ਪੰਜਾਬ ਕੈਬਨਿਟ ’ਚ ਫੇਰਬਦਲ ਦੀ ਤਿਆਰੀ, ਕੈਨੇਡਾ ਤੋਂ ਮੁੜ ਆਈ ਦੁੱਖਭਰੀ ਖ਼ਬਰ, ਪੜ੍ਹੋ Top 10

12/09/2022 8:19:47 PM

ਜਲੰਧਰ (ਬਿਊਰੋ) : ਪੰਜਾਬ 'ਚ ਆਮ ਆਦਮੀ ਪਾਰਟੀ ਵੱਲੋਂ ਮੰਤਰੀ ਮੰਡਲ 'ਚ ਫੇਰਬਦਲ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫੇਰਬਦਲ ਦੌਰਾਨ ਮੰਤਰੀ ਫ਼ੌਜਾ ਸਿੰਘ ਸਰਾਰੀ ਦੇ ਨਾਲ ਕੋਈ ਹੋਰ ਵਜ਼ੀਰਾਂ ਦੀ ਵੀ ਛੁੱਟੀ ਹੋ ਸਕਦੀ ਹੈ। ਸੂਤਰਾਂ ਮੁਤਾਬਕ ਮੰਤਰੀ ਮੰਡਲ 'ਚ ਇਹ ਬਦਲਾਅ ਦਸੰਬਰ ਮਹੀਨੇ ਦੇ ਅਖ਼ੀਰ ਤੱਕ ਹੋਣ ਦੀ ਗੱਲ ਕਹੀ ਜਾ ਰਹੀ ਹੈ। ਉਥੇ ਹੀ ਕੈਨੇਡਾ ਵਿਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਇਕ ਹੋਰ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਪੰਜਾਬ ਤੋਂ ਪੜ੍ਹਾਈ ਕਰਨ ਲਈ ਕੈਨੇਡਾ ਆਈ 29 ਸਾਲਾ ਗਗਨਦੀਪ ਕੌਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਗਗਨਦੀਪ ਕੌਰ ਕੈਨੇਡਾ ਦੇ ਮਾਂਟਰੀਅਲ ਵਿਚ ਇਕੱਲੀ ਰਹਿੰਦੀ ਸੀ। ਉਹ 5 ਦਸੰਬਰ ਦੀ ਸਵੇਰ ਨੂੰ ਕੰਮ 'ਤੇ ਜਾ ਰਹੀ ਸੀ ਅਤੇ ਸੜਕ ਪਾਰ ਕਰਦੇ ਸਮੇਂ ਇਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਵੱਡੀ ਖ਼ਬਰ : ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਦੀ ਤਿਆਰੀ, ਸਰਾਰੀ ਸਣੇ ਕਈ ਹੋਰ ਵਜ਼ੀਰਾਂ ਦੀ ਹੋ ਸਕਦੀ ਹੈ ਛੁੱਟੀ

ਪੰਜਾਬ 'ਚ ਆਮ ਆਦਮੀ ਪਾਰਟੀ ਵੱਲੋਂ ਮੰਤਰੀ ਮੰਡਲ 'ਚ ਫੇਰਬਦਲ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫੇਰਬਦਲ ਦੌਰਾਨ ਮੰਤਰੀ ਫ਼ੌਜਾ ਸਿੰਘ ਸਰਾਰੀ ਦੇ ਨਾਲ ਕੋਈ ਹੋਰ ਵਜ਼ੀਰਾਂ ਦੀ ਵੀ ਛੁੱਟੀ ਹੋ ਸਕਦੀ ਹੈ। 

