ਮੂਸੇਵਾਲਾ ਕਤਲਕਾਂਡ ’ਚ ਮਾਨਸਾ ਪੁਲਸ ਅੱਗੇ ਪੇਸ਼ ਹੋਏ ਬੱਬੂ ਮਾਨ, MCD ’ਤੇ ‘ਆਪ’ ਦਾ ਕਬਜ਼ਾ, ਪੜ੍ਹੋ Top 10
Wednesday, Dec 07, 2022 - 09:25 PM (IST)
ਜਲੰਧਰ (ਬਿਊਰੋ) : ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ 'ਚ ਬੀਤੇ ਦਿਨੀਂ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੂੰ ਪੁਲਸ ਵੱਲੋਂ ਪੁੱਛਗਿੱਛ ਲਈ ਸੱਦਿਆ ਗਿਆ ਸੀ। ਅੱਜ ਬੱਬੂ ਮਾਨ ਇਸੇ ਮਾਮਲੇ ’ਚ ਮਾਨਸਾ ਪੁਲਸ ਅੱਗੇ ਜਾਂਚ ’ਚ ਸ਼ਾਮਲ ਹੋਣ ਲਈ ਪਹੁੰਚੇ। ਉਥੇ ਹੀ ਦਿੱਲੀ ਨਗਰ ਨਿਗਮ (MCD) ਦੇ ਹੁਣ ਤੱਕ ਦੇ ਨਤੀਜਿਆਂ ’ਚ ਆਮ ਆਦਮੀ ਪਾਰਟੀ (ਆਪ) ਨੇ ਬਹੁਮਤ ਤੋਂ ਪਾਰ 134 ਸੀਟਾਂ ਨਾਲ ਜਿੱਤ ਦਰਜ ਕਰ ਲਈ ਹੈ। MCD 'ਤੇ 15 ਸਾਲਾਂ ਤੋਂ ਰਾਜ ਕਰ ਰਹੀ ਭਾਜਪਾ ਨੂੰ ਕਰਾਰੀ ਹਾਰ ਮਿਲੀ ਹੈ। ਆਮ ਆਦਮੀ ਪਾਰਟੀ (ਆਪ) ਨੇ 132 ਸੀਟਾਂ ਜਿੱਤੀਆਂ ਜਦਕਿ ਭਾਜਪਾ ਨੂੰ 104 ਸੀਟਾਂ ਹਾਸਲ ਹੋਈਆਂ। ਉੱਥੇ ਹੀ ਕਾਂਗਰਸ ਸਿਰਫ਼ 9 ਸੀਟਾਂ ’ਤੇ ਹੀ ਜਿੱਤ ਦਰਜ ਕਰ ਸਕੀ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...
ਮੂਸੇਵਾਲਾ ਕਤਲ ਕੇਸ 'ਚ ਮਾਨਸਾ ਪੁਲਸ ਅੱਗੇ ਬੱਬੂ ਮਾਨ ਹੋਏ ਪੇਸ਼, ਗੁਰੂ ਰੰਧਾਵਾ ਤੇ ਮਨਕੀਰਤ ਤੋਂ ਵੀ ਹੋਵੇਗੀ ਪੁੱਛਗਿੱਛ
ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ 'ਚ ਬੀਤੇ ਦਿਨੀਂ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੂੰ ਪੁਲਸ ਵਲੋਂ ਪੁੱਛਗਿੱਛ ਲਈ ਸੱਦਿਆ ਗਿਆ ਸੀ। ਅੱਜ ਬੱਬੂ ਮਾਨ ਇਸੇ ਮਾਮਲੇ 'ਚ ਮਾਨਸਾ ਪੁਲਸ ਅੱਗੇ ਜਾਂਚ 'ਚ ਸ਼ਾਮਲ ਹੋਣ ਲਈ ਪਹੁੰਚੇ ਹਨ। ਪੰਜਾਬੀ ਗਾਇਕ ਬੱਬੂ ਮਾਨ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਪੁਲਿਸ ਸਾਹਮਣੇ ਜਾਂਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ।
