ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਸਫਾਈ ਸੇਵਕ ਬਜ਼ਿੱਦ

Monday, Apr 02, 2018 - 02:05 AM (IST)

ਸ੍ਰੀ ਕੀਰਤਪੁਰ ਸਾਹਿਬ  (ਬਾਲੀ)-  ਮਾਣਯੋਗ ਸੁਪਰੀਮ ਕੋਰਟ ਵੱਲੋਂ ਐੱਸ. ਸੀ/ਐੱਸ. ਟੀ. ਐਕਟ ਨੂੰ ਤਬਦੀਲ ਕਰਨ ਦੇ ਰੋਸ ਵਜੋਂ ਸ੍ਰੀ ਕੀਰਤਪੁਰ ਸਾਹਿਬ ਦੇ ਸਮੂਹ ਦਲਿਤ ਸਮਾਜ ਵੱਲੋਂ 2 ਅਪ੍ਰੈਲ ਨੂੰ ਭਾਰਤ ਬੰਦ ਦੇ ਸੱਦੇ ਨੂੰ ਪੂਰੀ ਤਰ੍ਹਾਂ ਕਾਮਯਾਬ ਕੀਤਾ ਜਾਵੇਗਾ।
 ਇਸ ਸਬੰਧੀ ਅੱਜ ਸਫਾਈ ਸੇਵਕਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਚਾਂਦੂ, ਜੰਗ ਬਹਾਦਰ ਸਿੰਘ ਜਿਊਵਾਲ, ਭਾਗ ਸਿੰਘ ਬਹੁਜਨ ਸਮਾਜ ਪਾਰਟੀ ਆਦਿ ਨੇ ਦੱਸਿਆ ਕਿ ਇਸ ਸਬੰਧੀ ਸਾਡੇ ਵੱਲੋਂ ਪਿੰਡ ਕਲਿਆਣਪੁਰ, ਜਿਊਵਾਲ, ਭਟੋਲੀ, ਕੀਰਤਪੁਰ ਸਾਹਿਬ, ਸ਼ਾਹਪੁਰ ਆਦਿ ਨਜ਼ਦੀਕੀ ਪਿੰਡਾਂ ਦੇ ਲੋਕਾਂ ਨੂੰ ਭਾਰਤ ਬੰਦ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਹੈ। ਸਵੇਰੇ 9 ਵਜੇ ਸਮੂਹ ਦਲਿਤ ਸਮਾਜ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਬਾਹਰ ਇਕੱਠਾ ਹੋਵੇਗਾ ਅਤੇ ਸ਼ਾਂਤੀਪੂਰਵਕ ਰੋਸ ਮਾਰਚ ਕੀਤਾ ਜਾਵੇਗਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਸ ਮਾਰਚ ਵਿਚ ਵੀ ਸ਼ਾਮਲ ਹੋਵੇਗਾ। ਇਸ ਮੌਕੇ ਐਡਵੋਕੇਟ ਵਰਿੰਦਰ ਵੀਰ ਸਿੰਘ, ਮਨਪ੍ਰੀਤ ਸਿੰਘ, ਮਾਨ ਸਿੰਘ, ਦਲਜੀਤ ਸਿੰਘ ਕਾਕਾ, ਸੰਜੀਵ ਕੁਮਾਰ, ਰਾਹੁਲ ਕੁਮਾਰ, ਪ੍ਰਿੰਸ ਕੁਮਾਰ, ਜਸਵੀਰ ਸਿੰਘ, ਕੁਲਵੀਰ ਸਿੰਘ, ਅਮਨ ਸਿੰਘ, ਮਨੋਜ ਕੁਮਾਰ, ਦੇਵ ਰਾਜ, ਦਰਸ਼ਨ ਸਿੰਘ ਤੇ ਸਮੂਹ ਕਮੇਟੀ ਮੈਂਬਰ ਆਦਿ ਹਾਜ਼ਰ ਸਨ।


Related News