ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ ਨਾ ਕਰਨ ਦਾ ਲਿਆ ਵੱਡਾ ਫੈਸਲਾ, ਝਾਰਖੰਡ ''ਚ ''ਇੰਡੀਆ'' ਗਠਜੋੜ ਪਾਰਟੀਆਂ ਲਈ ਕਰਨਗੇ ਪ੍ਰਚਾਰ, ਜਾਣੋ ਅੱਜ ਦੀਆਂ 10 ਮੁੱਖ ਖਬਰਾਂ

Thursday, Oct 24, 2024 - 06:50 PM (IST)

ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ ਨਾ ਕਰਨ ਦਾ ਲਿਆ ਵੱਡਾ ਫੈਸਲਾ, ਝਾਰਖੰਡ ''ਚ ''ਇੰਡੀਆ'' ਗਠਜੋੜ ਪਾਰਟੀਆਂ ਲਈ ਕਰਨਗੇ ਪ੍ਰਚਾਰ, ਜਾਣੋ ਅੱਜ ਦੀਆਂ 10 ਮੁੱਖ ਖਬਰਾਂ

ਜਲੰਧਰ - ਅੱਜ ਪੰਜਾਬ ’ਚ ਸ਼੍ਰੋਅਦ (ਸ਼੍ਰੋਮਣੀ ਅਕਾਲੀ ਦਲ) ਨੇ ਸਿਆਸ ਨਾਲ ਜੁੜਿਆ ਇਕ ਵੱਡਾ ਫੈਸਲਾ  ਲਿਆ ਹੈ ਕਿ ਉਹ  ਜਿੰਮਨੀ ਚੋਣਾਂ  ’ਚ ਹਿੱਸਾ ਨਹੀਂ ਲਵੇਗੀ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਇਸ ਵਾਰ 4 ਸੀਟਾਂ 'ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰ ਨਹੀਂ ਉਤਾਰੇ ਜਾਣਗੇ। ਉੱਥੇ ਦੂਜੇ ਪਾਸੇ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫਾ ਦਿੰਦੇ ਹੋਏ ਮਹਿੰਗਾਈ ਭੱਤੇ ਨੂੰ 50 ਤੋਂ ਵਧਾ ਕੇ 53 ਫੀਸਦੀ ਕਰ ਦਿੱਤਾ ਹੈ। ਇਸ ਦੌਰਾਨ ਕੌਮਾਂਤਰੀ ਪੱਧਰ ਦੀ ਗੱਲ ਕਰੀਏ ਤਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਤਾਜ਼ਾ ਐਲਾਨ ਨੇ ਭਾਰਤੀ ਪ੍ਰਵਾਸੀਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਟਰੂਡੋ ਨੇ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣ ਦਾ ਐਲਾਨ ਕੀਤਾ ਹੈ ਜਿਸ ਨੇ ਭਾਰਤੀ ਪ੍ਰਵਾਸੀਆਂ ਲਈ ਨਵੀਆਂ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ, ਇਸ ਦੇ ਨਾਲ ਹੀ ਅੱਜ ਦੀਆਂ ਟੌਪ-10 ਖਬਰਾਂ ਹੇਠਾਂ ਦਰਜ ਹਨ :-

1. ਵੱਡੀ ਖ਼ਬਰ: ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ
ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਇਸ ਵਾਰ ਕੋਈ ਵੀ ਜ਼ਿਮਨੀ ਚੋਣਾਂ ਨਹੀਂ ਲੜੇਗਾ। ਇਹ ਵੱਡਾ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ। ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਸੀਨੀਅਰ ਨੇਤਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ, ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾਂ ਪ੍ਰਧਾਨ ਦੀ ਅਹਿਮ ਮੀਟਿੰਗ ਹੋਈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਇਸ ਵਾਰ 4 ਸੀਟਾਂ 'ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰ ਨਹੀਂ ਉਤਾਰੇ ਜਾਣਗੇ। ਮੀਟਿੰਗ 'ਚ ਚਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਤੇ ਐੱਸ. ਜੀ. ਪੀ. ਸੀ. ਪ੍ਰਧਾਨ ਦੀ ਚੋਣ ਨੂੰ ਲੈ ਕੇ ਚਰਚਾ ਹੋਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡਾ. ਦਲਜੀਤ ਚੀਮਾ ਨੇ ਕਿਹਾ ਕਿ ਕੱਲ੍ਹ ਜੋ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸ੍ਰੀ ਗਿਆਨੀ ਰਘਬੀਰ ਸਿੰਘ ਦਾ ਆਇਆ ਸੀ ਕਿ ਕੋਈ ਵੀ ਤਨਖ਼ਾਹੀਆ ਸਿੱਖ ਤਨਖ਼ਾਹ ਪੂਰੀ ਕਰਨ ਤਕ ਤਨਖ਼ਾਹੀਆ ਹੀ ਰਹਿੰਦਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਵੱਡੀ ਖ਼ਬਰ: ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ

