ਗੋਲਡੀ ਬਰਾੜ ਸਬੰਧੀ CM ਮਾਨ ਦਾ ਵੱਡਾ ਬਿਆਨ, ਹਥਿਆਰ ਪ੍ਰਮੋਟ ਕਰਨ ’ਤੇ ਗਾਇਕ ’ਤੇ ਮਾਮਲਾ ਦਰਜ, ਪੜ੍ਹੋ Top 10

12/02/2022 8:49:33 PM

ਜਲੰਧਰ (ਬਿਊਰੋ) : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਪੁਲਸ ਵਲੋਂ ਡਿਟੇਨ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਜਲਦੀ ਹੀ ਗੋਲਡੀ ਬਰਾੜ ਨੂੰ ਪੰਜਾਬ ਲੈ ਕੇ ਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਕਈ ਵੱਡੇ ਕਤਲ ਦੀਆਂ ਵਾਰਦਾਤਾਂ ਵਿਚ ਸ਼ਾਮਲ ਹੈ, ਜਿਸ ਨੂੰ ਅਮਰੀਕਾ ਪੁਲਸ ਨੇ ਡਿਟੇਨ ਕਰ ਲਿਆ ਹੈ, ਇਸ ਦੀ ਖ਼ਬਰ ਅੱਜ ਹੀ ਉਨ੍ਹਾਂ ਨੂੰ ਮਿਲੀ ਹੈ। ਉਥੇ ਹੀ ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ ’ਚ ਪੰਜਾਬੀ ਗਾਇਕ ਸੁਖਮਨ ਹੀਰ, ਗਾਇਕ ਜੈਸਮੀਨ ਅਖ਼ਤਰ ਸਣੇ 7 ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਅਮਰੀਕਾ ’ਚ ਡਿਟੇਨ ਕੀਤੇ ਗੈਂਗਸਟਰ ਗੋਲਡੀ ਬਰਾੜ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ 

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਪੁਲਸ ਵਲੋਂ ਡਿਟੇਨ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਜਲਦੀ ਹੀ ਗੋਲਡੀ ਬਰਾੜ ਨੂੰ ਪੰਜਾਬ ਲੈ ਕੇ ਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਕਈ ਵੱਡੇ ਕਤਲ ਦੀਆਂ ਵਾਰਦਾਤਾਂ ਵਿਚ ਸ਼ਾਮਲ ਹੈ, ਜਿਸ ਨੂੰ ਅਮਰੀਕਾ ਪੁਲਸ ਨੇ ਡਿਟੇਨ ਕਰ ਲਿਆ ਹੈ, ਇਸ ਦੀ ਖ਼ਬਰ ਅੱਜ ਹੀ ਉਨ੍ਹਾਂ ਨੂੰ ਮਿਲੀ ਹੈ।

ਵੱਡੀ ਖ਼ਬਰ : ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ ’ਚ ਇਸ ਗਾਇਕ ਸਣੇ 8 ’ਤੇ ਦਰਜ ਹੋਇਆ ਪਰਚਾ

ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ ’ਚ ਪੰਜਾਬੀ ਗਾਇਕ ਸੁਖਮਨ ਹੀਰ, ਗਾਇਕ ਜੈਸਮੀਨ ਅਖ਼ਤਰ ਸਣੇ 7 ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਡੀ. ਐੱਸ. ਪੀ. ਖਮਾਣੋਂ ਰਮਿੰਦਰ ਸਿੰਘ ਸਿੰਘ ਕਾਹਲੋਂ ਨੇ ਦੱਸਿਆ ਕਿ ਖੇੜੀ ਨੌਧ ਸਿੰਘ ਪੁਲਸ ਵੱਲੋਂ ਗਾਇਕ ਸੁਖਮਨ ਹੀਰ ਤੇ ਜੈਸਮੀਨ ਅਖਤਰ ਸਮੇਤ 7 ਹੋਰਨਾਂ ਖ਼ਿਲਾਫ਼ ਕੇਸ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਗੋਲਡੀ ਬਰਾੜ ਦੇ ਡਿਟੇਨ ਹੋਣ ਪਿੱਛੋਂ ਬੋਲੇ ਬਲਕੌਰ ਸਿੰਘ, ਮੇਰੇ ਨਿਸ਼ਾਨੇ ’ਤੇ ਗੋਲਡੀ, ਲਾਰੈਂਸ ਅਤੇ ਜੱਗੂ ਭਗਵਾਨਪੁਰੀਆੋ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਮਾਸਟਰਮਾਈਂਡ ਅਤੇ ਕਈ ਕੇਸਾਂ 'ਚ ਲੋੜੀਂਦਾ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆਂ ਪੁਲਸ ਵੱਲੋਂ ਡਿਟੇਨ ਕੀਤੇ ਜਾਣ ਦੀ ਜਾਣਕਾਰੀ ਵਿਚਾਲੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਗੋਲਡੀ ਬਰਾੜ ਨੂੰ ਅਸਲ 'ਚ ਡਿਟੇਨ ਕੀਤਾ ਗਿਆ ਹੈ ਤਾਂ ਮੈਂ ਇਸ ਦੀ ਸ਼ਲਾਘਾ ਕਰਦਾ ਹਾਂ।

