ਘੁੰਮਣ ਦੀ ਮੌਤ ''ਤੇ ਪੰਜਾਬ ਸਰਕਾਰ ਦਾ ਵੱਡਾ ਕਦਮ ਤੇ ਸਿੱਧੂ ਤੇ ਪ੍ਰਿਯੰਕਾ ਗਾਂਧੀ ਵਿਚਾਲੇ ਹੋਈ ਮੀਟਿੰਗ, ਪੜ੍ਹੋ TOP-10 ਖ਼ਬਰਾਂ
Friday, Oct 10, 2025 - 05:28 PM (IST)

ਜਲੰਧਰ- ਪ੍ਰਸਿੱਧ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਅਚਾਨਕ ਮੌਤ ਨੇ ਸਾਰੇ ਪੰਜਾਬ ਨੂੰ ਹਿਲਾ ਦਿੱਤਾ ਹੈ। ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੇ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦਾ ਸ਼ੱਕ ਹੈ ਤਾਂ ਸਰਕਾਰ ਪੂਰੀ ਜਾਂਚ ਕਰਵਾਏਗੀ। ਮੰਤਰੀ ਨੇ ਕਿਹਾ ਕਿ ਕੋਈ ਵੀ ਹਸਪਤਾਲ ਇਹ ਨਹੀਂ ਚਾਹੁੰਦਾ ਕਿ ਉਨ੍ਹਾਂ ਦੇ ਮਰੀਜ਼ ਦੀ ਮੌਤ ਹੋਵੇ ਪਰ ਜੇ ਪਰਿਵਾਰ ਨੂੰ ਕਿਸੇ ਤਰ੍ਹਾਂ ਦਾ ਸ਼ੱਕ ਹੈ ਤਾਂ ਉਹ ਪੁਲਸ ਕਮਿਸ਼ਨਰ ਜਾਂ ਸਿਵਲ ਸਰਜਨ ਨੂੰ ਅਰਜ਼ੀ ਦੇ ਸਕਦੇ ਹਨ ਅਤੇ ਸਰਕਾਰ ਨਿਰਪੱਖ ਜਾਂਚ ਕਰਵਾਏਗੀ ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫ਼ਿਰ ਪੰਜਾਬ ਦੀ ਸਿਆਸਤ ਵਿਚ ਹਲਚਲ ਮਚਾ ਦਿੱਤੀ ਹੈ। ਉਹ ਅੱਜ ਅਚਾਨਕ ਦਿੱਲੀ ਪਹੁੰਚੇ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਨਵਜੋਤ ਸਿੱਧੂ ਨੇ ਇਸ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਅਤੇ ਨਾਲ ਹੀ ਔਖੇ ਸਮੇਂ ਵਿਚ ਸਾਥ ਦੇਣ ਲਈ ਪ੍ਰਿਯੰਕਾ ਗਾਂਧੀ ਤੇ ਉਨ੍ਹਾਂ ਦੇ ਭਰਾ ਰਾਹੁਲ ਗਾਂਧੀ ਦਾ ਧੰਨਵਾਦ ਵੀ ਕੀਤਾ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. ਪੰਜਾਬ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ
ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਅੱਜ ਆਪਣੇ ਹਲਕੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਉਨ੍ਹਾਂ ਅੱਜ ਐਲਾਨ ਕੀਤਾ ਕਿ ਸ਼ਹਿਰ ਵਿਚ ਆਧੁਨਿਕ ਵਾਟਰ ਟ੍ਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ, ਜਿਸ ਨਾਲ ਨੰਗਲ ਸ਼ਹਿਰ ਦੇ ਲੋਕਾਂ ਨੂੰ ਸਤਲੁਜ ਦਰਿਆ ਦਾ ਸਾਫ਼ ਸੁਥਰਾ ਪਾਣੀ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ 'ਤੇ 16 ਕਰੋੜ ਰੁਪਏ ਦੀ ਲਾਗਤ ਆਵੇਗੀ ਤੇ ਅਗਲੇ 18 ਮਹੀਨਿਆਂ ਦੇ ਅੰਦਰ-ਅੰਦਰ ਲੋਕਾਂ ਨੂੰ ਸਤਲੁਜ ਦਾ ਸਾਫ਼-ਸੁਥਰਾ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਰਜਿੰਦਰ ਗੁਪਤਾ ਨੇ ਰਾਜ ਸਭਾ ਲਈ ਭਰੇ ਨਾਮਜ਼ਦਗੀ ਕਾਗਜ਼, CM ਮਾਨ ਤੇ ਅਮਨ ਅਰੋੜਾ ਵੀ ਰਹੇ ਮੌਜੂਦ
