ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

04/06/2022 9:08:57 PM

ਜਲੰਧਰ : ਬੀਤੀ ਰਾਤ ਪੰਜਾਬੀ ਯੂਨੀਵਰਸਿਟੀ ਕੋਲ ਸ਼ਰੇਆਮ ਗੋਲੀਆਂ ਚੱਲੀਆਂ, ਜਿਸ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਉਥੇ ਹੀ ਪਟਿਆਲਾ 'ਚ 12 ਘੰਟਿਆਂ 'ਚ 2 ਕਤਲ ਹੋ ਚੁੱਕੇ ਹਨ। ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-

ਪੰਜਾਬੀ ਯੂਨੀਵਰਸਿਟੀ ਕੋਲ ਚੱਲੀਆਂ ਸ਼ਰੇਆਮ ਗੋਲੀਆਂ, ਨੌਜਵਾਨ ਦੀ ਮੌਤ
ਬੀਤੀ ਰਾਤ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਪੈਟਰੋਲ ਪੰਪ ਦੇ ਪਿੱਛੇ ਬਹਿਸ ਤੋਂ ਬਾਅਦ ਦੋ ਗੁੱਟਾਂ ਵਿੱਚ ਗੋਲੀਬਾਰੀ ਹੋਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਪਿੰਡ ਦੌਣ ਕਲਾਂ ਵਜੋਂ ਹੋਈ ਹੈ।

12 ਘੰਟਿਆਂ ’ਚ ਪਟਿਆਲਾ ’ਚ ਦੂਜਾ ਕਤਲ,  18 ਸਾਲਾ ਮੁੰਡੇ ਨੂੰ ਸ਼ਰੇਆਮ ਉਤਾਰਿਆ ਮੌਤ ਦੇ ਘਾਟ
ਸ੍ਰੀ ਕਾਲੀ ਮਾਤਾ ਮੰਦਰ ਦੇ ਕੋਲ ਕੁਝ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਚਾਕੂ ਮਾਰ ਕੇ ਮਾਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਪ੍ਰਿਤਪਾਲ ਸਿੰਘ ਉਮਰ 18 ਸਾਲ ਵਾਸੀ ਦਸਮੇਸ਼ ਨਗਰ ਪਟਿਆਲਾ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਇਹ ਕਤਲ ਜਾਇਦਾਦ ਨੂੰ ਲੈ ਕੇ ਵੀ ਹੋ ਸਕਦਾ ਹੈ, ਕਿਉਂਕਿ ਉਨ੍ਹਾਂ ਦਾ ਆਪਣੇ ਰਿਸ਼ਤੇਦਾਰਾਂ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ’ਚੋਂ ਕੇਸ ਜਿੱਤ ਵੀ ਚੁੱਕੇ ਸਨ।

ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਨਿਆਇਕ ਹਿਰਾਸਤ ’ਚ ਹੋਇਆ ਵਾਧਾ
ਰੇਤਾ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਬੁੱਧਵਾਰ ਨੂੰ ਮੁੜ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਥੋਂ ਉਸ ਦੀ ਨਿਆਇਕ ਹਿਰਾਸਤ 20 ਤਾਰੀਖ਼ ਤੱਕ ਵਧਾ ਦਿੱਤੀ ਹੈ। 

ਦਿੱਲੀ ਦੇ ਭਾਜਪਾ ਨੇਤਾ ਬੱਗਾ ਨੂੰ ਮਿਲੀ ਰਾਹਤ, ਹਾਈਕੋਰਟ ਨੇ ਸੁਣਾਇਆ ਇਹ ਫ਼ੈਸਲਾ
ਦਿੱਲੀ ਦੇ ਭਾਜਪਾ ਨੇਤਾ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਹਾਈਕੋਰਟ ਵੱਲੋਂ ਰਾਹਤ ਪ੍ਰਦਾਨ ਕੀਤੀ ਗਈ ਹੈ। ਹਾਈਕੋਰਟ ਨੇ ਫ਼ਿਲਹਾਲ ਬੱਗਾ ਵਿਰੁੱਧ ਮੋਹਾਲੀ 'ਚ ਚੱਲ ਰਹੇ ਕੇਸ ਦੀ ਜਾਂਚ 'ਤੇ ਰੋਕ ਲੱਗਾ ਦਿੱਤੀ ਹੈ, ਜਿਸ 'ਚ ਬੱਗਾ ਨੂੰ ਦਿੱਲੀ ਸੀ.ਐੱਮ. ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਦੋਸ਼ੀ ਪਾਇਆ ਗਿਆ ਸੀ।

ਕੋਰੋਨਾ ਵਾਇਰਸ ਦੇ ਨਵੇਂ XE ਵੇਰੀਐਂਟ ਨੇ ਭਾਰਤ 'ਚ ਦਿੱਤੀ ਦਸਤਕ, ਮੁੰਬਈ 'ਚ ਮਿਲਿਆ ਪਹਿਲਾ ਕੇਸ
ਕੋਰੋਨਾ ਨੇ ਭਾਰਤ 'ਚ ਫ਼ਿਰ ਤੋਂ ਟੈਂਸ਼ਨ ਵਧਾ ਦਿੱਤੀ ਹੈ। ਦਰਅਸਲ, ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ XE ਦਾ ਪਹਿਲਾ ਕੇਸ ਬੁੱਧਵਾਰ ਨੂੰ ਮੁੰਬਈ 'ਚ ਦਰਜ ਕੀਤਾ ਗਿਆ ਹੈ। ਕੁੱਲ 376 ਸੈਂਪਲ ਲਏ ਗਏ ਸਨ ਜਿਨ੍ਹਾਂ ਦੀ ਜਾਂਚ 'ਚ ਇਕ ਮਰੀਜ਼ 'ਚ ਕੋਰੋਨਾ ਦੇ XE ਵੇਰੀਐਂਟ ਦੇ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ।

ਭਗਵੰਤ ਮਾਨ ਸਰਕਾਰ ’ਤੇ ਪ੍ਰਤਾਪ ਬਾਜਵਾ ਦਾ ਵੱਡਾ ਹਮਲਾ, ਜਾਣੋ ਕੀ ਦਿੱਤਾ ਬਿਆਨ
ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ’ਤੇ ਵੱਡਾ ਹਮਲਾ ਬੋਲਿਆ ਹੈ। ਬਾਜਵਾ ਨੇ ਆਖਿਆ ਹੈ ਕਿ ਅਰਵਿੰਦ ਕੇਜਰੀਵਾਲ ਵੱਲੋਂ ਅਤੇ ਭਗਵੰਤ ਮਾਨ ਵੱਲੋਂ ਸਰਕਾਰ ਬਣਨ ਤੋਂ ਬਾਅਦ ਵੱਡੇ ਵਾਅਦੇ ਕੀਤੇ ਗਏ ਸਨ ਜਿਨ੍ਹਾਂ ਵਿਚ ਸਭ ਤੋਂ ਵੱਡੀ ਗਾਰੰਟੀ ਬਿਜਲੀ ਦੀ 300 ਯੂਨਿਟ ਮੁਫ਼ਤ ਸਪਲਾਈ ਦੀ ਸੀ ਪਰ ਅੱਜ ਇਕ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਮਾਨ ਸਰਕਾਰ ਬਿਜਲੀ ਦੀ ਸਪਲਾਈ ਬਾਰੇ ਕੋਈ ਫ਼ੈਸਲਾ ਨਹੀਂ ਲੈ ਸਕੀ।


Harnek Seechewal

Content Editor

Related News