ਸੰਘਣੀ ਧੁੰਦ ਕਾਰਨ ਫ਼ਿਰੋਜ਼ਪੁਰ ਜ਼ਿਲੇ ਦੇ ਸਕੂਲਾਂ ਦਾ ਸਮਾਂ ਤਬਦੀਲ, ਸਵੇਰੇ 10 ਵਜੇ ਖੁੱਲ੍ਹਣਗੇ ਸਾਰੇ ਸਕੂਲ

Wednesday, Nov 08, 2017 - 01:57 PM (IST)

ਸੰਘਣੀ ਧੁੰਦ ਕਾਰਨ ਫ਼ਿਰੋਜ਼ਪੁਰ ਜ਼ਿਲੇ ਦੇ ਸਕੂਲਾਂ ਦਾ ਸਮਾਂ ਤਬਦੀਲ, ਸਵੇਰੇ 10 ਵਜੇ ਖੁੱਲ੍ਹਣਗੇ ਸਾਰੇ ਸਕੂਲ


ਫ਼ਿਰੋਜ਼ਪੁਰ (ਪਰਮਜੀਤ, ਸ਼ੈਰੀ, ਕੁਮਾਰ, ਹਰਚਰਨ, ਬਿੱਟੂ, ਚਾਵਲਾ, ਸ਼ਰਮਾ, ਜਸਵੰਤ) - ਵਧੀਕ ਜ਼ਿਲਾ ਮੈਜਿਸਟ੍ਰੇਟ ਵਨੀਤ ਕੁਮਾਰ ਆਈ. ਏ. ਐੱਸ. ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਕ ਵਿਸ਼ੇਸ਼ ਹੁਕਮ ਰਾਹੀਂ ਜ਼ਿਲੇ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਦੇ ਲੱਗਣ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਘਣੀ ਧੁੰਦ ਅਤੇ ਸਰਦ ਰੁੱਤ ਦੇ ਮੱਦੇਨਜ਼ਰ ਜ਼ਿਲਾ ਫ਼ਿਰੋਜ਼ਪੁਰ ਅਧੀਨ ਆਉਂਦੇ ਸਾਰੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲ 8 ਨਵੰਬਰ ਤੋਂ ਸਵੇਰੇ 10 ਵਜੇ ਲੱਗਣਗੇ ਜਦਕਿ ਛੁੱਟੀ ਸਕੂਲ ਦੇ ਲਾਗੂ ਸ਼ਡਿਊਲ ਅਨੁਸਾਰ ਪਹਿਲਾਂ ਵਾਂਗ ਹੋਵੇਗੀ। 
ਉਨ੍ਹਾਂ ਕਿਹਾ ਕਿ ਸੰਘਣੀ ਧੁੰਦ ਕਾਰਨ ਕਈ ਥਾਵਾਂ 'ਤੇ ਸੜਕ ਹਾਦਸੇ ਵਾਪਰ ਚੁੱਕੇ ਹਨ ਅਤੇ ਕਈ ਕੀਮਤੀ ਜਾਨਾਂ ਵੀ ਜਾ ਚੁੱਕੀਆਂ ਹਨ ਜਿਨ੍ਹਾਂ ਵਿਚ ਅਧਿਆਪਕ ਤੇ ਛੋਟੇ ਬੱਚੇ ਵੀ ਸ਼ਾਮਲ ਹਨ। ਅਜਿਹੇ ਹਲਾਤਾਂ ਵਿਚ ਘਟਨਾਵਾਂ ਨਾ ਵਾਪਰਨ ਇਸ ਦੀ ਰੋਕ ਲਈ  ਸਾਵਧਾਨੀ ਵਰਤਣ ਦੀ ਲੋੜ ਹੈ। ਇਸ ਕਰ ਕੇ ਹੀ ਇਹ ਹੁਕਮ ਜਾਰੀ ਕੀਤੇ ਗਏ ਹਨ।


Related News