ਬਠਿੰਡਾ ''ਚ ਟਿੱਪਰ ਚਾਲਕ ਦੇ ਘਰ ਐੱਨ. ਆਈ. ਏ. ਦੀ ਰੇਡ

Friday, Sep 20, 2024 - 02:02 PM (IST)

ਬਠਿੰਡਾ : ਅੱਜ ਦਿਨ ਚੜ੍ਹਦੇ ਹੀ ਐੱਨਆਈਏ ਦੀ ਟੀਮ ਵੱਲੋਂ ਬਠਿੰਡਾ ਦੇ ਕਸਬਾ ਰਾਮਪੁਰਾ ਵੇਖੀ ਇਕ ਟਿੱਪਰ ਚਾਲਕ ਦੇ ਘਰ ਰੇਡ ਕੀਤੀ ਗਈ। ਇਸ ਰੇਡ ਦੌਰਾਨ ਐੱਨਆਈਏ ਦੇ ਅਧਿਕਾਰੀਆਂ ਵੱਲੋਂ ਟਿੱਪਰ ਚਾਲਕ ਗੁਰਵਿੰਦਰ ਸਿੰਘ ਜੋ ਕਿ ਪਿੰਡ ਪਿੱਥੋਂ ਨਾਲ ਸੰਬੰਧਤ ਹੈ ਅਤੇ ਮੌਜੂਦਾ ਸਮੇਂ ਰਾਮਪੁਰਾ ਫੂਲ ਵਿਖੇ ਰਹਿ ਰਿਹਾ ਹੈ ਘਰ ਦੀ ਤਲਾਸ਼ੀ ਲਈ ਗਈ। ਸੂਤਰਾਂ ਮੁਤਾਬਕ ਐੱਨ.ਆਈ.ਏ. ਨੇ ਇਕ ਚੱਲ ਰਹੇ ਮੋਬਾਇਲ ਨੰਬਰ ਸਬੰਧੀ ਪੁੱਛਗਿੱਛ ਕੀਤੀ ਅਤੇ ਅਧਿਕਾਰੀਆਂ ਵੱਲੋਂ 30 ਸਤੰਬਰ ਨੂੰ ਚੰਡੀਗੜ੍ਹ ਵਿਖੇ ਟਿੱਪਰ ਡਰਾਈਵਰ ਗੁਰਵਿੰਦਰ ਸਿੰਘ ਨੂੰ ਬੁਲਾਇਆ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਵਾਹਨ ਚਾਲਕ ਭੁੱਲ ਨਾ ਕਰਨ ਇਹ ਵੱਡੀ ਗ਼ਲਤੀ, 5000 ਜੁਰਮਾਨਾ ਤੇ ਰੱਦ ਹੋਵੇਗਾ ਲਾਇਸੈਂਸ

ਗੱਲਬਾਤ ਦੌਰਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਤੜਕਸਾਰ ਹੀ ਉਸ ਦੇ ਘਰ ਐੱਨਆਈਏ ਦੀ ਰੇਡ ਹੋਈ ਹੈ ਅਤੇ ਟੀਮ ਵੱਲੋਂ ਇਹ ਦੱਸਿਆ ਗਿਆ ਸੀ ਕਿ ਉਹ ਦਿੱਲੀ ਤੋਂ ਆਏ ਹਨ। ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜਿਸ ਮੋਬਾਇਲ ਨੰਬਰ ਸਬੰਧੀ ਐੱਨਆਈਏ ਦੇ ਅਧਿਕਾਰੀ ਪੁੱਛਗਿੱਛ ਕਰ ਰਹੇ ਸਨ, ਉਹ ਨੰਬਰ ਉਸ ਵੱਲੋਂ ਕਦੇ ਖਰੀਦਿਆ ਹੀ ਨਹੀਂ ਗਿਆ ਅਤੇ ਨਾ ਹੀ ਇਸ ਨੰਬਰ ਸਬੰਧੀ ਕੋਈ ਜਾਣਕਾਰੀ ਹੈ ਫਿਲਹਾਲ ਐੱਨਆਈਏ ਅਧਿਕਾਰੀ ਉਸ ਨੂੰ ਨੋਟਿਸ ਦੇ ਕੇ ਗਏ ਹਨ ਅਤੇ ਚੰਡੀਗੜ੍ਹ ਦਫਤਰ ਵਿਖੇ ਪੇਸ਼ ਹੋਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਗੁਰਵਿੰਰ ਸਿੰਘ ਟਿੱਪਰ ਚਾਲਕ ਹੈ ਅਤੇ ਉਸ ਦੇ ਪਿਤਾ ਵੀ ਡਰਾਇਵਰੀ ਦਾ ਕੰਮ ਕਰਦੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਟਰਾਂਸਪੋਰਟ ਵਿਭਾਗ ਨੂੰ ਸਖ਼ਤ ਹੁਕਮ ਹੋਏ ਜਾਰੀ, ਇਨ੍ਹਾਂ ਵਾਹਨਾਂ 'ਤੇ ਹੋਵੇਗੀ ਵੱਡੀ ਕਾਰਵਾਈ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Gurminder Singh

Content Editor

Related News