2. ਪੰਜਾਬ ਦੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਮਿਲਿਆ ਇਕ ਹੋਰ ਵੱਡਾ ਤੋਹਫ਼ਾ
ਚੰਡੀਗੜ੍ਹ : ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਉਨ੍ਹਾਂ ਲੋਕਾਂ ਨੂੰ ਵੱਡਾ ਤੋਹਫ਼ਾ ਮਿਲਿਆ ਹੈ ਜਿਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਦਾ ਕੰਮ ਐੱਨ. ਓ. ਸੀ. ਦੀ ਸ਼ਰਤ ਕਾਰਣ ਰੁਕਿਆ ਪਿਆ ਸੀ। ਦਰਅਸਲ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਦੇ ਉਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿਚ ਸਰਕਾਰ ਨੇ ਰਜਿਸਟਰੀ ਲਈ ਐੱਨ. ਓ. ਸੀ. ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਸੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ ਦੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਮਿਲਿਆ ਇਕ ਹੋਰ ਵੱਡਾ ਤੋਹਫ਼ਾ

3. ਦੀਵਾਲੀ ਮੌਕੇ ਪੰਜਾਬੀਆਂ ਨੂੰ ਤੋਹਫ਼ਾ, ਮੁੱਖ ਮੰਤਰੀ ਨੇ ਖੁਦ ਲਾਈਵ ਹੋ ਕੇ ਸੁਣਾਈ ਖ਼ੁਸ਼ਖ਼ਬਰੀ
ਚੰਡੀਗੜ੍ਹ : ਦੀਵਾਲੀ ਮੌਕੇ ਪੰਜਾਬੀਆਂ ਨੂੰ ਵੱਡਾ ਤੋਹਫਾ ਮਿਲਿਆ ਹੈ, ਰਜਿਸਟਰੀਆਂ 'ਚ ਐੱਨ. ਓ. ਸੀ. ਦੀ ਸ਼ਰਤ ਖ਼ਤਮ ਕਰਨ ਵਾਲਾ ਬਿੱਲ ਮਨਜ਼ੂਰ ਕਰ ਲਿਆ ਗਿਆ ਹੈ। ਗਵਰਨਰ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਵੱਲੋਂ ਭੇਜੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਖੁਦ ਲਾਈਵ ਆ ਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲੋਕਾਂ ਲਈ ਖ਼ੁਸ਼ਖ਼ਬਰੀ ਅਤੇ ਦੀਵਾਲੀ ਦਾ ਤੋਹਫਾ ਹੈ ਜਿਨ੍ਹਾਂ ਲੋਕਾਂ ਦੀਆਂ ਰਜਿਸਟਰੀਆਂ ਦਾ ਕੰਮ ਐੱਨ. ਓ. ਸੀ. ਕਾਰਣ ਰੁਕਿਆ ਪਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਵਿਧਾਨ ਸਭਾ ਵਿਚ ਤਿੰਨ ਸਤੰਬਰ ਨੂੰ ਬਿਲ ਪੇਸ਼ ਕੀਤਾ ਸੀ। ਮੈਂ ਉਦੋਂ ਵੀ ਕਿਹਾ ਸੀ ਕਿ ਗਰੀਬਾਂ ਦੀ ਜ਼ਿੰਦਗੀ ਭਰ ਦੀ ਕਮਾਈ ਮਕਾਨ ਵਿਚ ਲੱਗ ਜਾਂਦੀ ਹੈ। ਜਿਹੜੇ ਕਲੋਨੀ ਕੱਟ ਕੇ ਚਲੇ ਗਏ ਉਨ੍ਹਾਂ ਨੂੰ ਲੱਭਿਆ ਨਹੀਂ ਜਾ ਸਕਦਾ। ਅਸੀਂ ਐਕਟ ਲੈ ਕੇ ਆਏ ਸੀ ਜਿਸ ਵਿਚ ਬੜੀ ਡਟੇਲ ਵਿਚ ਲਿਖਿਆ ਸੀ ਕਿ ਮਿਥੀ ਤਾਰੀਖ ਤੱਕ ਕੱਟੇ ਜਾਣ ਵਾਲੇ ਪਲਾਟਾਂ ਅਤੇ ਮਕਾਨਾਂ ਦਾ ਪੰਜਾਬ ਸਰਕਾਰ ਨਿਪਟਾਰਾ ਕਰੇਗੀ। ਅਸੀਂ ਮਕਾਨ ਲੈਣ ਵਾਲਿਆਂ ਨੂੰ ਮਾਲਕ ਬਣਾਵਾਂਗੇ। ਅੱਜ ਆਮ ਆਦਮੀ ਪਾਰਟੀ ਵਲੋਂ ਕੀਤਾ ਗਿਆ ਉਹ ਵਾਅਦਾ ਪੂਰਾ ਹੋ ਗਿਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਦੀਵਾਲੀ ਮੌਕੇ ਪੰਜਾਬੀਆਂ ਨੂੰ ਤੋਹਫ਼ਾ, ਮੁੱਖ ਮੰਤਰੀ ਨੇ ਖੁਦ ਲਾਈਵ ਹੋ ਕੇ ਸੁਣਾਈ ਖ਼ੁਸ਼ਖ਼ਬਰੀ

4. ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ
ਫਿਲੌਰ (ਵੈੱਬ ਡੈਸਕ, ਭਾਖੜੀ) : ਡੇਰਾ ਸਤਿਸੰਗ ਬਿਆਸ ਦੀ ਸ਼ਾਖਾ ਫਿਲੌਰ ਦੇ ਪਿੰਡ ਪ੍ਰਤਾਪਪੁਰਾ ਨੇੜੇ 3.5 ਏਕੜ ਵਿਚ ਬਣ ਰਹੇ ਸਤਿਸੰਗ ਘਰ ਦਾ ਕਾਰਜ ਪੂਰੀ ਤਰ੍ਹਾਂ ਮੁਕੰਮਲ ਹੋ ਗਿਆ ਹੈ। ਸੇਵਾਦਾਰ ਮਿਸਤਰੀ ਅਤੇ ਸੰਗਤ ਨੇ 12 ਘੰਟਿਆਂ ਵਿਚ ਸਤਿਸੰਗ ਘਰ ਦੀ ਚਾਰਦੀਵਾਰੀ ਕਰਕੇ ਇਕ ਤਰ੍ਹਾਂ ਦਾ ਰਿਕਾਰਡ ਕਾਇਮ ਕਰ ਦਿੱਤਾ ਹੈ। ਇਥੇ ਜਲਦੀ ਹੀ ਹੈੱਡਕੁਆਰਟਰ ਵਲੋਂ ਹਫਤੇ ਵਿਚ ਦੋ ਦਿਨ ਸਤਿਸੰਗ ਕਰਨ ਦਾ ਸਮਾਂ ਮਿਲ ਜਾਵੇਗਾ। ਇਥੇ ਆਉਣ ਵਾਲੀ ਸੰਗਤ ਲਈ ਪੁਖਤਾ ਬੰਦੋਬਸਤ ਵੀ ਕਰ ਦਿੱਤੇ ਗਏ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ

