ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ
Thursday, Mar 31, 2022 - 09:11 PM (IST)
ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਅੱਜ ਵੱਡਾ ਫ਼ੈਸਲਾ ਲੈਂਦੇ ਹੋਏ ਪੰਜਾਬ ਦੇ 13 ਜ਼ਿਲ੍ਹਾ ਪੁਲਸ ਮੁਖੀਆਂ ਅਤੇ 12 ਡਿਪਟੀ ਕਮਿਸ਼ਨਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਨੂੰ ਭੰਗ ਕਰਨ ਦਿੱਤਾ ਗਿਆ ਹੈ। ਪੰਜਾਬ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-
ਐਕਸ਼ਨ ’ਚ ਮਾਨ ਸਰਕਾਰ, 13 ਐੱਸ. ਐੱਸ. ਪੀਜ਼ ਅਤੇ 12 ਡੀ. ਸੀਜ਼ ਦੇ ਕੀਤੇ ਤਬਾਦਲੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਅੱਜ ਵੱਡਾ ਫ਼ੈਸਲਾ ਲੈਂਦੇ ਹੋਏ ਪੰਜਾਬ ਦੇ 13 ਜ਼ਿਲ੍ਹਾ ਪੁਲਸ ਮੁਖੀਆਂ ਅਤੇ 12 ਡਿਪਟੀ ਕਮਿਸ਼ਨਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਅੱਜ ਸ਼ਾਮ ਨੂੰ ਜਾਰੀ ਹੋਏ ਹੁਕਮਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਜ਼ਿਲ੍ਹਾ ਪੁਲਸ ਮੁਖੀਆਂ ਅਤੇ ਡਿਪਟੀ ਕਮਿਸ਼ਨਰਾਂ ਦੇ ਤਬਾਦਲ ਕਰ ਦਿੱਤੇ ਗਏ ਹਨ।
ਭਗਵੰਤ ਮਾਨ ਸਰਕਾਰ ਨੇ ਭੰਗ ਕੀਤਾ Punjab Subordinate Service Selection Board
ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਨੂੰ ਭੰਗ ਕਰਨ ਦਿੱਤਾ ਗਿਆ ਹੈ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਪੰਜਾਬ ਸਰਕਾਰ ਨੇ ਭਲਕੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ
ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ 1 ਦਿਨ ਦਾ ਵਿਸ਼ੇਸ਼ ਸੈਸ਼ਨ ਸ਼ੁੱਕਰਵਾਰ ਨੂੰ ਬੁਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੇ ਵਿਧਾਨ ਸਭਾ ਸਕੱਤਰੇਤ ਨੂੰ ਇਸ ਸਬੰਧ ’ਚ ਤਿਆਰੀਆਂ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਇਸ ਵਿਸ਼ੇਸ਼ ਸੈਸ਼ਨ ’ਚ ਪੰਜਾਬ ਸਰਕਾਰ ਕਈ ਮੁੱਦਿਆਂ ਨੂੰ ਲੈ ਕੇ ਸਿੱਧਾ ਕੇਂਦਰ ਸਰਕਾਰ ਨੂੰ ਚੈਲੇਂਜ ਕਰਦੇ ਹੋਏ ਵਿਧਾਨ ਸਭਾ ’ਚ ਮਤਾ ਪਾਸ ਕਰ ਸਕਦੀ ਹੈ।
ਐਕਸ਼ਨ 'ਚ ਸੀ. ਐੱਮ. ਭਗਵੰਤ ਮਾਨ, ਜੇਲ੍ਹ ਮਹਿਕਮੇ ਦੇ ਅਧਿਕਾਰੀਆਂ ਨੂੰ ਦਿੱਤੇ ਇਹ ਦਿਸ਼ਾ-ਨਿਰਦੇਸ਼
