ਪੰਜਾਬ ’ਚ ਬਿਜਲੀ ਵਿਭਾਗ ਨੇ ਕਰ ਦਿੱਤੀ ਵੱਡੀ ਕਾਰਵਾਈ, ਦੀਵਾਲੀ ਮੌਕੇ ਪਟਾਕੇ ਚਲਾਉਣ ਦਾ ਸਮਾਂ ਤੈਅ, ਜਾਣੋ ਅੱਜ ਦੀਆਂ 10 ਮੁੱਖ ਖਬਰਾਂ

Saturday, Oct 26, 2024 - 06:31 PM (IST)

ਜਲੰਧਰ  - ਅੱਜ ਪੰਜਾਬ ’ਚ ਪੁਰਾਤਨ ਚਲੀ ਆ ਰਹੀ ਰਵਾਇਤ ਅਨੁਸਾਰ ਬੰਦੀ ਛੋੜ ਪੁਰਬ ਮੌਕੇ 1 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਰਸ਼ਨੀ ਡਿਉੜੀ ਤੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਨਗੇ। ਉੱਥੇ ਦੂਜੇ ਪਾਸੇ ਗੁਜਰਾਤ ਦੇ ਰਾਜਕੋਟ ਸ਼ਹਿਰ ਦੇ 10 ਵੱਡੇ ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸਾਰੇ ਹੋਟਲਾਂ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਇਸ ਦੌਰਾਨ ਜੇਕਰ ਕੌਮਾਂਤਰੀ ਪੱਧਰ ਦੀ ਗੱਲ  ਕਰੀਏ ਤਾਂ ਭਾਰਤ ਅਤੇ ਕੈਨੇਡਾ ਦੇ ਵਿਗੜਦੇ ਰਿਸ਼ਤਿਆਂ ਦਰਮਿਆਨ ਕੈਨੇਡੀਅਨ ਪੀ.ਐੱਮ. ਟਰੂਡੋ ਨੇ ਕੈਨੇਡਾ ਫਰਸਟ ਨੀਤੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ  ਟੌਪ-10 ਖਬਰਾਂ :-

1. ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਸਾਲਾਨਾ ਵਾਧੇ ਦੇ ਬਕਾਏ ਦੀ ਵੰਡ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਨੇ ਪਨਬੱਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਹੈ ਅਤੇ 3,189 ਕਰਮਚਾਰੀਆਂ ਨੂੰ ਸਾਲਾਨਾ ਵਾਧੇ ਦੇ ਬਕਾਏ ਦੀ ਪਹਿਲੀ ਕਿਸ਼ਤ ਵਜੋਂ 1.15 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਟਰਾਂਸਪੋਰਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਕਰਮਚਾਰੀਆਂ ਦੀਆਂ ਵਿੱਤੀ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਨਬੱਸ ਨੇ ਠੇਕਾ ਆਧਾਰਤ ਅਤੇ ਆਊਟਸੋਰਸ ਕਰਮਚਾਰੀਆਂ ਲਈ ਅਕਤੂਬਰ 2022 ਤੋਂ ਅਗਸਤ 2023 ਤੱਕ ਦੇ 5 ਫ਼ੀਸਦੀ ਸਾਲਾਨਾ ਵਾਧੇ ਦੇ ਬਕਾਏ ਦੀ ਵੰਡ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਸਾਲਾਨਾ ਵਾਧੇ ਦੇ ਬਕਾਏ ਦੀ ਵੰਡ ਨੂੰ ਦਿੱਤੀ ਮਨਜ਼ੂਰੀ

