ਸਕੂਲਾਂ ਦੇ ਟਾਈਮ ਨੂੰ ਲੈ ਕੇ ਅਹਿਮ ਖ਼ਬਰ, ਸਿਮਰਜੀਤ ਬੈਂਸ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਪੜ੍ਹੋ Top 10
Tuesday, Dec 20, 2022 - 09:28 PM (IST)
ਜਲੰਧਰ (ਬਿਊਰੋ) : ਪੰਜਾਬ ’ਚ ਪੈ ਰਹੀ ਸੰਘਣੀ ਧੁੰਦ ਦੇ ਕਾਰਨ ਠੰਡ ਨੇ ਪੂਰੀ ਤਰ੍ਹਾਂ ਜ਼ੋਰ ਫੜ ਲਿਆ ਹੈ। ਇਸ ਦੇ ਮੱਦੇਨਜ਼ਰ ਮਾਨ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦੇ ਹੋਏ ਸੂਬੇ 'ਚ ਸਕੂਲ ਖੁੱਲ੍ਹਣ ਦਾ ਸਮਾਂ ਬਦਲ ਦਿੱਤਾ ਗਿਆ ਹੈ। ਉਥੇ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਸਿਮਰਜੀਤ ਸਿੰਘ ਬੈਂਸ ਨੂੰ ਰਾਹਤ ਨਹੀਂ ਮਿਲ ਸਕੀ ਹੈ। ਸੋਮਵਾਰ ਨੂੰ ਵੀ ਬੈਂਸ ਦੀ ਜ਼ਮਾਨਤ ਦੀ ਅਰਜ਼ੀ ’ਤੇ ਕਾਫ਼ੀ ਬਹਿਸ ਹੋਈ ਪਰ ਕੋਈ ਨਤੀਜਾ ਨਹੀਂ ਨਿਕਲ ਸਕਿਆ। ਅਦਾਲਤ ਨੇ ਅਗਲੀ ਸੁਣਵਾਈ ਦੌਰਾਨ ਦੋਵਾਂ ਧਿਰਾਂ ਨੂੰ ਬਹਿਸ ਪੂਰੀ ਕਰਨ ਲਈ ਕਹਿੰਦਿਆਂ ਮਾਮਲੇ ਦੀ ਸੁਣਵਾਈ 4 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...
ਅਹਿਮ ਖ਼ਬਰ : ਪੰਜਾਬ 'ਚ ਸਕੂਲ ਖੁੱਲ੍ਹਣ ਦਾ ਸਮਾਂ ਬਦਲਿਆ, ਸੰਘਣੀ ਧੁੰਦ ਦੇ ਮੱਦੇਨਜ਼ਰ ਮਾਨ ਸਰਕਾਰ ਨੇ ਲਿਆ ਫ਼ੈਸਲਾ
ਪੰਜਾਬ 'ਚ ਪੈ ਰਹੀ ਸੰਘਣੀ ਧੁੰਦ ਦੇ ਕਾਰਨ ਠੰਡ ਨੇ ਪੂਰੀ ਤਰ੍ਹਾਂ ਜ਼ੋਰ ਫੜ੍ਹ ਲਿਆ ਹੈ। ਇਸ ਦੇ ਮੱਦੇਨਜ਼ਰ ਮਾਨ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦੇ ਹੋਏ ਸੂਬੇ 'ਚ ਸਕੂਲ ਖੁੱਲ੍ਹਣ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।
ਜਬਰ-ਜ਼ਿਨਾਹ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ; ਸੁਣਵਾਈ 4 ਜਨਵਰੀ ਤਕ ਮੁਲਤਵੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਸਿਮਰਜੀਤ ਸਿੰਘ ਬੈਂਸ ਨੂੰ ਰਾਹਤ ਨਹੀਂ ਮਿਲ ਸਕੀ ਹੈ। ਸੋਮਵਾਰ ਨੂੰ ਵੀ ਬੈਂਸ ਦੀ ਜ਼ਮਾਨਤ ਦੀ ਅਰਜ਼ੀ ’ਤੇ ਕਾਫ਼ੀ ਬਹਿਸ ਹੋਈ ਪਰ ਕੋਈ ਨਤੀਜਾ ਨਹੀਂ ਨਿਕਲ ਸਕਿਆ। ਅਦਾਲਤ ਨੇ ਅਗਲੀ ਸੁਣਵਾਈ ਦੌਰਾਨ ਦੋਵਾਂ ਧਿਰਾਂ ਨੂੰ ਬਹਿਸ ਪੂਰੀ ਕਰਨ ਲਈ ਕਹਿੰਦਿਆਂ ਮਾਮਲੇ ਦੀ ਸੁਣਵਾਈ 4 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
