ਕਿਸਾਨਾਂ ਦੇ ਵਿੱਤੀ ਪੋਸ਼ਣ ਨੂੰ ਲੈ ਕੇ ਵੱਡੀ ਕਾਰਵਾਈ  ਦੀ ਤਿਆਰੀ ’ਚ ਪੰਜਾਬ ਸਰਕਾਰ ਤੇ ਨਾਲ ਜਾਣੋ ਅੱਜ ਦੀਆਂ  ਕੌਮਾਂਤਰੀ, ਮਨੋਰੰਜਨ ਦੀਆਂ ਟੌਪ 10 ਖਬਰਾਂ

Friday, Nov 01, 2024 - 06:23 PM (IST)

ਜਲੰਧਰ - ਅੱਜ ਪੰਜਾਬ ’ਚ ਬੰਦੀ ਛੋੜ ਦਿਵਸ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਣ ਪੁੱਜੇ ਹਨ। ਬੰਦੀ ਛੋੜ ਦਿਵਸ ਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਸੰਗਤ ਸਮੇਤ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ, ਉੱਥੇ ਹੀ ਦੂਜੇ ਪਾਸੇ ਪੰਜਾਬ ਵਾਸੀਆਂ ਲਈ ਬੇਹੱਦ ਚਿੰਤਾ ਭਰੀ ਖ਼ਬਰ ਹੈ ਕਿਉਂਕਿ ਦੀਵਾਲੀ ਦੀ ਰਾਤ ਪੰਜਾਬ 'ਚ ਪ੍ਰਦੂਸ਼ਣ ਦਾ ਪੱਧਰ ਖਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਆਲਮ ਇਹ ਹੈ ਕਿ ਜ਼ਿਆਦਾਤਰ ਸ਼ਹਿਰਾਂ 'ਚ ਪ੍ਰਦੂਸ਼ਣ ਆਰੇਂਜ ਅਲਰਟ 'ਤੇ ਹੈ। ਦੀਵਾਲੀ ਦੇ ਚੱਲਦੇ ਜਦੋਂ ਰਾਤ ਨੂੰ ਪਟਾਕੇ ਚੱਲਣੇ ਸ਼ੁਰੂ ਹੋਏ ਤਾਂ AQI 500 ਨੂੰ ਪਾਰ ਕਰ ਗਿਆ। ਇਸ ਦੌਰਾਨ ਜੇਕਰ ਕੌਮਾਂਤਰੀ ਪੱਧਰ ਦੀ ਗੱਲ ਕਰੀਏ ਤਾਂ ਰੂਸ ਨੇ ਗੂਗਲ 'ਤੇ ਇਹ ਭਾਰੀ ਜੁਰਮਾਨਾ ਲਗਾਇਆ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ

1. ਬੰਦੀ ਛੋੜ ਦਿਵਸ ਮੌਕੇ ਜਥੇਦਾਰ ਰਘਬੀਰ ਸਿੰਘ ਨੇ ਸਿੱਖ ਕੌਮ ਦੇ ਨਾਂ ਦਾ ਦਿੱਤਾ ਸੰਦੇਸ਼
ਅੰਮ੍ਰਿਤਸਰ (ਵੈੱਬ ਡੈਸਕ)- ਬੰਦੀ ਛੋੜ ਦਿਵਸ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਣ ਪੁੱਜੇ ਹਨ। ਬੰਦੀ ਛੋੜ ਦਿਵਸ ਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਸੰਗਤ ਸਮੇਤ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬਾਨਾਂ ਵੱਲੋਂ ਸੰਬੋਧਨ ਵੀ ਕੀਤਾ ਗਿਆ। ਬੰਦੀ ਛੋੜ ਦਿਵਸ ਮੌਕੇ ਜਥੇਦਾਰ ਰਘਬੀਰ ਸਿੰਘ ਨੇ ਸਿੱਖ ਕੌਮ ਦੇ ਨਾਂ ਦਾ ਸੰਦੇਸ਼ ਦਿੱਤਾ। ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਦੇ ਨਾਂ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਪੰਥਕ ਸ਼ਕਤੀ ਨੂੰ ਇਕ ਮਾਲਾ ਵਿਚ ਪਰੋਣ ਦੀ ਲੋੜ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਕਿਸਾਨੀ ਦਾ ਜ਼ਿਕਰ ਵੀ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਨੌਜਵਾਨਾਂ ਦਾ ਮਸਲਾ ਵੀ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਡੈਮੋਗ੍ਰਾਫਿਕ ਢਾਂਚਾ ਵੀ ਬਦਲ ਰਿਹਾ ਹੈ। ਇਹ ਮਸਲੇ ਕੌਮ ਅੱਗੇ ਖੜ੍ਹੇ ਹਨ। ਉਨ੍ਹਾਂ ਵੱਲੋਂ ਹਰਦੀਪ ਸਿੰਘ ਨਿੱਝਰ ਅਤੇ ਖੰਡਾ ਦੇ ਕਤਲ ਨੂੰ ਲੈ ਕੇ ਚਿੰਤਾ ਜਤਾਈ ਗਈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਬੰਦੀ ਛੋੜ ਦਿਵਸ ਮੌਕੇ ਜਥੇਦਾਰ ਰਘਬੀਰ ਸਿੰਘ ਨੇ ਸਿੱਖ ਕੌਮ ਦੇ ਨਾਂ ਦਾ ਦਿੱਤਾ ਸੰਦੇਸ਼

2. ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋ ਗਿਆ ਅਲਰਟ
ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਬੇਹੱਦ ਚਿੰਤਾ ਭਰੀ ਖ਼ਬਰ ਹੈ ਕਿਉਂਕਿ ਦੀਵਾਲੀ ਦੀ ਰਾਤ ਪੰਜਾਬ 'ਚ ਪ੍ਰਦੂਸ਼ਣ ਦਾ ਪੱਧਰ ਖਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਆਲਮ ਇਹ ਹੈ ਕਿ ਜ਼ਿਆਦਾਤਰ ਸ਼ਹਿਰਾਂ 'ਚ ਪ੍ਰਦੂਸ਼ਣ ਆਰੇਂਜ ਅਲਰਟ 'ਤੇ ਹੈ। ਦੀਵਾਲੀ ਦੇ ਚੱਲਦੇ ਜਦੋਂ ਰਾਤ ਨੂੰ ਪਟਾਕੇ ਚੱਲਣੇ ਸ਼ੁਰੂ ਹੋਏ ਤਾਂ AQI 500 ਨੂੰ ਪਾਰ ਕਰ ਗਿਆ। ਇਥੇ ਚਿੰਤਾ ਇਸ ਗੱਲ ਦੀ ਹੈ ਕਿ ਜਦੋਂ ਏਅਰ ਕੁਆਲਿਟੀ ਇੰਡੈਕਸ (AQI) ਖਤਰੇ ਦੇ ਪੱਧਰ 'ਤੇ ਪਹੁੰਚ ਜਾਂਦਾ ਹੈ ਤਾਂ ਲੋਕਾਂ ਵਿਚ ਸਿਹਤ ਸਮੱਸਿਆਵਾਂ ਦਾ ਖ਼ਤਰਾ ਵੱਧ ਜਾਂਦਾ ਹੈ। ਪੰਜਾਬ ਸਰਕਾਰ ਨੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਦੀਵਾਲੀ ਮੌਕੇ ਪਟਾਕੇ ਚਲਾਉਣ ਦਾ ਸਮਾਂ ਸੀਮਤ ਕੀਤਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋ ਗਿਆ ਅਲਰਟ

3. ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਦੀਵਾਲੀ ਮੌਕੇ ਲਿਆ ਗਿਆ ਅਹਿਮ ਫ਼ੈਸਲਾ
ਜਲੰਧਰ (ਵੈੱਬ ਡੈਸਕ): ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਦੇਸ਼ ਭਰ ਵਿਚ ਜ਼ੋਨਾਂ ਵਿਚ ਤਬਦੀਲੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਦੀਵਾਲੀ ਵਾਲੇ ਦਿਨ ਯਾਨੀ 31 ਅਕਤੂਬਰ ਨੂੰ ਦੇਸ਼ ਭਰ ਦੇ ਡੇਰਿਆਂ ਲਈ ਲਿਖਤੀ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਡੇਰੇ ਵੱਲੋਂ ਜਾਰੀ ਪੱਤਰ ਮੁਤਾਬਕ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਤਰਨਤਾਰਨ, ਕਪੂਰਥਲਾ, ਜਲੰਧਰ ਤੇ ਨਵਾਂਸ਼ਹਿਰ ਨੂੰ ਜ਼ੋਨ 1 ਵਿਚ ਰੱਖਿਆ ਗਿਆ ਹੈ। ਸੁਨੀਲ ਤਲਵਾੜ ਨੂੰ ਇਸ ਜ਼ੋਨ ਦਾ ਸਕੱਤਰ ਬਣਾਇਆ ਗਿਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਦੀਵਾਲੀ ਮੌਕੇ ਲਿਆ ਗਿਆ ਅਹਿਮ ਫ਼ੈਸਲਾ

