ਜਾਨਵਰਾਂ ''ਤੇ ਅੱਤਿਆਚਾਰ ਰੋਕਣ ਲਈ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ, ਜਾਰੀ ਕੀਤੀਆਂ ਸਖ਼ਤ ਹਦਾਇਤਾਂ

Friday, Feb 21, 2025 - 08:30 PM (IST)

ਜਾਨਵਰਾਂ ''ਤੇ ਅੱਤਿਆਚਾਰ ਰੋਕਣ ਲਈ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ, ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਚੰਡੀਗੜ੍ਹ : ਜਾਨਵਰਾਂ ਨਾਲ ਮਾਨਵੀ ਤੇ ਸੰਵੇਦਨਸ਼ੀਲ ਵਤੀਰੇ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪੰਜਾਬ ਪਸ਼ੂ ਭਲਾਈ ਬੋਰਡ ਅਧੀਨ ਸਾਰੇ ਡੌਗ ਬ੍ਰੀਡਰਾਂ, ਪੈੱਟ ਸ਼ਾਪਸ ਅਤੇ ਪਸ਼ੂ ਭਲਾਈ ਸੰਸਥਾਵਾਂ ਦੀ ਲਾਜ਼ਮੀ ਰਜਿਸਟ੍ਰੇਸ਼ਨ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।

ਇਹ ਫੈਸਲਾ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਹੋਈ ਪੰਜਾਬ ਪਸ਼ੂ ਭਲਾਈ ਬੋਰਡ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਮੀਟਿੰਗ ਪਸ਼ੂਧਨ ਕੰਪਲੈਕਸ, ਸੈਕਟਰ-68, ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਹੋਈ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੌਗ ਬ੍ਰੀਡਰਜ਼ ਅਤੇ ਪੈੱਟ ਸ਼ਾਪਸ ਨੂੰ ਜਾਨਵਰਾਂ 'ਤੇ ਅੱਤਿਆਚਾਰ ਰੋਕਣ ਲਈ (ਡੌਗ ਬਰੀਡਿੰਗ ਅਤੇ ਮਾਰਕੀਟਿੰਗ) ਨਿਯਮ 2016 ਤਹਿਤ ਰਜਿਸਟਰ ਕੀਤਾ ਜਾਵੇਗਾ। ਇਸ ਕਦਮ ਦਾ ਮੁੱਖ ਉਦੇਸ਼ ਜਾਨਵਰਾਂ ਨਾਲ ਹੋਣ ਵਾਲੇ ਗੈਰਸੰਵੇਦਨਸ਼ੀਲ ਤੇ ਅਣਮਨੁੱਖੀ ਵਤੀਰੇ ਨੂੰ ਰੋਕਣਾ ਅਤੇ ਸੂਬੇ ਵਿੱਚ ਜ਼ਿੰਮੇਵਾਰ ਬ੍ਰੀਡਿੰਗ ਅਭਿਆਸਾਂ ਨੂੰ ਉਤਸ਼ਾਹਿਤ ਕਰਨਾ ਹੈ।

PunjabKesari

ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਬੋਰਡ ਵੱਲੋਂ ਬਰੀਡਰਾਂ ਅਤੇ ਪੈੱਟ ਸ਼ਾਪਸ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਰੱਖੀ ਜਾਵੇਗੀ ਅਤੇ ਕੰਟਰੋਲ ਕੀਤਾ ਜਾਵੇਗਾ। ਇਹ ਯਕੀਨੀ ਬਣਾਇਆ ਜਾਵੇਗਾ ਕਿ ਉਹ ਜਾਨਵਰਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਵਾਲੇ ਸਾਰੇ ਮਾਪਦੰਡਾਂ ਦੀ ਪਾਲਣਾ ਕਰਦੇ ਹੋਣ। 

ਇਹ ਵੀ ਪੜ੍ਹੋ- ਸਰਕਾਰੀ ਮੁਲਾਜ਼ਮ ਬਣ ਬੰਦਾ ਕਰ ਗਿਆ ਵੱਡਾ ਕਾਂਡ, ਸੁਣ ਤੁਹਾਨੂੰ ਵੀ ਨਹੀਂ ਹੋਣਾ ਯਕੀਨ