CM ਮਾਨ ਨੇ ਹੈਦਰਾਬਾਦ ਵਿਖੇ ਵੱਡੇ ਉਦਯੋਗਪਤੀਆਂ ਨੂੰ ਪੰਜਾਬ ’ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ, ਆਖੀ ਇਹ ਗੱਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿੱਚ ਵੱਡੇ ਕਾਰੋਬਾਰੀਆਂ ਨੂੰ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਉਦਯੋਗ ਜਗਤ ਦੇ ਕਪਤਾਨਾਂ ਨੂੰ ਬਿਹਤਰੀਨ ਸੂਬੇ ਨਾਲ ਅੱਗੇ ਵਧਣ’ ਲਈ ਆਖਿਆ।
'ਭਾਰਤ ਜੋੜੋ ਯਾਤਰਾ' 'ਚ ਸ਼ਾਮਲ ਹੋਏ ਸਾਬਕਾ CM ਚਰਨਜੀਤ ਚੰਨੀ, ਵੇਖੋ ਤਸਵੀਰਾਂ
ਰਾਜਸਥਾਨ 'ਚ ਰਾਹੁਲ ਗਾਂਧੀ ਦਾ ਭਾਰਤ ਜੋੜੋ ਯਾਤਰਾ ਦਾ ਅੱਜ ਯਾਨੀ ਮੰਗਲਵਾਰ ਨੂੰ ਆਖ਼ਰੀ ਦਿਨ ਹੈ। ਯਾਤਰਾ ਅੱਜ ਆਪਣੇ ਤੈਅ ਸਮੇਂ ਅਨੁਸਾਰ ਸਵੇਰੇ ਸ਼ੁਰੂ ਹੋਈ। ਅੱਜ ਯਾਤਰਾ 23 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ 'ਭਾਰਤ ਜੋੜੋ ਯਾਤਰਾ' 'ਚ ਸ਼ਾਮਲ ਹੋਏ।
ਪੰਜਾਬ ਦੇ ਲੋਕਾਂ ਨੂੰ ਲੱਗ ਸਕਦੈ ਝਟਕਾ, ਬਿਜਲੀ ਮਹਿੰਗੀ ਕਰਨ ਦੀ ਤਿਆਰੀ ’ਚ ਪਾਵਰਕਾਮ
ਪੰਜਾਬ ਵਿਚ ਆਉਣ ਵਾਲੇ ਦਿਨਾਂ ਦੌਰਾਨ ਬਿਜਲੀ ਦਰਾਂ ਵਿਚ ਵਾਧਾ ਕੀਤਾ ਜਾ ਸਕਦਾ ਹੈ, ਅਜਿਹਾ ਇਸ ਲਈ ਕਿਉਂਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ ਨੇ ਅਗਲੇ ਵਿੱਤੀ ਵਰ੍ਹੇ 2023-04 ਲਈ ਬਿਜਲੀ ਬਿੱਲ ਦਰਾਂ ਵਿਚ ਵਾਧਾ ਕਰਨ ਦੀ ਮੰਗ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਅਥਾਰਿਟੀ ਕੋਲ ਰੱਖੀ ਹੈ। ਖਰਚੇ ਅਤੇ ਆਮਦਨ ਵਿਚ ਲਗਭਗ 4000 ਕਰੋੜ ਰੁਪਏ ਦਾ ਗੈਪ ਪੂਰਾ ਕਰਨ ਲਈ ਹੀ ਅਜਿਹਾ ਕਰਨ ਦੀ ਮੰਗ ਕੀਤੀ ਗਈ ਹੈ।
ਦੋਰਾਹਾ ਤੋਂ ਵੱਡੀ ਖ਼ਬਰ : ਫੈਕਟਰੀ ਅੰਦਰ ਬੁਆਇਲਰ ਫੱਟਣ ਕਾਰਨ ਜ਼ੋਰਦਾਰ ਧਮਾਕਾ, 2 ਮਜ਼ਦੂਰਾਂ ਦੀ ਮੌਤ
ਦੋਰਾਹਾ ਵਿਖੇ ਇਕ ਸਟੀਲ ਫੈਕਟਰੀ 'ਚ ਬੁਆਇਲਟ ਫੱਟਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦੋਂ ਕਿ ਇਸ ਘਟਨਾ ਦੌਰਾਨ 4 ਮਜ਼ਦੂਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜ਼ਖਮੀ ਹੋਏ ਮਜ਼ਦੂਰਾਂ ਨੂੰ ਤੁਰੰਤ ਦੋਰਾਹਾ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਦੋਰਾਹਾ ਦੇ ਰਾਮਪੁਰ ਰੋਡ ਵਿਖੇ ਗ੍ਰੇਟ ਇੰਡੀਆ ਸਟੀਲ ਫੈਕਟਰੀ 'ਚ ਬੁਆਇਲਰ ਫੱਟ ਗਿਆ।