5. ਵੱਡੀ ਖ਼ਬਰ: ਅਕਾਲੀ ਦਲ ਛੱਡਣ ਵਾਲੇ ਸੋਹਣ ਸਿੰਘ ਠੰਡਲ ਨੂੰ ਭਾਜਪਾ ਨੇ ਐਲਾਨਿਆ ਉਮੀਦਵਾਰ
ਹੁਸ਼ਿਆਰਪੁਰ (ਵੈੱਬ  ਡੈਸਕ)- ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕੁਝ ਦੇਰ ਪਹਿਲਾਂ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਸੋਹਣ ਸਿੰਘ ਠੰਡਲ ਨੂੰ ਭਾਜਪਾ ਨੇ ਜ਼ਿਮਨੀ ਚੋਣ ਲਈ ਚੱਬੇਵਾਲ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਦੇ 4 ਹਲਕਿਆਂ ਦੀਆਂ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਹੁਣ ਤੱਕ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪੈਂਦੇ ਰਾਖਵਾਂ ਹਲਕਾ ਚੱਬੇਵਾਲ ਤੋਂ ਉਮੀਦਵਾਰ ਨਹੀਂ ਐਲਾਨਿਆ ਸੀ। ਹੁਣ ਪਾਰਟੀ ਨੇ ਸੋਹਣ ਸਿੰਘ ਠੰਡਲ 'ਤੇ ਦਾਅ ਖੇਡਦੇ ਹੋਏ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਵੱਡੀ ਖ਼ਬਰ: ਅਕਾਲੀ ਦਲ ਛੱਡਣ ਵਾਲੇ ਸੋਹਣ ਸਿੰਘ ਠੰਡਲ ਨੂੰ ਭਾਜਪਾ ਨੇ ਐਲਾਨਿਆ ਉਮੀਦਵਾਰ

6. ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਦੀਵਾਲੀ 'ਤੇ ਮਿਲਿਆ ਇਹ ਤੋਹਫ਼ਾ
ਚੰਡੀਗੜ੍ਹ- ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫਾ ਦਿੰਦੇ ਹੋਏ ਮਹਿੰਗਾਈ ਭੱਤੇ ਨੂੰ 50 ਤੋਂ ਵਧਾ ਕੇ 53 ਫੀਸਦੀ ਕਰ ਦਿੱਤਾ ਹੈ। ਇਹ ਵਾਧਾ 1 ਜੁਲਾਈ, 2024 ਤੋਂ ਲਾਗੂ ਹੋਏ ਤਨਖਾਹ ਢਾਂਚੇ (7ਵੇਂ ਤਨਖਾਹ ਕਮਿਸ਼ਨ) ਅਧੀਨ ਤਨਖਾਹ ਤੇ ਪੈਨਸ਼ਨ/ਪਰਿਵਾਰਕ ਪੈਨਸ਼ਨ ਲੈਣ ਵਾਲਿਆਂ ’ਤੇ ਲਾਗੂ ਹੋਵੇਗਾ। ਸਰਕਾਰ ਨੇ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ/ਪਰਿਵਾਰਕ ਪੈਨਸ਼ਨਰਾਂ ਨੂੰ ਅਕਤੂਬਰ ਮਹੀਨੇ ਦੀ ਤਨਖਾਹ, ਭੱਤੇ ਅਤੇ ਪੈਨਸ਼ਨ 30 ਅਕਤੂਬਰ ਨੂੰ ਦੇਣ ਦਾ ਫੈਸਲਾ ਕੀਤਾ ਹੈ। ਇਹ ਫ਼ੈਸਲਾ ਹਰਿਆਣਾ ਸਰਕਾਰ ਵਲੋਂ ਲਿਆ ਗਿਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਦੀਵਾਲੀ 'ਤੇ ਮਿਲਿਆ ਇਹ ਤੋਹਫ਼ਾ

