ਲੁਧਿਆਣਾ ਦੇ DC ਦਫ਼ਤਰ 'ਚ ਨਿੰਬੂ-ਮਿਰਚਾਂ ਲਟਕਾਉਣ ਪੁੱਜਾ 'ਟੀਟੂ ਬਾਣੀਆ', ਸਰਕਾਰਾਂ 'ਤੇ ਕੱਸੇ ਤੰਜ

Friday, Jul 09, 2021 - 01:34 PM (IST)

ਲੁਧਿਆਣਾ ਦੇ DC ਦਫ਼ਤਰ 'ਚ ਨਿੰਬੂ-ਮਿਰਚਾਂ ਲਟਕਾਉਣ ਪੁੱਜਾ 'ਟੀਟੂ ਬਾਣੀਆ', ਸਰਕਾਰਾਂ 'ਤੇ ਕੱਸੇ ਤੰਜ

ਲੁਧਿਆਣਾ (ਨਰਿੰਦਰ) : ਲੋਕ ਸਭਾ ਦੇ ਨਾਲ-ਨਾਲ ਮੁੱਲਾਂਪੁਰ ਦਾਖਾ ਤੋਂ ਜ਼ਿਮਨੀ ਚੋਣ ਲੜ ਚੁੱਕੇ ਅਤੇ ਹਾਸਰਸ ਕਲਾਕਾਰ ਟੀਟੂ ਬਾਣੀਆ ਅੱਜ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚੇ। ਇੱਥੇ ਉਨ੍ਹਾਂ ਨੇ ਡੀ. ਸੀ. ਦਫ਼ਤਰ ਅੱਗੇ ਨਿੰਬੂ-ਮਿਰਚਾਂ ਲਾ ਕੇ ਕਿਹਾ ਕਿ ਡੀ. ਸੀ. ਦਫ਼ਤਰ ਲੁਧਿਆਣਾ ਨੂੰ ਸ਼ਾਇਦ ਕਿਸੇ ਦੀ ਨਜ਼ਰ ਲੱਗ ਗਈ ਹੈ ਕਿਉਂਕਿ ਇੱਥੇ ਲੋਕਾਂ ਦੇ ਕੰਮ ਨਹੀਂ ਹੋ ਰਹੇ, ਜਿਸ ਕਰਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਭਿਆਨਕ ਗਰਮੀ ਦੌਰਾਨ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ, ਮੌਸਮ ਨੂੰ ਲੈ ਕੇ ਵਿਸ਼ੇਸ਼ ਬੁਲੇਟਿਨ ਜਾਰੀ

ਉਨ੍ਹਾਂ ਕਿਹਾ ਕਿ ਅੱਜ ਸੂਬਾ ਸਰਕਾਰਾਂ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਈਆਂ ਹਨ। ਇਸ ਕਰਕੇ ਉਨ੍ਹਾਂ ਨੂੰ ਡੀ. ਸੀ. ਦਫ਼ਤਰ ਅੱਗੇ ਨਿੰਬੂ-ਮਿਰਚਾਂ ਲਾਉਣੀਆਂ ਪਈਆਂ ਹਨ। ਟੀਟੂ ਬਾਣੀਆ ਨੇ ਕਿਹਾ ਕਿ ਸਾਡੇ ਬਜ਼ੁਰਗ ਕਹਿੰਦੇ ਸਨ ਕਿ ਨਿੰਬੂ-ਮਿਰਚਾਂ ਨਾਲ ਨਜ਼ਰ ਉਤਰ ਜਾਂਦੀ ਹੈ ਅਤੇ ਅੱਜ ਲੁਧਿਆਣਾ ਦੇ ਡੀ. ਸੀ. ਦਫ਼ਤਰ ਅੱਗੇ ਉਹ ਨਿੰਬੂ-ਮਿਰਚਾਂ ਲਾਉਣ ਆਏ ਹਨ ਕਿਉਂਕਿ ਸ਼ਾਇਦ ਕਿਸੇ ਦੀ ਨਜ਼ਰ ਲੱਗਣ ਕਰਕੇ ਇੱਥੇ ਲੋਕਾਂ ਦੇ ਕੰਮ ਹੋਣੇ ਬੰਦ ਹੋ ਗਏ ਹਨ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਕਾਂਵੜ ਲੈਣ ਹਰਿਦੁਆਰ ਜਾਣ ਵਾਲੇ 'ਸ਼ਿਵ ਭਗਤਾਂ' ਲਈ ਜਾਰੀ ਹੋਈ ਐਡਵਾਈਜ਼ਰੀ

ਟੀਟੂ ਬਾਣੀਆ ਨੇ ਕਿਹਾ ਕਿ ਅੱਜ ਹਰ ਵਰਗ ਪਰੇਸ਼ਾਨ ਹੈ। ਪੈਟਰੋਲ-ਡੀਜ਼ਲ ਲਗਾਤਾਰ ਮਹਿੰਗਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਗੂੜ੍ਹੀ ਨੀਂਦ ਤੋਂ ਜਗਾਉਣ ਲਈ ਹੀ ਉਹ ਡੀ. ਸੀ. ਦਫ਼ਤਰ 'ਚ ਨਿੰਬੂ-ਮਿਰਚਾਂ ਲਗਾ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News