ਵਿਦਿਆਰਥੀਆਂ ਲਈ ਬੇਹੱਦ ਅਹਿਮ ਖ਼ਬਰ, ਸਕੂਲਾਂ ਦਾ ਸਮਾਂ ਬਦਲਿਆ

Sunday, Oct 01, 2023 - 05:55 AM (IST)

ਵਿਦਿਆਰਥੀਆਂ ਲਈ ਬੇਹੱਦ ਅਹਿਮ ਖ਼ਬਰ, ਸਕੂਲਾਂ ਦਾ ਸਮਾਂ ਬਦਲਿਆ

ਲੁਧਿਆਣਾ (ਵਿੱਕੀ)- ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ 3 ਅਕਤੂਬਰ ਤੋਂ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਰਿਹਾ ਹੈ। 1 ਅਕਤੂਬਰ ਨੂੰ ਐਤਵਾਰ ਹੈ ਅਤੇ 2 ਅਕਤੂਬਰ ਨੂੰ ਗਾਂਧੀ ਜੈਅੰਤੀ ਦੀ ਛੁੱਟੀ ਰਹੇਗੀ, ਇਸ ਲਈ ਇਹ ਹੁਕਮ ਮੰਗਲਵਾਰ ਮਤਲਬ 3 ਅਕਤੂਬਰ ਤੋਂ ਲਾਗੂ ਹੋਣਗੇ।

ਇਹ ਖ਼ਬਰ ਵੀ ਪੜ੍ਹੋ - Breaking News: ਮਹਿੰਗਾਈ ਦਾ ਇਕ ਹੋਰ ਝਟਕਾ! ਗੈਸ ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਵਾਧਾ

ਇਸ ਦੇ ਤਹਿਤ ਪ੍ਰਾਇਮਰੀ , ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ। ਇਹ ਸਮਾਂ 31 ਅਕਤੂਬਰ ਤੱਕ ਲਾਗੂ ਹੋਵੇਗਾ। 1 ਨਵੰਬਰ ਤੋਂ 29 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗਾ, ਜਦੋਂਕਿ ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਰਹੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News