ਅੱਜ ਦਾ ਰਾਸ਼ੀਫਲ

02/26/2018 7:14:35 AM

ਮੇਖ— ਉਤਸ਼ਾਹ, ਹਿੰਮਤ ਅਤੇ ਭੱਜ-ਦੌੜ ਦੀ ਤਾਕਤ ਬਣੀ ਰਹੇਗੀ, ਵਿਰੋਧੀ ਸ਼ਰਾਰਤਾਂ 'ਚ ਲੱਗੇ ਰਹਿਣਗੇ ਪਰ ਉਨ੍ਹਾਂ ਦੀ ਕੋਈ ਖਾਸ ਪੇਸ਼ ਨਹੀਂ ਚੱਲ ਸਕੇਗੀ, ਤੇਜ-ਪ੍ਰਭਾਵ ਬਣਿਆ ਰਹੇਗਾ।
ਬ੍ਰਿਖ— ਸਿਤਾਰਾ ਵਪਾਰ-ਕਾਰੋਬਾਰ ਦੇ ਕੰਮਾਂ 'ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ 'ਤੇ ਕੋਈ ਕੰਮਕਾਜੀ ਬਾਧਾ-ਮੁਸ਼ਕਿਲ ਹਟੇਗੀ ਪਰ ਸੁਭਾਅ 'ਚ ਗੁੱਸਾ ਬਣਿਆ ਰਹੇਗਾ।
ਮਿਥੁਨ— ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ 'ਚ ਵਿਜੇ ਮਿਲੇਗੀ ਪਰ ਗਲੇ 'ਚ ਖਰਾਬੀ ਦਾ ਡਰ ਰਹਿ ਸਕਦਾ ਹੈ, ਇਸ ਲਈ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਕਰਕ— ਖਰਚਿਆਂ ਕਰਕੇ ਅਰਥ ਦਸ਼ਾ ਤੰਗ ਰਹੇਗੀ, ਧਿਆਨ ਰੱਖੋ ਕਿ ਕੰਮਕਾਜੀ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਧਨ ਰਾਸ਼ੀ ਕਿੱਧਰੇ ਫਸ ਨਾ ਜਾਵੇ, ਨੁਕਸਾਨ-ਪ੍ਰੇਸ਼ਾਨੀ ਦਾ ਡਰ, ਸਫ਼ਰ ਨਾ ਕਰੋ।
ਸਿੰਘ— ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ 'ਤੇ ਕਿਸੇ ਕੰਮਕਾਜੀ ਕੰਮ 'ਚੋਂ ਕੋਈ ਪੇਚੀਦਗੀ ਹਟ ਸਕਦੀ ਹੈ ਪਰ ਆਪਣੇ ਗੁੱਸੇ 'ਤੇ ਕਾਬੂ ਰੱਖਣਾ ਚਾਹੀਦਾ ਹੈ।
ਕੰਨਿਆ— ਸਿਤਾਰਾ ਰਾਜਕੀ ਕੰਮਾਂ 'ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਵੱਡੇ ਲੋਕਾਂ 'ਚ ਆਪ ਦੀ ਪੈਠ, ਧਾਕ, ਛਾਪ ਬਣੀ ਰਹੇਗੀ ਪਰ ਸ਼ਤਰੂ ਕਦੀ-ਕਦੀ ਸਿਰ ਚੁੱਕਦੇ ਰਹਿਣਗੇ।
ਤੁਲਾ— ਯਤਨ ਕਰਨ 'ਤੇ ਆਪ ਨੂੰ ਆਪਣੀ ਕਿਸੇ ਕੰਮਕਾਜੀ ਪ੍ਰਾਬਲਮ 'ਚ ਕੁਝ ਰਾਹਤ ਮਿਲੇਗੀ, ਧਾਰਮਿਕ ਸਾਹਿਤ ਦੇ ਪੜ੍ਹਨ-ਪੜ੍ਹਾਉਣ ਅਤੇ ਕਥਾ-ਵਾਰਤਾ 'ਚ ਰੁਚੀ ਰਹੇਗੀ।
ਬ੍ਰਿਸ਼ਚਕ— ਵਪਾਰਕ ਕੰਮਾਂ ਦੀ ਦਸ਼ਾ ਚੰਗੀ ਪਰ ਪੇਟ ਦਾ ਧਿਆਨ ਰੱਖੋ, ਬੇਗਾਨੀ ਜ਼ਿੰਮੇਵਾਰੀ ਅਤੇ ਝਮੇਲਿਆਂ 'ਚ ਫਸਣ ਤੋਂ ਬਚਣਾ ਚਾਹੀਦਾ ਹੈ।
ਧਨ— ਵਪਾਰ ਅਤੇ ਕੰਮਕਾਜ ਦੀ ਸਥਿਤੀ ਸੰਤੋਖਜਨਕ, ਆਪੋਜ਼ਿਟ ਸੈਕਸ ਪ੍ਰਤੀ ਖਿੱਚ 'ਚ ਵਾਧਾ ਬਣਿਆ ਰਹੇਗਾ, ਇਸ ਲਈ ਆਪਣੇ 'ਤੇ ਕਾਬੂ ਰੱਖਣਾ ਸਹੀ ਰਹੇਗਾ।
ਮਕਰ— ਸ਼ਤਰੂ ਪੱਖ ਨੂੰ ਨਾ ਤਾਂ ਕਮਜ਼ੋਰ ਸਮਝਣ ਦੀ ਗਲਤੀ ਕਰੋ ਅਤੇ ਨਾ ਹੀ ਉਸ 'ਤੇ ਜ਼ਿਆਦਾ ਭਰੋਸਾ ਕਰੋ, ਨੁਕਸਾਨ-ਪ੍ਰੇਸ਼ਾਨੀ-ਟੈਨਸ਼ਨ ਦਾ ਡਰ ਰਹੇਗਾ।
ਕੁੰਭ— ਜਨਰਲ ਸਿਤਾਰਾ ਬਿਹਤਰ, ਧਾਰਮਿਕ-ਸਮਾਜਿਕ ਕੰਮਾਂ 'ਚ ਧਿਆਨ, ਯਤਨ ਕਰਨ 'ਤੇ ਪਲਾਨਿੰਗ ਕੁਝ ਅੱਗੇ ਵਧੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।
ਮੀਨ— ਜਾਇਦਾਦੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗੀ ਰਿਸਪੌਂਸ ਦੇਵੇਗੀ, ਵੱਡੇ ਲੋਕਾਂ 'ਚ ਆਪ ਦੀ ਪੈਠ, ਧਾਕ, ਛਾਪ ਬਣੀ ਰਹੇਗੀ, ਸ਼ੁੱਭ ਕੰਮਾਂ 'ਚ ਧਿਆਨ।

