ਇਸ ਤਰੀਖ ਤੋਂ ਬਦਲ ਰਿਹੈ ਪੰਜਾਬ ਦੇ ਸਕੂਲਾਂ ਦਾ ਸਮਾਂ, ਘਰ ਬੈਠੇ ਖਰੀਦੋ 10 ਰੁਪਏ ''ਚ ਸੋਨਾ, ਜਾਣੋ ਅੱਜ ਦੀਆਂ ਟੌਪ 10 ਖਬਰਾਂ
Tuesday, Oct 29, 2024 - 06:37 PM (IST)
ਜਲੰਧਰ - ਪੰਜਾਬ ਸਰਕਾਰ ਨੇ ਵੱਧਦੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਗਿਆ ਹੈ, ਉੱਥੇ ਹੀ ਜੇਕਰ ਵਪਾਰ ਸਬੰਧਤ ਗੱਲ ਕਰੀਏ ਤਾਂ ਸੋਸ਼ਲ ਮੀਡੀਆ ਦੀ ਵਰਤੋਂ ਅੱਜ ਦੇਸ਼ ਭਰ ਦੇ ਲੋਕ ਕਰ ਰਹੇ ਹਨ। ਇਸ ਦੇ ਨਾਲ ਹੀ ਵੱਡੀ ਗਿਣਤੀ 'ਚ ਧੋਖਾਧੜੀ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। Facebook, WhatsApp ਅਤੇ YouTube ਵਰਗੇ ਮਸ਼ਹੂਰ ਪਲੇਟਫਾਰਮ 'ਤੇ ਅਜਿਹੇ ਮਾਮਲਿਆਂ ਦੀ ਗਿਣਤੀ ਜ਼ਿਆਦਾ ਹੈ। ਤਾਜ਼ਾ ਮਾਮਲਾ ਯੂਟਿਊਬ ਵੀਡੀਓਜ਼ ਨੂੰ ਲਾਈਕ ਕਰਨ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. 1 ਨਵੰਬਰ ਤੋਂ ਨਹੀਂ ਇਸ ਤਾਰੀਖ਼ ਤੋਂ ਬਦਲ ਰਿਹਾ ਪੰਜਾਬ ਦੇ ਸਕੂਲਾਂ ਦਾ ਸਮਾਂ
ਮੋਹਾਲੀ/ਲੁਧਿਆਣਾ (ਨਿਆਮੀਆਂ, ਵਿੱਕੀ) : ਵੱਧਦੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਗਿਆ ਹੈ। ਦੀਵਾਲੀ ਹਫਤਾ ਹੋਣ ਕਾਰਣ ਵੀਰਵਾਰ 31 ਅਕਤੂਬਰ ਤੋਂ ਐਤਵਾਰ 3 ਨਵੰਬਰ ਤਕ ਛੁੱਟੀਆਂ ਹੋਣ ਦੇ ਚੱਲਦੇ ਪੰਜਾਬ ਦੇ ਸਾਰੇ ਸਕੂਲ 4 ਨਵੰਬਰ ਸੋਮਵਾਰ ਨੂੰ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਸਮਾਪਤ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ਵਿਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ ‘ਤੇ ਉਪਰੋਕਤ ਹੁਕਮ ਲਾਗੂ ਹੋਣਗੇ।
ਹੋਰ ਜਾਣਕਾਰੀ ਲਈ ਕਲਿਕ ਕਰੋ।-1 ਨਵੰਬਰ ਤੋਂ ਨਹੀਂ ਇਸ ਤਾਰੀਖ਼ ਤੋਂ ਬਦਲ ਰਿਹਾ ਪੰਜਾਬ ਦੇ ਸਕੂਲਾਂ ਦਾ ਸਮਾਂ
2. ਪਿੰਡ ਵਿਚਾਲੇ ਗੱਡੀ ਵਾਲੇ ਨੇ ਚੱਲਾ 'ਤੀਆਂ ਪੁਲਸ 'ਤੇ ਗੋਲੀਆਂ