2. ਵੱਡੇ ਵਿਵਾਦ 'ਚ ਘਿਰਿਆ ਪੰਜਾਬ ਦਾ ਇਹ ਸਰਕਾਰੀ ਸਕੂਲ, ਪ੍ਰਿੰਸੀਪਲ ਸਸਪੈਂਡ
ਲੁਧਿਆਣਾ (ਗਣੇਸ਼) : ਗਿਆਸਪੁਰਾ ਦੇ ਪ੍ਰਾਇਮਰੀ ਸਰਕਾਰੀ ਸਕੂਲ ਵਿਚ ਵਿਦਿਆਰਥੀਆਂ ਦੀ ਗਿਣਤੀ ਨੂੰ ਲੈ ਕੇ ਵੱਡਾ ਵਿਵਾਦ ਪੈਦਾ ਹੋ ਗਿਆ ਹੈ। ਇਕ ਪਾਸੇ ਜਿੱਥੇ ਅਧਿਕਾਰਿਕ ਤੌਰ 'ਤੇ ਸਕੂਲ ਵਿਚ ਵਿਦਿਆਰਥੀਆਂ ਦੀ ਗਿਣਤੀ 5700 ਦੇ ਕਰੀਬ ਹੈ। ਦੂਜੇ ਪਾਸੇ ਸਕੂਲ ਵਿਚ ਚੈਕਿੰਗ ਕਰਨ ਉਪਰੰਤ ਵਿਦਿਆਰਥੀਆਂ ਦੀ ਗਿਣਤੀ ਵਿਚ ਵੱਡਾ ਫੇਰ ਬਦਲ ਵੇਖਣ ਨੂੰ ਮਿਲਿਆ ਹੈ। ਸਕੂਲ ਦੀ ਮੌਜੂਦਾ ਪ੍ਰਿੰਸੀਪਲ ਨਿਸ਼ਾ ਰਾਣੀ 'ਤੇ ਇਲਜ਼ਾਮ ਵੀ ਲੱਗੇ ਹਨ ਕਿ ਉਨ੍ਹਾਂ ਵੱਲੋਂ ਸਕੂਲ ਵਿਚ ਜਿੰਨੀਆਂ ਵਰਦੀਆਂ ਅਤੇ ਮਿਡ ਡੇਅ ਮੀਲ ਦਾ ਰਾਸ਼ਨ ਮੰਗਾਇਆ ਜਾ ਰਿਹਾ ਹੈ ਉਹ 5700 ਵਿਦਿਆਰਥੀਆਂ ਦੇ ਮੁਤਾਬਕ ਮੰਗਵਾਇਆ ਜਾ ਰਿਹਾ ਹੈ ਪਰ ਵਿਦਿਆਰਥੀਆਂ ਦੀ ਗਿਣਤੀ ਚੈਕਿੰਗ ਕਰਨ 'ਤੇ ਬੇਹੱਦ ਘੱਟ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਵੱਡੇ ਵਿਵਾਦ 'ਚ ਘਿਰਿਆ ਪੰਜਾਬ ਦਾ ਇਹ ਸਰਕਾਰੀ ਸਕੂਲ, ਪ੍ਰਿੰਸੀਪਲ ਸਸਪੈਂਡ

3. 31 ਅਕਤੂਬਰ ਜਾਂ 1 ਨਵੰਬਰ, ਹਰਿਮੰਦਰ ਸਾਹਿਬ 'ਚ ਇਸ ਦਿਨ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ 1 ਨਵੰਬਰ, 16 ਕੱਤਕ ਨੂੰ ਮਨਾਇਆ ਜਾਵੇਗਾ। ਪੁਰਾਤਨ ਚਲੀ ਆ ਰਹੀ ਰਵਾਇਤ ਅਨੁਸਾਰ ਬੰਦੀ ਛੋੜ ਪੁਰਬ ਮੌਕੇ 1 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਰਸ਼ਨੀ ਡਿਉੜੀ ਤੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਨਗੇ। ਦਰਅਸਲ ਨਾਨਕਸ਼ਾਹੀ ਕੈਲੰਡਰ ਸੰਮਤ 556 ਅਨੁਸਾਰ ਇਸ ਵਾਰ ਬੰਦੀ ਛੋੜ ਦਿਵਸ ਸ੍ਰੀ ਹਰਿਮੰਦਰ ਸਾਹਿਬ ਵਿਖੇ 1 ਨਵੰਬਰ, 16 ਕੱਤਕ ਨੂੰ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾਵੇਗਾ। ਇਸ ਤੋਂ ਇਲਾਵਾ ਸਰਕਾਰ ਵਲੋਂ ਪ੍ਰਕਾਸ਼ਿਤ ਇਸ ਵਰ੍ਹੇ ਦੇ ਕੈਲੰਡਰ ਅਤੇ ਡਾਇਰੀ ਅਨੁਸਾਰ ਇਸ ਵਾਰ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਦੀਵਾਲੀ ਦੀ ਗਜ਼ਟਿਡ ਛੁੱਟੀ 31 ਅਕਤੂਬਰ ਐਲਾਨੀ ਗਈ ਹੈ, ਜੋ ਕਿ ਆਮ ਲੋਕਾਂ ਤੇ ਸ਼ਰਧਾਲੂਆਂ ਵਿਚ ਦੁਬਿਧਾ ਪੈਦਾ ਕਰ ਰਹੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-31 ਅਕਤੂਬਰ ਜਾਂ 1 ਨਵੰਬਰ, ਹਰਿਮੰਦਰ ਸਾਹਿਬ 'ਚ ਇਸ ਦਿਨ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ

