ਐਡਵੋਕੇਟ ਧਾਮੀ ਮੁੜ ਬਣੇ SGPC ਦੇ ਪ੍ਰਧਾਨ, NIA ਨੇ ਦਾਊਦ ਨੂੰ ਲੈ ਕੇ ਕੀਤਾ ਵੱਡਾ ਖ਼ੁਲਾਸਾ, ਪੜ੍ਹੋ Top 10
Wednesday, Nov 09, 2022 - 08:54 PM (IST)
ਜਲੰਧਰ (ਬਿਊਰੋ) : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੀ ਚੋਣ ਮੁੜ ਜਿੱਤ ਲਈ ਹੈ, ਧਾਮੀ ਨੂੰ ਅਕਾਲੀ ਦਲ ਵੱਲੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਸੀ, ਜਦਕਿ ਉਨ੍ਹਾਂ ਦੇ ਖ਼ਿਲਾਫ਼ ਅਕਾਲੀ ਦਲ ’ਚੋਂ ਬਾਹਰ ਕੀਤੀ ਗਈ ਅਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਮੈਦਾਨ ’ਚ ਸਨ। ਉਥੇ ਹੀ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਟੈਰਰ ਫੰਡਿੰਗ ਮਾਮਲੇ ਨੂੰ ਲੈ ਕੇ ਆਪਣੀ ਚਾਰਜਸ਼ੀਟ ’ਚ ਵੱਡਾ ਖੁਲਾਸਾ ਕੀਤਾ ਹੈ। ਐੱਨ. ਆਈ. ਏ. ਨੇ ਦੱਸਿਆ ਕਿ ਦਾਊਦ ਅਤੇ ਉਸ ਦਾ ਸਹਿਯੋਗੀ ਛੋਟਾ ਸ਼ਕੀਲ ਇਕ ਵਾਰ ਫਿਰ ਭਾਰਤ ’ਤੇ ਅੱਤਵਾਦੀ ਹਮਲੇ ਕਰਵਾਉਣ ਦੀ ਫਿਰਾਕ ’ਚ ਹਨ। ਪੜ੍ਹੋ ਅੱਜ ਦੀਆ Top 10 ਖ਼ਬਰਾਂ
ਚੁਫੇਰਿਓਂ ਘਿਰੇ ਅਕਾਲੀ ਦਲ ਨੇ ਜਿੱਤੀ ਐੱਸ. ਜੀ. ਪੀ. ਸੀ. ਪ੍ਰਧਾਨ ਦੀ ਚੋਣ, ਮੁੜ ਧਾਮੀ ਹੱਥ ਕਮਾਨ
ਚੁਫੇਰਿਓਂ ਘਿਰੇ ਅਕਾਲੀ ਦਲ ਨੇ ਇਕ ਵਾਰ ਫਿਰ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੀ ਚੋਣ ਵਿਚ ਫਤਿਹ ਹਾਸਲ ਕਰ ਲਈ ਹੈ। ਅਕਾਲੀ ਦਲ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਜਦਕਿ ਉਨ੍ਹਾਂ ਦੇ ਖ਼ਿਲਾਫ਼ ਅਕਾਲੀ ਦਲ ’ਚੋਂ ਬਾਹਰ ਕੀਤੀ ਗਈ ਅਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਮੈਦਾਨ ਵਿਚ ਸਨ।
NIA ਦਾ ਵੱਡਾ ਖੁਲਾਸਾ, ਭਾਰਤ ’ਤੇ ਮੁੜ ਅੱਤਵਾਦੀ ਹਮਲੇ ਕਰਵਾਉਣ ਦੀ ਫਿਰਾਕ ’ਚ ਦਾਊਦ
ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਟੈਰਰ ਫੰਡਿੰਗ ਮਾਮਲੇ ਨੂੰ ਲੈ ਕੇ ਆਪਣੀ ਚਾਰਜਸ਼ੀਟ ’ਚ ਵੱਡਾ ਖੁਲਾਸਾ ਕੀਤਾ ਹੈ। ਐੱਨ. ਆਈ. ਏ. ਨੇ ਦੱਸਿਆ ਕਿ ਦਾਊਦ ਅਤੇ ਉਸ ਦਾ ਸਹਿਯੋਗੀ ਛੋਟਾ ਸ਼ਕੀਲ ਇਕ ਵਾਰ ਫਿਰ ਭਾਰਤ ’ਤੇ ਅੱਤਵਾਦੀ ਹਮਲੇ ਕਰਵਾਉਣ ਦੀ ਫਿਰਾਕ ’ਚ ਹਨ।
