ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ
Friday, Apr 08, 2022 - 08:40 PM (IST)
ਜਲੰਧਰ : ਅੱਜ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਸੈਸ਼ਨ ਕੋਰਟ ਨੇ ਵੱਡਾ ਝਟਕਾ ਦਿੰਦਿਆਂ ਭਗੌੜਾ ਐਲਾਨ ਦਿੱਤਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ-
ਲੁਧਿਆਣਾ ਦੀ ਅਦਾਲਤ ਨੇ ਸਿਮਰਜੀਤ ਬੈਂਸ ਨੂੰ ਐਲਾਨਿਆ ਭਗੌੜਾ
ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਲੁਧਿਆਣਾ ਸੈਸ਼ਨ ਕੋਰਟ ਨੇ ਵੱਡਾ ਝਟਕਾ ਦਿੰਦੇ ਹੋਏ ਭਗੌੜਾ ਐਲਾਨ ਕਰ ਦਿੱਤਾ ਹੈ। ਦਰਅਸਲ ਸਿਮਰਜੀਤ ਸਿੰਘ ਬੈਂਸ ’ਤੇ ਬਲਾਤਕਾਰ ਦਾ ਮਾਮਲਾ ਵੀ ਦਰਜ ਹੈ ਪਰ ਭਗੌੜਾ ਉਨ੍ਹਾਂ ਨੂੰ ਕੋਰੋਨਾ ਕਾਲ ਦੌਰਾਨ ਨਿਯਮਾਂ ਦੀਆਂ ਉਲੰਘਣਾ ਕਰਨ ਦੇ ਚੱਲਦੇ ਦਰਜ ਹੋਏ ਪਰਚੇ ਕਾਰਣ ਕੀਤਾ ਗਿਆ ਹੈ।
ਲੁਧਿਆਣਾ ਤੋਂ ਬਾਅਦ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਪੁਲਸ ਕਮਿਸ਼ਨਰਾਂ ਤੇ SSPs ਦੇ ਹੋਏ ਤਬਾਦਲੇ
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਲੁਧਿਆਣਾ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ ਤੋਂ ਬਾਅਦ ਅੱਜ ਜਲੰਧਰ ਅਤੇ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ।
CM ਵੱਲੋਂ ਟਾਸਕ ਫੋਰਸ ਨੂੰ ਗੈਂਗਸਟਰਾਂ ਦੇ ਸਫ਼ਾਏ ਦੇ ਹੁਕਮ, ਕਿਹਾ- ਪੰਜਾਬ ਦੇ ਲੋਕਾਂ ਦੀ ਸੁਰੱਖਿਆ ਮੇਰੀ ਜ਼ਿੰਮੇਵਾਰੀ
ਗੈਂਗਸਟਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦਾ ਆਦੇਸ਼ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਂਟੀ-ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਨੂੰ ਸੂਬੇ 'ਚੋਂ ਗੈਂਗਸਟਰਾਂ ਦਾ ਸਫ਼ਾਇਆ ਕਰਨ ਲਈ ਕਿਹਾ ਤਾਂ ਜੋ ਲੋਕਾਂ ਦਾ ਕਾਨੂੰਨ ਅਤੇ ਵਿਵਸਥਾ ਵਿਚ ਭਰੋਸਾ ਕਾਇਮ ਕੀਤਾ ਜਾ ਸਕੇ।
ਗੁਰਦਾਸਪੁਰ ਗੋਲੀ ਕਾਂਡ ਮਾਮਲੇ ਵਿਚ ਵੱਡੀ ਕਾਰਵਾਈ, ਐੱਸ. ਐੱਚ. ਓ. ਸਣੇ ਪੰਜ ਮੁਲਾਜ਼ਮਾਂ ’ਤੇ ਡਿੱਗੀ ਗਾਜ
ਬੀਤੀ 4 ਅਪ੍ਰੈਲ ਨੂੰ ਜੋ ਜ਼ਮੀਨੀ ਵਿਵਾਦ ਕਾਰਣ ਦਸੂਹਾ ਦੇ ਪਿੰਡ ਖੈਰਾਬਾਦ ਅਤੇ ਫੁਲੜਾਂ ਭੈਣੀ ਮੀਆਂ ਖਾਂ ਗੁਰਦਾਸਪੁਰ ਵਿਖੇ 2 ਧਿਰਾਂ ਵਿਚ ਜ਼ਬਰਦਸਤ ਕਰਾਸ ਫਾਈਰਿੰਗ ਹੋਈ ਸੀ ਅਤੇ ਇਸ ਫਾਈਰਿੰਗ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਨੇ ਵੱਡੀ ਕਾਰਵਾਈ ਕੀਤੀ ਹੈ।
ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ, ਕਿਹਾ-SGPC ਲਾਂਚ ਕਰੇ ਆਪਣਾ ਚੈਨਲ
ਸੱਚਖੰਡ ਸ੍ਰੀ ਦਰਬਾਰ ਸਾਹਿਬ ਰੂਹਾਨੀਅਤ ਦਾ ਕੇਂਦਰ ਹੈ, ਜਿਥੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਨੂੰ ਲੈ ਕੇ ਲਗਾਤਾਰ ਹੀ ਸ਼੍ਰੋਮਣੀ ਕਮੇਟੀ ਅੱਗੇ ਪ੍ਰਸਤਾਵ ਰੱਖਿਆ ਗਿਆ ਹੈ ਕਿ ਹੋਰ ਨਿੱਜੀ ਚੈਨਲਾਂ ਨੂੰ ਵੀ ਇਸ ਦਾ ਅਧਿਕਾਰ ਦਿੱਤਾ ਜਾਵੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਸਖ਼ਤ ਨਿਰਦੇਸ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੂਡ ’ਚ ਦਿੱਸ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਮੇਂ ਸਿਰ ਦਫ਼ਤਰਾਂ ’ਚ ਪਹੁੰਚਣ ਨੂੰ ਲੈ ਕੇ ਸਖ਼ਤ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੁਲਸ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਚਿੱਠੀ ਲਿਖ ਕੇ ਸਰਕਾਰੀ ਅਧਿਕਾਰੀਆਂ ਨੂੰ ਕੰਮਕਾਜ ’ਚ ਸੁਧਾਰਣ ਲਿਆਉਣ ਲਈ ਵੀ ਕਿਹਾ ਗਿਆ ਹੈ।