ਗਰਭਵਤੀ ਨਾ ਹੋਣ ਕਾਰਣ ਨੂੰਹ ਨੂੰ ਦਿੱਤੇ ਜਾਂਦੇ ਸੀ ਤਸੀਹੇ, ਤੰਗ ਆਈ ਨੇ ਗਲ ਲਾਈ ਮੌਤ, 10 ਮਹੀਨੇ ਪਹਿਲਾਂ...

Friday, Dec 12, 2025 - 11:00 AM (IST)

ਗਰਭਵਤੀ ਨਾ ਹੋਣ ਕਾਰਣ ਨੂੰਹ ਨੂੰ ਦਿੱਤੇ ਜਾਂਦੇ ਸੀ ਤਸੀਹੇ, ਤੰਗ ਆਈ ਨੇ ਗਲ ਲਾਈ ਮੌਤ, 10 ਮਹੀਨੇ ਪਹਿਲਾਂ...

ਅੰਮ੍ਰਿਤਸਰ (ਜ.ਬ.): ਥਾਣਾ ਬੀ ਡਵੀਜ਼ਨ ਅਧੀਨ ਆਉਂਦੇ ਇਲਾਕੇ ਸੁਲਤਾਨਵਿੰਡ ਰੋਡ ਸਥਿਤ ਮੰਦਰ ਵਾਲਾ ਬਾਜ਼ਾਰ ਵਿਚ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਫਾਹਾ ਲਾ ਕੇ ਆਪਣੀ ਜ਼ਿੰਦਗੀ ਖਤਮ ਕਰਨ ਦਾ ਇਕ ਮਾਮਲਾ ਸਾਹਮਣੇ ਆਇਆ ਹੈ। ਮੌਤ ਦਾ ਸ਼ਿਕਾਰ ਹੋਈ ਕੁੜੀ ਦਾ ਵਿਆਹ ਸਿਰਫ਼ 10 ਮਹੀਨੇ ਪਹਿਲਾਂ ਹੋਇਆ ਸੀ ਅਤੇ ਉਸ ਨੇ ਆਪਣੇ ਜੀਵਨ ਨੂੰ ਖਤਮ ਕਰਨ ਦਾ ਇਕ ਵੱਡਾ ਕਦਮ ਚੁਕਿਆ ਹੈ। ਫਾਹਾ ਲਗਾਉਣ ਦੀ ਜਾਣਕਾਰੀ ਮਿਲਣ ’ਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਨੇੜਲੇ ਪੈਂਦੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਚ ਲਿਆਂਦਾ, ਜਿੱਥੇ ਚੈਕ-ਅਪ ਕਰਨ ਉਪਰੰਤ ਡਾਕਟਰਾਂ ਨੇ ਉਸਨੂੰ ਮੌਤ ਐਲਾਨ ਦਿੱਤਾ। ਫਾਹਾ ਲਗਾਉਣ ਕਰ ਕੇ ਨਵ-ਵਿਆਹੁਤਾ ਦੀ ਮੌਤ ਹੋ ਗਈ ਹੈ। ਜਾਣਕਾਰੀ ਮਿਲਣ ’ਤੇ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਾਰੀ ਜਾਣਕਾਰੀ ਇਕੱਤਰ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੀ ਪਛਾਣ 22 ਸਾਲ ਅਨਮੋਲਦੀਪ ਕੌਰ ਦੇ ਤੌਰ ’ਤੇ ਹੋਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 4 ਦਿਨ ਲਈ WEATHER ALERT! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਨੂੰ ਦਿੱਤੀ ਚਿਤਾਵਨੀ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕਾ ਅਨਮੋਲਦੀਪ ਕੌਰ ਦੇ ਪਿਤਾ ਮਨਮੋਹਕ ਸਿੰਘ ਨੇ ਦੱਸਿਆ ਕਿ ਉਸ ਦਾ ਵਿਆਹ ਸਿਰਫ਼ 10 ਮਹੀਨੇ ਪਹਿਲਾਂ ਹੋਇਆ ਸੀ, ਪਰ ਉਸ ਦੇ ਸਹੁਰੇ ਪਰਿਵਾਰ ਵਾਲੇ ਉਸ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕਰਦੇ ਰਹਿੰਦੇ ਸਨ। ਸਹੁਰੇ ਪਰਿਵਾਰ ਵਾਲੇ ਕੁੜੀ ਅਨਮੋਲਦੀਪ ਨੂੰ ਗਰਭਵਤੀ ਨਾ ਹੋਣ ਦਾ ਅਕਸਰ ਤਾਹਣੇ-ਮਹਿਣੇ ਦਿੰਦੇ ਰਹਿੰਦੇ ਸਨ। ਉਸ ਨੇ ਅੱਗੇ ਦੋਸ਼ ਲਾਉਂਦੇ ਹੋਏ ਦੱਸਿਆ ਕਿ ਇਹ ਵਿਆਹ ਉਨ੍ਹਾਂ ਦੀ ਰਿਸ਼ਤੇਦਾਰੀ ਵਿਚ ਹੋਇਆ ਸੀ, ਪਰ ਫਿਰ ਵੀ ਸਹੁਰੇ ਪਰਿਵਾਰ ਵਾਲਿਆਂ ਨੇ ਨਵ-ਵਿਆਹੁਤਾ ਨੂੰ ਇੰਨਾ ਤੰਗ ਅਤੇ ਮਾਨਸਿਕ ਤੌਰ ’ਤੇ ਤੰਗ ਕੀਤਾ ਕਿ ਉਸ ਨੇ ਆਪਣੀ ਜ਼ਿੰਦਗੀ ਖਤਮ ਕਰਨ ਦਾ ਫੈਸਲਾ ਲਿਆ।

