ਪੰਜਾਬ ''ਚ ਨਾਬਾਲਗਾਂ ਨੂੰ ਤੰਬਾਕੂ ਉਤਪਾਦ ਵੇਚਣ ਵਾਲਿਆਂ ਦੀ ਹੁਣ ਖੈਰ ਨਹੀਂ

07/06/2017 9:55:21 PM

ਚੰਡੀਗੜ੍ਹ— ਪੰਜਾਬ ਸਰਕਾਰ ਨੇ ਵੀਰਵਾਰ ਨੂੰ ਕਿਹਾ ਹੈ ਕਿ ਜ਼ਿਲੇ ਦੇ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਨਾਬਾਲਗਾਂ ਨੂੰ ਤੰਬਾਕੂ ਉਤਪਾਦ ਵੇਚਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। 
ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਬ੍ਰਹਮ ਮੋਹਿੰਦਰ ਨੇ ਕਿਹਾ ਕਿ ਕਿਸੇ ਨਾਬਾਲਿਗ ਨੂੰ ਤੰਬਾਕੂ, ਸ਼ਰਾਬ ਤੇ ਪਾਬੰਦੀ ਵਾਲੀਆਂ ਚੀਜ਼ਾਂ ਵੇਚਣ ਵਾਲਿਆਂ ਦੇ ਖਿਲਾਫ ਬਾਲ ਜਸਟਿਸ ਐਕਟ 2015 ਦੇ ਤਹਿਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਦੁਕਾਨਦਾਰਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਲਈ ਜ਼ਿਲੇ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ। ਮੰਤਰੀ ਨੇ ਕਿਹਾ ਕਿ ਸਿਹਤ ਤੇ ਨਿਆ ਵਿਭਾਗ ਸੰਯੁਕਤ ਤੌਰ 'ਤੇ ਬਾਲ ਨਿਆ ਐਕਟ 2015 ਤੇ ਸਿਗਰਟ, ਹੋਰ ਤੰਬਾਕੂ ਉਤਪਾਦ ਐਕਟ 2003 ਵਰਗੇ ਕਾਨੂੰਨ ਦੇ ਪ੍ਰਤੀ ਲੋਕਾਂ ਨੂੰ ਜਾਗਰੁਕ ਕਰਨ ਦੇ ਲਈ ਅਭਿਆਨ ਚਲਾਉਣਗੇ।