4. ਬਿਜਲੀ ਵਿਭਾਗ ਨੇ ਕਰ ਦਿੱਤੀ ਵੱਡੀ ਕਾਰਵਾਈ, ਜੇ ਕੀਤਾ ਇਹ ਕੰਮ ਤਾਂ ਆਵੇਗੀ ਸ਼ਾਮਤ
ਲੁਧਿਆਣਾ (ਅਨਿਲ) : ਥਾਣਾ ਜੋਧੇਵਾਲ ਦੀ ਪੁਲਸ ਨੇ ਸਾਜ਼ਿਸ਼ ਤਹਿਤ ਜਾਅਲੀ ਦਸਤਾਵੇਜ਼ ਲਗਾ ਕੇ ਧੋਖਾਦੇਹੀ ਕਰਨ ਵਾਲੇ 5 ਮੁਲਜ਼ਮਾਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਹਿਲਾ ਤਜਿੰਦਰ ਕੌਰ ਪਤਨੀ ਹਰਮੋਹਨ ਸਿੰਘ ਹਰਮੋਹਨ ਫਾਰਮ ਹਾਊਸ ਏਕਤਾ ਕਾਲੋਨੀ ਕੈਲਾਸ਼ ਨਗਰ ਨੇ 4 ਅਪ੍ਰੈਲ 2024 ਨੂੰ ਪੁਲਸ ਕਮਿਸ਼ਨਰ ਲੁਧਿਆਣਾ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਸੀ ਕਿ ਉਸ ਨੇ ਆਪਣੇ 2 ਗੋਦਾਮ ਜੋ ਏਕਤਾ ਕਾਲੋਨੀ ’ਚ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਬਿਜਲੀ ਵਿਭਾਗ ਨੇ ਕਰ ਦਿੱਤੀ ਵੱਡੀ ਕਾਰਵਾਈ, ਜੇ ਕੀਤਾ ਇਹ ਕੰਮ ਤਾਂ ਆਵੇਗੀ ਸ਼ਾਮਤ

5. ਵੱਡੀ ਖ਼ਬਰ : 10 ਵੱਡੇ ਹੋਟਲਾਂ 'ਚ ਬੰਬ
ਰਾਜਕੋਟ : ਗੁਜਰਾਤ ਦੇ ਰਾਜਕੋਟ ਸ਼ਹਿਰ ਦੇ 10 ਵੱਡੇ ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸਾਰੇ ਹੋਟਲਾਂ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਧਮਕੀ ਵਾਲੇ ਹੋਟਲਾਂ ਵਿਚ ਫਾਈਵ ਸਟਾਰ ਹੋਟਲ, ਇੰਪੀਰੀਅਲ ਪੈਲੇਸ, ਸਯਾਜੀ ਹੋਟਲ, ਕਾਵੇਰੀ ਭਾਭਾ, ਸੀਜ਼ਨਜ਼ ਹੋਟਲ ਅਤੇ ਗ੍ਰੈਂਡ ਰੀਜੈਂਸੀ ਸ਼ਾਮਲ ਹਨ। ਪੁਲਸ ਨੂੰ 12:45 ਵਜੇ ਧਮਕੀ ਭਰਿਆ ਮੇਲ ਮਿਲਿਆ ਸੀ, ਜਿਸ ਤੋਂ ਬਾਅਦ ਟੀਮ ਜਾਂਚ ਲਈ ਤੁਰੰਤ ਹੋਟਲ ਪਹੁੰਚੀ। ਹਾਲ ਹੀ 'ਚ ਫਲਾਈਟਾਂ ਵਿਚ ਵੀ ਬੰਬ ਹੋਣ ਦੀਆਂ ਧਮਕੀਆਂ ਮਿਲ ਰਹੀਆਂ ਸਨ ਅਤੇ ਹੁਣ ਹੋਟਲਾਂ 'ਚ ਵੀ ਅਜਿਹੀਆਂ ਧਮਕੀਆਂ ਸੁਣਨ ਨੂੰ ਮਿਲ ਰਹੀਆਂ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਵੱਡੀ ਖ਼ਬਰ : 10 ਵੱਡੇ ਹੋਟਲਾਂ 'ਚ ਬੰਬ, ਤੁਰੰਤ ਕਰਵਾਏ ਖਾਲੀ