ਜਲੰਧਰ(ਸੁਨੀਲ)- ਜਲੰਧਰ 'ਚ ਅੱਜ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਨਾਲ ਪੰਜਾਬ ਪੁਲਸ ਦਾ ਮੁਕਾਬਲਾ ਜਲੰਧਰ ਦੇ ਜਮਸ਼ੇਰ ਖਾਸ ਇਲਾਕੇ 'ਚ ਹੋਇਆ। ਜਿਸ ਦੌਰਾਨ ਪੂਰੇ ਪਿੰਡ 'ਚ ਸਨਸਨੀ ਦਾ ਮਾਹੌਲ ਬਣ ਗਿਆ। ਹਾਲਾਂਕਿ ਪੁਲਸ ਨੇ ਪੂਰੇ ਮਾਮਲੇ 'ਤੇ ਚੁੱਪੀ ਧਾਰੀ ਹੋਈ ਹੈ। ਸੂਤਰਾਂ ਅਨੁਸਾਰ ਥਾਣਾ ਸਦਰ ਦੀ ਪੁਲਸ ਨੇ ਇਸ ਮਾਮਲੇ 'ਚ ਵਾਰਦਾਤ ਵਾਲੀ ਥਾਂ ਤੋਂ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪਿੰਡ ਵਿਚਾਲੇ ਗੱਡੀ ਵਾਲੇ ਨੇ ਚੱਲਾ 'ਤੀਆਂ ਪੁਲਸ 'ਤੇ ਗੋਲੀਆਂ, ਹੋ ਗਿਆ ਮੁਕਾਬਲਾ
3. ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਵੱਡੀ ਕਾਰਵਾਈ
ਚੰਡੀਗੜ੍ਹ/ਬਰਨਾਲਾ : ਪੰਜਾਬ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਵੱਡਾ ਕਦਮ ਚੁੱਕਦਿਆਂ ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਗੁਰਦੀਪ ਬਾਠ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵਿਚ ਆਉਂਦੇ ਸਨ ਅਤੇ ਬਾਠ 'ਆਪ' ਦੇ ਉਮੀਦਵਾਰ ਹਰਿੰਦਰ ਧਾਲੀਵਾਲ ਦੇ ਵਿਰੁੱਧ ਆਜ਼ਾਦ ਉਮੀਦਵਾਰ ਜ਼ਿਮਨੀ ਚੋਣਾਂ ਲੜ ਰਹੇ ਹਨ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਵੱਡੀ ਕਾਰਵਾਈ, ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
4. ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਲਈ ਅਕਾਲ ਤਖ਼ਤ ਸਾਹਿਬ ਵੱਲੋਂ ਵਿਸ਼ੇਸ਼ ਹੁਕਮ ਜਾਰੀ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਕ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਆਦੇਸ਼ ਕੀਤਾ ਹੈ ਕਿ ਇਕ ਨਵੰਬਰ ਨੂੰ ਬੰਦੀਛੋੜ ਦਿਵਸ ਮੌਕੇ ਬੰਦੀਛੋੜ ਦਾਤਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਸਿਰਫ ਘਿਓ ਦੇ ਦੀਵਿਆਂ ਦੀ ਹੀ ਦੀਪਮਾਲਾ ਕੀਤੀ ਜਾਵੇ ਅਤੇ ਬਿਜਲਈ ਸਜਾਵਟਾਂ ਨਾ ਕੀਤੀਆਂ ਜਾਣ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ 1 ਨਵੰਬਰ 1984 ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਵੱਖ-ਵੱਖ ਸੂਬਿਆਂ ਦੇ 110 ਸ਼ਹਿਰਾਂ ਵਿਚ ਇਕ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਕਾਂਗਰਸ ਹਕੂਮਤ ਦੀ ਸਰਪ੍ਰਸਤੀ ਹੇਠ ਸਿੱਖਾਂ ਦਾ ਬੇਰਹਿਮੀ ਦੇ ਨਾਲ ਕਤਲੇਆਮ ਕੀਤਾ ਗਿਆ ਸੀ, ਜੋ ਸਿੱਖ ਨਸਲਕੁਸ਼ੀ ਸੀ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਲਈ ਅਕਾਲ ਤਖ਼ਤ ਸਾਹਿਬ ਵੱਲੋਂ ਵਿਸ਼ੇਸ਼ ਹੁਕਮ ਜਾਰੀ
5. ਕੱਟੇ ਜਾ ਸਕਦੇ ਹਨ BPL ਕਾਰਡ, ਆ ਗਈ ਨਵੀਂ ਅਪਡੇਟ
ਸ਼ਿਮਲਾ- BPL ਕਾਰਡਧਾਰਕਾਂ ਲਈ ਅਹਿਮ ਖ਼ਬਰ ਹੈ। BPL ਕਾਰਡ ਦਾ ਲਾਭ ਲੈਣ ਵਾਲੇ ਅਤੇ ਪਿਛਲੇ 15 ਤੋਂ 20 ਸਾਲ ਤੋਂ ਸੂਚੀ ਵਿਚ ਸ਼ਾਮਲ ਪਰਿਵਾਰ ਨੂੰ ਹੁਣ ਇਸ ਸਹੂਲਤ ਤੋਂ ਵਾਂਝੇ ਰਹਿਣਾ ਪੈ ਸਕਦਾ ਹੈ। ਦਰਅਸਲ BPL ਪਰਿਵਾਰਾਂ ਦੀ ਸਮੀਖਿਆ ਆਗਾਮੀ ਗ੍ਰਾਮ ਸਭਾ ਦੀ ਬੈਠਕ ਵਿਚ ਹੋਣ ਵਾਲੀ ਹੈ। BPL ਪਰਿਵਾਰਾਂ ਦੀ ਸੂਚੀ ਦੀ ਛਾਂਟੀ ਅਪ੍ਰੈਲ ਮਹੀਨੇ ਦੀ ਗ੍ਰਾਮ ਸਭਾ ਵਿਚ ਹੁੰਦੀ ਸੀ ਪਰ ਇਸ ਸਾਲ ਚੋਣਾਂ ਕਾਰਨ BPL ਪਰਿਵਾਰਾਂ ਦੀ ਸਮੀਖਿਆ ਨਹੀਂ ਹੋ ਸਕੀ ਹੈ ਅਤੇ ਅਜਿਹੇ ਵਿਚ ਪੰਚਾਇਤੀ ਰਾਜ ਅਤੇ ਗ੍ਰਾਮੀਣ ਵਿਕਾਸ ਵਿਭਾਗ ਨੇ ਫ਼ੈਸਲਾ ਲਿਆ ਹੈ ਕਿ ਹੁਣ ਆਗਾਮੀ ਮਹੀਨੇ 'ਚ ਹੋਣ ਵਾਲੀਆਂ ਗ੍ਰਾਮ ਸਭਾ ਦੀਆਂ ਬੈਠਕਾਂ ਵਿਚ BPL ਪਰਿਵਾਰਾਂ ਦੀ ਸਮੀਖਿਆ ਹੋਵੇਗੀ ਅਤੇ BPL ਦਾ ਲਾਭ ਲੈ ਰਹੇ ਪਰਿਵਾਰਾਂ ਅਤੇ ਪਿਛਲੇ ਕਰੀਬ 15 ਤੋਂ 20 ਸਾਲਾਂ ਤੋਂ ਇਸ ਦਾ ਲਾਭ ਲੈ ਰਹੇ ਲੋਕਾਂ ਨੂੰ ਇਸ ਸੂਚੀ ਤੋਂ ਬਾਹਰ ਕੀਤਾ ਜਾ ਸਕਦਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਕੱਟੇ ਜਾ ਸਕਦੇ ਹਨ BPL ਕਾਰਡ, ਆ ਗਈ ਨਵੀਂ ਅਪਡੇਟ