ਪੰਜਾਬ ਦੀ ਰਾਜ ਸਭਾ ਸੀਟ ਲਈ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਰਜਿੰਦਰ ਗੁਪਤਾ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਰਹੇ। ਰਾਜ ਸਭਾ ਦੀ ਇਸ ਸੀਟ ਲਈ ਵੋਟਿੰਗ 24 ਅਕਤੂਬਰ ਨੂੰ ਹੋਵੇਗੀ ਤੇ ਉਸੇ ਦਿਨ ਹੀ ਵੋਟਾਂ ਦੀ ਗਿਣਤੀ ਕਰ ਕੇ ਨਤੀਜੇ ਦਾ ਐਲਾਨ ਕਰ ਦਿੱਤਾ ਜਾਵੇਗਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਪੰਜਾਬ ਦੇ ਇਸ SHO 'ਤੇ ਹੋ ਗਈ ਵੱਡੀ ਕਾਰਵਾਈ, ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ
ਫਿਲੌਰ ਥਾਣੇ ਦੇ ਐੱਸ. ਐੱਚ. ਓ. ਭੂਸ਼ਣ ਕੁਮਾਰ 'ਤੇ ਨਾਬਾਲਗ ਧੀ ਅਤੇ ਮਾਂ ਨਾਲ ਛੇੜਛਾੜ ਦੇ ਲੱਗੇ ਗੰਭੀਰ ਇਲਜ਼ਾਮਾਂ ਮਗਰੋਂ ਐੱਸ. ਐੱਚ. ਓ. ਦੀਆਂ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਜਾਣਕਾਰੀ ਮੁਤਾਬਕ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਵਿਚ ਐੱਸ. ਐੱਸ. ਪੀ. ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਕਿਹਾ ਕਿ ਇਕ ਨਾਬਾਲਗ ਜਬਰ-ਜ਼ਿਨਾਹ ਪੀੜਤ ਦੇ ਮਾਮਲੇ ਵਿਚ ਐੱਸ. ਐੱਚ. ਓ. ਭੂਸ਼ਣ ਕੁਮਾਰ ਨੇ ਕਾਰਵਾਈ ਕਰਨ ਦੀ ਬਜਾਏ ਪੀੜਤਾ ਅਤੇ ਉਸ ਦੀ ਮਾਂ ਨਾਲ ਗਲਤ ਹਰਕਤਾਂ ਕੀਤੀਆਂ, ਜਿਵੇਂ ਕਿ ਸੋਸ਼ਲ ਮੀਡੀਆ ’ਤੇ ਰਿਪੋਰਟ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਪੰਜਾਬ : ਵਿਦਿਆਰਥੀਆਂ ਦੀ ਕਲਾਸ ਲਗਾ ਰਹੇ ਸਕੂਲ ਦੇ ਅਧਿਆਪਕ 'ਤੇ ਚੱਲੀਆਂ ਗੋਲ਼ੀਆਂ
ਫਰੀਦਕੋਟ ਤੋਂ ਥੋੜੀ ਦੂਰ ਸਰਕਾਰੀ ਮਿਡਲ ਸਕੂਲ ਜੰਡਵਾਲਾ ਸੰਧੂਆਂ ਵਿਖੇ ਸਕੂਲ ਵਿਚ ਬੱਚਿਆਂ ਨੂੰ ਪੜ੍ਹਾ ਰਹੇ ਇਕ ਅਧਿਆਪਕ 'ਤੇ ਗੋਲੀਆਂ ਚਲਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੌਰਾਨ ਅਧਿਆਪਕ ਨੇ ਭੱਜ ਕੇ ਆਪਣੀ ਜਾਨ ਬਚਾਈ। ਚੰਗੀ ਗੱਲ ਇਹ ਰਹੀ ਕਿ ਇਸ ਵਾਰਦਾਤ ਵਿਚ ਸਕੂਲ ਵਿਚ ਮੌਜੂਦ ਕਿਸੇ ਬੱਚੇ ਦਾ ਨੁਕਸਾਨ ਨਹੀਂ ਹੋਇਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. ਬਾਡੀ ਬਿਲਡਰ ਤੇ ਅਦਾਕਾਰ ਵਰਿੰਦਰ ਘੁੰਮਣ ਦੀ ਮੌਤ 'ਤੇ ਪੰਜਾਬ ਸਰਕਾਰ ਦਾ ਵੱਡਾ ਕਦਮ