ਕੈਨੇਡਾ ਤੋਂ ਆਈ ਦੁਖ਼ਭਰੀ ਖ਼ਬਰ, ਪੰਜਾਬਣ ਗਗਨਦੀਪ ਕੌਰ ਦੀ ਸੜਕ ਹਾਦਸੇ 'ਚ ਮੌਤ

 ਕੈਨੇਡਾ ਵਿਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਇਕ ਹੋਰ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਪੰਜਾਬ ਤੋਂ ਪੜ੍ਹਾਈ ਕਰਨ ਲਈ ਕੈਨੇਡਾ ਆਈ 29 ਸਾਲਾ ਗਗਨਦੀਪ ਕੌਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਗਗਨਦੀਪ ਕੌਰ ਕੈਨੇਡਾ ਦੇ ਮਾਂਟਰੀਅਲ ਵਿਚ ਇਕੱਲੀ ਰਹਿੰਦੀ ਸੀ। ਉਹ 5 ਦਸੰਬਰ ਦੀ ਸਵੇਰ ਨੂੰ ਕੰਮ 'ਤੇ ਜਾ ਰਹੀ ਸੀ ਅਤੇ ਸੜਕ ਪਾਰ ਕਰਦੇ ਸਮੇਂ ਇਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਕੱਪੜਾ ਵਪਾਰੀ ਤੇ ਗੰਨਮੈਨ ਦੇ ਕਤਲ ਨੂੰ ਲੈ ਕੇ ਬਾਜਵਾ ਨੇ ਘੇਰੇ CM ਮਾਨ, ਕਿਹਾ-‘ਹੁਣ ਡੂੰਘੀ ਨੀਂਦ ’ਚੋਂ ਜਾਗਣਾ ਚਾਹੀਦੈ’

ਨਕੋਦਰ ’ਚ ਕੱਪੜਾ ਵਪਾਰੀ ਅਤੇ ਉਸ ਦੇ ਸੁਰੱਖਿਆ ਗਾਰਡ (ਪੁਲਸ) ਦੇ ਗੋਲ਼ੀ ਮਾਰ ਕੇ ਕੀਤੇ ਕਤਲ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਬਾਜਵਾ ਨੇ ਪ੍ਰਤੀਕਰਿਆ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਹੁਣ ਡੂੰਘੀ ਨੀਂਦ ’ਚੋਂ ਜਾਗਣਾ ਚਾਹੀਦਾ ਹੈ ਅਤੇ ਸੂਬੇ ’ਚ ਵਧਦੇ ਅਪਰਾਧਾਂ ’ਤੇ ਲਗਾਮ ਲਾਉਣੀ ਚਾਹੀਦੀ ਹੈ।

ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਮੁੱਦਾ, ਸੰਗਤ ਨੂੰ ਬਿਨਾਂ ਪਾਸਪੋਰਟ ਜਾਣ ਦੀ ਮਿਲੇ ਇਜਾਜ਼ਤ

 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਰਾਜ ਸਭਾ 'ਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ ਚੁੱਕਿਆ। ਰਾਘਵ ਚੱਢਾ ਨੇ ਕਿਹਾ ਕਿ ਜਦੋਂ ਅੱਜ ਤੋਂ ਕੁਝ ਸਾਲ ਪਹਿਲਾਂ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਤਾਂ ਸਾਰੀ ਦੁਨੀਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੰਗ 'ਚ ਰੰਗ ਗਈ। ਉਨ੍ਹਾਂ ਕਿਹਾ ਕਿ ਹਰ ਬੱਚਾ ਅਤੇ ਬਜ਼ੁਰਗ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਕਰਨਾ ਚਾਹੁੰਦਾ ਹੈ ਪਰ ਤਿੰਨ ਸਮੱਸਿਆਵਾਂ ਹਰ ਸ਼ਰਧਾਲੂ ਨੂੰ ਝੱਲਣੀਆਂ ਪੈ ਰਹੀਆਂ ਹਨ।

