ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

04/04/2022 8:53:33 PM

ਜਲੰਧਰ : ਮਾਨ ਸਰਕਾਰ ਵੱਲੋਂ ਅੱਜ ਇਹ ਫੈਸਲਾ ਲਿਆ ਗਿਆ ਕਿ ਪਿਛਲੇ ਸਮੇਂ ’ਚ ਦਰਜ ਹੋਏ ਝੂਠੇ ਮੁਕੱਦਮਿਆਂ ਨੂੰ ਰੱਦ ਕੀਤਾ ਜਾਵੇਗਾ ਅਤੇ ਉਸ ਲਈੇ ਜਾਂਚ ਕਮਿਸ਼ਨ ਵੀ ਬਿਠਾਇਆ ਜਾ ਸਕਦਾ ਹੈ। ਉਧਰ ਡਰੱਗਜ਼ ਮਾਮਲੇ 'ਚ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਝਟਕਾ ਦਿੰਦਿਆਂ ਕੇਸ ਦੀ ਸੁਣਵਾਈ ਟਾਲ ਦਿੱਤੀ ਹੈ। ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-

ਭਗਵੰਤ ਮਾਨ ਸਰਕਾਰ ਝੂਠੇ ਕੇਸਾਂ ਨੂੰ ਰੱਦ ਕਰੇਗੀ, ਜਾਂਚ ਲਈ ਕਮਿਸ਼ਨ ਬਿਠਾਇਆ ਜਾਵੇਗਾ
ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਸਮੇਂ ’ਚ ਦਰਜ ਹੋਏ ਝੂਠੇ ਮੁਕੱਦਮਿਆਂ ਨੂੰ ਰੱਦ ਕੀਤਾ ਜਾਵੇਗਾ ਅਤੇ ਉਸ ਲਈੇ ਸ਼ਾਇਦ ਜਾਂਚ ਕਮਿਸ਼ਨ ਵੀ ਬਿਠਾਇਆ ਜਾ ਸਕਦਾ ਹੈ।

ਡਰੱਗਜ਼ ਮਾਮਲੇ 'ਚ 'ਬਿਕਰਮ ਮਜੀਠੀਆ' ਨੂੰ ਸੁਪਰੀਮ ਕੋਰਟ ਤੋਂ ਝਟਕਾ, ਸੁਣਾਇਆ ਇਹ ਫ਼ੈਸਲਾ
ਡਰੱਗਜ਼ ਮਾਮਲੇ 'ਚ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਵੱਲੋਂ ਇਸ ਕੇਸ ਸਬੰਧੀ ਸੁਣਵਾਈ ਨੂੰ ਟਾਲ ਦਿੱਤਾ ਗਿਆ ਹੈ। ਹੁਣ ਇਸ ਮਾਮਲੇ ਸਬੰਧੀ 11 ਅਪ੍ਰੈਲ ਨੂੰ ਸੁਣਵਾਈ ਹੋਵੇਗੀ।

ਚੰਡੀਗੜ੍ਹ ਦੇ ਮੁੱਦੇ ’ਤੇ ਨਵਜੋਤ ਸਿੰਘ ਸਿੱਧੂ ਦਾ ਧਮਾਕੇਦਾਰ ਟਵੀਟ
ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਧਮਾਕੇਦਾਰ ਟਵੀਟ ਕੀਤਾ ਹੈ। ਇਸ ਮੁੱਦੇ ’ਤੇ ਜਿੱਥੇ ਕੇਂਦਰ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ, ਉਥੇ ਹੀ ਇਸ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚ ਵੀ ਸ਼ਬਦੀ ਜੰਗ ਜਾਰੀ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਪੰਜਾਬ ਦੇ 27 ਪਿੰਡ ਉਜਾੜ ਕੇ ਬਣਾਇਆ ਗਿਆ ਚੰਡੀਗੜ੍ਹ ਪੰਜਾਬ ਦਾ ਸੀ ਅਤੇ ਪੰਜਾਬ ਦਾ ਹੀ ਰਹੇਗਾ।

ਚੰਡੀਗ਼ੜ੍ਹ ਦੇ ਮਾਮਲੇ ’ਤੇ ਸੁਨੀਲ ਜਾਖੜ ਦਾ ਵੱਡਾ ਬਿਆਨ, ਤੰਜ ਕੱਸਦਿਆਂ ਆਖੀ ਇਹ ਗੱਲ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਚੰਡੀਗੜ੍ਹ ਦੇ ਮੁੱਦੇ ’ਤੇ ਵੱਡਾ ਤੰਜ ਕੱਸਿਆ ਹੈ। ਚੰਡੀਗੜ੍ਹ ਨੂੰ ਮਰਿਆ ਹੋਇਆ ਮੁੱਦਾ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣ ਦਰਮਿਆਨ ਕਿਸਾਨ ਅੰਦੋਲਨ ਵਿਚ ਬਣਿਆ ਭਾਈਚਾਰਾ ਇਸ ਮਰੇ ਹੋਏ ਮੁੱਦੇ ਦੀ ਭੇਂਟ ਚੜ੍ਹ ਜਾਵੇਗਾ।