MCD ਚੋਣ ਨਤੀਜੇ: ਚੱਲਿਆ ‘ਆਪ’ ਦਾ ਝਾੜੂ, ਢਾਹਿਆ BJP ਦਾ 15 ਸਾਲ ਦਾ ‘ਕਿਲ੍ਹਾ’
ਦਿੱਲੀ ਨਗਰ ਨਿਗਮ (MCD) ਦੇ ਹੁਣ ਤੱਕ ਦੇ ਨਤੀਜਿਆਂ ’ਚ ਆਮ ਆਦਮੀ ਪਾਰਟੀ (ਆਪ) ਨੇ ਬਹੁਮਤ ਤੋਂ ਪਾਰ 134 ਸੀਟਾਂ ਨਾਲ ਜਿੱਤ ਦਰਜ ਕਰ ਲਈ ਹੈ। MCD 'ਤੇ 15 ਸਾਲਾਂ ਤੋਂ ਰਾਜ ਕਰ ਰਹੀ ਭਾਜਪਾ ਨੂੰ ਕਰਾਰੀ ਹਾਰ ਮਿਲੀ ਹੈ। ਆਮ ਆਦਮੀ ਪਾਰਟੀ (ਆਪ) ਨੇ 132 ਸੀਟਾਂ ਜਿੱਤੀਆਂ ਜਦਕਿ ਭਾਜਪਾ ਨੂੰ 104 ਸੀਟਾਂ ਹਾਸਲ ਹੋਈਆਂ। ਉੱਥੇ ਹੀ ਕਾਂਗਰਸ ਸਿਰਫ਼ 9 ਸੀਟਾਂ ’ਤੇ ਹੀ ਜਿੱਤ ਦਰਜ ਕਰ ਸਕੀ।
ਬੀਬੀ ਜਗੀਰ ਕੌਰ ਦਾ ਵੱਡਾ ਬਿਆਨ, ਸ਼੍ਰੋਮਣੀ ਕਮੇਟੀ ’ਚ ਬਾਦਲਾਂ ਦੀ ਦਖ਼ਲਅੰਦਾਜ਼ੀ ਲੋਕਾਂ ਨੂੰ ਨਹੀਂ ਪਸੰਦ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਲਕੇ ਭੁਲੱਥ ਦੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਬੇਗੋਵਾਲ ’ਚ ਕੀਤੀ, ਜਿਸ ਵਿਚ ਹਲਕੇ ਭਰ ਤੋਂ ਵੱਡੀ ਗਿਣਤੀ ਮੋਹਤਬਰਾਂ ਨੇ ਹਿੱਸਾ ਲਿਆ। ਮੀਟਿੰਗ ’ਚ ਜਗਮੀਤ ਸਿੰਘ ਬਰਾੜ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਲੋਕ ਬਾਦਲਾਂ ਦੀ ਦਖ਼ਲਅੰਦਾਜ਼ੀ ਨੂੰ ਚੰਗਾ ਨਹੀਂ ਸਮਝਦੇ ਹਨ, ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਅਕਸ ਖ਼ਤਮ ਹੋਣ ਕਿਨਾਰੇ ਹੈ।
ਲਾਹੌਰ ਦੇ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ’ਤੇ ਕੱਟੜਪੰਥੀਆਂ ਨੇ ਕੀਤਾ ਕਬਜ਼ਾ, ਸਿੱਖ ਭਾਈਚਾਰੇ ’ਚ ਭਾਰੀ ਰੋਸ
ਪਾਕਿਸਤਾਨ ਦੇ ਸ਼ਹਿਰ ਲਾਹੌਰ ’ਚ ਸਥਿਤ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ’ਤੇ ਕੱਟੜਪੰਥੀਆਂ ਨੇ ਕਬਜ਼ਾ ਕਰਕੇ ਉਸ ’ਤੇ ਤਾਲਾ ਲਗਾ ਦਿੱਤਾ ਅਤੇ ਦਾਅਵਾ ਠੋਕ ਦਿੱਤਾ ਹੈ ਕਿ ਇਹ ਗੁਰਦੁਆਰਾ ਨਹੀਂ, ਬਲਕਿ ਮਸਜਿਦ ਹੈ। ਇਸ ਸਬੰਧੀ ਪਾਕਿਸਤਾਨ ਵਕਫ਼ ਬੋਰਡ ਵੀ ਕੱਟੜਪੰਥੀਆਂ ਦਾ ਸਾਥ ਦੇ ਰਿਹਾ ਹੈ।
ਲੁਧਿਆਣਾ 'ਚ ਵੱਡੀ ਵਾਰਦਾਤ, ਪ੍ਰੇਮੀ ਨੇ ਪ੍ਰੇਮਿਕਾ ਨੂੰ ਦਿੱਤੀ ਰੂਹ ਕੰਬਾਊ ਮੌਤ, ਤਬੇਲੇ 'ਚ ਦਫ਼ਨਾਈ ਲਾਸ਼
24 ਨਵੰਬਰ ਨੂੰ ਘਰੋਂ 12 ਤੋਲੇ ਸੋਨਾ ਅਤੇ 20 ਹਜ਼ਾਰ ਰੁਪਏ ਲੈ ਕੇ ਭੱਜਣ ਵਾਲੀ 24 ਸਾਲਾ ਜਸਪਿੰਦਰ ਕੌਰ ਦਾ ਉਸ ਦੇ ਪ੍ਰੇਮੀ ਪਰਮਪ੍ਰੀਤ ਸਿੰਘ ਵਾਸੀ ਪਿੰਡ ਸੁਧਾਰ ਨੇ ਕਤਲ ਕਰ ਦਿੱਤਾ। ਇਸ ਘਟਨਾ ਦੀ ਪੁਸ਼ਟੀ ਕਰਦਿਆਂ ਪੁਲਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ. ਐੱਸ. ਪੀ. ਹਰਜੀਤ ਸਿੰਘ ਨੇ ਦੱਸਿਆ ਕਿ ਜਸਪਿੰਦਰ ਕੌਰ ਦੇ ਕਤਲ ਦੇ ਦੋਸ਼ ਵਿੱਚ ਦੋ ਸਦੇ ਭਰਾ ਪਰਮਪ੍ਰੀਤ ਸਿੰਘ ਉਰਫ਼ ਪਰਮ ਅਤੇ ਭਵਨਪ੍ਰੀਤ ਸਿੰਘ ਉਰਫ਼ ਭਾਵਨਾ ਪਿੰਡ ਸੁਧਾਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ 'ਤੇ ਫਤਿਹਜੰਗ ਬਾਜਵਾ ਦਾ ਵੱਡਾ ਬਿਆਨ, 'ਆਪ' ਤੇ ਖੜ੍ਹੇ ਕੀਤੇ ਸਵਾਲ (ਵੀਡੀਓ)
ਪੰਜਾਬ ਭਾਜਪਾ ਦੀ ਕੋਰ ਕਮੇਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਸੀਨੀਅਰ ਆਗੂ ਫਤਿਹਜੰਗ ਸਿੰਘ ਬਾਜਵਾ ਨੇ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਫਤਿਹਜੰਗ ਬਾਜਵਾ ਨੇ ਜਗ ਬਾਣੀ ਦੇ ਸੀਨੀਅਰ ਪੱਤਰਕਾਰ ਰਮਨਦੀਪ ਸੋਢੀ ਨਾਲ ਖਾਸ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਅੱਜ ਦੇੇਸ਼ ਦੀ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ ਹੈ, ਜਿਸ ਦੀ ਪੰਜਾਬ ਵਿਚ ਸਭ ਤੋਂ ਵੱਧ ਲੋੜ ਹੈ।
ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਸਬੰਧੀ ਜਾਰੀ ਕੀਤੀ ਗਈ ਇਕ ਵੀਡੀਓ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਪਟਨਾ ਸਾਹਿਬ ਦੇ ਮੈਂਬਰਾਂ ਵੱਲੋਂ ਲਿਖਤੀ ਪੱਤਰ ਦੇਣ ’ਤੇ ਦਖਲਅੰਦਾਜ਼ੀ ਕਰਕੇ ਫ਼ੈਸਲਾ ਕੀਤਾ ਗਿਆ ਹੈ।
ਬਠਿੰਡਾ ਦੇ ਸਿਵਲ ਹਸਪਤਾਲ ’ਚੋਂ ਦਿਨ-ਦਿਹਾੜੇ ਨਵਜੰਮਿਆ ਬੱਚਾ ਚੋਰੀ ਕਰਨ ਵਾਲੀਆਂ ਔਰਤਾਂ ਗ੍ਰਿਫ਼ਤਾਰ
