ਔਰਤਾਂ ਨੂੰ 1 ਹਜ਼ਾਰ ਰੁਪਏ ਦੀ ਗਾਰੰਟੀ ’ਤੇ CM ਮਾਨ ਦਾ ਵੱਡਾ ਬਿਆਨ, ਤਰਨਤਾਰਨ ’ਚ ਥਾਣੇ ’ਤੇ ਹਮਲਾ, ਪੜ੍ਹੋ Top 10
Saturday, Dec 10, 2022 - 09:23 PM (IST)
ਜਲੰਧਰ (ਬਿਊਰੋ) : ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਦਿੱਤੀ ਗਈ ਗਾਰੰਟੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇਕ ਨਿੱਜੀ ਚੈਨਲ ਨੂੰ ਦਿੱਤੀ ਗਈ ਇੰਟਰਵਿਊ ਵਿਚ ਭਗਵੰਤ ਮਾਨ ਨੇ ਕਿਹਾ ਹੈ ਕਿ ਔਰਤਾਂ ਨੂੰ ਜਲਦੀ ਹੀ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਉਥੇ ਹੀ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਸਰਹਾਲੀ ਨੂੰ ਰਾਕੇਟ ਲਾਂਚਰ ਦੇ ਨਾਲ ਨਿਸ਼ਾਨਾ ਬਣਾਉਂਦੇ ਹੋਏ ਹਮਲਾ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਹਾਲਾਂਕਿ ਇਸ ਹਮਲੇ ਤੋਂ ਬਾਅਦ ਕਿਸੇ ਦਾ ਕੋਈ ਜਾਨੀ ਨੁਕਸਾਨ ਨਾ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...
ਔਰਤਾਂ ਨੂੰ 1 ਹਜ਼ਾਰ ਰੁਪਏ ਮਹੀਨਾ ਦੀ ਗਾਰੰਟੀ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ
ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਦਿੱਤੀ ਗਈ ਗਾਰੰਟੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇਕ ਨਿੱਜੀ ਚੈਨਲ ਨੂੰ ਦਿੱਤੀ ਗਈ ਇੰਟਰਵਿਊ ਵਿਚ ਭਗਵੰਤ ਮਾਨ ਨੇ ਕਿਹਾ ਹੈ ਕਿ ਔਰਤਾਂ ਨੂੰ ਜਲਦੀ ਹੀ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅਗਲੇ ਬਜਟ ਦੇ ਨੇੜੇ ਇਸ ਗਾਰੰਟੀ ਨੂੰ ਪੂਰਾ ਕੀਤਾ ਜਾਵੇਗਾ।
ਵੱਡੀ ਖ਼ਬਰ : ਤਰਨਤਾਰਨ ਦੇ ਪੁਲਸ ਥਾਣੇ 'ਤੇ ਰਾਕੇਟ ਲਾਂਚਰ ਨਾਲ ਹਮਲਾ, ਮੌਕੇ 'ਤੇ ਪੁੱਜੇ ਉੱਚ ਅਧਿਕਾਰੀ (ਤਸਵੀਰਾਂ)
ਜ਼ਿਲ੍ਹੇ ਅਧੀਨ ਆਉਂਦੇ ਥਾਣਾ ਸਰਹਾਲੀ ਨੂੰ ਰਾਕੇਟ ਲਾਂਚਰ ਦੇ ਨਾਲ ਨਿਸ਼ਾਨਾ ਬਣਾਉਂਦੇ ਹੋਏ ਹਮਲਾ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਹਾਲਾਂਕਿ ਇਸ ਹਮਲੇ ਤੋਂ ਬਾਅਦ ਕਿਸੇ ਦਾ ਕੋਈ ਜਾਨੀ ਨੁਕਸਾਨ ਨਾ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ।
ਸੀਨੀਅਰ ਆਗੂ ਜਗਮੀਤ ਬਰਾੜ ਨੂੰ ਅਕਾਲੀ ਦਲ ਨੇ ਪਾਰਟੀ ’ਚੋਂ ਕੱਢਿਆ ਬਾਹਰ
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਹੈ। ਅਕਾਲੀ ਦਲ ਨੇ ਬਰਾੜ ਨੂੰ 6 ਸਾਲ ਲਈ ਪਾਰਟੀ ’ਚੋਂ ਬਾਹਰ ਕੀਤਾ ਹੈ। ਬਰਾੜ ਆਪਣੀਆਂ ਪਾਰਟੀ ਵਿਰੋਧੀ ਗਤੀਵਿਧੀਆਂ ’ਤੇ ਸੁਣਵਾਈ ਲਈ ਅੱਜ ਅਨੁਸ਼ਾਸਨੀ ਕਮੇਟੀ ਦੇ ਸਾਹਮਣੇ ਪੇਸ਼ ਨਹੀਂ ਹੋਏ।