ਐੱਸ. ਜੀ. ਪੀ. ਸੀ. ਦੀ ਪ੍ਰਧਾਨਗੀ ਦੀ ਚੋਣ ਜਿੱਤਣ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਹੋਏ ਜਨਰਲ ਇਜਲਾਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ 104 ਵੋਟਾਂ ਨਾਲ ਜੇਤੂ ਰਹੇ, ਜਦਕਿ ਬੀਬੀ ਜਗੀਰ ਕੌਰ ਨੂੰ 42 ਵੋਟਾਂ ਹਾਸਲ ਹੋਈਆਂ। ਚੋਣ ਜਿੱਤਣ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਂਝ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੀ ਚੋਣ ਤਾਂ ਹਾਰ ਸਾਲ ਹੁੰਦੀ ਹੈ ਪਰ ਅੱਜ ਵਾਲੀ ਚੋਣ ਬਹੁਤ ਅਹਿਮ ਸੀ।
ਸਕੂਲ ਗਰਾਊਂਡ ’ਚ ਵਾਪਰਿਆ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਦਰਦਨਾਕ ਮੌਤ
ਪਿੰਡ ਪੱਖੋ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ’ਚ ਇਕ ਸਕੂਲੀ ਵਿਦਿਆਰਥੀ ਦੀ ਬੱਸ ਹੇਠਾਂ ਆ ਜਾਣ ਕਾਰਨ ਮੌਤ ਹੋ ਗਈ । ਜਾਣਕਾਰੀ ਦਿੰਦੇ ਹੋਏ ਗੁਰਪ੍ਰੀਤ ਕੌਰ ਪਤਨੀ ਸਵ. ਕੇਵਲ ਸਿੰਘ ਵਾਸੀ ਪੱਖੋ ਕਲਾਂ ਨੇ ਦੱਸਿਆ ਕਿ ਉਸ ਦਾ ਇਕਲੌਤਾ ਲੜਕਾ ਜਗਦੀਪ ਸਿੰਘ (17) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਗਿਆਰਵੀਂ ਜਮਾਤ ਦਾ ਵਿਦਿਆਰਥੀ ਸੀ।
ਗੁਰਦਾਸਪੁਰ : BSF ਨੂੰ ਵੱਡੀ ਸਫ਼ਲਤਾ, ਭਾਰਤ-ਪਾਕਿ ਸਰਹੱਦ 'ਤੇ ਫੜ੍ਹੀ 15 ਕਰੋੜ ਰੁਪਏ ਦੀ ਹੈਰੋਇਨ
ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਦੀ 89 ਬਟਾਲੀਅਨ ਦੇ ਜਵਾਨਾਂ ਨੇ ਅੱਜ ਦੁਪਹਿਰ ਲਗਭਗ 12.15 ਵਜੇ ਚੰਦੂ ਵਡਾਲਾ ਬੀ. ਓ. ਪੀ. ਕੋਲੋਂ 15 ਕਰੋੜ ਰੁਪਏ ਕੀਮਤ ਦੀ 3 ਕਿੱਲੋ ਹੈਰੋਇਨ ਫੜ੍ਹੀ। ਸੀਮਾ ਸੁਰੱਖਿਆ ਬਲ ਸੈਕਟਰ ਗੁਰਦਾਸਪੁਰ ਦੇ ਡੀ. ਆਈ. ਜੀ ਪ੍ਰਭਾਕਰ ਜੋਸ਼ੀ ਨੇ ਇਸ ਸਬੰਧੀ ਦੱਸਿਆ ਕਿ ਇਸ ਇਲਾਕੇ 'ਚ ਤਾਇਨਾਤ 89 ਬਟਾਲੀਅਨ ਦੇ ਜਵਾਨ ਗਸ਼ਤ ਕਰ ਰਹੇ ਸੀ।
ਸਕੂਲ ਗਰਾਊਂਡ ’ਚ ਵਾਪਰਿਆ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਦਰਦਨਾਕ ਮੌਤ
ਪਿੰਡ ਪੱਖੋ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ’ਚ ਇਕ ਸਕੂਲੀ ਵਿਦਿਆਰਥੀ ਦੀ ਬੱਸ ਹੇਠਾਂ ਆ ਜਾਣ ਕਾਰਨ ਮੌਤ ਹੋ ਗਈ । ਜਾਣਕਾਰੀ ਦਿੰਦੇ ਹੋਏ ਗੁਰਪ੍ਰੀਤ ਕੌਰ ਪਤਨੀ ਸਵ. ਕੇਵਲ ਸਿੰਘ ਵਾਸੀ ਪੱਖੋ ਕਲਾਂ ਨੇ ਦੱਸਿਆ ਕਿ ਉਸ ਦਾ ਇਕਲੌਤਾ ਲੜਕਾ ਜਗਦੀਪ ਸਿੰਘ (17) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਗਿਆਰਵੀਂ ਜਮਾਤ ਦਾ ਵਿਦਿਆਰਥੀ ਸੀ।