ਐਤਵਾਰ ਨੂੰ ਸਿਵਲ ਹਸਪਤਾਲ ’ਚੋਂ ਦਿਨ ਦਿਹਾੜੇ ਨਵਜੰਮਿਆ ਬੱਚਾ ਚੋਰੀ ਕਰਨ ਵਾਲੀਆਂ ਦੋਵੇਂ ਔਰਤਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਉਕਤ ਔਰਤਾਂ ਦੇ ਕਬਜ਼ੇ ਵਿਚੋਂ ਚੋਰੀ ਹੋਇਆ ਬੱਚਾ ਵੀ ਬਰਾਮਦ ਕਰ ਲਿਆ ਹੈ। ਇਸ ਵਾਰਦਾਤ ਤੋਂ ਬਾਅਦ ਪੁਲਸ ਵਲੋਂ ਸੀ. ਆਈ. ਏ-1, ਸੀ. ਆਈ. ਏ-2 ਦੀਆ ਟੀਮਾਂ ਦਾ ਗਠਨ ਕੀਤਾ ਗਿਆ ਸੀ ਅਤੇ ਪੁਲਸ ਵਲੋਂ ਸੀ. ਸੀ. ਟੀ. ਵੀ. ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਸੀ, ਵਾਰਦਾਤ ਤੋਂ ਤਿੰਨ ਬਾਅਦ ਬੱਚਾ ਚੁੱਕਣ ਵਾਲੀਆਂ ਔਰਤਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਮੁੜ ਪੰਜਾਬ ਆਵੇਗਾ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਨੂੰ ਮਿਲਿਆ ਟਰਾਂਜਿਟ ਰਿਮਾਂਡ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ’ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪੰਜਾਬ ਪੁਲਸ ਨੂੰ ਅੱਜ ਯਾਨੀ ਕਿ ਬੁੱਧਵਾਰ ਨੂੰ ਟਰਾਂਜਿਟ ਰਿਮਾਂਡ ਮਿਲਿਆ ਹੈ। ਪੰਜਾਬ ਦੇ ਮੁਕਤਸਰ ਸਾਹਿਬ ਦੀ ਪੁਲਸ ਲਾਰੈਂਸ ਨੂੰ ਲੈ ਕੇ ਰਵਾਨਾ ਹੋ ਗਈ ਹੈ। ਪੁਲਸ ਨੂੰ 24 ਘੰਟਿਆਂ ਦੇ ਅੰਦਰ ਬਿਸ਼ਨੋਈ ਨੂੰ ਕੋਰਟ ’ਚ ਪੇਸ਼ ਕਰਨਾ ਹੋਵੇਗਾ। 20 ਤਾਰੀਖ਼ ਨੂੰ ਪੰਜਾਬ ਪੁਲਸ ਲਾਰੈਂਸ ਨੂੰ ਵਾਪਸ ਦਿੱਲੀ ਲੈ ਕੇ ਆਵੇਗੀ।
ਆਮ ਆਦਮੀ ਨੂੰ ਲੱਗਿਆ ਇਕ ਹੋਰ ਝਟਕਾ! RBI ਨੇ ਰੈਪੋ ਰੇਟ 'ਚ ਕੀਤਾ ਵਾਧਾ
ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਅਗਵਾਈ 'ਚ ਤਿੰਨ ਦਿਨ ਤੱਕ ਚੱਲੀ ਮੌਦਰਿਕ ਨੀਤੀ ਕਮੇਟੀ (ਐੱਮ.ਪੀ.ਸੀ.) ਦੇ ਨਤੀਜੇ ਬੁੱਧਵਾਰ ਸਵੇਰੇ ਸਾਹਮਣੇ ਆਏ। ਗਵਰਨਰ ਦਾਸ ਨੇ ਕਿਹਾ ਕਿ ਮਹਿੰਗਾਈ ਦੇ ਦਬਾਅ ਨੂੰ ਦੇਖਦੇ ਹੋਏ ਇਕ ਵਾਰ ਫਿਰ ਰੈਪੋ ਰੇਟ 'ਚ 0.35 ਫੀਸਦੀ ਦਾ ਵਾਧਾ ਕੀਤਾ ਜਾ ਰਿਹਾ ਹੈ। ਇਸ ਫ਼ੈਸਲੇ ਨਾਲ ਆਉਣ ਵਾਲੇ ਸਮੇਂ 'ਚ ਹੋਮ, ਆਟੋ, ਨਿੱਜੀ ਸਮੇਤ ਸਭ ਤਰ੍ਹਾਂ ਦੇ ਲੋਨ ਮਹਿੰਗੇ ਹੋ ਜਾਣਗੇ।