ਵਿਦਿਆਰਥੀਆਂ ਲਈ ਸਰਕਾਰ ਦਾ ਵੱਡਾ ਐਲਾਨ, ਰਾਸ਼ਨ ਸਬੰਧੀ ਕੇਂਦਰ ਵੱਲੋਂ ਸੂਬਾ ਸਰਕਾਰ ਨੂੰ ਹੁਕਮ, ਪੜ੍ਹੋ Top 10

Saturday, Dec 03, 2022 - 09:03 PM (IST)

ਜਲੰਧਰ (ਬਿਊਰੋ) : ਬੋਰਡ ਪ੍ਰੀਖਿਆ 2023 ’ਚ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਤੋਂ ਬਿਹਤਰੀਨ ਨਤੀਜੇ ਹਾਸਲ ਕਰਨ ਦੇ ਉਦੇਸ਼ ਨਾਲ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ‘ਮਿਸ਼ਨ-100% ਗਿਵ ਯੂਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਅਗਲੇ ਸਾਲ ਹੋਣ ਵਾਲੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਕੇ ਸ਼ਾਨਦਾਰ ਨਤੀਜੇ ਹਾਸਿਲ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਮਨਾਂ ਵਿਚੋਂ ਪ੍ਰੀਖਿਆ ਦੇ ਭੈਅ ਨੂੰ ਖਤਮ ਕਰਕੇ ਭਵਿੱਖ ਦੇ ਵਧੀਆ ਨਾਗਰਿਕਾਂ ਵਜੋਂ ਤਿਆਰ ਕਰਨਾ ਹੈ। ਉਥੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਪੰਜਾਬ ਭਰ ਦੇ ਕਰੀਬ 35 ਲੱਖ ਤੋਂ ਵੱਧ ਲਾਭਪਾਤਰ ਪਰਿਵਾਰਾਂ ਲਈ ਭੇਜਿਆ ਗਿਆ 212269.53 ਮੀਟ੍ਰਿਕ ਟਨ ਅਨਾਜ 31 ਦਸੰਬਰ ਤੱਕ ਲਾਭਪਾਤਰ ਪਰਿਵਾਰਾਂ ਤੱਕ ਪਹੁੰਚਾਉਣਾ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਟੇਢੀ ਖੀਰ ਸਾਬਤ ਹੋਵੇਗਾ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਸੂਬੇ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

 ਬੋਰਡ ਪ੍ਰੀਖਿਆ 2023 ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਤੋਂ ਬੇਹਤਰੀਨ ਨਤੀਜੇ ਹਾਂਸਲ ਕਰਨ ਦੇ ਉਦੇਸ਼ ਨਾਲ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ‘ਮਿਸ਼ਨ-100% ਗਿਵ ਯੂਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਅਗਲੇ ਸਾਲ ਹੋਣ ਵਾਲੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਕੇ ਸ਼ਾਨਦਾਰ ਨਤੀਜੇ ਹਾਸਿਲ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਮਨਾਂ ਵਿਚੋਂ ਪ੍ਰੀਖਿਆ ਦੇ ਭੈਅ ਨੂੰ ਖਤਮ ਕਰਕੇ ਭਵਿੱਖ ਦੇ ਵਧੀਆ ਨਾਗਰਿਕਾਂ ਵਜੋਂ ਤਿਆਰ ਕਰਨਾ ਹੈ।

ਅਹਿਮ ਖ਼ਬਰ : ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਇਸ ਤਾਰੀਖ਼ ਤੱਕ ਹਰ ਡਿਪੂ 'ਤੇ ਰਾਸ਼ਨ ਪਹੁੰਚਾਉਣ ਦੇ ਹੁਕਮ

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਪੰਜਾਬ ਭਰ ਦੇ ਕਰੀਬ 35 ਲੱਖ ਤੋਂ ਵੱਧ ਲਾਭਪਾਤਰ ਪਰਿਵਾਰਾਂ ਲਈ ਭੇਜਿਆ ਗਿਆ 212269.53 ਮੀਟ੍ਰਿਕ ਟਨ ਅਨਾਜ 31 ਦਸੰਬਰ ਤੱਕ ਲਾਭਪਾਤਰ ਪਰਿਵਾਰਾਂ ਤੱਕ ਪਹੁੰਚਾਉਣਾ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਟੇਢੀ ਖੀਰ ਸਾਬਤ ਹੋਵੇਗਾ। 

AGTF ਨੂੰ ਮਿਲੀ ਵੱਡੀ ਸਫ਼ਲਤਾ, ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਨੇ ਸ਼ਨੀਵਾਰ ਨੂੰ ਬਰਵਾਲਾ (ਹਰਿਆਣਾ) ਤੋਂ ਭੂਪੀ ਰਾਣਾ ਗੈਂਗ ਦੇ ਇਕ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਮੁਹਿੰਮ ਤਹਿਤ ਲਗਾਤਾਰ ਦੂਜੇ ਦਿਨ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅੰਕਿਤ ਰਾਣਾ ਵਜੋਂ ਹੋਈ ਹੈ, ਜੋ ਜ਼ੀਰਕਪੁਰ ਅਤੇ ਪੰਚਕੂਲਾ ਦੇ ਇਲਾਕੇ ’ਚ ਫਿਰੌਤੀ ਦਾ ਰੈਕੇਟ ਚਲਾ ਰਿਹਾ ਸੀ।