 

ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਜਾਨਵਰਾਂ ਨੂੰ ਅਣਮਨੁੱਖੀ ਵਤੀਰੇ ਦਾ ਸਾਹਮਣਾ ਨਾ ਕਰਨਾ ਪਵੇ, ਉਨ੍ਹਾਂ ਨੂੰ ਢੁਕਵੀਂ ਦੇਖਭਾਲ ਪ੍ਰਦਾਨ ਕੀਤੀ ਜਾਵੇ ਅਤੇ ਉਨ੍ਹਾਂ ਦੀ ਜ਼ਿਆਦਾ ਬ੍ਰੀਡਿੰਗ ਨਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਕੁੱਤਿਆਂ ਅਤੇ ਬਿੱਲੀਆਂ ਸਮੇਤ ਪਾਲਤੂ ਜਾਨਵਰਾਂ ਦੀ ਮਾਰਕੀਟਿੰਗ ਵਿੱਚ ਨੈਤਿਕ ਅਭਿਆਸਾਂ ਨੂੰ ਵੀ ਉਤਸ਼ਾਹਿਤ ਕਰੇਗਾ।

ਗੁਰਮੀਤ ਸਿੰਘ ਖੁੱਡੀਆਂ ਨੇ ਬੋਰਡ ਮੈਂਬਰਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਪੈੱਟ ਸ਼ਾਪਸ ਦੇ ਮਾਲਕਾਂ ਅਤੇ ਬ੍ਰੀਡਰਾਂ ਨੂੰ ਜਾਨਵਰਾਂ ਦੀ ਸੁਚੱਜੀ ਦੇਖਭਾਲ ਤੇ ਜਾਨਵਰਾਂ ਦੀ ਭਲਾਈ ਦੇ ਨਾਲ ਨਾਲ ਸਬੰਧਤ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਵੀ ਕਿਹਾ।

PunjabKesari

ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਰਾਹੁਲ ਭੰਡਾਰੀ, ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਤੋਂ ਇਲਾਵਾ ਅਮਿਤ ਚੌਹਾਨ, ਡਾ. ਸਰਬਜੀਤ ਕੌਰ, ਪ੍ਰੇਮ ਸਿੰਘ ਬਾਠ, ਸੁਰਿੰਦਰ ਸਿੰਘ ਸਿੱਧੂ, ਰਜਿੰਦਰ ਲੋਹਟੀਆ ਅਤੇ ਨਰਿੰਦਰ ਘਾਗੋਂ ਨੇ ਬੋਰਡ ਦੇ ਮੈਂਬਰਾਂ ਵਜੋਂ ਭਾਗ ਲਿਆ।

ਪਸ਼ੂ ਪਾਲਣ ਮੰਤਰੀ ਨੇ ਬੋਰਡ ਦੇ ਮੈਂਬਰਾਂ ਨੂੰ ਜਾਨਵਰਾਂ ਦੇ ਅਧਿਕਾਰਾਂ ਅਤੇ ਜਾਨਵਰਾਂ ਪ੍ਰਤੀ ਗੈਰਸੰਵੇਦਨਸ਼ੀਲ ਤੇ ਕ੍ਰੂਰ ਵਤੀਰੇ ਨੂੰ ਰੋਕਣ ਸਬੰਧੀ ਨਿਯਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਭਾਸ਼ਣਾਂ ਸਮੇਤ ਵੱਖ-ਵੱਖ ਪਹਿਲਕਦਮੀਆਂ ਕਰਵਾਉਣ ਲਈ ਵੀ ਕਿਹਾ।

ਇਹ ਵੀ ਪੜ੍ਹੋ- ਪੰਜਾਬ 'ਚ ਹੋ ਗਈ ਵੱਡੀ ਘਟਨਾ ; ਭਾਰੀ ਬਾਰਿਸ਼ ਮਗਰੋਂ ਡਿੱਗ ਗਈ ਅਸਮਾਨੀ ਬਿਜਲੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News