ਲੁਧਿਆਣਾ ਬੰਬ ਕਾਂਡ ਮਾਮਲੇ ’ਚ ਹਰਪ੍ਰੀਤ ਹੈਪੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਾਂ ਆਈ ਸਾਹਮਣੇ, ਦਿੱਤਾ ਵੱਡਾ ਬਿਆਨ

ਬੀਤੇ ਕੁਝ ਮਹੀਨੇ ਪਹਿਲਾਂ ਲੁਧਿਆਣਾ ਦੇ ਕੋਰਟ ਕੰਪਲੈਕਸ ’ਚ ਹੋਏ ਬੰਬ ਬਲਾਸਟ ਨੂੰ ਲੈ ਕੇ ਪੁਲਸ ਵੱਲੋਂ ਹਰਪ੍ਰੀਤ ਸਿੰਘ ਉਰਫ਼ ਹੈਪੀ ਮਲੇਸ਼ੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਹਰਪ੍ਰੀਤ ਸਿੰਘ ਉਰਫ਼ ਬੱਬਾ ਦੇ ਮਾਤਾ ਦਾ ਬਿਆਨ ਸਾਹਮਣੇ ਆਇਆ ਹੈ, ਜਿਸ ’ਚ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਹਰਪ੍ਰੀਤ 16 ਸਾਲ ਮਲੇਸ਼ੀਆ ’ਚ ਲਾ ਕੇ ਆਇਆ ਸੀ। 

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀ, ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਾਰੀਖ਼ਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ ਪੰਜਵੀਂ, ਅੱਠਵੀ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ ਕਰ ਦਿੱਤੀਆਂ ਗਈਆਂ ਹਨ। 

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ ਉਹ 6 ਦਸੰਬਰ ਨੂੰ ਦੁਪਹਿਰ 12.00 ਵਜੇ ਪਾਰਟੀ ਦੇ ਮੁੱਖ ਦਫਤਰ ਵਿਚ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋ ਕੇ ਆਪਣੀ ਪਾਰਟੀ ਵਿਰੋਧੀ ਬਿਆਨਬਾਜ਼ੀ ਦਾ ਸਪੱਸ਼ਟੀਕਰਨ ਦੇਣ। ਇਸ ਸਬੰਧੀ ਪੱਤਰ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਵੀ ਭੇਜਿਆ ਹੈ।

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦਾ ਵੱਡਾ ਐਲਾਨ, ਹੁਣ ਪਾਣੀ ਦੇ ਮੁੱਦੇ 'ਤੇ ਚੰਡੀਗੜ੍ਹ 'ਚ ਲੱਗੇਗਾ ਮੋਰਚਾ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਜਲੰਧਰ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੀ. ਏ. ਪੀ. ਚੌਂਕ ਤੋਂ ਡੀ. ਸੀ. ਦਫ਼ਤਰ ਜਲੰਧਰ ਤੱਕ ਝੰਡਾ ਮਾਰਚ ਕੱਢਿਆ ਗਿਆ। ਇਸ ਦਾ ਮਕਸਦ ਲੋਕਾਂ ਨੂੰ ਪਾਣੀ ਦੀ ਸਮੱਸਿਆ ਪ੍ਰਤੀ ਜਾਗਰੂਕ ਕਰਨਾ ਹੈ। ਦੱਸ ਦਈਏ ਕਿ 30 ਦਸੰਬਰ ਨੂੰ ਚੰਡੀਗੜ੍ਹ 'ਚ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।