6. ਦੀਵਾਲੀ ਮੌਕੇ ਪਟਾਕੇ ਚਲਾਉਣ ਦਾ ਸਮਾਂ ਤੈਅ, ਮਿਲੇ ਸਿਰਫ਼ 2 ਘੰਟੇ
ਸ਼ਿਮਲਾ (ਵਾਰਤਾ)- ਦੀਵਾਲੀ ਤਿਉਹਾਰ ਦੌਰਾਨ ਪਟਾਕੇ ਚਲਾਉਣ ਦਾ ਸਮਾਂ ਤੈਅ ਕੀਤਾ ਗਿਆ ਹੈ। ਲੋਕ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾ ਸਕਣਗੇ। ਇਸ ਦੌਰਾਨ ਸਿਰਫ਼ ਗ੍ਰੀਨ ਪਟਾਕਿਆਂ ਦੇ ਇਸਤੇਮਾਲ ਦੀ ਹੀ ਮਨਜ਼ੂਰੀ ਹੋਵੇਗੀ। ਇਹ ਆਦੇਸ਼ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦੇ ਡਿਪਟੀ ਕਮਿਸ਼ਨਰ ਅਨੁਪਮ ਕਸ਼ਯਪ ਨੇ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਹਿਰਾਂ ਅਤੇ ਕਸਬਿਆਂ 'ਚ ਹਵਾ ਦੀ ਗੁਣਵੱਤਾ ਮੱਧਮ ਜਾਂ ਉਸ ਤੋਂ ਹੇਠਾਂ ਹੈ, ਉੱਥੇ ਸਿਰਫ਼ ਗ੍ਰੀਨ ਟਾਕੇ ਵੇਚੇ ਜਾਣ ਅਤੇ ਦੀਵਾਲੀ, ਛਠ, ਨਵੇਂ ਸਾਲ ਅਤੇ ਕ੍ਰਿਸਮਿਸ ਆਦਿ ਵਰਗੇ ਤਿਉਹਾਰਾਂ ਦੌਰਾਨ ਪਟਾਕੇ ਚਲਾਉਣ ਅਤੇ ਇਸਤੇਮਾਲ ਕਰਨ ਦਾ ਸਮਾਂ 2 ਘੰਟੇ ਤੱਕ ਸੀਮਿਤ ਰੱਖਿਆ ਗਿਆ ਹੈ। ਇਹ ਨਿਰਦੇਸ਼ (2019) 13 ਐੱਸਸੀਸੀ 523 'ਚ ਸਰਵਉੱਚ ਅਦਾਲਤ ਦੇ ਨਿਰਦੇਸ਼ ਦੇ ਆਧਾਰ 'ਤੇ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਦੀਵਾਲੀ ਮੌਕੇ ਪਟਾਕੇ ਚਲਾਉਣ ਦਾ ਸਮਾਂ ਤੈਅ, ਮਿਲੇ ਸਿਰਫ਼ 2 ਘੰਟੇ

7. ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਤੋਂ ਪਹਿਲਾਂ ਯਾਤਰੀ ਇੰਝ ਕਰਵਾਉਣ ਰਜਿਸਟ੍ਰੇਸ਼ਨ
ਜੰਮੂ : ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਦੀਵਾਲੀ ਦੇ ਤਿਉਹਾਰ ਮੌਕੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਲਈ ਜਾਂਦੇ ਹਨ। ਜੇਕਰ ਤੁਸੀਂ ਦੀਵਾਲੀ ਤੋਂ ਬਾਅਦ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਖ਼ਾਸ ਹੈ। ਅੱਜ ਅਸੀਂ ਤੁਹਾਨੂੰ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਰਜਿਸਟ੍ਰੇਸ਼ਨ ਕਰਵਾਉਣ ਦਾ ਤਰੀਕਾ ਦੱਸਾਂਗੇ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਤੋਂ ਪਹਿਲਾਂ ਯਾਤਰੀ ਇੰਝ ਕਰਵਾਉਣ ਰਜਿਸਟ੍ਰੇਸ਼ਨ

