ਵਿਦਿਆਰਥੀਆਂ ਲਈ ਅਹਿਮ ਖ਼ਬਰ: ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, PSEB ਵੱਲੋਂ ਨੋਟੀਫਿਕੇਸ਼ਨ ਜਾਰੀ
Wednesday, Feb 28, 2024 - 06:10 AM (IST)

ਚੰਡੀਗੜ੍ਹ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਦੇ ਸਮੇਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਸਿੱਖਿਆ ਬੋਰਡ ਨੇ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਦੱਸਿਆ ਕਿ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਮਾਰਚ ਤੋਂ ਸਵੇਰੇ 8 ਵਜੇ ਖੁੱਲ੍ਹਿਆ ਕਰਨਗੇ।
ਦੱਸ ਦੇਈਏ ਕਿ ਪਹਿਲਾਂ ਇਹ ਨੋਟਿਫਿਕੇਸ਼ਨ ਸਿਰਫ਼ ਸਰਕਾਰੀ ਸਕੂਲਾਂ 'ਤੇ ਲਾਗੂ ਹੁੰਦਾ ਸੀ, ਪਰ ਹੁਣ ਇਹ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ 'ਤੇ ਵੀ ਲਾਗੂ ਹੋਵੇਗਾ। ਇਸ ਕਾਰਨ ਬਦਲਦੇ ਮੌਸਮ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਇਸ ਬਦਲਦੇ ਮੌਸਮ ਕਾਰਨ ਵਧਣ ਵਾਲੀ ਗਰਮੀ ਦਾ ਅਸਰ ਬੱਚਿਆਂ ਦੀ ਸਿਹਤ 'ਤੇ ਨਾ ਪਵੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e