ਪੰਜਾਬ ਬੋਰਡ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਜਾਰੀ ਹੋਇਆ ਇਹ ਸ਼ਡਿਊਲ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਦੀ ਸਤੰਬਰ-2022 ਦੀ ਅਨੁਪੂਰਕ ਪ੍ਰੀਖਿਆ ਅਤੇ ਵਾਧੂ ਵਿਸ਼ੇ ਦੀ ਪ੍ਰੀਖਿਆ ਦੇ ਐਲਾਨੇ ਨਤੀਜੇ ਦੀ ਰੀ-ਚੈਕਿੰਗ ਅਤੇ ਰੀ-ਇਵੈਲੂਏਸ਼ਨ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ। ਸਿੱਖਿਆ ਬੋਰਡ ਦੇ ਕੰਟਰੋਲਰ ਪਰੀਖਿਆਵਾਂ ਜੇ. ਆਰ. ਮਹਿਰੋਕ ਅਨੁਸਾਰ ਦਸਵੀਂ ਸ਼੍ਰੇਣੀ ਸਤੰਬਰ-2022 ਦੀਆਂ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਅਤੇ ਵਾਧੂ ਵਿਸ਼ੇ ਦੀ ਪ੍ਰੀਖਿਆ ਦੇ ਚੁੱਕੇ ਪ੍ਰੀਖਿਆਰਥੀ ਜੇਕਰ ਰੀ-ਚੈਕਿੰਗ/ਰੀ-ਇਵੈਲੂਏਸ਼ਨ ਕਰਵਾਉਣਾ ਚਾਹੁੰਦੇ ਹੋਣ ਤਾਂ ਉਹ ਇਸ ਮੰਤਵ ਲਈ 10 ਨਵੰਬਰ ਤੋਂ 24 ਨਵੰਬਰ, 2022 ਤੱਕ ਆਨਲਾਈਨ ਫ਼ਾਰਮ ਅਤੇ ਫ਼ੀਸ ਜਮ੍ਹਾਂ ਕਰਵਾ ਸਕਦੇ ਹਨ।
ਜਾਣੋ ਕੀ ਹੈ ਪੰਜਾਬ 'ਚ ਲਾਗੂ ਹੋਣ ਵਾਲਾ 'Anand Marriage Act', ਕੀ ਹੋਵੇਗਾ ਇਸ ਦਾ ਫ਼ਾਇਦਾ (ਵੀਡੀਓ)
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ 'ਚ 'ਆਨੰਦ ਮੈਰਿਜ ਐਕਟ' ਪੂਰਨ ਰੂਪ 'ਚ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। 'ਆਨੰਦ ਮੈਰਿਜ ਐਕਟ' ਨੂੰ ਲਾਗੂ ਕਰਨ ਲਈ ਭਾਵੇਂ ਕਿ ਸਾਲ 2016 ’ਚ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਹੁਣ ਤੱਕ ਇਹ ਲਾਗੂ ਨਹੀਂ ਕੀਤਾ ਗਿਆ, ਜੋ ਹੁਣ ਲਾਗੂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ।
ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਕਰਵਟ ਬਦਲਣ ਦੀ ਤਿਆਰੀ ’ਚ ਮੌਸਮ, ਯੈਲੋ ਅਲਰਟ ਜਾਰੀ
ਪੰਜਾਬ ਵਿਚ ਮੌਸਮ ਕਰਵਟ ਬਦਲਣ ਜਾ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਮਾਝਾ, ਮਾਲਵਾ ਅਤੇ ਦੋਆਬਾ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਇਨ੍ਹਾਂ ਜ਼ਿਲ੍ਹਿਆਂ ਵਿਚ ਗਰਜ ਦੇ ਨਾਲ ਕਿਤੇ-ਕਿਤੇ ਮੀਂਹ ਵੀ ਪੈ ਸਕਦਾ ਹੈ। ਇਸ ਦੇ ਨਾਲ ਹੀ ਸੂਬੇ ਵਿਚ ਧੁੰਦ ਪੈਣ ਦੀ ਵੀ ਸੰਭਾਵਨਾ ਹੈ।
ਪੰਜਾਬ ਦੀ ਮਾਨ ਸਰਕਾਰ ਵੱਲੋਂ ਗਰਭਵਤੀ ਔਰਤਾਂ ਨੂੰ ਵੱਡਾ ਤੋਹਫਾ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਆਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ 10.40 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਪਿਆਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ।