ਭਾਰਤ-ਪਾਕਿ ਸਰਹੱਦ ’ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ
Sunday, Nov 17, 2024 - 02:17 AM (IST)

ਫਾਜ਼ਿਲਕਾ (ਨਾਗਪਾਲ) – ਭਾਰਤ-ਪਾਕਿਸਤਾਨ ਸਰਹੱਦ ਦੇ ਅੰਤਰਰਾਸ਼ਟਰੀ ਸਾਦਕੀ ਬਾਰਡਰ ’ਤੇ ਹੋਣ ਵਾਲੇ ਰੀਟਰੀਟ ਸਮਾਰੋਹ ਦਾ ਸਮਾਂ ਬਦਲ ਗਿਆ ਹੈ। ਬੀ. ਐੱਸ. ਐੱਫ. ਦੇ ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਦਿੰਦਿਆਂ ਬਾਰਡਰ ਏਰੀਆ ਵਿਕਾਸ ਫਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਮੌਸਮ ’ਚ ਬਦਲਾਅ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਜਾਂਦਾ ਹੈ। ਉਨ੍ਹਾਂ ਰੀਟਰੀਟ ਸੈਰੇਮਨੀ ਦੇਖਣ ਵਾਲੇ ਲੋਕਾਂ ਨੂੰ ਆਪਣੇ ਆਧਾਰ ਕਾਰਡ ਲੈ ਕੇ ਸ਼ਾਮ 4 ਵਜੇ ਬਾਰਡਰ ’ਤੇ ਪੁੱਜਣ ਲਈ ਕਿਹਾ।