7. ਕੇਜਰੀਵਾਲ ਮਹਾਰਾਸ਼ਟਰ, ਝਾਰਖੰਡ 'ਚ 'ਇੰਡੀਆ' ਗਠਜੋੜ ਪਾਰਟੀਆਂ ਲਈ ਕਰਨਗੇ ਪ੍ਰਚਾਰ: AAP ਸੂਤਰ
ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਵਿਧਾਨ ਸਭਾ ਚੋਣਾਂ 'ਚ ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' ('ਇੰਡੀਆ') ਦੀਆਂ ਪਾਰਟੀਆਂ ਲਈ ਪ੍ਰਚਾਰ ਕਰਨਗੇ। ਪਾਰਟੀ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਕਿਹਾ ਕਿ ਕੇਜਰੀਵਾਲ ਮਹਾਰਾਸ਼ਟਰ ਵਿਚ ਮਹਾ ਵਿਕਾਸ ਅਘਾੜੀ (ਐਮ. ਵੀ. ਏ) ਦੇ ਸਹਿਯੋਗੀਆਂ-ਊਧਵ ਠਾਕਰੇ ਦੀ ਅਗਵਾਈ ਵਾਲੀ ਸ਼ਿਵ ਸੈਨਾ (ਯੂ. ਬੀ. ਟੀ) ਅਤੇ ਸ਼ਰਦ ਪਵਾਰ ਦੀ ਐਨ. ਸੀ. ਪੀ ਲਈ ਵਿਸ਼ੇਸ਼ ਤੌਰ 'ਤੇ ਪ੍ਰਚਾਰ ਕਰਨਗੇ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਕੇਜਰੀਵਾਲ ਮਹਾਰਾਸ਼ਟਰ, ਝਾਰਖੰਡ 'ਚ 'ਇੰਡੀਆ' ਗਠਜੋੜ ਪਾਰਟੀਆਂ ਲਈ ਕਰਨਗੇ ਪ੍ਰਚਾਰ: AAP ਸੂਤਰ

8 . Trudeau ਨੇ ਵਧਾਈ ਭਾਰਤੀਆਂ ਦੀ ਮੁਸ਼ਕਲ
ਓਟਾਵਾ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਤਾਜ਼ਾ ਐਲਾਨ ਨੇ ਭਾਰਤੀ ਪ੍ਰਵਾਸੀਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਟਰੂਡੋ ਨੇ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣ ਦਾ ਐਲਾਨ ਕੀਤਾ ਹੈ ਜਿਸ ਨੇ ਭਾਰਤੀ ਪ੍ਰਵਾਸੀਆਂ ਲਈ ਨਵੀਆਂ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਟਵਿੱਟਰ 'ਤੇ ਇੱਕ ਪੋਸਟ ਵਿੱਚ ਲਿਖਿਆ, "ਅਸੀਂ ਕੈਨੇਡਾ ਵਿੱਚ ਅਸਥਾਈ ਵਿਦੇਸ਼ੀ ਕਰਮਚਾਰੀਆਂ ਦੀ ਗਿਣਤੀ ਨੂੰ ਘਟਾਉਣ ਜਾ ਰਹੇ ਹਾਂ। ਅਸੀਂ ਕੰਪਨੀਆਂ ਲਈ ਇਹ ਸਾਬਤ ਕਰਨ ਲਈ ਸਖ਼ਤ ਨਿਯਮ ਪੇਸ਼ ਕਰ ਰਹੇ ਹਾਂ ਕਿ ਉਹ ਕੈਨੇਡੀਅਨ ਕਾਮਿਆਂ ਨੂੰ ਪਹਿਲਾਂ ਕਿਉਂ ਨਹੀਂ ਰੱਖ ਸਕਦੀਆਂ।" ਕੈਨੇਡਾ ਵਿੱਚ ਭਾਰਤੀ ਕਾਮੇ ਅਤੇ ਵਿਦਿਆਰਥੀ ਪਹਿਲਾਂ ਹੀ ਬਹੁਤ ਸੀਮਤ ਪਲੇਸਮੈਂਟ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਅਜਿਹੇ 'ਚ ਟਰੂਡੋ ਦਾ ਇਹ ਕਦਮ ਸਥਿਤੀ ਨੂੰ ਹੋਰ ਵੀ ਮੁਸ਼ਕਲ ਬਣਾ ਦੇਵੇਗਾ।
ਹੋਰ ਜਾਣਕਾਰੀ ਲਈ ਕਲਿਕ ਕਰੋ।- Trudeau ਨੇ ਵਧਾਈ ਭਾਰਤੀਆਂ ਦੀ ਮੁਸ਼ਕਲ, ਵਿਦੇਸ਼ੀ ਕਾਮਿਆਂ ਨੂੰ ਘਟਾਉਣ ਦਾ ਕੀਤਾ ਐਲਾਨ