6. ਜ਼ਿਲ੍ਹਾ ਕੋਰਟ 'ਚ ਆਪਸ 'ਚ ਭਿੜੇ ਜੱਜ ਅਤੇ ਵਕੀਲ, ਭੱਖ ਗਿਆ ਮਾਹੌਲ
ਗਾਜ਼ੀਆਦਾਬਾਦ- ਜ਼ਿਲ੍ਹਾ ਕੋਰਟ ਵਿਚ ਵਕੀਲਾਂ ਅਤੇ ਜ਼ਿਲ੍ਹਾ ਜੱਜ ਵਿਚ ਬਹਿਸ ਹੋ ਗਈ। ਵੇਖਦੇ ਹੀ ਵੇਖਦੇ ਉਨ੍ਹਾਂ ਦਾ ਆਪਸ ਵਿਚ ਝਗੜਾ ਹੋ ਗਿਆ। ਸਥਿਤੀ ਅਜਿਹੀ ਬਣ ਗਈ ਕਿ ਉਹ ਆਪਸ ਵਿਚ ਭਿੜ ਗਏ ਅਤੇ ਪੁਲਸ ਨੂੰ ਲਾਠੀਚਾਰਜ ਕਰਨਾ ਪਿਆ। ਇਹ ਪੂਰੀ ਘਟਨਾ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੀ ਜ਼ਿਲ੍ਹਾ ਕੋਰਟ ਦੀ ਹੈ। ਦਰਅਸਲ ਮਾਮਲਾ ਸੁਲਝਾਉਣ ਲਈ ਜੱਜ ਅਤੇ ਵਕੀਲ ਆਪਸ ਵਿਚ ਭਿੜ ਗਏ। ਪੁਲਸ ਨੇ ਜੱਜ ਨੂੰ ਸੁਰੱਖਿਅਤ ਕੋਰਟ ਰੂਮ ਵਿਚੋਂ ਬਾਹਰ ਕੱਢਿਆ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਜ਼ਿਲ੍ਹਾ ਕੋਰਟ 'ਚ ਆਪਸ 'ਚ ਭਿੜੇ ਜੱਜ ਅਤੇ ਵਕੀਲ, ਭੱਖ ਗਿਆ ਮਾਹੌਲ
7. Canada 'ਚ ਬਦਤਰ ਹੋਏ ਹਾਲਾਤ, Food Bank 'ਚ ਵੀ ਮੁੱਕਣ ਲੱਗਾ ਖਾਣਾ
ਟੋਰਾਂਟੋ- ਕੈਨੇਡਾ ਵਿਚ ਹਾਲਾਤ ਬਦਤਰ ਹੁੰਦੇ ਜਾ ਰਹੇ ਹਨ। ਕੈਨੇਡਾ ਵਿਚ ਫੂਡ ਬੈਂਕਸ ’ਤੇ ਨਿਰਭਰ ਲੋਕਾਂ ਦੀ ਗਿਣਤੀ 20 ਲੱਖ ਤੋਂ ਟੱਪ ਚੁੱਕੀ ਹੈ ਅਤੇ ਇਹ ਅੰਕੜਾ ਮਾਰਚ 2019 ਦੇ ਮੁਕਾਬਲੇ ਦੁੱਗਣਾ ਬਣਦਾ ਹੈ। ਫੂਡ ਬੈਂਕਸ ਕੈਨੇਡਾ ਨੇ ਤਾਜ਼ਾ ਅੰਕੜੇ ਜਾਰੀ ਕਰਦਿਆਂ ਕਿਹਾ ਕਿ ਬੀਤੇ ਮਾਰਚ ਮਹੀਨੇ ਦੌਰਾਨ 20 ਲੱਖ ਤੋਂ ਵੱਧ ਲੋਕ ਵੱਖ-ਵੱਖ ਰਾਜਾਂ ਦੇ ਫੂਡ ਬੈਂਕਸ ਵਿਚ ਪੁੱਜੇ ਅਤੇ ਇਹ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ ਛੇ ਫ਼ੀਸਦੀ ਵੱਧ ਬਣਦੀ ਹੈ। ਅਜਿਹੇ ਹਾਲਾਤ ਵਿਚ ਵੈਨਕੂਵਰ ਵਿੱਚ ਇੱਕ ਕੈਨੇਡੀਅਨ ਫੂਡ ਬੈਂਕ ਨੇ ਕਾਲਜ ਦੇ ਪਹਿਲੇ ਸਾਲ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵਾਪਸ ਭੇਜਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਅਜਿਹੇ ਸਮੇਂ ਵਿਚ ਆਇਆ ਹੈ ਜਦੋਂ ਭੋਜਨ ਦੀਆਂ ਉੱਚੀਆਂ ਕੀਮਤਾਂ ਅਤੇ ਵਧਦੀ ਬੇਰੁਜ਼ਗਾਰੀ ਦੇ ਪਿਛੋਕੜ ਵਿੱਚ ਲੋਕ ਕੈਨੇਡਾ ਵਿਚ ਵੱਡੀ ਗਿਣਤੀ ਵਿਚ ਫੂਡ ਬੈਂਕਾਂ ਤੱਕ ਪਹੁੰਚ ਕਰ ਰਹੇ ਹਨ। ਗ੍ਰੇਟਰ ਵੈਨਕੂਵਰ ਫੂਡ ਬੈਂਕ ਦੀ ਨਵੇਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਮੁਫਤ ਭੋਜਨ ਦੇਣ ਤੋਂ ਇਨਕਾਰ ਕਰਨ ਦੇ ਇਸ ਕਦਮ ਲਈ ਨਿੰਦਾ ਕੀਤੀ ਗਈ ਹੈ। ਗੌਰਤਲਬ ਹੈ ਕਿ ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਇੱਕ ਵੱਡਾ ਹਿੱਸਾ ਭਾਰਤ ਤੋਂ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-Canada 'ਚ ਬਦਤਰ ਹੋਏ ਹਾਲਾਤ, Food Bank 'ਚ ਵੀ ਮੁੱਕਣ ਲੱਗਾ ਖਾਣਾ, ਅੰਤਰਰਾਸ਼ਟਰੀ ਵਿਦਿਆਰਥੀ ਬੇਬਸ
8. ਆਸਟ੍ਰੇਲੀਆ ਨੇ ਸ਼ੁਰੂ ਕੀਤਾ ਨਵਾਂ ਵੀਜ਼ਾ, ਭਾਰਤੀ ਵਿਦਿਆਰਥੀਆਂ ਨੂੰ ਹੋਵੇਗਾ ਫ਼ਾਇਦਾ
ਸਿਡਨੀ: ਆਸਟ੍ਰੇਲੀਆ ਵਿਚ ਪੜ੍ਹਨ ਦੇ ਚਾਹਵਾਨ ਭਾਰਤੀਆਂ ਲਈ ਅਹਿਮ ਖ਼ਬਰ ਹੈ। ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਜੋਂ ਦੋਵਾਂ ਦੇਸ਼ਾਂ ਨੇ 23 ਮਈ, 2023 ਨੂੰ ਮਾਈਗ੍ਰੇਸ਼ਨ ਅਤੇ ਮੋਬਿਲਿਟੀ ਪਾਰਟਨਰਸ਼ਿਪ ਵਿਵਸਥਾ (MMPA) ਦੀ ਸ਼ੁਰੂਆਤ ਕੀਤੀ। ਇਸ ਪਹਿਲਕਦਮੀ ਦਾ ਉਦੇਸ਼ ਆਪਸੀ ਪ੍ਰਵਾਸ ਨੂੰ ਉਤਸ਼ਾਹਿਤ ਕਰਨਾ ਅਤੇ ਹੁਨਰਾਂ ਦੇ ਤਬਾਦਲੇ ਦੀ ਸਹੂਲਤ ਦੇਣਾ ਹੈ, ਖਾਸ ਤੌਰ 'ਤੇ ਦੋਵਾਂ ਅਰਥਚਾਰਿਆਂ ਲਈ ਮਹੱਤਵਪੂਰਨ ਖੇਤਰਾਂ ਵਿੱਚ। ਇਸ ਸਮਝੌਤੇ ਦੇ ਕੇਂਦਰ ਵਿੱਚ ਮੋਬਲਿਟੀ ਅਰੇਂਜਮੈਂਟ ਫੌਰ ਟੈਲੇਂਟੇਡ ਅਰਲੀ-ਪ੍ਰੋਫੈਸ਼ਨਲ ਸਕੀਮ (Mobility Arrangement for Talented Early-Professionals