ਤੇਜ਼ ਰਫ਼ਤਾਰ ਟਿੱਪਰ ਦਾ ਕਹਿਰ, ਇਕ ਵਿਅਕਤੀ ਦੀ ਮੌਕੇ ’ਤੇ ਦਰਦਨਾਕ ਮੌਤ
Friday, Aug 11, 2023 - 04:47 PM (IST)

ਫਰੀਦਕੋਟ (ਜਗਤਾਰ) : ਫਿਰੋਜ਼ਪੁਰ-ਫਰੀਦਕੋਟ ਹਾਈਵੇ ’ਤੇ ਇਕ ਰੇਤ ਨਾਲ ਭਰੇ ਤੇਜ਼ ਰਫ਼ਤਾਰ ਟਿੱਪਰ ਦੀ ਲਪੇਟ ’ਚ ਆਉਣ ਨਾਲ 55 ਸਾਲਾ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ 2 ਦੇ ਇੰਚਾਰਜ ਇੰਸਪੈਕਟਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਫਿਰੋਜ਼ਪੁਰ ਸਾਈਡ ਤੋਂ ਆ ਰਹੇ ਤੇਜ਼ ਰਫਤਾਰ ਟਿੱਪਰ ਨੇ ਇਕ ਰੇਹੜੀ ਰਿਕਸ਼ਾ ਵਾਲੇ ਨੂੰ ਦਰੜ ਦਿੱਤਾ ਜਿਸ ਦੇ ਚੱਲਦੇ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਬਿੰਦਰ ਸਿੰਘ ਵਾਸੀ ਸੁੰਦਰ ਨਗਰ ਵਜੋਂ ਹੋਈ ਜੋ ਘਰੋਂ ਪੱਠੇ ਲੈਣ ਲਈ ਆਪਣੇ ਰੇਹੜੀ ਰਿਕਸ਼ਾ ’ਤੇ ਜਾ ਰਿਹਾ ਸੀ ਕਿ ਪਿੱਛੋਂ ਆਉਂਦੇ ਟਿੱਪਰ ਵੱਲੋਂ ਉਸ ਨੂੰ ਟੱਕਰ ਮਾਰ ਦਿੱਤੀ।
ਇਸ ਹਾਦਸੇ ਵਿਚ ਉਸਦੀ ਮੌਤ ਹੋ ਗਈ। ਹਾਦਸੇ ਦੌਰਾਨ ਟਿੱਪਰ ਵੀ ਪਲਟ ਗਿਆ ਜਦਕਿ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਟਿੱਪਰ ਮਾਲਕ ਦੀ ਪਹਿਚਾਣ ਕਰ ਲਈ ਗਈ ਹੈ ਜਿਸ ਤੋਂ ਬਾਅਦ ਟਿੱਪਰ ਚਾਲਕ ਨੂੰ ਵੀ ਜਲਦ ਹਿਰਾਸਤ ’ਚ ਲੈ ਲਿਆ ਜਾਵੇਗਾ।