ਤਰਨਤਾਰਨ 'ਚ ਸਕੂਲੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ, ਡਰਾਈਵਰ ਸਮੇਤ ਮਾਸੂਮ ਬੱਚੀ ਦੀ ਮੌਤ (ਤਸਵੀਰਾਂ)

ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਵੇਈਂ ਪੂਈਂ ਨੇੜੇ ਸ਼ਨੀਵਾਰ ਸਵੇਰੇ ਸੰਘਣੀ ਧੁੰਦ ਦੇ ਦਰਮਿਆਨ ਇੱਕ ਸਕੂਲ ਬੱਸ ਅਤੇ ਟਰੱਕ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ਦੌਰਾਨ ਸਕੂਲ ਬੱਸ ਦੇ ਡਰਾਈਵਰ ਅਤੇ ਇਕ 8 ਸਾਲ ਦੀ ਮਾਸੂਮ ਬੱਚੀ ਦੀ ਮੌਤ ਹੋ ਗਈ।

ਵੱਡੀ ਖ਼ਬਰ : ਗੈਂਗਸਟਰ ਰਾਜੂ ਨੂੰ ਸ਼ਰੇਆਮ ਮਾਰੀ ਗੋਲੀ, ਲਾਰੈਂਸ ਬਿਸ਼ਨੋਈ ਗੈਂਗ ਦੇ ਗੁਰਗੇ ਨੇ ਲਈ ਕਤਲ ਦੀ ਜ਼ਿੰਮੇਵਾਰੀ

ਰਾਜਸਥਾਨ ਦੇ ਸੀਕਰ 'ਚ ਸ਼ਨੀਵਾਰ ਨੂੰ ਦਿਲ ਦਹਿਲਾ ਦੇਣ ਵਾਲੀ ਘਟਨਾ ਦੇਖਣ ਨੂੰ ਮਿਲੀ, ਜਿੱਥੇ ਗੈਂਗਸਟਰ ਰਾਜੂ ਠੇਹਟ ਨੂੰ ਅਣਪਛਾਤੇ ਬਦਮਾਸ਼ਾਂ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਹ ਵਾਰਦਾਤ ਸੀਕਰ ਦੇ ਉਦਯੋਗ ਨਗਰ ਖੇਤਰ 'ਚ ਵਾਪਰੀ। ਪੁਲਸ ਸੁਪਰਡੈਂਟ ਕੁੰਵਰ ਰਾਸ਼ਟਰਦੀਪ ਨੇ ਦੱਸਿਆ,''ਪਿਪਰਾਲੀ ਰੋਡ ਸਥਿਤ ਆਪਣੇ ਘਰ ਦੇ ਮੁੱਖ ਦੁਆਰ 'ਤੇ ਰਾਜੂ ਠੇਹਟ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।''

ਲਾਰੈਂਸ ਬਿਸ਼ਨੋਈ ਦੀ ਅੱਜ ਦਿੱਲੀ ਦੀ ਕੋਰਟ ’ਚ ਹੋਈ ਪੇਸ਼ੀ, NIA ਨੂੰ ਮਿਲਿਆ ਹੋਰ 4 ਦਿਨਾਂ ਦਾ ਰਿਮਾਂਡ

 ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ’ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਾਸ਼ਟਰੀ ਜਾਂਚ ਏਜੰਸੀ (NIA) ਨੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ’ਚ ਪੇਸ਼ ਕੀਤਾ। ਬਿਸ਼ਨੋਈ ਨੂੰ 10 ਦਿਨ ਦੀ ਰਿਮਾਂਡ ਖ਼ਤਮ ਹੋਣ ’ਤੇ ਅੱਜ ਕੋਰਟ ’ਚ ਪੇਸ਼ ਕੀਤਾ ਗਿਆ। ਕੋਰਟ ਨੇ NIA ਨੂੰ 4 ਦਿਨ ਦਾ ਹੋਰ ਰਿਮਾਂਡ ਦਿੱਤਾ।

13 ਕਿਲੋ ਹੈਰੋਇਨ ਬਰਾਮਦਗੀ ਮਾਮਲਾ : ਪੁਲਸ ਨੂੰ ਵੱਡੀ ਸਫ਼ਲਤਾ, 10 AK-47 ਰਾਈਫਲਾਂ ਤੇ 10 ਪਿਸਤੌਲਾਂ ਸਣੇ 2 ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ 13 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਤੁਰੰਤ ਬਾਅਦ ਪੰਜਾਬ ਪੁਲਸ ਨੇ ਪਿਛਲੇ ਤਿੰਨ ਦਿਨਾਂ ਵਿੱਚ ਕਾਬੂ ਕੀਤੇ ਨਸ਼ਾ ਤਸਕਰਾਂ ਦੇ ਖੁਲਾਸੇ ’ਤੇ ਪ੍ਰਭਾਵਸ਼ਾਲੀ  ਬਰਾਮਦਗੀ ਕਰਦਿਆਂ 10 ਏ.ਕੇ.-47 ਅਸਾਲਟ ਰਾਈਫਲਾਂ ਅਤੇ ਦਸ .30 ਬੋਰ ਦੇ ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦਿੱਤੀ।

