ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, ਨੋਟੀਫਿਕੇਸ਼ਨ ਜਾਰੀ
Thursday, Apr 20, 2023 - 05:41 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਗਰਮੀ ਵਿਚ ਬਿਜਲੀ ਦੀ ਖਪਤ ਘਟਾਉਣ ਲਈ ਵੱਡਾ ਫ਼ੈਸਲਾ ਲੈਂਦਿਆਂ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਤੇ ਬੰਦ ਹੋਣ ਦੇ ਸਮੇਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸਰਕਾਰੀ ਦਫ਼ਤਰਾਂ 'ਚ ਸਮਾਂ ਤਬਦੀਲੀ ਦਾ ਐਲਾਨ ਕੀਤਾ ਗਿਆ ਸੀ। ਇਸ ਸਬੰਧ ਵਿਚ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : UK ਜਾ ਰਹੀ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਰੋਕਿਆ
ਜਾਰੀ ਪੱਤਰ ਰਾਹੀਂ ਸਬੰਧਤ ਸਾਰੇ ਵਿਭਾਗਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਪੰਜਾਬ ਤੇ ਚੰਡੀਗੜ੍ਹ ਵਿਚ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ 2 ਮਈ ਤੋਂ 15 ਜੁਲਾਈ ਤੱਕ ਸਵੇਰੇ 7.30 ਵਜੇ ਤੋਂ 2 ਵਜੇ ਤਕ ਖੁੱਲ੍ਹਣਗੇ। ਇਨ੍ਹਾਂ ਹੁਕਮਾਂ ਨੂੰ ਇੰਨ ਬਿੰਨ ਲਾਗੂ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਗਰਮੀਆਂ ਵਿੱਚ ਬਿਜਲੀ ਦੀ ਮੰਗ ਵਧ ਜਾਂਦੀ ਹੈ। ਖ਼ਾਸ ਕਰ ਝੋਨੇ ਦੀ ਫ਼ਸਲ ਮੌਕੇ ਬਿਜਲੀ ਦੀ ਮੰਗ ਸਿਖ਼ਰ ਤੇ ਹੁੰਦੀ ਹੈ ਜਿਸ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਹੋਰਾਂ ਸੂਬਿਆਂ ਤੋਂ ਬਿਜਲੀ ਖਰੀਦਣੀ ਪੈਂਦੀ ਹੈ। ਇਸ ਵਾਰ ਪੰਜਾਬ ਸਰਕਾਰ ਨੇ ਸਮੱਸਿਆ ਨਾਲ ਨਜਿੱਠਣ ਲਈ ਅਗਾਊਂ ਹੀ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ ਜਿਸ ਸਬੰਧੀ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ ਗਿਆ ਹੈ।
ਇਹ ਵੀ ਪੜ੍ਹੋ : 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਚੰਗੀ ਖ਼ਬਰ, ਸਹੀ ਸਾਬਤ ਹੋਇਆ ਵਿਭਾਗ ਦਾ ਇਹ ਫਾਰਮੂਲਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਦਫ਼ਤਰਾਂ ਦਾ ਸਮਾਂ ਤਬਦੀਲ ਕਰਨ ਨਾਲ ਆਮ ਲੋਕਾਂ ਨੂੰ ਵੀ ਰਾਹਤ ਮਿਲੇਗੀ, ਕਿਉਂਕਿ ਸਰਕਾਰੀ ਦਫ਼ਤਰਾਂ 'ਚ ਕੰਮ ਜਲਦੀ ਹੋਣ ਨਾਲ ਮੁਲਾਜ਼ਮ ਵੀ ਜਲਦੀ ਵਿਹਲੇ ਹੋ ਜਾਣਗੇ। 2 ਵਜੇ ਸਾਰੀ ਸਰਕਾਰੀ ਦਫ਼ਤਰ ਬੰਦ ਹੋ ਜਾਣਗੇ ਅਤੇ ਇਸ ਨਾਲ ਬਿਜਲੀ ਦੀ ਵੀ ਬੱਚਤ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਖ਼ੁਦ ਵੀ 2 ਮਈ ਤੋਂ ਸਵੇਰੇ 7.30 ਵਜੇ ਤੋਂ ਦਫ਼ਤਰ ਵਿਚ ਪਹੁੰਚਣਗੇ।
ਇਹ ਵੀ ਪੜ੍ਹੋ : ਨਵਾਂ ਖ਼ੁਲਾਸਾ: ਅੰਮ੍ਰਿਤਪਾਲ ਕਰਨਾ ਚਾਹੁੰਦਾ ਸੀ ਸਰੰਡਰ ਪਰ ਇਸ ਵਿਅਕਤੀ ਦੀ ਸਲਾਹ ’ਤੇ ਹੋਇਆ ਫ਼ਰਾਰ
ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