ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

03/25/2022 9:11:53 PM

ਜਲੰਧਰ :  ਪੰਜਾਬ 'ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨਿੱਤ ਨਵੇਂ ਫ਼ੈਸਲੇ ਲੈ ਰਹੀ ਹੈ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹੋਰ ਵੱਡਾ ਫ਼ੈਸਲਾ ਲੈਂਦਿਆਂ ਇਕ ਵਿਧਾਇਕ ਨੂੰ ਇਕ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ, ਭਾਵੇਂ ਉਹ ਕਿੰਨੀਆਂ ਵੀ ਚੋਣਾਂ ਕਿਉਂ ਨਾ ਜਿੱਤਿਆ ਹੋਵੇ, ਉਸ ਨੂੰ ਇਕ ਟਰਮ ਦੀ ਪੈਨਸ਼ਨ ਹੀ ਮਿਲੇਗੀ। ਪੰਜਾਬ ਦੀ ਸਿਆਸਤ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-

ਮੰਤਰੀ ਹਰਜੋਤ ਬੈਂਸ ਨੇ ਪਟਿਆਲਾ ਜੇਲ ’ਚ ਮਾਰਿਆ ਛਾਪਾ, ਇਥੇ ਹੀ ਬੰਦ ਹਨ ਬਿਕਰਮ ਸਿੰਘ ਮਜੀਠੀਆ
ਜੇਲ ਵਿਭਾਗ ਮਿਲਣ ਤੋਂ ਬਾਅਦ ਮੰਤਰੀ ਹਰਜੋਤ ਬੈਂਸ ਐਕਸ਼ਨ ਵਿਚ ਆ ਗਏ ਹਨ। ਇਸ ਦੇ ਚੱਲਦੇ ਅੱਜ ਜੇਲ ਮੰਤਰੀ ਵਲੋਂ ਪਟਿਆਲਾ ਜੇਲ ਵਿਚ ਅਚਨਚੇਤ ਚੈਕਿੰਗ ਕੀਤੀ ਗਈ। ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਡਰੱਗ ਮਾਮਲੇ ਵਿਚ ਫਸੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਇਸੇ ਜੇਲ ਵਿਚ ਬੰਦ ਹਨ।

ਭ੍ਰਿਸ਼ਟਾਚਾਰ ਖ਼ਿਲਾਫ਼ ਐਕਸ਼ਨ 'ਚ ਪੰਜਾਬ ਸਰਕਾਰ, ਜਲੰਧਰ ਵਿਖੇ ਕਲਰਕ ਬੀਬੀ ਲੱਖਾਂ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਪੰਜਾਬ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਪਹਿਲਾ ਵੱਡਾ ਸ਼ਿਕੰਜਾ ਕੱਸਿਆ ਗਿਆ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਜਲੰਧਰ ਤਹਿਸੀਲਦਾਰ ਦਫ਼ਤਰ ਵਿਚ ਕਲਰਕ ਨੂੰ 4.80 ਲੱਖ ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮਾਂ ਤਹਿਤ ਕਾਬੂ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਵੱਡਾ ਐਲਾਨ, ਵਿਧਾਇਕਾਂ ਨੂੰ ਦਿੱਤਾ ਤਕੜਾ ਝਟਕਾ
ਭਗਵੰਤ ਮਾਨ ਸਰਕਾਰ ਨੇ ਇਕ ਹੋਰ ਵੱਡਾ ਫ਼ੈਸਲਾ ਲੈਂਦੇ ਹੋਏ ਇਕ ਵਿਧਾਇਕ ਨੂੰ ਇਕ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ, ਭਾਵੇਂ ਉਹ ਕਿੰਨੀਆਂ ਵੀ ਚੋਣਾਂ ਕਿਉਂ ਨਾ ਜਿੱਤਿਆ ਹੋਵੇ, ਉਸ ਨੂੰ ਇਕ ਟਰਮ ਦੀ ਪੈਨਸ਼ਨ ਮਿਲੇਗੀ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਜਾਣਕਾਰੀ ਦਿੱਤੀ।

ਪੰਜਾਬ 'ਚ ਹੁਣ ਨਹੀਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ!, ਕੇਂਦਰ ਨੇ ਜਾਰੀ ਕੀਤੇ ਸਖ਼ਤ ਹੁਕਮ
ਪੰਜਾਬ 'ਚ ਆਮ ਆਦਮੀ ਪਾਰਟੀ ਦੇ ਸੱਤਾ 'ਚ ਆਉਣ ਤੋਂ ਬਾਅਦ 300 ਯੂਨਿਟ ਮੁਫ਼ਤ ਬਿਜਲੀ ਦੇ ਸੁਫ਼ਨੇ ਲੈ ਰਹੇ ਪੰਜਾਬੀਆਂ ਦੀਆਂ ਉਮੀਦਾਂ 'ਤੇ ਪਾਣੀ ਫਿਰਦਾ ਦਿਖਾਈ ਦੇ ਰਿਹਾ ਹੈ। ਜਿੱਥੇ 'ਆਪ' ਦੀ ਸਰਕਾਰ ਵੱਲੋਂ ਸੱਤਾ 'ਚ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਸੀ, ਉੱਥੇ ਹੀ ਹੁਣ ਕੇਂਦਰ ਸਰਕਾਰ ਨੇ ਸੂਬਾ ਸਰਕਾਰ ਨੂੰ ਇਕ ਚਿੱਠੀ ਲਿਖ ਕੇ ਸਖ਼ਤ ਹੁਕਮ ਜਾਰੀ ਕੀਤੇ ਹਨ।