8. ਭਾਰਤੀ ਹੋਣਗੇ ਪ੍ਰਭਾਵਿਤ, ਟਰੂਡੋ ਨੇ 'ਕੈਨੇਡਾ First ਨੀਤੀ' ਦਾ ਕੀਤਾ ਐਲਾਨ
ਇੰਟਰਨੈਸ਼ਨਲ ਡੈਸਕ- ਭਾਰਤ ਅਤੇ ਕੈਨੇਡਾ ਦੇ ਵਿਗੜਦੇ ਰਿਸ਼ਤਿਆਂ ਦਰਮਿਆਨ ਕੈਨੇਡੀਅਨ ਪੀ.ਐੱਮ. ਟਰੂਡੋ ਨੇ ਕੈਨੇਡਾ ਫਰਸਟ ਨੀਤੀ ਦਾ ਐਲਾਨ ਕੀਤਾ ਹੈ। ਰਿਪੋਰਟਾਂ ਮੁਤਾਬਕ ਕੈਨੇਡਾ 'ਚ ਇਸ ਨੀਤੀ ਦਾ ਸਭ ਤੋਂ ਜ਼ਿਆਦਾ ਅਸਰ ਉਥੇ ਰਹਿਣ ਵਾਲੇ ਭਾਰਤੀਆਂ 'ਤੇ ਪਵੇਗਾ। ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਸ ਨੀਤੀ ਦਾ ਐਲਾਨ ਕਰਦੇ ਹੋਏ ਟਰੂਡੋ ਨੇ ਲਿਖਿਆ ਕਿ ਕੰਪਨੀਆਂ ਨੂੰ ਹੁਣ ਨੌਕਰੀਆਂ 'ਚ ਕੈਨੇਡੀਅਨ ਨਾਗਰਿਕਾਂ ਨੂੰ ਪਹਿਲ ਦੇਣੀ ਪਵੇਗੀ। ਜਦੋਂ ਕੋਈ ਕੰਪਨੀ ਕਿਸੇ ਵਿਦੇਸ਼ੀ ਨਾਗਰਿਕ ਨੂੰ ਨੌਕਰੀ 'ਤੇ ਰੱਖਦੀ ਹੈ, ਤਾਂ ਉਸਨੂੰ ਪਹਿਲਾਂ ਇਹ ਦੱਸਣਾ ਹੋਵੇਗਾ ਕਿ ਉਨ੍ਹਾਂ ਨੂੰ ਉਸ ਨੌਕਰੀ ਲਈ ਕੋਈ ਢੁਕਵਾਂ ਕੈਨੇਡੀਅਨ ਨਾਗਰਿਕ ਨਹੀਂ ਮਿਲਿਆ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਭਾਰਤੀ ਹੋਣਗੇ ਪ੍ਰਭਾਵਿਤ, ਟਰੂਡੋ ਨੇ 'ਕੈਨੇਡਾ First ਨੀਤੀ' ਦਾ ਕੀਤਾ ਐਲਾਨ