‘ਆਪ’ ਵਿਧਾਇਕ ਬਰਿੰਦਰ ਗੋਇਲ ਐਡਵੋਕੇਟ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਰਿੰਦਰ ਗੋਇਲ ਐਡਵੋਕੇਟ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਫੋਨ ਕਰਕੇ ਦੋ ਦਿਨਾਂ ’ਚ ਗੋਲੀ ਮਾਰਨ ਦੀ ਧਮਕੀ ਦਿੱਤੀ ਗਈ ਹੈ।

ਨਗਰ ਕੌਂਸਲ ਤਰਨਤਾਰਨ ਵਿਖੇ ਵਿਜੀਲੈਂਸ ਦੀ ਟੀਮ ਨੇ ਮਾਰਿਆ ਛਾਪਾ, ਕਬਜ਼ੇ ’ਚ ਲਿਆ ਸਾਰਾ ਰਿਕਾਰਡ
ਸਥਾਨਕ ਨਗਰ ਕੌਂਸਲ ਤਰਨਤਾਰਨ ਵਿਖੇ ਪਿਛਲੀ ਸਰਕਾਰ ਦੌਰਾਨ ਹੋਏ ਕਰੋੜਾਂ ਰੁਪਏ ਦੇ ਘਪਲੇ ਦੀ ਜਾਂਚ ਕਰਨ ਲਈ ਚੰਡੀਗੜ੍ਹ ਤੋਂ ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਟੀਮ ਵਿਚ ਪੁੱਜੇ ਅੱਧੀ ਦਰਜਨ ਤੋਂ ਵੱਧ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਅਕਾਊਂਟ ਸ਼ਾਖਾ ਦਾ ਸਾਰਾ ਰਿਕਾਰਡ ਕਬਜ਼ੇ ’ਚ ਲੈਂਦੇ ਹੋਏ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। 

ਚਿੱਟੇ ਨੇ ਇਕ ਹੋਰ ਮਾਂ ਦੀ ਗੋਦ ਉਜਾੜੀ, ਦੋਸਤਾਂ ਨੇ ਨਸ਼ੇ ਦੀ ਓਵਰਡੋਜ਼ ਦੇ ਕੇ ਮਾਰਿਆ 2 ਭੈਣਾਂ ਦਾ ਇਕਲੌਤਾ ਭਰਾ
ਪੰਜਾਬ ਵਿਚ ਚਿੱਟੇ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਨਿੱਤ ਦਿਨ ਨਸ਼ੇ ਕਾਰਨ ਮਾਵਾਂ ਦੇ ਪੁੱਤ ਮੌਤ ਦੇ ਮੂੰਹ ’ਚ ਜਾ ਰਹੇ ਹਨ। ਇੱਥੇ ਨੇੜਲੇ ਪਿੰਡ ਘਰਖਣਾ ਵਿਖੇ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨਸ਼ਾ ਵੇਚਣ ਵਾਲੇ ਕੁੱਝ ਨੌਜਵਾਨਾਂ ਨੇ ਆਪਣੇ ਹੀ ਪਿੰਡ ਦੇ ਇਕ 24 ਸਾਲਾ ਨੌਜਵਾਨ ਨੂੰ ਨਸ਼ੇ ਦੀ ਓਵਰਡੋਜ਼ ਦੇ ਕੇ ਮਾਰ ਦਿੱਤਾ ਹੈ।

ਗੁਰਦਾਸਪੁਰ : ਕਬਜ਼ਾ ਲੈਣ ਆਇਆਂ ਨੇ ਚਲਾਈਆਂ ਗੋਲ਼ੀਆਂ, ਚਾਰ ਦੀ ਮੌਤ
ਜ਼ਿਲ੍ਹਾ ਗੁਰਦਾਸਪੁਰ ਵਿਚ ਭੈਣੀ ਮੀਆਂ ਖਾਂ ਪੁਲਸ ਸਟੇਸ਼ਨ ਅਧੀਨ ਪਿੰਡ ਫੁੱਲੜਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲ਼ੀਆਂ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਨਿਊਜ਼ੀਲੈਂਡ 'ਚ ਮੁੜ ਵਧਿਆ ਕੋਰੋਨਾ ਦਾ ਕਹਿਰ, 10 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਦਰਜ
ਨਿਊਜ਼ੀਲੈਂਡ ਵਿੱਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 10,205 ਨਵੇਂ ਮਾਮਲੇ ਸਾਹਮਣੇ ਆਏ। ਸਿਹਤ ਮੰਤਰਾਲੇ ਨੇ ਦੱਸਿਆ ਕਿ ਇਨਫੈਕਸ਼ਨ ਦੇ ਨਵੇਂ ਮਾਮਲਿਆਂ ਵਿੱਚੋਂ 1,835 ਮਾਮਲੇ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿੱਚ ਪਾਏ ਗਏ ਅਤੇ ਬਾਕੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਏ ਗਏ।

Anuradha

This news is Content Editor Anuradha