ਹੁਸ਼ਿਆਰਪੁਰ ਵਿਖੇ ਪੰਜਾਬ-ਹਿਮਾਚਲ ਬਾਰਡਰ ’ਤੇ ਚੱਲੀਆਂ ਗੋਲ਼ੀਆਂ, ਔਰਤ ਦੀ ਮੌਤ
ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ’ਚ ਪੰਜਾਬ-ਹਿਮਾਚਲ ਬਾਰਡਰ ’ਤੇ ਫਾਇਰਿੰਗ ਕਰ ਦਿੱਤੀ ਗਈ। ਇਸ ਦੌਰਾਨ ਗੋਲ਼ੀਆਂ ਇਕ ਔਰਤ ਅਤੇ ਇਕ ਨੌਜਵਾਨ ਨੂੰ ਲੱਗੀਆਂ ਹਨ। ਇਸ ਘਟਨਾ ’ਚ ਮਹਿਲਾ ਦੀ ਮੌਕੇ ’ਤੇ ਹੋਣ ਦੀ ਖ਼ਬਰ ਮਿਲੀ ਹੈ ਜਦਕਿ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। 

ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਖੁੱਡੀਆਂ ਦੀ ਜਿੱਤ ਦਾ ਜਾਣੋ ਰਾਜ਼ (ਵੀਡੀਓ)
‘ਜਗ ਬਾਣੀ’ ਦੇ ਬਹੁਚਰਚਿਤ ਪ੍ਰੋਗਰਾਮ ‘ਨੇਤਾ ਜੀ ਸਤਿ ਸ੍ਰੀ ਅਕਾਲ’ ਵਿਚ ਸਿਆਸਤ ਦੇ ਬਾਬਾ ਬੋਹੜ ਦੇ ਨਾਂ ਨਾਲ ਜਾਣੇ ਜਾਂਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨਾਲ ਗੱਲਬਾਤ ਕੀਤੀ ਗਈ।

ਭਗਵੰਤ ਮਾਨ ਦੇ ਖਟਕੜ ਕਲਾਂ 'ਚ ਸਹੁੰ ਚੁੱਕਣ ਨੂੰ ਲੈ ਕੇ ਛਿੜੀ ਨਵੀਂ ਚਰਚਾ, ਆਖੀ ਜਾ ਰਹੀ ਇਹ ਵੱਡੀ ਗੱਲ
ਭਗਵੰਤ ਮਾਨ ਵੱਲੋਂ ਚੰਡੀਗੜ੍ਹ ਦੀ ਬਜਾਏ ਖਟਕੜ ਕਲਾਂ 'ਚ ਸਹੁੰ ਚੁੱਕਣ ਨੂੰ ਲੈ ਕੇ ਭਾਵੇਂ ਹੀ ਆਮ ਆਦਮੀ ਪਾਰਟੀ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣ ਦੀ ਗੱਲ ਕਹੀ ਜਾ ਰਹੀ ਹੈ ਪਰ ਸਿਆਸੀ ਗਲਿਆਰਿਆਂ 'ਚ ਇਸ ਨੂੰ ਦੋਆਬਾ 'ਚ ਪੈਰ ਜਮਾਉਣ ਦੀ ਕਵਾਇਦ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਬੇਅਦਬੀ ਮਾਮਲੇ ’ਚ ਵੱਡੀ ਖ਼ਬਰ : ਐੱਸ. ਆਈ. ਟੀ. ਵਲੋਂ ਰਾਮ ਰਹੀਮ ਦੋਸ਼ੀ ਵਜੋਂ ਨਾਮਜ਼ਦ
ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆਈ ਹੈ। ਬੇਅਦਬੀ ਮਾਮਲੇ ਵਿਚ ਜਾਂਚ ਕਰਣ ਵਾਲੀ ਵਿਸ਼ੇਸ਼ ਜਾਂਚ ਟੀਮ ਵਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬੇਅਦਬੀ ਸਬੰਧੀ ਦਰਜ ਐੱਫ. ਆਈ. ਆਰ. ਨੰਬਰ 128 ਅਤੇ ਵਿਵਾਦਿਤ ਪੋਸਟਰ ਲਗਾਉਣ ਦੇ ਮਾਮਲੇ ਸਬੰਧੀ ਦਰਜ ਮੁਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਹੈ।

Harnek Seechewal

This news is Content Editor Harnek Seechewal