26 ਫਰਵਰੀ, 2018, ਸੋਮਵਾਰ
ਫੱਗਣ ਸੁਦੀ ਤਿਥੀ ਇਕਾਦਸ਼ੀ (ਸ਼ਾਮ 5.29 ਤਕ)

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ
ਸੂਰਜ ਕੁੰਭ 'ਚ
ਚੰਦਰਮਾ ਮਿਥੁਨ 'ਚ
ਮੰਗਲ ਬ੍ਰਿਸ਼ਚਕ 'ਚ 
ਬੁੱਧ ਕੁੰਭ 'ਚ
ਗੁਰੂ ਤੁਲਾ 'ਚ
ਸ਼ੁੱਕਰ ਕੁੰਭ 'ਚ
ਸ਼ਨੀ ਧਨ 'ਚ
ਰਾਹੂ ਕਰਕ 'ਚ
ਕੇਤੂ ਮਕਰ 'ਚ

ਬਿਕ੍ਰਮੀ ਸੰਮਤ : 2074, ਫੱਗਣ ਪ੍ਰਵਿਸ਼ਟੇ : 15, ਰਾਸ਼ਟਰੀ ਸ਼ਕ ਸੰਮਤ : 1939, ਮਿਤੀ : 7 (ਫੱਗਣ), ਹਿਜਰੀ ਸਾਲ : 1439, ਮਹੀਨਾ : ਜਮਾਦਿ-ਉਲ-ਸਾਨੀ, ਤਰੀਕ : 9, ਨਕਸ਼ੱਤਰ : ਆਰਦਰਾ (ਸਵੇਰੇ 8.15 ਤਕ ਅਤੇ ਮਗਰੋਂ ਨਕਸ਼ੱਤਰ ਪੁਨਰਵਸੁ), ਯੋਗ : ਆਯੁਸ਼ਮਾਨ (ਸ਼ਾਮ 6.20 ਤਕ), ਚੰਦਰਮਾ : 26-27 ਮੱਧ ਰਾਤ 12.31 ਤਕ ਮਿਥੁਨ ਰਾਸ਼ੀ 'ਤੇ ਅਤੇ ਮਗਰੋਂ ਕਰਕ ਰਾਸ਼ੀ 'ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸ਼ਾਮ 5.29 ਤਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ (ਪੂਰਬ-ਉੱਤਰ) ਦਿਸ਼ਾ ਲਈ। ਰਾਹੂਕਾਲ : ਸਵੇਰੇ ਸਾਢੇ 7 ਤੋਂ 9 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਆਮਲਕੀ ਇਕਾਦਸ਼ੀ ਵਰਤ। —(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ, ਫੋਨ : 098156-47057)