ਹਿਮਾਚਲ ਦੇ ਨਵੇਂ CM ਬਣੇ ਸੁਖਵਿੰਦਰ ਸੁੱਖੂ, ਉਪ ਮੁੱਖ ਮੰਤਰੀ ਦੇ ਨਾਂ ਦਾ ਵੀ ਹੋਇਆ ਐਲਾਨ
ਸੁਖਵਿੰਦਰ ਸਿੰਘ ਸੁੱਖੂ ਹਿਮਾਚਲ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਐਲਾਨ ਦਿੱਤੇ ਗਏ ਹਨ। ਸੂਬੇ ਦੀ ਰਾਜਧਾਨੀ ਸ਼ਿਮਲਾ ’ਚ ਹੋਈ ਮੀਟਿੰਗ ਤੋਂ ਬਾਅਦ ਸਹਿਮਤੀ ਨਾਲ ਸੁੱਖੂ ਨੂੰ ਮੁੱਖ ਮੰਤਰੀ ਐਲਾਨ ਦਿੱਤਾ ਗਿਆ। ਉਥੇ ਹੀ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਚੁਣਿਆ ਗਿਆ ਹੈ। ਕੱਲ੍ਹ ਸਵੇਰੇ 11 ਵਜੇ ਸਹੁੰ ਚੁੱਕ ਸਮਾਗਮ ਰੱਖਿਆ ਗਿਆ ਹੈ।
ਤਰਨਤਾਰਨ ਦੇ ਪੁਲਸ ਥਾਣੇ 'ਤੇ ਹੋਏ ਰਾਕੇਟ ਲਾਂਚਰ ਹਮਲੇ ਨੂੰ ਲੈ ਕੇ ਭਗਵੰਤ ਮਾਨ ਦਾ ਵੱਡਾ ਬਿਆਨ
ਤਰਨਤਾਰਨ 'ਚ ਪੁਲਸ ਥਾਣੇ 'ਤੇ ਰਾਕੇਟ ਲਾਂਚਰ ਨਾਲ ਹੋਏ ਹਮਲੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਨਿੱਜੀ ਚੈਨਲ ਨੂੰ ਦਿੱਤੀ ਗਈ ਇੰਟਰਵਿਊ ਵਿਚ ਭਗਵੰਤ ਮਾਨ ਨੇ ਕਿਹਾ ਕਿ ਦੁਸ਼ਮਣ ਦੇਸ਼ ਨੇ 10 ਸਾਲ ਪਹਿਲਾਂ ਪੰਜਾਬ ਦੀ ਭਾਈਚਾਰਕ ਸਾਂਝ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਸਫ਼ਲ ਨਹੀਂ ਹੋ ਸਕਿਆ। ਪੰਜਾਬ ਵਿਚ ਹਮੇਸ਼ਾ ਭਾਈਚਾਰਕ ਸਾਂਝ ਅਤੇ ਕਾਨੂੰਨ ਦੀ ਵਿਵਸਥਾ ਬਣੀ ਰਹੇਗੀ।
ਦੇਸ਼ 'ਚ ਅਚਾਨਕ ਮੌਤਾਂ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਸਵਾਤੀ ਮਾਲੀਵਾਲ ਵੱਲੋਂ ਸਰਕਾਰ ਨੂੰ ਨੋਟਿਸ ਜਾਰੀ
ਦਿੱਲੀ ਮਹਿਲਾ ਕਮਿਸ਼ਨ ਨੇ ਦੇਸ਼ 'ਚ ਕਈ ਲੋਕਾਂ ਦੀ ਅਚਾਨਕ ਮੌਤ ਦੀਆਂ ਕਈ ਮੀਡੀਆ ਰਿਪੋਰਟਾਂ ਦਾ ਖੁਦ ਨੋਟਿਸ ਲਿਆ ਹੈ। ਕੁਝ ਸਮਾਂ ਪਹਿਲਾਂ ਲਖਨਊ 'ਚ ਇਕ ਵਿਆਹ ਸਮਾਗਮ ਦੌਰਾਨ ਇਕ ਲਾੜੀ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਇਸੇ ਤਰ੍ਹਾਂ ਮੱਧ ਪ੍ਰਦੇਸ਼ 'ਚ ਇਕ 16 ਸਾਲਾ ਮੁੰਡੇ ਦੀ ਕ੍ਰਿਕਟ ਖੇਡਦੇ ਹੋਏ ਅਤੇ ਇਕ ਵਿਅਕਤੀ ਦੀ ਮੰਦਰ 'ਚ ਪਰਿਕਰਮਾ ਕਰਦੇ ਸਮੇਂ ਮੌਤ ਹੋ ਗਈ।
ਪੰਜਾਬ ਦੇ 3 ਮੰਤਰੀਆਂ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਹੋਈ ਬਹਾਲ
ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 3 ਕੈਬਨਿਟ ਮੰਤਰੀਆਂ ਨੂੰ ਰਾਹਤ ਦਿੱਤੀ ਗਈ ਹੈ। ਹਾਈਕੋਰਟ ਦੇ ਜਸਟਿਸ ਰਾਜਮੋਹਨ ਸਿੰਘ ਨੇ ਪੰਜਾਬ ਦੇ ਤਿੰਨ ਮੰਤਰੀਆਂ ਲਾਲਜੀਤ ਸਿੰਘ ਭੁੱਲਰ, ਗੁਰਮੀਤ ਸਿੰਘ ਮੀਤ ਹੇਅਰ ਅਤੇ ਹਰਭਜਨ ਸਿੰਘ ਈ. ਟੀ. ਓ. ਦੀ ਰੱਦ ਕੀਤੀ ਜ਼ਮਾਨਤ ਬਹਾਲ ਕਰਨ ਲਈ ਦਾਇਰ ਪਟੀਸ਼ਨਾਂ ਨੂੰ ਮਨਜ਼ੂਰ ਕਰ ਲਿਆ ਹੈ। ਅਦਾਲਤ ਨੇ ਤਿੰਨਾਂ ਨੂੰ ਹੇਠਲੀ ਅਦਾਲਤ 'ਚ ਸੁਣਵਾਈ ਪੂਰੀ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।
ਦੁਖ਼ਦਾਈ ਖ਼ਬਰ: ਕੈਨੇਡਾ 'ਚ ਲਾਪਤਾ ਹੋਈ 23 ਸਾਲਾ ਪੰਜਾਬਣ ਜਸਵੀਰ ਪਰਮਾਰ ਦੀ ਮਿਲੀ ਲਾਸ਼
ਬੀਤੇ ਕਈ ਦਿਨਾਂ ਤੋਂ ਲਾਪਤਾ 23 ਸਾਲਾ ਪੰਜਾਬਣ ਜਸਵੀਰ ਪਰਮਾਰ ਦੀ ਮ੍ਰਿਤਕ ਦੇਹ ਮਿਲਣ ਦੀ ਖ਼ਬਰ ਹੈ। ਸਰੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਸ (RCMP) ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। RCMP ਮੁਤਾਬਕ 29 ਨਵੰਬਰ 2022 ਨੂੰ ਪੱਛਮੀ ਵੈਨਕੂਵਰ ਵਿਚ ਇਕ ਕੁੜੀ ਦੀ ਮ੍ਰਿਤਕ ਦੇਹ ਮਿਲੀ ਸੀ ਅਤੇ ਹੁਣ ਪੁਸ਼ਟੀ ਹੋਈ ਕਿ ਇਹ ਮ੍ਰਿਤਕ ਦੇਹ ਸਰੀ ਤੋਂ ਲਾਪਤਾ ਹੋਈ ਜਸਵੀਰ ਪਰਮਾਰ ਦੀ ਸੀ।
ਅਕਾਲੀ ਦਲ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਘੇਰੇ ਮੁੱਖ ਮੰਤਰੀ ਭਗਵੰਤ ਮਾਨ, ਮੰਗਿਆ ਅਸਤੀਫ਼ਾ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਗਵੰਤ ਮਾਨ ਤੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਮੰਗਿਆ ਕਿਉਂਕਿ ਉਨ੍ਹਾਂ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸੂਬੇ ’ਚ ਅਮਨ-ਕਾਨੂੰਨ ਵਿਵਸਥਾ ਕਾਇਮ ਰੱਖਣ ’ਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ, ਜਦਕਿ ਪਾਰਟੀ ਨੇ ਤਰਨਤਾਰਨ ਦੇ ਸਰਹਾਲੀ ਪੁਲਸ ਥਾਣੇ ’ਤੇ ਆਰ. ਪੀ. ਜੀ. ਹਮਲੇ ਨੂੰ ਪੁਲਸ ਫੋਰਸ ਦਾ ਮਨੋਬਲ ਡੇਗਣ ਤੇ ਉਸ ਨੂੰ ਚੁਣੌਤੀ ਦੇਣ ਦਾ ਯਤਨ ਕਰਾਰ ਦਿੱਤਾ ਹੈ।
ਆਪਣੀ ਗੰਦੀ ਕਰਤੂਤ ਲੁਕਾਉਣ ਲਈ ਪਿਓ ਨੇ ਪਹਿਲਾਂ ਪੁੱਤ ਦੇ ਹੱਥ ਵੱਢ ਬੋਰਵੈੱਲ 'ਚ ਸੁੱਟੇ, ਫਿਰ ਕਰ ਦਿੱਤਾ ਕਤਲ
ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲ੍ਹੇ 'ਚ 45 ਸਾਲਾ ਇਕ ਵਿਅਕਤੀ ਨੇ ਆਪਣੇ 15 ਸਾਲਾ ਪੁੱਤ ਦੇ ਬੇਰਹਿਮੀ ਨਾਲ ਦੋਵੇਂ ਹੱਥ ਵੱਢਣ ਤੋਂ ਬਾਅਦ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ। ਇਸ ਮਾਮਲੇ 'ਚ ਪੁਲਸ ਨੇ ਦੋਸ਼ੀ ਪਿਤਾ ਅਤੇ ਉਸ ਦੀ 35 ਸਾਲਾ ਪ੍ਰੇਮਿਕਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਪੁਲਸ ਨੇ ਸ਼ਨੀਵਾਰ ਨੂੰ ਦਿੱਤੀ।