ਪ੍ਰਸਿੱਧ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਅਚਾਨਕ ਮੌਤ ਨੇ ਸਾਰੇ ਪੰਜਾਬ ਨੂੰ ਹਿਲਾ ਦਿੱਤਾ ਹੈ। ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੇ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦਾ ਸ਼ੱਕ ਹੈ ਤਾਂ ਸਰਕਾਰ ਪੂਰੀ ਜਾਂਚ ਕਰਵਾਏਗੀ। ਮੰਤਰੀ ਨੇ ਕਿਹਾ ਕਿ ਕੋਈ ਵੀ ਹਸਪਤਾਲ ਇਹ ਨਹੀਂ ਚਾਹੁੰਦਾ ਕਿ ਉਨ੍ਹਾਂ ਦੇ ਮਰੀਜ਼ ਦੀ ਮੌਤ ਹੋਵੇ ਪਰ ਜੇ ਪਰਿਵਾਰ ਨੂੰ ਕਿਸੇ ਤਰ੍ਹਾਂ ਦਾ ਸ਼ੱਕ ਹੈ ਤਾਂ ਉਹ ਪੁਲਸ ਕਮਿਸ਼ਨਰ ਜਾਂ ਸਿਵਲ ਸਰਜਨ ਨੂੰ ਅਰਜ਼ੀ ਦੇ ਸਕਦੇ ਹਨ ਅਤੇ ਸਰਕਾਰ ਨਿਰਪੱਖ ਜਾਂਚ ਕਰਵਾਏਗੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. ਕੀਰਤਪੁਰ ਸਾਹਿਬ ਵਿਖੇ ਤਾਰੇ ਗਏ ਰਾਜਵੀਰ ਜਵੰਦਾ ਦੇ ਫੁੱਲ, ਭਾਵੁਕ ਤਸਵੀਰਾਂ ਆਈਆਂ ਸਾਹਮਣੇ
ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ਤੋਂ ਬਾਅਦ, ਅੱਜ ਕੀਰਤਪੁਰ ਸਾਹਿਬ ਵਿਖੇ ਉਨ੍ਹਾਂ ਦੇ ਫੁੱਲ ਜਲ ਪ੍ਰਵਾਹ ਕੀਤੇ ਗਏ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਰਾਜਵੀਰ ਜਵੰਦਾ ਦਾ ਸਸਕਾਰ ਉਹਨਾਂ ਦੇ ਜੱਦੀ ਪਿੰਡ ਪੋਨਾ ਵਿਖੇ ਕੀਤਾ ਗਿਆ ਸੀ। ਜਿਸ ਮਗਰੋਂ ਅੱਜ ਸਵੇਰੇ ਫੁੱਲ ਚੁਗਣ ਦੀ ਰਸਮ ਕੀਤੀ ਗਈ ਅਤੇ ਹੁਣ ਪਰਿਵਾਰਿਕ ਮੈਂਬਰਾਂ ਨੇ ਸ਼੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨਜ਼ਦੀਕ ਸਤਲੁਜ ਦਰਿਆ ਵਿੱਚ ਬਣੇ ਅਸਤਘਾਟ ਵਿੱਚ ਜਲ ਪ੍ਰਵਾਹ ਕੀਤੀਆਂ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. ਪੰਜਾਬ ਦੀ ਸਿਆਸਤ 'ਚ ਹਲਚਲ! ਨਵਜੋਤ ਸਿੰਘ ਸਿੱਧੂ ਤੇ ਪ੍ਰਿਯੰਕਾ ਗਾਂਧੀ ਵਿਚਾਲੇ ਹੋਈ ਮੀਟਿੰਗ
ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫ਼ਿਰ ਪੰਜਾਬ ਦੀ ਸਿਆਸਤ ਵਿਚ ਹਲਚਲ ਮਚਾ ਦਿੱਤੀ ਹੈ। ਉਹ ਅੱਜ ਅਚਾਨਕ ਦਿੱਲੀ ਪਹੁੰਚੇ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਨਵਜੋਤ ਸਿੱਧੂ ਨੇ ਇਸ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਅਤੇ ਨਾਲ ਹੀ ਔਖੇ ਸਮੇਂ ਵਿਚ ਸਾਥ ਦੇਣ ਲਈ ਪ੍ਰਿਯੰਕਾ ਗਾਂਧੀ ਤੇ ਉਨ੍ਹਾਂ ਦੇ ਭਰਾ ਰਾਹੁਲ ਗਾਂਧੀ ਦਾ ਧੰਨਵਾਦ ਵੀ ਕੀਤਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ: ਅੱਜ ਬੰਦ ਹੋਣਗੇ ਕਿਵਾੜ
ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਸਿੱਖਾਂ ਦੇ ਹਿਮਾਲਿਆਈ ਤੀਰਥ ਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਯਾਨੀ ਅੱਜ ਤੋਂ ਬੰਦ ਕਰ ਦਿੱਤੇ ਜਾਣਗੇ। ਸਰਦੀਆਂ ਦੇ ਮੌਸਮ ਅਤੇ ਬੀਤੇ ਦਿਨੀਂ ਤੋਂ ਪੈ ਰਹੀ ਬਰਫ਼ਬਾਰੀ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬ ਦੇ ਕਪਾਟ ਬੰਦ ਕੀਤੇ ਜਾ ਰਹੇ ਹਨ। ਉਕਤ ਸਥਾਨ 'ਤੇ ਹੋ ਰਹੀ ਭਾਰੀ ਬਰਫ਼ਬਾਰੀ ਕਾਰਨ ਪੂਰਾ ਇਲਾਕਾ ਬਰਫ਼ ਦੀ ਚਿੱਟੀ ਚਾਦਰ ਨਾਲ ਢੱਕਿਆ ਹੋਇਆ ਹੈ। ਇਸ ਗੱਲ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. Election 2025: ਪਹਿਲੇ ਪੜਾਅ ਦੀਆਂ 121 ਸੀਟਾਂ ਦੀ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ, 6 ਨਵੰਬਰ ਨੂੰ ਹੋਵੇਗੀ ਵੋਟਿੰਗ
ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨਾਮਜ਼ਦਗੀ ਪ੍ਰਕਿਰਿਆ ਆਪਣੇ ਅੰਤਿਮ ਪੜਾਅ 'ਤੇ ਪਹੁੰਚ ਗਈ ਹੈ। ਸਾਰੀਆਂ ਰਾਜਨੀਤਿਕ ਪਾਰਟੀਆਂ ਆਪਣੇ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇਣ ਵਿੱਚ ਰੁੱਝੀਆਂ ਹੋਈਆਂ ਹਨ। ਇਸ ਵਾਰ ਰਾਜ ਵਿੱਚ ਦੋ ਪੜਾਵਾਂ ਵਿੱਚ ਵੋਟਿੰਗ ਹੋਵੇਗੀ - ਪਹਿਲਾ 6 ਨਵੰਬਰ ਨੂੰ ਅਤੇ ਦੂਜਾ 11 ਨਵੰਬਰ ਨੂੰ। ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ। ਪ੍ਰਸ਼ਾਸਨ ਨੇ ਪੋਲਿੰਗ ਸਟੇਸ਼ਨਾਂ 'ਤੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ, ਜਦੋਂ ਕਿ ਸੁਰੱਖਿਆ ਬਲਾਂ ਦੀ ਤਾਇਨਾਤੀ ਲਈ ਯੋਜਨਾਬੰਦੀ ਕੀਤੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. ਪੀਟੀਆਈ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬਾਹਰ ਨੂੰ ਦੌੜੇ ਕਰਮਚਾਰੀ
ਤਾਮਿਲਨਾਡੂ ਦੀ ਰਾਜਧਾਨੀ ਚੇਨਈ ਸਥਿਤ ਪੀਟੀਆਈ ਦਫ਼ਤਰ ਨੂੰ ਸ਼ੁੱਕਰਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਸੂਚਨਾ ਮਿਲੀ ਹੈ। ਇਸ ਧਮਕੀ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਬੰਬ ਦੀ ਇਹ ਧਮਕੀ ਫਰਜ਼ੀ ਨਿਕਲੀ। ਹਾਲਾਂਕਿ, ਪੁਲਸ ਨੇ ਇਸ ਸਬੰਧੀ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਇਹ ਧਮਕੀ ਕਿਸਨੇ ਦਿੱਤੀ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-