4. ਵੱਡੀ ਕਾਰਵਾਈ ਦੀ ਤਿਆਰੀ 'ਚ ਪੰਜਾਬ ਸਰਕਾਰ, ਬਣਾਈਆਂ ਗਈਆਂ ਪੰਜ ਟੀਮਾਂ
ਚੰਡੀਗੜ੍ਹ : ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਅਤੇ ਫ਼ਸਲ ਦਾ ਵਧੀਆ ਝਾੜ ਪ੍ਰਾਪਤ ਕਰਨ ਵਿਚ ਉਨ੍ਹਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹਾੜ੍ਹੀ ਸੀਜ਼ਨ ਲਈ ਡੀ.ਏ.ਪੀ. ਅਤੇ ਹੋਰ ਖਾਦਾਂ, ਮਿਆਰੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਨਿਰਵਿਘਨ ਅਤੇ ਲੋੜੀਂਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ ਕੀਤਾ ਹੈ। ਇਸ ਬਾਰੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਖਾਦਾਂ ਦੇ ਗੈਰ-ਕਾਨੂੰਨੀ ਭੰਡਾਰਨ, ਖਾਦਾਂ ਦੀ ਕਾਲਾਬਾਜ਼ਾਰੀ ਅਤੇ ਡੀ.ਏ.ਪੀ. ਤੇ ਹੋਰ ਖਾਦਾਂ ਨਾਲ ਬੇਲੋੜੇ ਕੈਮੀਕਲਾਂ ਦੀ ਟੈਗਿੰਗ ਖ਼ਿਲਾਫ਼ ਕਾਰਵਾਈ ਲਈ ਛਾਪੇ ਮਾਰੇ ਜਾਣਗੇ। ਇਹ ਟੀਮਾਂ ਸਪਲਾਈ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਖੇਤੀਬਾੜੀ ਨਾਲ ਸਬੰਧਤ ਵਸਤਾਂ ਦੇ ਮਿਆਰ ਨੂੰ ਕਾਇਮ ਰੱਖਣਗੀਆਂ ਅਤੇ ਨਿਯਮਤ ਜਾਂਚ ਤੇ ਨਮੂਨੇ ਰਾਹੀਂ ਗੁਣਵੱਤਾ ਨਿਯੰਤਰਣ ਨੂੰ ਯਕੀਨੀ ਬਣਾਉਣਗੀਆਂ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਵੱਡੀ ਕਾਰਵਾਈ ਦੀ ਤਿਆਰੀ 'ਚ ਪੰਜਾਬ ਸਰਕਾਰ, ਬਣਾਈਆਂ ਗਈਆਂ ਪੰਜ ਟੀਮਾਂ

5. Good News : ਦੀਵਾਲੀ 'ਤੇ ਅਧਿਆਪਕਾਂ ਨੂੰ ਮਿਲਿਆ ਵੱਡਾ ਤੋਹਫ਼ਾ
ਹਰਿਆਣਾ : ਹਰਿਆਣਾ ਸਰਕਾਰ ਨੇ ਦੀਵਾਲੀ ਦੇ ਦਿਨ ਸੂਬੇ ਦੇ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਿੱਖਿਆ ਵਿਭਾਗ ਨੇ 374 ਪੋਸਟ ਗ੍ਰੈਜੂਏਟ ਅਧਿਆਪਕਾਂ (PGT) ਅਤੇ 94 ਹੈੱਡਮਾਸਟਰਾਂ ਨੂੰ ਪ੍ਰਿੰਸੀਪਲ ਵਜੋਂ ਤਰੱਕੀ ਦਿੱਤੀ ਹੈ। ਸਰਕਾਰ ਦੇ ਇਸ ਕਦਮ ਨੂੰ ਸਿੱਖਿਆ ਖੇਤਰ ਨੂੰ ਮਜ਼ਬੂਤ ​​ਕਰਨ ਲਈ ਅਹਿਮ ਮੰਨਿਆ ਜਾ ਰਿਹਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-Good News : ਦੀਵਾਲੀ 'ਤੇ ਅਧਿਆਪਕਾਂ ਨੂੰ ਮਿਲਿਆ ਵੱਡਾ ਤੋਹਫ਼ਾ

