਾਨ ਕਰਦਾ ਸੱਚ

ਸਾਈਲੈਂਸ ਜ਼ੋਨ ਨੇੜੇ ਰਹੇਗੀ ਪਾਬੰਦੀ 
ਸਾਈਲੈਂਸ ਜ਼ੋਨ (ਹਸਪਤਾਲ, ਵਿਦਿਅਕ ਅਦਾਰੇ) ਦੇ 500 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਸਮੇਂ ਪਟਾਕਿਆਂ 'ਤੇ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਤੇਲ ਟਰਮੀਨਲਾਂ ਦੇ 500 ਗਜ਼ ਦੇ ਦਾਇਰੇ ਅੰਦਰ ਅਜਿਹੇ ਪਿੰਡਾਂ ਦੀ ਹੱਦਬੰਦੀ 'ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ 3 ਜਨਵਰੀ 2024 ਤੱਕ ਲਾਗੂ ਰਹਿਣਗੇ। ਸਾਈਲੈਂਸ ਜ਼ੋਨ ਨੇੜੇ ਪਟਾਕਿਆਂ 'ਤੇ ਪੂਰਨ ਪਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: ਇਸ ਭਿਆਨਕ ਬੀਮਾਰੀ ਦੀ ਲਪੇਟ 'ਚ ਆਉਣ ਲੱਗਾ ਹੁਸ਼ਿਆਰਪੁਰ, ਸਿਹਤ ਮਹਿਕਮੇ ਨੂੰ ਪਈਆਂ ਭਾਜੜਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News