9. ਜਸਟਿਨ ਟਰੂਡੋ 28 ਅਕਤੂਬਰ ਤੱਕ ਦੇਣ ਅਸਤੀਫ਼ਾ
ਟੋਰਾਂਟੋ- ਭਾਰਤ ਨਾਲ ਚੱਲ ਰਹੇ ਕੂਟਨੀਤਕ ਵਿਵਾਦ ਦਰਮਿਆਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਹੀ ਘਰ ਵਿੱਚ ਘਿਰੇ ਹੋਏ ਹਨ। ਦਰਅਸਲ ਟਰੂਡੋ ਦੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਚੌਥੇ ਕਾਰਜਕਾਲ ਲਈ ਚੋਣ ਨਾ ਲੜਨ ਅਤੇ ਅਹੁਦੇ ਤੋਂ ਅਸਤੀਫਾ ਦੇਣ ਲਈ ਕਿਹਾ ਹੈ। ਇੰਨਾ ਹੀ ਨਹੀਂ ਲਿਬਰਲ ਪਾਰਟੀ ਦੇ ਸੰਸਦ ਮੈਂਬਰਾਂ ਨੇ ਇਸ ਬਾਰੇ ਫ਼ੈਸਲਾ ਲੈਣ ਲਈ ਟਰੂਡੋ ਲਈ 28 ਅਕਤੂਬਰ ਦੀ ਸਮਾਂ ਸੀਮਾ ਤੈਅ ਕੀਤੀ ਹੈ। ਕੁਝ ਸੰਸਦ ਮੈਂਬਰਾਂ ਨੇ ਇੱਥੋਂ ਤੱਕ ਕਿਹਾ ਕਿ ਜੇਕਰ ਟਰੂਡੋ ਨੇ 28 ਅਕਤੂਬਰ ਤੱਕ ਅਹੁਦਾ ਛੱਡਣ ਦਾ ਫ਼ੈਸਲਾ ਨਾ ਕੀਤਾ ਤਾਂ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਜਸਟਿਨ ਟਰੂਡੋ 28 ਅਕਤੂਬਰ ਤੱਕ ਦੇਣ ਅਸਤੀਫ਼ਾ, ਕੈਨੇਡਾ ਦੇ ਸੰਸਦ ਮੈਂਬਰਾਂ ਨੇ ਦਿੱਤੀ ਡੈੱਡਲਾਈਨ

10. ਫ਼ਿਲਮ ਇੰਡਸਟਰੀ 'ਚ ਛਾਇਆ ਮਾਤਮ, ਪ੍ਰਸਿੱਧ ਅਦਾਕਾਰ ਦਾ ਦਿਹਾਂਤ
ਐਂਟਰਟੇਨਮੈਂਟ ਡੈਸਕ : ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, 'ਟਾਰਜ਼ਨ' ਅਦਾਕਾਰ ਰੌਨ ਐਲੀ ਦਾ ਦਿਹਾਂਤ ਹੋ ਗਿਆ ਹੈ, ਜਿਸ ਕਾਰਨ ਫ਼ਿਲਮ ਇੰਡਸਟਰੀ 'ਚ ਸੋਗ ਦੀ ਲਹਿਰ ਛਾਈ ਹੋਈ ਹੈ। ਉਨ੍ਹਾਂ ਦੇ ਦਿਹਾਂਤ ਨਾਲ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਨੂੰ ਵੀ ਵੱਡਾ ਝਟਕਾ ਲੱਗਾ ਹੈ। ਮਸ਼ਹੂਰ ਅਮਰੀਕੀ ਅਭਿਨੇਤਾ ਰੌਨ ਐਲੀ ਦੀ ਮੌਤ 'ਤੇ ਉਨ੍ਹਾਂ ਦੀ ਧੀ ਨੇ ਬਹੁਤ ਭਾਵੁਕ ਪੋਸਟ ਸ਼ੇਅਰ ਕੀਤੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਫ਼ਿਲਮ ਇੰਡਸਟਰੀ 'ਚ ਛਾਇਆ ਮਾਤਮ, ਪ੍ਰਸਿੱਧ ਅਦਾਕਾਰ ਦਾ ਦਿਹਾਂਤ
 


author

Sunaina

Content Editor

Related News