ਇਹ ਵੀ ਪੜ੍ਹੋ- ਲੁਟੇਰਿਆਂ ਨੂੰ ਜ਼ਰਾ ਵੀ ਨਹੀਂ ਆਇਆ ਤਰਸ, ਮੂੰਗਫਲੀ ਦੀ ਫੜੀ ਲਗਾਉਣ ਵਾਲੇ ਨਾਲ ਮਿੰਟਾਂ 'ਚ...

ਮਨਮੋਹਕ ਸਿੰਘ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਅਨਮੋਲਦੀਪ ਕੌਰ ਦੀ ਸੱਸ ਜਸਵਿੰਦਰ ਕੌਰ, ਨਨਾਣ ਸਨੇਹਾ ਅਤੇ ਸਹੁਰਾ ਮਨਜੀਤ ਸਿੰਘ ਉਸ ਨੂੰ ਲਗਾਤਾਰ ਗਰਭਵਤੀ ਨਾ ਹੋਣ ਦੇ ਤਾਹਣੇ ਦੇ ਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਦੇ ਰਹਿੰਦੇ ਸਨ। ਉਸ ਨੇ ਇਹ ਵੀ ਕਿਹਾ ਕਿ ਉਸ ਦਾ ਸਹੁਰਾ ਵੀ ਉਸ ’ਤੇ ਗੰਦੀ ਨਜ਼ਰ ਰੱਖਦਾ ਸੀ ਅਤੇ ਇਕ ਵਾਰ ਰਸੋਈ ਵਿਚ ਉਸ ਨੂੰ ਫੜ ਵੀ ਲਿਆ ਸੀ। ਅਨਮੋਲਦੀਪ ਦੇ ਮਾਪਿਆਂ ਨੇ ਸ਼ੱਕ ਜਤਾਉਂਦੇ ਹੋਏ ਅੱਗੇ ਦੋਸ਼ ਲਾਇਆ ਕਿ ਘਟਨਾ ਵਾਲੇ ਦਿਨ ਵੀ ਉਸ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਤੰਗ-ਪ੍ਰੇਸ਼ਾਨ ਕੀਤਾ ਗਿਆ ਹੋਵੇਗਾ ਜਾਂ ਫਿਰ ਕੋਈ ਗੰਦੀ ਹਰਕਤ ਹੋਈ ਹੋਵੇਗੀ। ਉਸੇ ਵੇਲੇ ਮੌਕੇ ’ਤੇ ਪਹੁੰਚੇ ਥਾਣਾ ਬੀ ਡਵੀਜ਼ਨ ਦੇ ਇੰਚਾਰਜ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਮ੍ਰਿਤਕਾ ਦੇ ਮਾਪਿਆਂ ਦੇ ਬਿਆਨ ਵੀ ਲਏ ਜਾ ਰਹੇ ਸਨ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਸ਼ੂਟਰ ਗ੍ਰਿਫਤਾਰ


author

Shivani Bassan

Content Editor

Related News