9. ਅਮਰੀਕਾ 'ਚ ਰਹਿ ਰਹੇ ਇਨ੍ਹਾਂ ਭਾਰਤੀਆਂ ਲਈ ਚਿੰਤਾ ਭਰੀ ਖ਼ਬਰ
ਵਾਸ਼ਿੰਗਟਨ (ਏਜੰਸੀ)- ਅਮਰੀਕਾ ਨੇ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕਰਨ ਲਈ ਇੱਕ ਚਾਰਟਰਡ ਫਲਾਈਟ ਕਿਰਾਏ 'ਤੇ ਲਈ ਹੈ। ਗ੍ਰਹਿ ਸੁਰੱਖਿਆ ਵਿਭਾਗ ਨੇ ਕਿਹਾ ਹੈ ਕਿ ਇਹ ਕੰਮ ਭਾਰਤ ਸਰਕਾਰ ਦੇ ਸਹਿਯੋਗ ਨਾਲ ਕੀਤਾ ਗਿਆ ਹੈ। ਵਿਭਾਗ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਚਾਰਟਰ ਫਲਾਈਟ ਨੂੰ 22 ਅਕਤੂਬਰ ਨੂੰ ਭਾਰਤ ਭੇਜਿਆ ਗਿਆ ਸੀ। ਹੋਮਲੈਂਡ ਸਕਿਓਰਿਟੀ ਦੇ ਡਿਪਟੀ ਸੈਕਟਰੀ ਦਾ ਅਹੁਦਾ ਸੰਭਾਲ ਰਹੀ ਸੀਨੀਅਰ ਅਧਿਕਾਰੀ ਕ੍ਰਿਸਟੀ ਏ. ਕੈਨੇਗਲੋ ਨੇ ਕਿਹਾ, "ਜੋ ਭਾਰਤੀ ਨਾਗਰਿਕ ਅਮਰੀਕਾ ਵਿਚ ਕਾਨੂੰਨੀ ਆਧਾਰ ਤੋਂ ਬਿਨਾਂ ਰਹਿ ਰਹੇ ਹਨ, ਉਨ੍ਹਾਂ ਨੂੰ ਵਾਪਸ ਭੇਜਿਆ ਜਾਵੇਗਾ। ਅਜਿਹੇ ਪ੍ਰਵਾਸੀ ਦਲਾਲਾਂ ਦੇ ਝਾਂਸੇ ਵਿਚ ਨਾ ਆਉਣ, ਜੋ ਉਨ੍ਹਾਂ ਨੂੰ ਗ਼ਲਤ ਜਾਣਕਾਰੀ ਦਿੰਦੇ ਹਨ।"
ਹੋਰ ਜਾਣਕਾਰੀ ਲਈ ਕਲਿਕ ਕਰੋ।-ਅਮਰੀਕਾ 'ਚ ਰਹਿ ਰਹੇ ਇਨ੍ਹਾਂ ਭਾਰਤੀਆਂ ਲਈ ਚਿੰਤਾ ਭਰੀ ਖ਼ਬਰ, ਲਟਕੀ ਦੇਸ਼ ਨਿਕਾਲੇ ਦੀ ਤਲਵਾਰ

10. ਜਰਮਨੀ 90 ਹਜ਼ਾਰ ਭਾਰਤੀਆਂ ਨੂੰ ਦੇਵੇਗਾ ਵਰਕ ਵੀਜ਼ਾ!
ਨਵੀਂ ਦਿੱਲੀ (ਏਜੰਸੀ)- ਜਰਮਨੀ ਨੇ ਭਾਰਤ ਦੇ ਹੁਨਰਮੰਦ ਪੇਸ਼ੇਵਰਾਂ ਨੂੰ ਦਿੱਤੇ ਜਾਣ ਵਾਲੇ ਵੀਜ਼ਿਆਂ ਦੀ ਗਿਣਤੀ ਵਧਾਉਣ ਦਾ ਫੈਸਲਾ ਕੀਤਾ ਹੈ। ਜਰਮਨੀ  ਹਰ ਸਾਲ ਸਿਰਫ 20 ਹਜ਼ਾਰ ਵੀਜ਼ੇ ਜਾਰੀ ਕਰਦਾ ਹੈ, ਜਿਸ ਨੂੰ ਹੁਣ ਵਧਾ ਕੇ 90 ਹਜ਼ਾਰ ਕਰ ਦਿੱਤਾ ਗਿਆ ਹੈ। ਜਰਮਨ ਸਰਕਾਰ ਦੇ ਇਸ ਫੈਸਲੇ ਨਾਲ ਦੋਵਾਂ ਦੇਸ਼ਾਂ ਵਿਚਾਲੇ ਮਜ਼ਬੂਤ ​​ਆਰਥਿਕ ਅਤੇ ਪੇਸ਼ੇਵਰ ਸਬੰਧ ਬਣਾਉਣ 'ਚ ਮਦਦ ਮਿਲੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਜਰਮਨ ਵਪਾਰ ਦੀ 18ਵੀਂ ਏਸ਼ੀਆ ਪੈਸੀਫਿਕ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਹ ਜਾਣਕਾਰੀ ਦਿੱਤੀ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਜਰਮਨੀ 90 ਹਜ਼ਾਰ ਭਾਰਤੀਆਂ ਨੂੰ ਦੇਵੇਗਾ ਵਰਕ ਵੀਜ਼ਾ!


 


Sunaina

Content Editor

Related News