ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ
Friday, Apr 01, 2022 - 08:34 PM (IST)
ਜਲੰਧਰ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਚੰਡੀਗੜ੍ਹ 'ਚ ਮੁਲਾਜ਼ਮਾਂ 'ਤੇ ਕੇਂਦਰੀ ਨਿਯਮ ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਪੇਸ਼ ਕੀਤੇ ਗਏ ਮਤੇ ਨੂੰ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ ਹੈ। ਉਥੇ ਹੀ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਬਹਿਸ ਮੌਕੇ ਸਦਨ ’ਚ ਜਿੱਥੇ ਵਿਰੋਧੀ ਧਿਰ ਵੱਲੋਂ ਕਾਫ਼ੀ ਹੰਗਾਮਾ ਕੀਤਾ ਗਿਆ, ਉਥੇ ਹੀ ਨਿਯਮਾਂ ਦੀ ਉਲੰਘਣਾ ਕਰਨ ਨੂੰ ਲੈ ਕੇ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਸਦਨ ’ਚੋਂ ਬਾਹਰ ਕੱਢ ਦਿੱਤਾ ਗਿਆ। ਪੰਜਾਬ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-
ਵਿਧਾਨ ਸਭਾ ਇਜਲਾਸ ’ਚ ਹੰਗਾਮਾ: ਆਜ਼ਾਦ ਉਮੀਦਵਾਰ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਸਦਨ ’ਚੋਂ ਕੱਢਿਆ ਬਾਹਰ
ਚੰਡੀਗੜ੍ਹ ਦੇ ਮਸਲੇ ’ਤੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਇਜਲਾਸ ਸੱਦਿਆ ਗਿਆ। ਇਸ ਦੌਰਾਨ ਬਹਿਸ ਮੌਕੇ ਸਦਨ ’ਚ ਜਿੱਥੇ ਵਿਰੋਧੀ ਧਿਰ ਵੱਲੋਂ ਕਾਫ਼ੀ ਹੰਗਾਮਾ ਕੀਤਾ ਗਿਆ, ਉਥੇ ਹੀ ਨਿਯਮਾਂ ਦੀ ਉਲੰਘਣਾ ਕਰਨ ਨੂੰ ਲੈ ਕੇ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਸਦਨ ’ਚੋਂ ਬਾਹਰ ਕੱਢ ਦਿੱਤਾ ਗਿਆ।
ਪੁਲਸ ਮੁਲਾਜ਼ਮਾਂ ਨੂੰ ਜਨਮ ਦਿਨ ’ਤੇ ਮੁੱਖ ਮੰਤਰੀ ਦੇਣਗੇ ਵਧਾਈ, ਭੇਜਿਆ ਜਾਵੇਗਾ ਖਾਸ ਸੁਨੇਹਾ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਪੁਲਸ ਨੇ ਪੁਲਸ ਮੁਲਾਜ਼ਮਾਂ ਦੇ ਜਨਮ ਦਿਨ ਨੂੰ ਖੁਸ਼ਨੁਮਾ ਅਤੇ ਯਾਦਗਾਰੀ ਬਣਾਉਣ ਲਈ ਨਿਵੇਕਲੀ ਪਹਿਲ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਸ ਨੂੰ ਇਸ ਵਿਸ਼ੇਸ਼ ਦਿਨ ’ਤੇ ਵਧਾਈ ਸੰਦੇਸ਼ ਦੇ ਨਾਲ ਵਧਾਈ ਦਾ ਇੱਕ ਕਾਰਡ ਭੇਜਣਾ ਲਾਜ਼ਮੀ ਕੀਤਾ ਹੈ ਤਾਂ ਜੋ ਉਨ੍ਹਾਂ ਵਿਚ ਆਪਸੀ ਸਾਂਝ ਦੀ ਭਾਵਨਾ ਪੈਦਾ ਕੀਤੀ ਜਾ ਸਕੇ।
ਪੰਜਾਬ ਵਿਧਾਨ ਸਭਾ 'ਚ ਚੰਡੀਗੜ੍ਹ ਮੁੱਦੇ 'ਤੇ ਸਰਬ ਸੰਮਤੀ ਨਾਲ ਮਤਾ ਪਾਸ, PM ਮੋਦੀ ਨੂੰ ਮਿਲਣਗੇ ਭਗਵੰਤ ਮਾਨ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਚੰਡੀਗੜ੍ਹ 'ਚ ਮੁਲਾਜ਼ਮਾਂ 'ਤੇ ਕੇਂਦਰੀ ਨਿਯਮ ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਪੇਸ਼ ਕੀਤੇ ਗਏ ਮਤੇ ਨੂੰ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ ਹੈ। ਇਹ ਪ੍ਰਸਤਾਵ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਦਨ 'ਚ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਪਾਸ ਕਰ ਦਿੱਤਾ ਗਿਆ।
ਪੰਜਾਬ ਦੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਹਜ਼ਾਰਾਂ ਸਰਕਾਰੀ ਨੌਕਰੀਆਂ ਲਈ ਜਲਦ ਸ਼ੁਰੂ ਹੋਵੇਗੀ ਭਰਤੀ
ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਵੱਡੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਸਰਕਾਰ ਵੱਲੋਂ 20 ਹਜ਼ਾਰ ਦੇ ਕਰੀਬ ਵੱਖ-ਵੱਖ ਸਰਕਾਰੀ ਮਹਿਕਮਿਆਂ ਦੀ ਨੌਕਰੀ ਲਈ ਜਲਦੀ ਹੀ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।
PM ਮੋਦੀ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਏਜੰਸੀਆਂ ਹੋਈਆਂ ਅਲਰਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਇਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਦਰਅਸਲ, ਐੱਨ. ਆਈ. ਏ. ਦੀ ਮੁੰਬਈ ਬ੍ਰਾਂਚ ਨੂੰ ਇੱਕ ਮੇਲ ਮਿਲੀ ਹੈ, ਜਿਸ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਤਲ ਦੀ ਗੱਲ ਲਿਖੀ ਹੋਈ ਹੈ। ਈਮੇਲ ਦੀ ਜਾਂਚ ਐੱਨ. ਆਈ. ਏ. ਨੂੰ ਦਿੱਤੀ ਗਈ ਹੈ।