ਪੰਜਾਬ ਦੀਆਂ ਜੇਲ੍ਹਾਂ ਨੂੰ ਤਸੀਹਾ ਕੇਂਦਰ ਨਹੀਂ ਸਗੋਂ ਅਸਲ ਵਿਚ ਸੁਧਾਰ ਘਰ ਬਣਾਉਣ ’ਤੇ ਧਿਆਨ ਦੇਣਾ ਚਾਹੀਦਾ ਹੈ। ਇਹ ਕਹਿਣਾ ਹੈ ਮੁੱਖ ਮੰਤਰੀ ਭਗਵੰਤ ਮਾਨ ਦਾ। ਬੁੱਧਵਾਰ ਨੂੰ ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਜੇਲ੍ਹ ਮਹਿਕਮੇ ਦੀ ਪਹਿਲੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨੂੰ ਪੰਜਾਬ ਦੀ ਜੇਲ੍ਹ ਪ੍ਰਣਾਲੀ ਨੂੰ ਦੇਸ਼ ਭਰ ਵਿਚ ਸਭ ਤੋਂ ਬਿਹਤਰ ਬਣਾਉਣ ਲਈ ਆਪਣੀ ਪੂਰੀ ਸਮਰੱਥਾ ਦੇ ਨਾਲ ਕੰਮ ਕਰਨ ਦੀ ਲੋੜ ਹੈ।
'ਆਮ ਆਦਮੀ ਪਾਰਟੀ' ਦਾ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਸ਼ਾਮਲ ਕਰਨ ਤੋਂ ਸਾਫ਼ ਇਨਕਾਰ, ਜਾਣੋ ਕਾਰਨ
ਪੰਜਾਬ 'ਚ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਫਿਲਹਾਲ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਸ਼ਾਮਲ ਕਰਨ ਤੋਂ ਤੌਬਾ ਕਰ ਲਈ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਗੂਆਂ ਵੱਲੋਂ ਇਕ ਤੋਂ ਦੂਜੀ ਪਾਰਟੀ 'ਚ ਜਾਣ ਦੀ ਜੋ ਮੁਹਿੰਮ ਚੱਲ ਰਹੀ ਸੀ, ਉਸ ਦੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਵੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨੂੰ ਸ਼ਾਮਲ ਕਰਨ ਦਾ ਰਿਕਾਰਡ ਕਾਇਮ ਕੀਤਾ ਗਿਆ, ਜਿਨ੍ਹਾਂ 'ਚੋਂ ਕਈ ਆਗੂਆਂ ਨੂੰ ਟਿਕਟ ਦਿੱਤੀ ਗਈ ਅਤੇ ਕੁੱਝ ਵਿਧਾਇਕ ਵੀ ਬਣ ਗਏ ਹਨ।
ਮਾਨ ਸਰਕਾਰ ਦੀ ਵੱਡੀ ਪਹਿਲਕਦਮੀ ; 1 ਅਪ੍ਰੈਲ ਤੋਂ ਕਿਸਾਨਾਂ ਨੂੰ ਡਿਜੀਟਲ ਜੇ-ਫਾਰਮ ਕਰਵਾਏ ਜਾਣਗੇ ਮੁਹੱਈਆ
ਪਾਰਦਰਸ਼ਿਤਾ ਅਤੇ ਕਿਸਾਨਾਂ ਦੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਭਰ ਦੇ ਕਿਸਾਨਾਂ ਨੂੰ 1 ਅਪ੍ਰੈਲ, 2022 ਤੋਂ ਡਿਜੀਟਲ ਜੇ-ਫਾਰਮ ਉਪਲੱਬਧ ਕਰਵਾਉਣ ਦਾ ਫ਼ੈਸਲਾ ਕੀਤਾ ਹੈ।
ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ
ਸਥਾਨਕ ਕਸਬੇ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਤਤਲੇ ਵਿਖੇ ਇਕ ਘਰ ਵਿਚ ਭੁਲੇਖੇ ਨਾਲ ਜ਼ਹਿਰੀਲੀ ਦਵਾਈ ਪੀ ਲੈਣ ਨਾਲ ਸਕੇ ਭੈਣ-ਭਰਾ ਦੀ ਮੌਤ ਹੋਣ ਦੀ ਦੁਖ਼ਦ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਕੌਰ (9) ਅਤੇ ਜਗਰੂਪ ਸਿੰਘ (6) 14 ਮਾਰਚ ਨੂੰ ਸਕੂਲ ਤੋਂ ਘਰ ਵਾਪਸ ਆਏ ਸਨ। ਭੁੱਖ ਲੱਗੀ ਹੋਣ ਕਾਰਨ ਇਨ੍ਹਾਂ ਬੱਚਿਆਂ ਨੇ ਗਲਤੀ ਨਾਲ ਘਰ ਵਿਚ ਪਈ ਜ਼ਹਿਰੀਲੀ ਦਵਾਈ ਨੂੰ ਸਰਬਤ ਸਮਝ ਕੇ ਪੀ ਲਿਆ, ਜਿਸ ਕਾਰਨ ਉਨ੍ਹਾਂ ਦੀ ਹਾਲਤ ਵਿਗੜ ਗਈ।