ਪੰਜਾਬ ਦੇ ਇਸ ਜ਼ਿਲ੍ਹੇ ''ਚ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਦਾ ਸਮਾਂ ਤੈਅ, ਇਥੇ ਰਹੇਗੀ ਪੂਰਨ ਪਾਬੰਦੀ

Wednesday, Oct 02, 2024 - 06:57 PM (IST)

ਪੰਜਾਬ ਦੇ ਇਸ ਜ਼ਿਲ੍ਹੇ ''ਚ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਦਾ ਸਮਾਂ ਤੈਅ, ਇਥੇ ਰਹੇਗੀ ਪੂਰਨ ਪਾਬੰਦੀ

ਹੁਸ਼ਿਆਰਪੁਰ (ਘੁੰਮਣ)-ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਉਣ ਵਾਲੇ ਦਿਨਾਂ ਵਿਚ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹੱਦ ਅੰਦਰ ਪਟਾਕੇ ਚਲਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਉਨ੍ਹਾਂ ਨੇ ਜ਼ਿਲ੍ਹੇ ਵਿਚ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ ਲਈ ਦਿਨ ਅਤੇ ਸਮਾਂ ਨਿਰਧਾਰਿਤ ਕੀਤਾ ਹੈ ਅਤੇ ਹਦਾਇਤ ਕੀਤੀ ਹੈ ਕਿ ਇਸ ਨਿਰਧਾਰਿਤ ਸਮੇਂ ਤੋਂ ਬਾਅਦ ਜਾਂ ਇਸ ਤੋਂ ਪਹਿਲਾਂ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ। 

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ 31 ਅਕਤੂਬਰ 2024 ਨੂੰ ਦੀਵਾਲੀ ਵਾਲੇ ਦਿਨ ਸਵੇਰੇ 8 ਵਜੇ ਤੋਂ ਰਾਤ 10 ਵਜੇ ਤੱਕ, 15 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਅਤੇ 25 ਦਸੰਬਰ ਨੂੰ ਕ੍ਰਿਸਮਸ ਅਤੇ 31 ਦਸੰਬਰ (ਅੱਧੀ ਰਾਤ) ਨਵੇਂ ਸਾਲ ਦੇ ਮੌਕੇ ’ਤੇ ਰਾਤ 11:55 ਤੋਂ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ।

PunjabKesari

ਇਹ ਵੀ ਪੜ੍ਹੋ- ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਕਪੂਰਥਲਾ ਦੇ ਮੁੰਡੇ ਦੀ ਅਮਰੀਕਾ 'ਚ ਮੌਤ, ਕੁਝ ਦਿਨ ਬਾਅਦ ਸੀ ਵਿਆਹ

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਾਈਲੈਂਸ ਜ਼ੋਨਾਂ ਜਿਵੇਂ ਕਿ ਹਸਪਤਾਲ, ਵਿੱਦਿਅਕ ਸੰਸਥਾਵਾਂ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਸਮੂਹ ਉੱਪ ਮੰਡਲ ਮੈਜਿਸਟ੍ਰੇਟਾਂ, ਇਲਾਕਾ ਮੈਜਿਸਟ੍ਰੇਟਾਂ, ਜ਼ਿਲ੍ਹਾ ਪੁਲਸ ਨੂੰ ਹਦਾਇਤ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਜਾਰੀ ਇਨ੍ਹਾਂ ਹੁਕਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ।

ਇਹ ਵੀ ਪੜ੍ਹੋ- ਨਸ਼ਾ ਵਿਕਰੀ ਨੂੰ ਲੈ ਕੇ ਪੰਜਾਬ ਪੁਲਸ ਸਖ਼ਤ, DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News