ਸਾਹਨੇਵਾਲ 'ਚ ਸੰਘਣੀ ਧੁੰਦ ਦਾ ਕਹਿਰ, ਸੜਕ ਹਾਦਸੇ ਦੌਰਾਨ ਕੰਪਿਊਟਰ ਅਧਿਆਪਕਾ ਦੀ ਮੌਤ
ਸਥਾਨਕ ਹਰਨਾਮਪੁਰਾ-ਸਾਹਨੇਵਾਲ ਨੇੜੇ ਸੰਘਣੀ ਧੁੰਦ ਕਾਰਨ ਇਕ ਕੰਪਿਊਟਰ ਅਧਿਆਪਕਾ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਅਧਿਆਪਕਾ ਦੀ ਪਛਾਣ ਜਸਪਿੰਦਰ ਕੌਰ ਵਾਸੀ ਰਾਏਪੁਰ ਰਾਜਪੂਤਾਂ ਬਲਾਕ ਦੋਰਾਹਾ ਵੱਜੋਂ ਕੀਤੀ ਗਈ ਹੈ।
ਸ਼ਰਾਬ ਫੈਕਟਰੀ ਧਰਨਾ : ਮਾਹੌਲ ਬਣਿਆ ਤਣਾਅਪੂਰਨ, ਕਿਸਾਨ ਜਥੇਬੰਦੀਆਂ ਨੇ ਭਾਰੀ ਫੋਰਸ ਦੇ ਬਾਵਜੂਦ ਤੋੜੇ ਬੇਰੀਕੇਡ
ਲੰਮੇਂ ਸਮੇਂ ਤੋਂ ਮਾਲਬਰੋਜ ਸ਼ਰਾਬ ਫੈਕਟਰੀ ਅੱਗੇ ਚੱਲ ਰਿਹਾ ਧਰਨਾ ਦਿਨੋਂ-ਦਿਨ ਜ਼ੋਰ ਫੜ੍ਹਦਾ ਜਾ ਰਿਹਾ ਹੈ। ਅੱਜ ਵੀ ਕਿਸਾਨ ਜਥੇਬੰਦੀਆਂ ਅਤੇ ਪੁਲਸ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ, ਜਿੱਥੇ ਕਿਸਾਨਾਂ ਨੇ ਪੁਲਸ ਵੱਲੋਂ ਲਾਏ ਬੇਰੀਕੇਡ ਤੋੜ ਕੇ ਸੁੱਟ ਦਿੱਤੇ ਅਤੇ ਧਰਨੇ ਵਾਲੀ ਥਾਂ ਦਾਖ਼ਲ ਹੋ ਗਏ।
ਕੈਨੇਡਾ 'ਚ ਫਰੀਦਕੋਟ ਦੇ ਗੱਭਰੂ ਨਾਲ ਵਾਪਰਿਆ ਭਾਣਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਪੰਜਾਬ ਤੋਂ ਪਿਛਲੇ ਮਹੀਨੇ ਹੀ ਕੈਨੇਡਾ ਆਏ ਇੱਕ 30 ਸਾਲਾ ਇਕ ਸਿੱਖ ਨੌਜਵਾਨ ਦੀ ਮਿਸੀਸਾਗਾ ਵਿੱਚ ਇੱਕ ਟਰਾਂਸਪੋਰਟ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ। ਪੀਲ ਰੀਜਨਲ ਪੁਲਸ ਨੇ ਦੱਸਿਆ ਕਿ 13 ਦਸੰਬਰ ਨੂੰ ਸਵੇਰੇ 7 ਵਜੇ ਤੋਂ ਪਹਿਲਾਂ ਕੋਰਟਨੀਪਾਰਕ ਡਰਾਈਵ ਅਤੇ ਐਡਵਰਡਜ਼ ਬੁਲੇਵਾਰਡ ਵਿਖੇ ਵਾਪਰੇ ਹਾਦਸੇ ਵਿਚ ਮਨਪ੍ਰੀਤ ਸਿੰਘ ਨੂੰ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਸੀ।
ਵਿਜੀਲੈਂਸ ਦੀ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਪੰਜਾਬ ਜੰਗਲਾਤ ਨਿਗਮ ਦਾ ਕਰਮਚਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਪੰਜਾਬ ਜੰਗਲਾਤ ਨਿਗਮ, ਐੱਸ. ਏ. ਐੱਸ. ਨਗਰ ਦੇ ਦਫ਼ਤਰ ’ਚ ਬਤੌਰ ਆਫਿਸ ਅਸਿਸਟੈਂਟ (ਡਾਟਾ ਐਂਟਰੀ ਆਪ੍ਰੇਟਰ) ਕੰਮ ਕਰਦੇ ਗੁਰਦਰਸ਼ਨ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।