ਵੱਡੀ ਖ਼ਬਰ : ਪਾਕਿਸਤਾਨ ਨੇ ਡਰੋਨ ਰਾਹੀਂ ਭੇਜੀ 25 ਕਿੱਲੋ ਹੈਰੋਇਨ, BSF ਨੇ ਅਸਲੇ ਸਣੇ ਬਰਾਮਦ ਕੀਤੀ ਖ਼ੇਪ (ਤਸਵੀਰਾਂ)

ਪਾਕਿਸਤਾਨ ਵੱਲੋਂ ਲਗਾਤਾਰ ਡਰੋਨ ਅਤੇ ਹੋਰ ਵੱਖ-ਵੱਖ ਤਰੀਕਿਆਂ ਰਾਹੀਂ ਪੰਜਾਬ ਅੰਦਰ ਹੈਰੋਇਨ ਭੇਜ ਕੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਬੀ. ਐੱਸ. ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਸ ਵੱਲੋਂ ਵੀ ਲਗਾਤਾਰ ਪਾਕਿਸਤਾਨ ਦੀਆਂ ਇਨ੍ਹਾਂ ਨਾਪਾਕ ਹਰਕਤਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ।

ਆਟਾ-ਦਾਲ ਸਕੀਮ ਵਾਲੇ ਕਾਰਡ ਧਾਰਕਾਂ ਨੂੰ ਲੱਗ ਸਕਦੈ ਝਟਕਾ, ਵੱਡੀ ਕਾਰਵਾਈ ਦੀ ਤਿਆਰੀ ’ਚ ਪੰਜਾਬ ਸਰਕਾਰ

 ਸਿਆਸੀ ਪਾਰਟੀਆਂ ਚੋਣਾਂ ਸਮੇਂ ਲੋਕਾਂ ਦੀਆਂ ਵੋਟਾਂ ਵਟੋਰਨ ਲਈ ਵੱਡੀਆਂ-ਵੱਡੀਆਂ ਸਹੂਲਤਾਂ ਦੇਣ ਦੇ ਵਾਅਦੇ ਕਰਦੀਆਂ ਹਨ ਪਰ ਸੱਤਾ ਹਾਸਲ ਕਰਨ ਉਪਰੰਤ ਕੀਤੇ ਵਾਅਦਿਆਂ ’ਤੇ ਬੇਲੋੜੀਆਂ ਸ਼ਰਤਾਂ ਨਿਰਧਾਰਤ ਕਰਕੇ ਘੱਟ ਤੋਂ ਘੱਟ ਲੋਕਾਂ ਨੂੰ ਸਹੂਲਤ ਦੇਣ ਦਾ ਯਤਨ ਕਰਦੀਆਂ ਹਨ। ਭਾਵੇਂ ਕੁਝ ਸਰਦੇ ਪੁੱਜਦੇ ਲੋਕ ਵੀ ਗਰੀਬ ਪਰਿਵਾਰ ਨੂੰ ਮਿਲਣ ਵਾਲੀਆਂ ਸਹੂਲਤਾਂ ਹਾਸਲ ਕਰਨ ਵਿਚ ਸਫਲ ਹੋ ਜਾਂਦੇ ਹਨ, ਜਿਸ ਕਰਕੇ ਪਿਛਲੇ ਦਿਨੀਂ ਪੰਜਾਬ ਅੰਦਰ ਸਰਦੇ ਪੁੱਜਦੇ ਘਰਾਂ ਵਲੋਂ ਵੀ ਘੱਟ ਕੀਮਤ ’ਤੇ ਮਿਲਦੀ ਕਣਕ ਲੈਣ ਦੇ ਚਰਚੇ ਹੋਏ ਸਨ।

ਜੌਰਡਨ ਤੋਂ ਆਈ ਮੰਦਭਾਗੀ ਖ਼ਬਰ, 45 ਸਾਲਾ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਲੰਗਾਹ ਨਾਲ ਸਬੰਧਿਤ ਇਕ ਵਿਅਕਤੀ ਦੀ ਵਿਦੇਸ਼ ’ਚ ਮੌਤ ਹੋ ਗਈ ਹੈ। ਜਰਨੈਲ ਸਿੰਘ ਨਾਂ ਦੇ ਇਸ ਵਿਅਕਤੀ ਦੀ ਉਮਰ ਤਕਰੀਬਨ 45 ਸਾਲ ਸੀ, ਜੋ ਤਿੰਨ ਸਾਲ ਪਹਿਲਾਂ ਜੌਰਡਨ ਦੇਸ਼ ’ਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਪਰ ਉਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।


Manoj

Content Editor

Related News