ਕੇਂਦਰ ਵੱਲੋਂ ਪੰਜਾਬ ਨੂੰ ਮੁਫ਼ਤ ਵੰਡਣ ਲਈ ਭੇਜੀ ਕਣਕ ਗਾਇਬ, ਹਾਈਕੋਰਟ ਪੁੱਜਾ ਮਾਮਲਾ

ਮਾਰਚ 2020 'ਚ ਕੋਰੋਨਾ ਮਹਾਮਾਰੀ ਕਾਰਨ ਦੇਸ਼ ਵਿਆਪੀ ਲਾਕਡਾਊਨ ਲਗਾਇਆ ਗਿਆ ਸੀ। ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਕੇਂਦਰ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਨੂੰ ਪ੍ਰਤੀ ਮਹੀਨਾ 5 ਕਿੱਲੋ ਕਣਕ ਮੁਫ਼ਤ ਵੰਡਣ ਦਾ ਐਲਾਨ ਕੀਤਾ ਗਿਆ ਸੀ, ਜੋ ਕਿ ਇਸ ਸਮੇਂ ਵੀ ਜਾਰੀ ਹੈ। ਕੇਂਦਰ ਵੱਲੋਂ ਪੰਜਾਬ 'ਚ ਗਰੀਬ ਪਰਿਵਾਰਾਂ ਨੂੰ 236511.495 ਮੀਟ੍ਰਿਕ ਟਨ ਕਣਕ ਮੁਫ਼ਤ ਵੰਡਣ ਲਈ ਭੇਜੀ ਗਈ ਸੀ, ਜੋ ਕਿ 1 ਕਰੋੜ 57 ਲੱਖ 67 ਹਜਾਰ 433 ਕਾਰਡ ਧਾਰਕਾਂ ਨੂੰ ਡਿਪੂ ਹੋਲਡਰਾਂ ਰਾਹੀਂ ਪ੍ਰਤੀ ਪਰਿਵਾਰ 5 ਕਿੱਲੋ ਦੇ ਹਿਸਾਬ ਨਾਲ ਵੰਡੀ ਜਾਣੀ ਸੀ। 

ਭਾਜਪਾ ਦਾ ਪੰਜਾਬ 'ਚ ਵੱਡਾ ਦਾਅ, ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਨੇ ਨਵੀਆਂ ਸੰਗਠਨਾਤਮਕ ਨਿਯੁਕਤੀਆਂ ਕੀਤੀਆਂ ਹਨ। ਜਿਸ 'ਚ ਕਾਂਗਰਸ ਤੋਂ ਭਾਜਪਾ 'ਚ ਸ਼ਾਮਲ ਹੋਏ ਵੱਡੇ ਨੇਤਾਵਾਂ ਨੂੰ ਵੀ ਅਡਜਟਸ ਕੀਤਾ ਗਿਆ ਹੈ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਵਲੋਂ ਇਕ ਨੋਟੀਫਿਕੇਸ਼ਨ 'ਚ ਪੰਜਾਬ ਤੋਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਤੇ ਉੱਤਰ ਪ੍ਰਦੇਸ਼ ਤੋਂ ਸਵਤੰਤਰ ਦੇਵ ਸਿੰਘ ਨੂੰ ਰਾਸ਼ਟਰੀ ਕਾਰਜ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਦਸੂਹਾ ਦੇ ਹਰਪ੍ਰੀਤ ਸਿੰਘ ਨੇ ਆਸਟ੍ਰੇਲੀਆ ’ਚ ਹਾਸਲ ਕੀਤਾ ਵੱਡਾ ਮੁਕਾਮ, ਫਖ਼ਰ ਨਾਲ ਉੱਚਾ ਕੀਤਾ ਪੰਜਾਬੀਆਂ ਦਾ ਸਿਰ

 ਇਥੋਂ ਦੇ ਮਿਆਣੀ ਰੋਡ ਦੇ ਵਸਨੀਕ ਹਰਪ੍ਰੀਤ ਸਿੰਘ (30) ਪੁੱਤਰ ਪਰਮਜੀਤ ਸਿੰਘ ਨੇ ਆਸਟ੍ਰੇਲੀਆ ਦੀ ਪੁਲਸ ਵਿਚ ਅਫਸਰ ਬਣ ਕੇ ਆਪਣੇ ਮਾਂਪਿਆਂ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਗਰੋਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ ।

Manoj

This news is Content Editor Manoj