Scheme, MATES) ਸ਼ਾਮਲ ਹੈ, ਜੋ ਆਸਟ੍ਰੇਲੀਆ ਵਿੱਚ ਬਿਹਤਰ ਕੰਮ ਦੇ ਮੌਕਿਆਂ ਦੀ ਤਲਾਸ਼ ਕਰ ਰਹੇ ਭਾਰਤੀ ਵਿਦਿਆਰਥੀਆਂ ਲਈ ਦਿਲਚਸਪ ਨਵੇਂ ਰਾਹ ਖੋਲ੍ਹਦੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਆਸਟ੍ਰੇਲੀਆ ਨੇ ਸ਼ੁਰੂ ਕੀਤਾ ਨਵਾਂ ਵੀਜ਼ਾ, ਭਾਰਤੀ ਵਿਦਿਆਰਥੀਆਂ ਨੂੰ ਹੋਵੇਗਾ ਫ਼ਾਇਦਾ
9. Video ਲਾਈਕ ਕਰਦੇ ਹੀ ਵਿਅਕਤੀ ਦੇ ਖ਼ਾਤੇ 'ਚੋਂ ਉੱਡੇ 56 ਲੱਖ ਰੁਪਏ, ਜਾਣੋ ਕੀ ਹੈ ਮਾਮਲਾ
ਨਵੀਂ ਦਿੱਲੀ - ਸੋਸ਼ਲ ਮੀਡੀਆ ਦੀ ਵਰਤੋਂ ਅੱਜ ਦੇਸ਼ ਭਰ ਦੇ ਲੋਕ ਕਰ ਰਹੇ ਹਨ। ਇਸ ਦੇ ਨਾਲ ਹੀ ਵੱਡੀ ਗਿਣਤੀ 'ਚ ਧੋਖਾਧੜੀ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। Facebook, WhatsApp ਅਤੇ YouTube ਵਰਗੇ ਮਸ਼ਹੂਰ ਪਲੇਟਫਾਰਮ 'ਤੇ ਅਜਿਹੇ ਮਾਮਲਿਆਂ ਦੀ ਗਿਣਤੀ ਜ਼ਿਆਦਾ ਹੈ। ਤਾਜ਼ਾ ਮਾਮਲਾ ਯੂਟਿਊਬ ਵੀਡੀਓਜ਼ ਨੂੰ ਲਾਈਕ ਕਰਨ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-Video ਲਾਈਕ ਕਰਦੇ ਹੀ ਵਿਅਕਤੀ ਦੇ ਖ਼ਾਤੇ 'ਚੋਂ ਉੱਡੇ 56 ਲੱਖ ਰੁਪਏ, ਜਾਣੋ ਕੀ ਹੈ ਮਾਮਲਾ
10. ਹੁਣ ਘਰ ਬੈਠੇ ਖਰੀਦੋ 10 ਰੁਪਏ 'ਚ ਸੋਨਾ!
ਨਵੀਂ ਦਿੱਲੀ- ਅੱਜ ਦੇਸ਼ ਭਰ 'ਚ ਧਨਤੇਰਸ (ਧਨਤੇਰਸ 2024) ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਿਊਲਰੀ ਮਾਰਕੀਟ 'ਚ ਸਰਗਰਮੀ ਵਧ ਗਈ ਹੈ ਅਤੇ ਸੋਨੇ ਦੀ ਮੰਗ 'ਚ ਤੇਜ਼ੀ ਆਈ ਹੈ। ਹਾਲਾਂਕਿ ਸੋਨੇ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ। ਇਸ ਦੌਰਾਨ ਮੁਕੇਸ਼ ਅੰਬਾਨੀ ਦੀ ਕੰਪਨੀ ਜੀਓ ਫਾਈਨਾਂਸ ਨੇ ਗਾਹਕਾਂ ਲਈ ਘਰ ਬੈਠੇ ਸੋਨਾ ਖਰੀਦਣ ਦਾ ਨਵਾਂ ਵਿਕਲਪ ਪੇਸ਼ ਕੀਤਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਹੁਣ ਘਰ ਬੈਠੇ ਖਰੀਦੋ 10 ਰੁਪਏ 'ਚ ਸੋਨਾ!