ਪੰਜਾਬ 'ਚ ਸਹਿਮ ਦਾ ਮਾਹੌਲ! ਵਧ ਰਹੀਆਂ ਫਿਰੌਤੀ ਦੀਆਂ ਘਟਨਾਵਾਂ, ਪੈਸੇ ਨਾ ਦੇਣ 'ਤੇ ਹੋ ਰਹੇ ਕਤਲ

 ਮਾਨਸਾ ਵਿਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕੀਤੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੂਬੇ ਵਿਚ ਲਗਾਤਾਰ ਵਧ ਰਹੀ ਫਿਰੌਤੀ ਦੀਆਂ ਘਟਨਾਵਾਂ ਲਾਅ ਐਂਡ ਆਰਡਰ 'ਤੇ ਸਵਾਲ ਹੈ। 14 ਜ਼ਿਲ੍ਹਿਆਂ 'ਚ ਪਿਛਲੇ 6 ਮਹੀਨਿਆਂ 'ਚ 58 ਕੇਸ ਫਿਰੌਤੀ ਲਈ ਕਾਲ ਕਰਨ 'ਤੇ ਦਰਜ ਹੋਏ। ਇਨ੍ਹਾਂ ਵਿਚੋਂ 3 ਲੋਕਾਂ ਦਾ ਫਿਰੌਤੀ ਨਾ ਦੇਣ 'ਤੇ ਕਤਲ ਕਰ ਦਿੱਤਾ ਗਿਆ, ਜਿਨ੍ਹਾਂ ਵਿਚੋਂ ਇਕ ਗੰਨਮੈਨ ਵੀ ਮਾਰਿਆ ਗਿਆ ਜਦਕਿ ਮੋਗਾ ਅਤੇ ਤਰਨਤਾਰਨ ਵਿਚ ਫਿਰੌਤੀ ਨਾ ਦੇਣ 'ਤੇ ਘਰਾਂ 'ਤੇ ਗੋਲੀਆਂ ਚਲਵਾ ਦਿੱਤੀਆਂ ਗਈਆਂ।

ਜਲੰਧਰ ਦਾ ਇਹ ਇਲਾਕਾ ਬਣਿਆ ਪੁਲਸ ਛਾਉਣੀ, ਰਾਹ ਹੋਏ ਬੰਦ, ਦੇਖੋ ਤਣਾਅਪੂਰਨ ਮਾਹੌਲ ਦੀਆਂ ਤਸਵੀਰਾਂ

ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ। ਇਸ ਤੋਂ ਬਾਅਦ ਪੂਰੇ ਇਲਾਕੇ ਨੂੰ ਪੁਲਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ। 

ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਭਗਵੰਤ ਮਾਨ, ਪੰਜਾਬ ਦੇ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਚਰਚਾ ਹੋਈ। ਭਗਵੰਤ ਮਾਨ ਨੇ ਪੁਲਸ ਨੂੰ ਹੋਰ ਮਜ਼ਬੂਤ ਕਰਨ ਅਤੇ ਸਭ ਤੋਂ ਅਹਿਮ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਕਾਨੂੰਨ 'ਚ ਸੋਧ ਦੀ ਮੰਗ ਕੀਤੀ।

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਆਈ ਇਕ ਹੋਰ ਖ਼ਬਰ, ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ

ਸੂਬੇ ਭਰ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਤਬਦੀਲ ਕਰਨ ਦੀ ਦਿਸ਼ਾ ’ਚ ਇਕ ਹੋਰ ਕਦਮ ਵਧਾਇਆ ਗਿਆ ਹੈ। ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਟਾਈਮ ਟੇਬਲ ਦੇ ਮਹੱਤਵ ਨੂੰ ਦਰਸਾਉਣ ਦੇ ਮਕਸਦ ਨਾਲ 4500 ਪ੍ਰਾਇਮਰੀ ਸਕੂਲਾਂ ’ਚ ਡਿਜ਼ੀਟਲ ਬੈੱਲ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਇਨ੍ਹਾਂ ਸਕੂਲਾਂ ਨੂੰ 2.25 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ ਗਈ ਹੈ।