6. ਇਸ ਦਿਨ ਤੋਂ ਸ਼ੁਰੂ ਹੋ ਸਕਦੈ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ, ਤਿਆਰੀਆਂ ਸ਼ੁਰੂ
ਹਰਿਆਣਾ : ਹਰਿਆਣਾ ਵਿੱਚ 15ਵੀਂ ਵਿਧਾਨ ਸਭਾ ਦੇ ਗਠਨ ਅਤੇ ਸਪੀਕਰ ਦੀ ਚੋਣ ਨਾਲ ਸਰਦ ਰੁੱਤ ਇਜਲਾਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਹਰਿਆਣਾ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ 8 ਨਵੰਬਰ ਤੋਂ ਸ਼ੁਰੂ ਹੋ ਸਕਦਾ ਹੈ। ਇਸ ਦੇ ਤਿੰਨ ਦਿਨ ਚੱਲਣ ਦੀ ਸੰਭਾਵਨਾ ਹੈ ਪਰ ਇਸ ਸਭ ਦੇ ਵਿਚਕਾਰ ਵਿਰੋਧੀ ਧਿਰ ਵੱਲੋਂ ਅਜੇ ਤੱਕ ਵਿਰੋਧੀ ਧਿਰ ਦੇ ਨੇਤਾ ਦਾ ਨਾਂ ਤੈਅ ਨਹੀਂ ਕੀਤਾ ਗਿਆ। ਕਾਂਗਰਸ 37 ਵਿਧਾਇਕਾਂ ਨਾਲ ਵਿਧਾਨ ਸਭਾ ਵਿੱਚ ਦੂਜੀ ਸਭ ਤੋਂ ਵੱਡੀ ਪਾਰਟੀ ਹੈ। ਇਸ ਤੋਂ ਇਲਾਵਾ ਇਨੈਲੋ ਕੋਲ ਸਿਰਫ਼ 2 ਵਿਧਾਇਕ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਇਸ ਦਿਨ ਤੋਂ ਸ਼ੁਰੂ ਹੋ ਸਕਦੈ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ, ਤਿਆਰੀਆਂ ਸ਼ੁਰੂ

7. ਆਸਟ੍ਰੇਲੀਆ ਦੇ PM ਨੇ ਸਿਡਨੀ 'ਚ ਮਨਾਈ ਦੀਵਾਲੀ, ਦਸਤਾਰ ਸਜਾ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ
ਸਿਡਨੀ (ਏਜੰਸੀ)- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸ਼ੁੱਕਰਵਾਰ ਨੂੰ ਦੇਸ਼ ਦੇ ਹਿੰਦੂ ਭਾਈਚਾਰੇ ਨਾਲ ਦੀਵਾਲੀ ਮਨਾਉਣ ਲਈ ਪੈਰਾਮਾਟਾ ਦੇ ਸੰਸਦ ਮੈਂਬਰ ਐਂਡਰਿਊ ਚਾਰਲਟਨ ਦੇ ਨਾਲ ਸਿਡਨੀ ਮੁਰੂਗਨ ਮੰਦਰ ਦਾ ਦੌਰਾ ਕੀਤਾ। ਅਲਬਾਨੀਜ਼ ਨੇ X 'ਤੇ ਪੋਸਟ ਕਰਦਿਆਂ ਲਿਖਿਆ, 'ਦੀਵਾਲੀ ਹਨੇਰੇ 'ਤੇ ਰੋਸ਼ਨੀ ਦੀ ਜਿੱਤ ਦਾ ਜਸ਼ਨ ਹੈ। ਅੱਜ ਸਿਡਨੀ ਮੁਰੂਗਨ ਮੰਦਿਰ ਵਿਖੇ ਤਮਿਲ ਆਸਟ੍ਰੇਲੀਅਨ ਭਾਈਚਾਰੇ ਨਾਲ ਜੁੜਨਾ ਸ਼ਾਨਦਾਰ ਰਿਹਾ। ਇਹ ਮੰਦਿਰ ਹਰ ਰੋਜ਼ ਹਰ ਖੇਤਰ ਦੇ ਲੋਕਾਂ ਨੂੰ ਆਕਰਸ਼ਿਤ ਕਰਦਾ ਹੈ ਅਤੇ ਇਹ ਪੱਛਮੀ ਸਿਡਨੀ ਦੇ ਦੱਖਣੀ ਏਸ਼ੀਆਈ ਹਿੰਦੂ ਭਾਈਚਾਰੇ ਲਈ ਇੱਕ ਅਸਥਾਨ ਬਣ ਗਿਆ ਹੈ।'
ਹੋਰ ਜਾਣਕਾਰੀ ਲਈ ਕਲਿਕ ਕਰੋ।-ਆਸਟ੍ਰੇਲੀਆ ਦੇ PM ਨੇ ਸਿਡਨੀ 'ਚ ਮਨਾਈ ਦੀਵਾਲੀ, ਦਸਤਾਰ ਸਜਾ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ

