ਅੱਜ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ MLA ਮੋਹਿੰਦਰ ਭਗਤ, ਜਾਣੋ ਕੀ ਹੈ ਪਿਛੋਕੜ

Monday, Sep 23, 2024 - 02:20 PM (IST)

ਅੱਜ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ MLA ਮੋਹਿੰਦਰ ਭਗਤ, ਜਾਣੋ ਕੀ ਹੈ ਪਿਛੋਕੜ

ਜਲੰਧਰ (ਵੈੱਬ ਡੈਸਕ)- ਦੋਆਬਾ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਵੈਸਟ ਹਲਕੇ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਮੋਹਿੰਦਰ ਭਗਤ ਨੂੰ ਅੱਜ ਪੰਜਾਬ ਕੈਬਨਿਟ ਵਿਚ ਮੰਤਰੀ ਬਣਾਇਆ ਜਾਵੇਗਾ ਅਤੇ ਅੱਜ ਮੰਤਰੀ ਦੇ ਅਹੁਦੇ ਦੀ ਚੰਡੀਗੜ੍ਹ ਵਿਖੇ ਸਹੁੰ ਚੁੱਕਣਗੇ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਸਪੋਰਟਸ ਮੰਤਰੀ ਬਣਾਏ ਜਾਣ ਦੀ ਚਰਚਾ ਚੱਲ ਰਹੀ ਹੈ। ਉਥੇ ਹੀ ਜਲੰਧਰ ਦੇ ਕਰਤਾਰਪੁਰ ਤੋਂ 'ਆਪ' ਵਿਧਾਇਕ ਬਲਕਾਰ ਸਿੰਘ ਨੇ ਬੀਤੇ ਦਿਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।  ਇਥੇ ਦੱਸ ਦੇਈਏ ਕਿ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਤੁਸੀਂ ਮਹਿੰਦਰ ਭਗਤ ਨੂੰ ਜਿਤਾ ਕੇ ਵਿਧਾਇਕ ਅਤੇ ਮੰਤਰੀ ਬਣਾਉਣ ਦਾ ਕੰਮ ਉਹ ਕਰਨਗੇ। 

ਮੋਹਿੰਦਰ ਪਾਲ ਭਗਤ ਦਾ ਸਿਆਸੀ ਸਫ਼ਰ
ਮੋਹਿੰਦਰ ਪਾਲ ਭਗਤ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਸਿਆਸਤ ਦੇ ਨਾਲ ਜੁੜੇ ਹੋਏ ਹਨ ਅਤੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਭਾਜਪਾ ਪਾਰਟੀ 'ਚ ਸਨ। ਮੋਹਿੰਦਰ ਭਗਤ ਭਾਜਪਾ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਪੁੱਤਰ ਹਨ। ਮੋਹਿੰਦਰ ਭਗਤ 1998 ਤੋਂ 2001 ਤੱਕ ਅਤੇ ਫਿਰ 2017 ਤੋਂ ਲੈ ਕੇ 2020 ਤੱਕ ਸੂਬੇ ਵਿਚ ਭਾਜਪਾ ਦੇ ਉੱਪ ਪ੍ਰਧਾਨ ਰਹੇ ਹਨ। 

ਇਹ ਵੀ ਪੜ੍ਹੋ- ਵੱਡਾ ਹਾਦਸਾ: ਸਤਲੁਜ ਦਰਿਆ ਦੇ ਪੁੱਲ 'ਤੇ ਪਲਟਿਆ ਸਕੂਲੀ ਬੱਚਿਆਂ ਨਾਲ ਭਰਿਆ ਆਟੋ, ਮਚਿਆ ਚੀਕ-ਚਿਹਾੜਾ

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਮੋਹਿੰਦਰ ਭਗਤ ਭਾਜਪਾ ਦੇ ਉਮੀਦਵਾਰ ਸਨ। ਉਸ ਸਮੇਂ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਸਾਲ 2023 'ਚ ਮੋਹਿੰਦਰ ਭਗਤ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਮੋਹਿੰਦਰ ਭਗਤ ਪੜ੍ਹੇ-ਲਿਖੇ ਅਤੇ ਸੂਝਵਾਨ ਵਿਅਕਤੀ ਹਨ, ਜੋ ਸਮਾਜ ਦੇ ਹਰ ਵਰਗ ਨਾਲ ਜੁੜੇ ਹੋਏ ਹਨ ਅਤੇ ਲੋਕ ਭਲਾਈ ਅਤੇ ਸਮਾਜ ਸੇਵਾ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਇਨ੍ਹਾਂ ਦਾ ਪਰਿਵਾਰ 2 ਪੀੜ੍ਹੀਆਂ ਤੋਂ ਜਲੰਧਰ ਦੇ ਲੋਕਾਂ ਦੀ ਸੇਵਾ ਕਰ ਰਿਹਾ ਹੈ ਅਤੇ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜਿਆ ਹੋਇਆ ਹੈ। ਇਨ੍ਹਾਂ ਦੇ ਪਿਤਾ ਚੁੰਨੀ ਲਾਲ ਭਗਤ ਨੇ ਮੰਤਰੀ ਰਹਿੰਦਿਆਂ ਜਲੰਧਰ ਅਤੇ ਪੰਜਾਬ ਦੇ ਵਿਕਾਸ ਲਈ ਵਧੀਆ ਕੰਮ ਕੀਤੇ ਸਨ ਅਤੇ ਹੁਣ ਲੋਕਾਂ ਨੂੰ ਵੀ 'ਆਪ' ਉਮੀਦਵਾਰ ਮੋਹਿੰਦਰ ਭਗਤ ਤੋਂ ਇਹੀ ਉਮੀਦ ਹੈ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਮੁੜ ਦਹਿਲਿਆ ਪੰਜਾਬ, ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

ਜ਼ਿਮਨੀ ਚੋਣ ਵਿਚ 37,325 ਵੋਟਾਂ ਨਾਲ ਜਿੱਤੇ ਮੋਹਿੰਦਰ ਭਗਤ
ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਵਿੱਚ ‘ਆਪ’ਦੇ ਮੋਹਿੰਦਰ ਭਗਤ ਇਥੋਂ 37,325 ਵੋਟਾਂ ਨਾਲ ਜੇਤੂ ਰਹੇ। ਉਨ੍ਹਾਂ ਨੂੰ 55,246 ਵੋਟਾਂ ਮਿਲੀਆਂ ਸੀ। 

ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਤੇਂਦੂਏ ਨੇ ਪਾਇਆ ਭੜਥੂ, ਲੋਕਾਂ ਨੇ ਵੇਖ ਮਾਰੀਆਂ ਚੀਕਾਂ, ਫ਼ੈਲੀ ਦਹਿਸ਼ਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News