ਟਿੱਪਰ ਨੇ ਸਕੂਟਰੀ ਸਵਾਰ ਮਾਂ-ਧੀ ਨੂੰ ਮਾਰੀ ਟੱਕਰ, 1 ਦੀ ਮੌਤ

Thursday, Nov 09, 2017 - 11:58 PM (IST)

ਟਿੱਪਰ ਨੇ ਸਕੂਟਰੀ ਸਵਾਰ ਮਾਂ-ਧੀ ਨੂੰ ਮਾਰੀ ਟੱਕਰ, 1 ਦੀ ਮੌਤ

ਬਟਾਲਾ,   (ਸੈਂਡੀ, ਸਾਹਿਲ, ਵਿਪਨ, ਅਸ਼ਵਨੀ, ਯੋਗੀ, ਰਾਘਵ, ਭੱਲਾ)-  ਅੱਜ ਸਵੇਰੇ ਡੇਰਾ ਰੋਡ 'ਤੇ ਸਥਿਤ ਪਿੰਡ ਤਾਰਾਗੜ੍ਹ ਦੇ ਨਜ਼ਦੀਕ ਇਕ ਤੇਜ਼ ਰਫ਼ਤਾਰ ਟਿੱਪਰ ਨੇ ਸਕੂਟਰੀ ਸਵਾਰ ਮਾਂ-ਧੀ ਨੂੰ ਟੱਕਰ ਮਾਰ ਦਿੱਤੀ, ਜਿਸ 'ਚ ਲੜਕੀ ਦੀ ਮੌਤ ਅਤੇ ਮਾਂ ਗੰਭੀਰ ਜ਼ਖ਼ਮੀ ਹੋ ਗਈ ਹੈ।
ਜਾਣਕਾਰੀ ਅਨੁਸਾਰ ਨਵਦੀਪ ਕੌਰ ਪੁੱਤਰੀ ਮਨਜੀਤ ਸਿੰਘ ਵਾਸੀ ਬੁਰਜ ਅਰਾਈਆ ਜੋ ਕਿ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ 'ਚ ਨੌਕਰੀ ਕਰਦੀ ਸੀ, ਅੱਜ ਆਪਣੀ ਮਾਤਾ ਰੁਪਿੰਦਰ ਕੌਰ ਨਾਲ ਸਕੂਟਰੀ 'ਤੇ ਸਵਾਰ ਹੋ ਕੇ ਆਪਣੀ ਭੈਣ ਨੂੰ ਧਾਰੀਵਾਲ ਮਿਲਣ ਜਾ ਰਹੀ ਸੀ ਕਿ ਜਦੋਂ ਉਹ ਪਿੰਡ ਤਾਰਾਗੜ੍ਹ ਦੇ ਨਜ਼ਦੀਕ ਪਹੁੰਚੀਆਂ, ਤਾਂ ਕਿਸੇ ਤੇਜ਼ ਰਫ਼ਤਾਰ ਟਿੱਪਰ ਨੰ.ਪੀ.ਬੀ.-06ਵੀ-4171, ਜਿਸ ਨੂੰ ਬਲਦੇਵ ਸਿੰਘ ਚਲਾ ਰਿਹਾ ਸੀ, ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਨਵਨੀਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦੀ ਮਾਂ ਗੰਭੀਰ ਜ਼ਖ਼ਮੀ ਹੋ ਗਈ। ਜ਼ਖ਼ਮੀ ਔਰਤ ਨੂੰ ਤੁਰੰਤ 108 ਐਂਬੂਲੈਂਸ ਦੇ ਕਰਮਚਾਰੀਆਂ ਬਟਾਲਾ ਦੇ ਸਿਵਲ ਹਸਪਤਾਲ ਲਿਆਂਦਾ, ਜਿਥੇ ਮੌਜੂਦ ਡਾਕਟਰਾਂ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਅੰਮ੍ਰਿਤਸਰ ਰੈਫਰ ਕਰ ਦਿੱਤਾ। 
ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕਿਲਾ ਲਾਲ ਸਿੰਘ ਦੇ ਐੱਸ. ਐੱਚ. ਓ. ਅਮੋਲਕਦੀਪ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ  ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ। ਐੱਸ. ਐੱਚ. ਓ. ਨੇ ਦੱਸਿਆ ਕਿ ਫਿਲਹਾਲ ਟਿੱਪਰ ਚਾਲਕ ਬਲਦੇਵ ਸਿੰਘ ਵਾਸੀ ਕਾਹਲਾਂਵਾਲੀ ਥਾਣਾ ਡੇਰਾ ਬਾਬਾ ਨਾਨਕ ਵਿਰੁੱਧ ਮ੍ਰਿਤਕਾ ਦੇ ਪਿਤਾ ਮਨਜੀਤ ਸਿੰਘ ਦੇ ਬਿਆਨਾਂ 'ਤੇ ਮੁਕੱਦਮਾ  ਥਾਣਾ ਕਿਲਾ ਲਾਲ ਸਿੰਘ ਵਿਖੇ ਕੇਸ ਦਰਜ ਕਰ ਕੇ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।


Related News