8. ਭਾਰਤ-ਕੈਨੇਡਾ ਕੂਟਨੀਤਕ ਵਿਵਾਦ ਦਰਮਿਆਨ ਜਸਟਿਨ ਟਰੂਡੋ ਨੇ ਦਿੱਤੀਆਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ
ਇੰਟਰਨੈਸ਼ਨਲ ਡੈਸਕ: ਭਾਰਤ-ਕੈਨੇਡਾ ਕੂਟਨੀਤਕ ਵਿਵਾਦ ਦਰਮਿਆਨ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੀਵਾਲੀ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਟਰੂਡੋ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਪੋਸਟ ਵਿਚ ਲਿਖਿਆ, 'ਦੀਵਾਲੀ ਮੁਬਾਰਕ! ਅੱਜ ਹਿੰਦੂ, ਸਿੱਖ, ਬੋਧੀ ਅਤੇ ਜੈਨ ਪਰਿਵਾਰ ਮੋਮਬੱਤੀਆਂ, ਦੀਵਿਆਂ ਅਤੇ ਆਤਿਸ਼ਬਾਜ਼ੀ ਨਾਲ ਹਨੇਰੇ 'ਤੇ ਰੌਸ਼ਨੀ ਦੀ ਜਿੱਤ ਦਾ ਜਸ਼ਨ ਮਨਾਉਣਗੇ। ਇਸ ਖਾਸ ਸਮੇਂ ਦੌਰਾਨ ਤੁਹਾਡੇ ਲਈ ਖੁਸ਼ਹਾਲੀ ਦੀ ਕਾਮਨਾ ਕਰਦਾ ਹਾਂ।'
ਹੋਰ ਜਾਣਕਾਰੀ ਲਈ ਕਲਿਕ ਕਰੋ।- ਭਾਰਤ-ਕੈਨੇਡਾ ਕੂਟਨੀਤਕ ਵਿਵਾਦ ਦਰਮਿਆਨ ਜਸਟਿਨ ਟਰੂਡੋ ਨੇ ਦਿੱਤੀਆਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ

9. Diwali ਮੌਕੇ Trudeau ਦਾ ਵੱਡਾ ਬਿਆਨ, ਕਿਹਾ- ਕੈਨੇਡਾ 'ਚ ਯਕੀਨੀ ਬਣਾਵਾਂਗੇ ਹਿੰਦੂਆਂ ਦੀ ਸੁਰੱਖਿਆ
ਓਟਾਵਾ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੀਵਾਲੀ ਦੇ ਸ਼ੁੱਭ ਦਿਹਾੜੇ ਮੌਕੇ ਆਪਣੇ ਦੇਸ਼ ਅਤੇ ਦੁਨੀਆ ਭਰ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਟਰੂਡੋ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਿੰਦੂ ਕੈਨੇਡੀਅਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਇਹ ਬਿਆਨ ਅਜਿਹੇ ਸਮੇਂ 'ਚ ਆਇਆ ਹੈ, ਜਦੋਂ ਭਾਰਤ ਨਾਲ ਉਨ੍ਹਾਂ ਦੇ ਰਿਸ਼ਤੇ ਬੇਹੱਦ ਖਰਾਬ ਦੌਰ 'ਚੋਂ ਲੰਘ ਰਹੇ ਹਨ। ਹਾਲ ਹੀ ਵਿੱਚ ਕੈਨੇਡਾ ਤੋਂ ਖਾਲਿਸਤਾਨੀ ਤੱਤਾਂ ਨੂੰ ਹੱਲਾਸ਼ੇਰੀ ਮਿਲਣ ਅਤੇ ਹਿੰਦੂਆਂ ਨੂੰ ਸੁਰੱਖਿਆ ਸਬੰਧੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਵੀ ਸਾਹਮਣੇ ਆਈਆਂ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।-Diwali ਮੌਕੇ Trudeau ਦਾ ਵੱਡਾ ਬਿਆਨ, ਕਿਹਾ- ਕੈਨੇਡਾ 'ਚ ਯਕੀਨੀ ਬਣਾਵਾਂਗੇ ਹਿੰਦੂਆਂ ਦੀ ਸੁਰੱਖਿਆ

10. 25 ਤੋਂ ਬਾਅਦ 34 ਜ਼ੀਰੋ... ਧਰਤੀ 'ਤੇ ਜਿੰਨਾ ਪੈਸਾ ਨਹੀਂ, Russia ਨੇ Google 'ਤੇ ਲਗਾਇਆ ਓਨਾ ਜੁਰਮਾਨਾ
ਮਾਸਕੋ- ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਇਕ ਜੁਰਮਾਨੇ ਦੀ ਚਰਚਾ ਹੋ ਰਹੀ ਹੈ। ਇਸ ਜੁਰਮਾਨੇ ਦੀ ਰਕਮ ਇੰਨੀ ਜ਼ਿਆਦਾ ਹੈ ਕਿ ਇਹ ਕਿਸੇ ਵੀ ਆਮ ਆਦਮੀ ਦੀ ਸਮਰੱਥਾ ਅਤੇ ਕਲਪਨਾ ਤੋਂ ਬਾਹਰ ਹੈ। ਜੇਕਰ ਕੋਈ ਇਸ ਰਕਮ ਦਾ ਅੰਦਾਜ਼ਾ ਲਗਾ ਲਵੇ ਤਾਂ ਉਹ ਹੋਸ਼ ਗੁਆ ਸਕਦਾ ਹੈ। ਦਰਅਸਲ ਰੂਸ ਨੇ ਗੂਗਲ 'ਤੇ ਇਹ ਭਾਰੀ ਜੁਰਮਾਨਾ ਲਗਾਇਆ ਹੈ। ਸੀ.ਐਨ.ਐਨ ਨਿਊਜ਼ ਮੁਤਾਬਕ ਇਹ ਰਕਮ 2.5 ਅਨਡਿਸਿਲੀਅਨ ਰੂਬਲ (undecillion rubles) ਹੈ। ਇਹ ਇੰਨੀ ਵੱਡੀ ਰਕਮ ਹੈ ਕਿ ਇਸ ਨੂੰ ਲਿਖਣ ਲਈ 25 ਦੇ ਅੱਗੇ 34 ਜ਼ੀਰੋ ਲਗਾਉਣੇ ਪੈਣਗੇ, ਜੋ ਕੁਝ ਇਸ ਤਰ੍ਹਾਂ ਦਿਖਾਈ ਦੇਵੇਗਾ - 250000000000000000000000000000000000  ਡਾਲਰ।
ਹੋਰ ਜਾਣਕਾਰੀ ਲਈ ਕਲਿਕ ਕਰੋ।-25 ਤੋਂ ਬਾਅਦ 34 ਜ਼ੀਰੋ... ਧਰਤੀ 'ਤੇ ਜਿੰਨਾ ਪੈਸਾ ਨਹੀਂ, Russia ਨੇ Google 'ਤੇ ਲਗਾਇਆ ਓਨਾ ਜੁਰਮਾਨਾ


Sunaina

Content Editor

Related News