‘ਆਪ’ ਆਗੂ ਡਾ. ਕੰਗ ਨੇ ਕੀਤਾ ਸਟਿੰਗ ਆਪ੍ਰੇਸ਼ਨ, ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਭਗਵੰਤ ਸਿੰਘ ਮਾਨ ਦੀ ਸੱਤਾਧਾਰੀ ਸਰਕਾਰ ਵੱਲੋਂ ਸੂਬੇ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਵਾਉਣ ਲਈ ‘ਆਪ’ ਆਗੂਆਂ ਵੱਲੋਂ ਦਿਨ-ਰਾਤ ਇਕ ਕੀਤਾ ਹੋਇਆ ਹੈ। ਇਸੇ ਕੜੀ ਤਹਿਤ ਅੱਜ ‘ਆਪ’ ਦੇ ਹਲਕਾ ਇੰਚਾਰਜ ਕੇ. ਐੱਨ. ਐੱਸ. ਕੰਗ ਵੱਲੋਂ ਮੁੱਲਾਂਪੁਰ ਦਾਖਾ ਦੇ ਪਟਵਾਰ ਭਵਨ ਤੋਂ ਇਕ ਠੇਕੇ ’ਤੇ ਰੱਖੇ ਪਟਵਾਰੀ ਨੂੰ ਕਾਬੂ ਕਰਕੇ ਉਸ ਕੋਲੋਂ 5 ਹਜ਼ਾਰ ਦੀ ਨਕਦੀ ਬਰਾਮਦ ਕਰਕੇ ਕਥਿਤ ਦੋਸ਼ੀ ਨੂੰ ਵਿਜੀਲੈਂਸ ਵਿਭਾਗ ਦੇ ਐੱਸ. ਐੱਸ. ਪੀ. ਆਰ. ਪੀ. ਸਿੰਘ ਸੰਧੂ ਦੇ ਦਫ਼ਤਰ ਪੇਸ਼ ਕਰਨ ਵਾਸਤੇ ਲਿਜਾਇਆ ਗਿਆ।

ਅਕਾਲੀ ਦਲ 'ਚੋਂ ਫਾਰਗ ਕੀਤੇ ਗਏ ਬੀਬੀ ਜਗੀਰ ਕੌਰ ਨਾਲ ਖ਼ਾਸ ਗੱਲਬਾਤ, ਕਰ ਸਕਦੇ ਨੇ ਵੱਡਾ ਸਿਆਸੀ ਧਮਾਕਾ

 ਸ਼੍ਰੋਮਣੀ ਅਕਾਲੀ ਦਲ ਵਿਚੋਂ ਫਾਰਗ ਕੀਤੇ ਗਏ ਸੀਨੀਅਰ ਆਗੂ ਬੀਬੀ ਜਾਗੀਰ ਕੌਰ ਵੱਲੋਂ ਵੱਡਾ ਸਿਆਸੀ ਧਮਾਕਾ ਕੀਤਾ ਜਾ ਸਕਦਾ ਹੈ। ਦਰਅਸਲ ਬੀਤੇ ਦਿਨੀਂ ਹਲਕਾ ਭੁਲੱਥ ਵਿਚ ਬੀਬੀ ਜਗੀਰ ਕੌਰ ਨੇ ਵੱਡਾ ਇਕੱਠ ਕੀਤਾ ਸੀ। ਇਸ ਇਕੱਠ ਵਿਚ ਅਕਾਲੀ ਦਲ ਤੋਂ ਬਾਗੀ ਚੱਲ ਰਹੇ ਜਗਮੀਤ ਸਿੰਘ ਬਰਾੜ ਵੀ ਸ਼ਾਮਲ ਹੋਏ ਸਨ। ਸਿਆਸੀ ਗਲਿਆਰਿਆਂ ਵਿਚ ਇਹ ਚਰਚਾ ਚੱਲ ਰਹੀ ਹੈ ਹਲਕਾ ਭੁਲੱਥ ਤੋਂ ਇਕ ਨਵੀਂ ਸਿਆਸਤ ਦੀ ਸ਼ੁਰੂਆਤ ਹੋ ਸਕਦੀ ਹੈ। ਇਸ ਦਾ ਖਾਮਿਆਜਾ ਅਕਾਲੀ ਦਲ ਨੂੰ ਭੁਗਤਣਾ ਪੈ ਸਕਦਾ ਹੈ। 


Manoj

Content Editor

Related News